Friday, October 30, 2026
ਤਾਜਾ ਖਬਰਾਂ
• ਤਰਨ ਤਾਰਨ ਬਾਜ਼ਾਰ ਵਿੱਚ ਗੋਲੀਬਾਰੀ ਵਿੱਚ ਇੱਕ ਦੀ ਮੌਤ, ਦੋ ਜ਼ਖਮੀ; ਹਮਲਾ ਵੀਡੀਓ ਵਿੱਚ ਰਿਕਾਰਡ  • ਝੋਟਾ ਕਮੇਟੀ ਦੀਆਂ ਮੰਗਾਂ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਖ਼ਤ ਰੁਖ਼ ਮਾਨਸਾ ਦੇ ਵਿਰੋਧ ਪ੍ਰਦਰਸ਼ਨ 'ਤੇ ਪੁਲਿਸ ਦੀ ਕਾਰਵਾਈ ਦਾ ਡਰ  • ਮਾਨਸਾ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ੇ ਦੀ ਓਵਰਡੋਜ਼ ਨਾਲ ਮਾਰੇ ਗਏ ਨੌਜਵਾਨ ਦੀ ਲਾਸ਼ ਖੋਹਣ ਦੀ ਵਿਰੋਧੀ ਧਿਰ ਵੱਲੋਂ ਨਿੰਦਾ • ਪੰਜਾਬ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਵਾਲੇ ਨੌਜਵਾਨ ਦੀ ਲਾਸ਼ ਜ਼ਬਰਦਸਤੀ ਆਪਣੇ ਕਬਜ਼ੇ ਵਿੱਚ ਲਈ, ਮਾਨਸਾ ਵਿੱਚ ਤਣਾਅ • ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ ਨਸ਼ੇ ਨਾਲ ਮੌਤ ਦੀ ਭੇਂਟ ਚੜ੍ਹੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋ ਪਰਿਵਾਰ ਤੋ ਖੋਹਣਾ ਸ਼ਰਮਨਾਕ ਘਟਨਾ - ਇਯਾਲੀ • ਹਾਈ ਕੋਰਟ ਨੇ ਡੀਏ ਬਕਾਏ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ 'ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ, 3 ਨਵੰਬਰ ਨੂੰ ਤਲਬ ਕੀਤਾ

Punjab

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ

ਪੰਜਾਬ ਨਿਊਜ਼ ਐਕਸਪ੍ਰੈੱਸ | October 30, 2026 05:52 PM

- ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ
- ਵਿਦੇਸ਼ੀ ਹੈਂਡਲਰ ਗੈਰ-ਕਾਨੂੰਨੀ ਹਥਿਆਰ ਅਪਰਾਧਿਕ ਅਨਸਰਾਂ ਨੂੰ ਅੱਗੇ ਵੰਡਣ ਲਈ ਇਨ੍ਹਾਂ ਹਥਿਆਰਾਂ ਦੀ ਸਪਲਾਈ ਕਰਵਾ ਰਹੇ ਸਨ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ

ਚੰਡੀਗੜ੍ਹ/ਅੰਮ੍ਰਿਤਸਰ, 30 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 11 ਪਿਸਤੌਲ ਅਤੇ 2.293 ਕਿਲੋ ਹੈਰੋਇਨ ਸਮੇਤ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਤਿੰਨ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨਦੀਪ ਸਿੰਘ ਉਰਫ਼ ਬੱਬੂ (24) ਵਾਸੀ ਭੱਲਾ ਕਲੋਨੀ ਅੰਮ੍ਰਿਤਸਰ; ਕਰਨ ਸਿੰਘ ਉਰਫ਼ ਵੰਸ਼ (19) ਅਤੇ ਕਰਨਦੀਪ ਸਿੰਘ ਉਰਫ਼ ਕਰਨ (20) ਦੋਵੇਂ ਵਾਸੀ ਪਿੰਡ ਨੌਸ਼ਹਿਰਾ ਢੱਲਾ, ਤਰਨਤਾਰਨ; ਅੰਗਰੇਜ਼ ਸਿੰਘ ਉਰਫ਼ ਸ਼ੰਕੀ (28) ਅਤੇ ਰਾਹੁਲ ਉਰਫ਼ ਸ਼ਾਨੀ (30) ਦੋਵੇਂ ਵਾਸੀ ਪਿੰਡ ਘਣੂਪੁਰ ਕਾਲੇ, ਅੰਮ੍ਰਿਤਸਰ; ਮਨਪ੍ਰੀਤ ਸਿੰਘ ਉਰਫ਼ ਕਰਨ (22) ਵਾਸੀ ਪਿੰਡ ਅਟਾਰੀ, ਅੰਮ੍ਰਿਤਸਰ; ਕਪਿਲ ਉਰਫ਼ ਪਾਪਲ (31) ਵਾਸੀ ਗੋਵਾਲ ਮੰਡੀ, ਅੰਮ੍ਰਿਤਸਰ ਅਤੇ ਨਿਖਿਲ ਗਿੱਲ ਉਰਫ਼ ਸੱਪ (27) ਵਾਸੀ ਸਦਰ ਬਾਜ਼ਾਰ ਕੈਂਟ, ਅੰਮ੍ਰਿਤਸਰ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਅੰਗਰੇਜ਼ ਸਿੰਘ, ਕਪਿਲ ਉਰਫ਼ ਪਾਪਲ ਅਤੇ ਨਿਖਿਲ ਗਿੱਲ ਦਾ ਪੁਰਾਣਾ ਅਪਰਾਧਿਕ ਪਿਛੋਕੜ ਹੈ ਅਤੇ ਇਨ੍ਹਾਂ ਵਿਰੁੱਧ ਐਨ.ਡੀ.ਪੀ.ਐਸ. ਐਕਟ ਅਤੇ ਅਸਲਾ ਐਕਟ ਤਹਿਤ ਮਾਮਲੇ ਦਰਜ ਹਨ।

ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਤਿੰਨ 9ਐਮਐਮ ਗਲੋਕ, ਦੋ .30 ਬੋਰ ਸਟਾਰ, ਇੱਕ .30 ਬੋਰ ਬੇਰੇਟਾ, ਇੱਕ .30 ਬੋਰ ਪੀਐਕਸ-5, ਤਿੰਨ .30 ਬੋਰ, ਇੱਕ ਦੇਸੀ .32 ਬੋਰ ਪਿਸਤੌਲ ਅਤੇ ਚਾਰ ਜਿੰਦਾ ਕਾਰਤੂਸ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਤਫਤੀਸ਼ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਜੋ ਅਪਰਾਧਿਕ ਅਨਸਰਾਂ ਵਿੱਚ ਅੱਗੇ ਵੰਡਣ ਲਈ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਮਦਦ ਕਰਦੇ ਸਨ। ਉਨ੍ਹਾਂ ਦੱਸਿਆ ਕਿ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਪਹਿਲੇ ਆਪ੍ਰੇਸ਼ਨ ਦੀ ਜਾਣਕਾਰੀ ਸਾਂਝੀ ਕਰਦਿਆਂ ਕਮਿਸ਼ਨਰ ਆਫ਼ ਪੁਲਿਸ (ਸੀਪੀ) ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਪੁਖ਼ਤਾ ਇਤਲਾਹ 'ਤੇ ਕਾਰਵਾਈ ਕਰਦਿਆਂ ਥਾਣਾ ਛੇਹਰਟਾ 'ਚੋਂ ਦੋ ਪਿਸਤੌਲਾਂ ਸਮੇਤ ਕਰਨਦੀਪ ਸਿੰਘ ਉਰਫ਼ ਬੱਬੂ ਨੂੰ ਗ੍ਰਿਫ਼ਤਾਰ ਕੀਤਾ ਹੈ।

ਦੂਜੇ ਆਪ੍ਰੇਸ਼ਨ ਵਿੱਚ ਉਨ੍ਹਾਂ ਦੱਸਿਆ ਕਿ ਭਰੋਸੇਯੋਗ ਇਤਲਾਹ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸੱਤ ਪਿਸਤੌਲਾਂ ਸਮੇਤ ਛੇ ਮੁਲਜ਼ਮਾਂ ਕਰਨ ਸਿੰਘ ਉਰਫ਼ ਵੰਸ਼, ਅੰਗਰੇਜ਼ ਸਿੰਘ ਉਰਫ਼ ਸ਼ੰਕੀ, ਮਨਪ੍ਰੀਤ ਸਿੰਘ ਉਰਫ਼ ਕਰਨ, ਰਾਹੁਲ ਉਰਫ਼ ਸ਼ਾਨੀ, ਕਪਿਲ ਉਰਫ਼ ਪਾਪਲ ਅਤੇ ਨਿਖਿਲ ਗਿੱਲ ਉਰਫ਼ ਸਾਪ ਨੂੰ ਗ੍ਰਿਫ਼ਤਾਰ ਕੀਤਾ ਹੈ।

