Sunday, October 18, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

ਨਸ਼ਾ ਤਸਕਰਾਂ, ਉਨ੍ਹਾਂ ਦੇ ਸਰਪ੍ਰਸਤਾਂ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ

ਪੰਜਾਬ ਨਿਊਜ਼ ਐਕਸਪ੍ਰੈੱਸ | October 18, 2026 03:41 PM

- ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਜ਼ੀਰੋ ਟੌਲਰੈਂਸ ਦੀ ਨੀਤੀ ਤਹਿਤ ਕਰ ਰਹੀ ਹੈ ਕਾਰਵਾਈ
- ਕੇਂਦਰੀ ਗ੍ਰਹਿ ਮੰਤਰੀ ਟਵੀਟਾਂ ਦੀ ਥਾਂ ਸਰਹੱਦਾਂ ਅਤੇ ਬੰਦਰਗਾਹਾਂ ਰਾਹੀਂ ਨਸ਼ਿਆਂ ਦੀ ਆਮਦ ਰੋਕਣ ਲਈ ਠੋਸ ਕਦਮ ਚੁੱਕਣ: ਕੈਬਨਿਟ ਮੰਤਰੀ
- ਪਰਵਿੰਦਰ ਸਿੰਘ ਝੋਟਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
- ਚੀਮਾ ਸਾਹਿਬ ਵਿਖੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਵਿੱਚ ਹੋਏ ਸ਼ਾਮਲ; ਪੰਜਾਬ ਦੀ ਭਾਈਚਾਰਕ ਸਾਂਝ ਕਾਇਮ ਰੱਖਣ ਦਾ ਦਿੱਤਾ ਸੱਦਾ

ਚੀਮਾ/ਸੁਨਾਮ, 18 ਅਕਤੂਬਰ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਸੰਜੀਦਗੀ ਅਤੇ ਦ੍ਰਿੜ੍ਹ ਇਰਾਦੇ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ, ਤਸਕਰਾਂ ਦੀ ਪੁਸ਼ਤਪਨਾਹੀ ਕਰਨ ਵਾਲੇ ਕਿਸੇ ਵੀ ਪ੍ਰਭਾਵਸ਼ਾਲੀ ਵਿਅਕਤੀ ਜਾਂ ਆਪਣੀ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਅਧਿਕਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਸੰਤ ਬਾਬਾ ਅਤਰ ਸਿੰਘ ਜੀ ਮਹਾਰਾਜ ਦੀ ਚਰਨ ਛੋਹ ਪ੍ਰਾਪਤ ਧਰਤੀ ਚੀਮਾ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਦੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਵਿੱਚ ਸ਼ਾਮਲ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਕਿਸੇ ਵੀ ਪੱਧਰ ’ਤੇ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ।

ਫ਼ਿਲੌਰ ਵਿਖੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਹੋਈ ਉੱਚ ਪੱਧਰੀ ਮੀਟਿੰਗ ਦਾ ਹਵਾਲਾ ਦਿੰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਨਸ਼ਿਆਂ ਦੀ ਵਿਕਰੀ ਅਤੇ ਤਸਕਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਖੇਤਰ ਵਿੱਚ ਸਿੰਥੈਟਿਕ ਨਸ਼ਿਆਂ ਜਾਂ ਨਸ਼ੇ ਲਈ ਦਵਾਈਆਂ ਦੀ ਗ਼ੈਰਕਾਨੂੰਨੀ ਵਿਕਰੀ ਦਾ ਮਾਮਲਾ ਸਾਹਮਣੇ ਆਉਣ ’ਤੇ ਸਬੰਧਤ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਡਿਊਟੀ ਵਿੱਚ ਕੁਤਾਹੀ ਦੇ ਮਾਮਲਿਆਂ ਵਿੱਚ ਅਧਿਕਾਰੀਆਂ ਨੂੰ ਮੁਅੱਤਲ ਕਰਕੇ ਸਰਕਾਰ ਨੇ ਆਪਣਾ ਸਖ਼ਤ ਰੁਖ਼ ਸਪੱਸ਼ਟ ਕੀਤਾ ਹੈ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਨਸ਼ਿਆਂ ਦੇ ਮੁੱਦੇ ’ਤੇ ਕੀਤੇ ਟਵੀਟ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਗੰਭੀਰ ਮਸਲੇ ’ਤੇ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਕੌਮਾਂਤਰੀ ਸਰਹੱਦਾਂ ਅਤੇ ਬੰਦਰਗਾਹਾਂ ਰਾਹੀਂ ਨਸ਼ਿਆਂ ਦੀ ਆਮਦ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਹੋ ਰਹੀ ਤਸਕਰੀ ਨੂੰ ਰੋਕਣ ਵਿੱਚ ਸੀਮਾ ਸੁਰੱਖਿਆ ਬਲ ਅਤੇ ਕੇਂਦਰੀ ਏਜੰਸੀਆਂ ਦੀ ਅਹਿਮ ਭੂਮਿਕਾ ਹੈ।

ਅਮਨ ਅਰੋੜਾ ਨੇ ਗੁਜਰਾਤ ਦੀ ਮੁੰਦਰਾ ਬੰਦਰਗਾਹ ਤੋਂ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਹੋਣ ਦੇ ਮਾਮਲੇ ਦਾ ਹਵਾਲਾ ਦਿੰਦਿਆਂ ਕੇਂਦਰ ਸਰਕਾਰ ਦੀ ਜਵਾਬਦੇਹੀ ਬਾਰੇ ਸਵਾਲ ਉਠਾਇਆ। ਉਨ੍ਹਾਂ ਕਿਹਾ ਕਿ ਨਸ਼ਿਆਂ ਵਰਗੀ ਗੰਭੀਰ ਸਮੱਸਿਆ ਦਾ ਹੱਲ ਸਿਰਫ਼ ਟਵੀਟਾਂ ਜਾਂ ਸਿਆਸੀ ਬਿਆਨਬਾਜ਼ੀ ਨਾਲ ਨਹੀਂ ਹੋ ਸਕਦਾ, ਸਗੋਂ ਨਸ਼ਿਆਂ ਦੀ ਸਪਲਾਈ ਰੋਕਣ ਲਈ ਠੋਸ ਕਾਰਵਾਈ ਦੀ ਲੋੜ ਹੈ।

ਅਕਾਲੀ-ਭਾਜਪਾ ਗੱਠਜੋੜ ਦੀਆਂ ਸਰਕਾਰਾਂ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਦੋਸ਼ ਲਾਇਆ ਕਿ ਸਾਲ 2007 ਤੋਂ 2017 ਦਰਮਿਆਨ ਪੰਜਾਬ ਵਿੱਚ ‘ਚਿੱਟੇ’ ਦੀ ਸਮੱਸਿਆ ਨੇ ਗੰਭੀਰ ਰੂਪ ਧਾਰਿਆ। ਉਨ੍ਹਾਂ ਕਿਹਾ ਕਿ ਉਸ ਸਮੇਂ ਸੱਤਾ ਵਿੱਚ ਭਾਈਵਾਲ ਰਹੀ ਭਾਜਪਾ ਹੁਣ ਆਪਣੀ ਜ਼ਿੰਮੇਵਾਰੀ ਤੋਂ ਪੱਲਾ ਨਹੀਂ ਝਾੜ ਸਕਦੀ।

ਸੁਨੀਲ ਜਾਖੜ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨੂੰ ਚਿੱਠੀ ਲਿਖਣ ਸਬੰਧੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਭਾਜਪਾ ਦੀ ਲੀਡਰਸ਼ਿਪ ਨੂੰ ਕੇਵਲ ਪੱਤਰ ਵਿਹਾਰ ਤੱਕ ਸੀਮਤ ਰਹਿਣ ਦੀ ਥਾਂ ਕੇਂਦਰ ਸਰਕਾਰ ਕੋਲ ਪੰਜਾਬ ਦਾ ਪੱਖ ਪ੍ਰਭਾਵਸ਼ਾਲੀ ਢੰਗ ਨਾਲ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੂਜੇ ਰਾਜਾਂ ਅਤੇ ਕੌਮਾਂਤਰੀ ਸਰਹੱਦ ਰਾਹੀਂ ਪੰਜਾਬ ਵਿੱਚ ਪਹੁੰਚ ਰਹੇ ਨਸ਼ਿਆਂ ਦੀ ਸਪਲਾਈ ਰੋਕਣ ਲਈ ਕੇਂਦਰ ਤੋਂ ਠੋਸ ਕਦਮ ਚੁਕਵਾਏ ਜਾਣ।

ਸੰਗਰੂਰ ਵਿਖੇ ਭਾਜਪਾ ਦੀ ਸੂਬਾ ਕਾਰਜਕਾਰਨੀ ਦੀ ਮੀਟਿੰਗ ਬਾਰੇ ਉਨ੍ਹਾਂ ਕਿਹਾ ਕਿ ਸੰਗਰੂਰ ਪੰਜਾਬ ਦੀ ਸਿਆਸਤ ਦਾ ਅਹਿਮ ਕੇਂਦਰ ਬਣ ਚੁੱਕਾ ਹੈ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦਾ ਇੱਥੇ ਆਉਣਾ ਚੰਗੀ ਗੱਲ ਹੈ।

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਨਾਜਾਇਜ਼ ਮਾਈਨਿੰਗ ਸਬੰਧੀ ਲਾਏ ਦੋਸ਼ਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਚੰਨੀ ਦੇ ਭਾਣਜੇ ਨਾਲ ਸਬੰਧਤ ਈ.ਡੀ. ਦੀ ਕਾਰਵਾਈ ਅਤੇ ਨਕਦੀ ਬਰਾਮਦਗੀ ਦੇ ਮਾਮਲੇ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਦੂਜਿਆਂ ’ਤੇ ਦੋਸ਼ ਲਾਉਣ ਤੋਂ ਪਹਿਲਾਂ ਕਾਂਗਰਸੀ ਆਗੂਆਂ ਨੂੰ ਆਪਣੇ ਕਾਰਜਕਾਲ ਦੌਰਾਨ ਸਾਹਮਣੇ ਆਏ ਮਾਮਲਿਆਂ ਬਾਰੇ ਵੀ ਜਵਾਬ ਦੇਣਾ ਚਾਹੀਦਾ ਹੈ।

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦਾ ਵਿਛੋੜਾ ਪਰਿਵਾਰ ਅਤੇ ਸਮਾਜ ਲਈ ਵੱਡਾ ਘਾਟਾ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪਰਿਵਾਰ ਨਾਲ ਲਗਾਤਾਰ ਰਾਬਤੇ ਵਿੱਚ ਹੈ ਅਤੇ ਪੰਜਾਬ ਸਰਕਾਰ ਪਰਿਵਾਰ ਦੇ ਨਾਲ ਖੜ੍ਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਨੂੰ ਇਕਜੁੱਟ ਹੋ ਕੇ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ।

ਬੰਦ ਦੌਰਾਨ ਵਾਪਰੀਆਂ ਕੁਝ ਘਟਨਾਵਾਂ ਸਬੰਧੀ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਨੂੰ ਹਰ ਹਾਲ ਵਿੱਚ ਕਾਇਮ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰੂਆਂ-ਪੀਰਾਂ ਦੀ ਧਰਤੀ ਪੰਜਾਬ ਨੇ ਹਮੇਸ਼ਾ ਆਪਸੀ ਪਿਆਰ, ਏਕਤਾ ਅਤੇ ਸਰਬੱਤ ਦੇ ਭਲੇ ਦਾ ਸੁਨੇਹਾ ਦਿੱਤਾ ਹੈ। ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸੂਬੇ ਦਾ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਕੇਂਦਰੀ ਏਜੰਸੀਆਂ ਦੀਆਂ ਕਾਰਵਾਈਆਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਅਮਨ ਅਰੋੜਾ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਚੋਣਾਂ ਨੇੜੇ ਆਉਣ ’ਤੇ ਵਿਰੋਧੀ ਧਿਰਾਂ ਨੂੰ ਦਬਾਉਣ ਲਈ ਇਨ੍ਹਾਂ ਏਜੰਸੀਆਂ ਦੀ ਵਰਤੋਂ ਕਰਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਜਿਹੇ ਦਬਾਅ ਅੱਗੇ ਝੁਕਣ ਵਾਲੀ ਨਹੀਂ ਹੈ।

ਇਸ ਤੋਂ ਪਹਿਲਾਂ ਅਮਨ ਅਰੋੜਾ ਨੇ ਚੀਮਾ ਸਾਹਿਬ ਵਿਖੇ ਪਵਿੱਤਰ ਸਰੋਵਰ ਵਿੱਚੋਂ ਗਾਦ ਕੱਢਣ ਅਤੇ ਸਫ਼ਾਈ ਦੀ ਕਾਰ ਸੇਵਾ ਵਿੱਚ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਇੱਕ ਨਿਮਾਣੇ ਸ਼ਰਧਾਲੂ ਅਤੇ ਇਲਾਕੇ ਦੇ ਨੁਮਾਇੰਦੇ ਵਜੋਂ ਗੁਰੂ ਘਰ ਦੀ ਸੇਵਾ ਕਰਨ ਦਾ ਮੌਕਾ ਮਿਲਣਾ ਉਨ੍ਹਾਂ ਲਈ ਵੱਡਾ ਸੁਭਾਗ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਵੀ ਸਰੋਵਰ ਦੀ ਕਾਰ ਸੇਵਾ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਿਆ ਸੀ।

ਕੈਬਨਿਟ ਮੰਤਰੀ ਨੇ ਇਸ ਪਵਿੱਤਰ ਕਾਰਜ ਵਿੱਚ ਸੇਵਾ ਨਿਭਾ ਰਹੀ ਸਮੂਹ ਸੰਗਤ ਅਤੇ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੇਵਾ ਦੀ ਭਾਵਨਾ ਸਮਾਜ ਨੂੰ ਆਪਸੀ ਸਾਂਝ ਅਤੇ ਲੋਕ ਭਲਾਈ ਦੇ ਕਾਰਜਾਂ ਨਾਲ ਜੋੜਦੀ ਹੈ। ਉਨ੍ਹਾਂ ਇਸ ਮੌਕੇ ਸਰਬੱਤ ਦੇ ਭਲੇ ਦੀ ਕਾਮਨਾ ਵੀ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ: ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ

ਗਊਸ਼ਾਲਾਵਾਂ ਦੇ ਪ੍ਰਬੰਧਕਾਂ ਦੇ ਵਫਦ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੀਟਿੰਗ

ਐਡਵੋਕੇਟ ਨਿਸਾਰ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਦੇ ਲੀਗਲ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਨਿਯੁਕਤ

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

ਪੰਜਾਬੀਆਂ ਨੂੰ ਪੱਗਾਂ ਸੰਭਾਲਣ ਦਾ ਹੋਕਾ ਦੇਣ ਤੋਂ ਪਹਿਲਾਂ ਚਰਨਜੀਤ ਚੰਨੀ ਆਪਣੇ ਕਾਰਜਕਾਲ ਦੌਰਾਨ ਹੋਈ ਮਾਈਨਿੰਗ ਬਾਰੇ ਜਵਾਬ ਦੇਣ: ਜਸਵੀਰ ਗੜ੍ਹੀ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਅਕਾਲੀ ਦਲ 10 ਨਵੰਬਰ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸੂਬਾ ਪੱਧਰੀ ਯਾਤਰਾ ਕਰੇਗਾ ਸ਼ੁਰੂ

ਪੁਲਿਸ ਵੱਲੋਂ ਕਾਸੋ ਤਹਿਤ ਕਾਰਵਾਈ; 8 ਮੁਕੱਦਮੇ ਦਰਜ, 14 ਗ੍ਰਿਫ਼ਤਾਰ

₹5 ਕਰੋੜ ਦੀ ਕਥਿਤ ਰਿਸ਼ਵਤ ਮਾਮਲੇ ’ਚ ਅਮਰਦੀਪ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