ਇੱਕ ਹੋਰ ਆਪ੍ਰੇਸ਼ਨ ਵਿੱਚ ਸੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਕਿਸੇ ਹੋਰ ਸੁਰਾਗ 'ਤੇ ਕਾਰਵਾਈ ਕਰਦਿਆਂ ਥਾਣਾ ਛੇਹਰਟਾ ਦੇ ਖੇਤਰ 'ਚੋਂ ਦੋ ਪਿਸਤੌਲਾਂ ਅਤੇ 2.293 ਕਿਲੋ ਹੈਰੋਇਨ ਸਮੇਤ ਕਰਨਦੀਪ ਸਿੰਘ ਉਰਫ਼ ਕਰਨ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਤਿੰਨ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ, ਪਹਿਲਾਂ ਕੇਸ ਥਾਣਾ ਛੇਹਰਟਾ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫ.ਆਈ.ਆਰ. ਨੰ. 251 ਮਿਤੀ 17.10.2026; ਦੂਜਾ ਕੇਸ ਥਾਣਾ ਏ-ਡਿਵੀਜ਼ਨ ਵਿਖੇ ਅਸਲਾ ਐਕਟ ਦੀ ਧਾਰਾ 25(6), 25(7) ਅਤੇ 25(8) ਤਹਿਤ ਐਫ.ਆਈ.ਆਰ. ਨੰ. 155 ਮਿਤੀ 24.10.2026 ਅਤੇ ਥਾਣਾ ਛੇਹਰਟਾ ਵਿਖੇ ਅਸਲਾ ਐਕਟ ਦੀ ਧਾਰਾ 25(6), 25(7), 25(8) ਅਤੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21-ਸੀ ਤਹਿਤ ਐਫ.ਆਈ.ਆਰ. ਨੰ. 268 ਮਿਤੀ 28.10.2026 ਨੂੰ ਦਰਜ ਕੀਤੇ ਗਏ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮਾਨਸਾ ਪੁਲਿਸ ਨੇ ਨਸ਼ਾ ਤਸਕਰਾਂ ਨਾਲ ਰਲੇ ਮੁੱਖ ਮੰਤਰੀ ਦੇ ਹੁਕਮਾਂ ’ਤੇ ਨਸ਼ਿਆਂ ਦੀ ਓਵਰਡੋਜ਼ ਨਾਲ ਮਰੇ ਨੌਜਵਾਨ ਦੀ ਲਾਸ਼ ਧੱਕੇ ਨਾਲ ਚੁੱਕੀ: ਹਰਸਿਮਰਤ ਬਾਦਲ

ਅਕਾਲੀ ਦਲ ਸਰਕਾਰ ਆਉਣ 'ਤੇ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਦੇਵੇਗੀ: ਸੁਖਬੀਰ ਬਾਦਲ

ਗੈਂਗਸਟਰਾਂ 'ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ

ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੇ ਲੋਕਾਂ ਦੇ ਮਨਾਂ ਵਿੱਚ ਡਰ ਪੈਦਾ ਕੀਤਾ: ਵਿਜੇ ਇੰਦਰ ਸਿੰਗਲਾ

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਫ਼ਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਸਮਾਗਮ

ਬਜ਼ੁਰਗਾਂ ਦੀ ਸਿਹਤ, ਸਨਮਾਨ ਅਤੇ ਭਲਾਈ ਨੂੰ ਯਕੀਨੀ ਬਣਾਉਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ - ਡਾ.ਬਲਜੀਤ ਕੌਰ

ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ 20 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ - ਐਡਵੋਕੇਟ ਧਾਮੀ

ਪੰਜਾਬ ਦਿਵਸ ਮੌਕੇ 1 ਨਵੰਬਰ ਨੂੰ ਕੋਟਕਪੂਰਾ ਵਿਖੇ ਕਰਵਾਈ ਜਾਵੇਗੀ ਯੂਥ ਰਨ-2026 ਮੈਰਾਥਨ ਦੌੜ - ਸਪੀਕਰ ਸੰਧਵਾਂ

ਸੂਬੇ ’ਚ ਬਦਲਿਆ ਮੌਸਮ ਦਾ ਮਿਜ਼ਾਜ, ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਮਾਨ