Thursday, October 22, 2026
ਤਾਜਾ ਖਬਰਾਂ
• ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਸੈਂਕੜੇ ਮੁਲਾਜ਼ਮਾਂ, ਅਧਿਆਪਕਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਅਤੇ ਮੰਤਰੀਆਂ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜੀ • ਸੀਬੀਆਈ ਟੀਮ ਅੱਧੀ ਰਾਤ ਨੂੰ ਮਾਨਸਾ ਪਹੁੰਚੀ, ਝੋਟਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਤੋਂ ਰਿਕਾਰਡ ਇਕੱਠੇ ਕੀਤੇ • ਨਾਬਾਲਿਗ ਨਾਲ ਕਥਿਤ ਕੁੱਟਮਾਰ: ਵਿਧਾਇਕ ਦੇਵ ਮਾਨ ਜਨਤਕ ਮੁਆਫ਼ੀ ਮੰਗਣ ਤੇ ਮੁਆਵਜ਼ਾ ਦੇਣ: ਪਰਮਜੀਤ ਕੈਂਥ • ਅਮਿਤ ਸ਼ਾਹ ਨੇ ਪੰਜਾਬ ਦੇ ਡਰੱਗ ਮਾਫੀਆ ਦੇ ਤਿੰਨ ਪੀੜਤਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦੀ ਉਮੀਦ ਦਿੱਤੀ • ਸੱਤ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਹੀ ਨੇਹਾ ਸ਼ੋਰੀ ਦੇ ਮਾਪਿਆਂ ਨੂੰ ਪੰਜਾਬ ਪੁਲਿਸ ਨੇ ਮਾਨਸਾ ਵਿੱਚ ਅਮਿਤ ਸ਼ਾਹ ਨੂੰ ਮਿਲਣ ਤੋਂ ਰੋਕਿਆ • ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ 2029 ਤੱਕ ਦੀ ਉਡੀਕ ਕਿਉਂ? ਸਿਆਸੀ ਇੱਛਾ ਸ਼ਕਤੀ ਅਤੇ 1997 ਤੋਂ ਹੁਣ ਤੱਕ ਦੇ ਸਾਰੇ ਡਰੱਗ ਮਾਮਲਿਆਂ ਦੀ ਸੀਬੀਆਈ ਜਾਂਚ ਹੋਵੇ: ਕਰਨੈਲ ਸਿੰਘ ਪੀਰ ਮੁਹੱমਦ

Punjab

ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | October 22, 2026 05:36 PM

- *ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ ਵਿੱਚ ਬੈਠੇ ਤਸਕਰਾਂ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ: ਡੀ.ਜੀ.ਪੀ. ਗੌਰਵ ਯਾਦਵ*
- *ਇਸ ਮਾਮਲੇ ਦੀਆਂ ਅਗਲੀਆਂ-ਪਿਛਲੀਆਂ ਕੜੀਆਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ*

ਚੰਡੀਗੜ੍ਹ/ਅੰਮ੍ਰਿਤਸਰ, 22 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਚਾਰ ਵਿਅਕਤੀਆਂ ਨੂੰ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਰਾਜ ਸਿੰਘ ਵਾਸੀ ਹਰਗੋਬਿੰਦ ਐਵੇਨਿਊ; ਅਜੀਤਪਾਲ ਸਿੰਘ ਉਰਫ਼ ਮੋਟਾ ਵਾਸੀ ਖੰਡਵਾਲਾ; ਅਨਮੋਲਪ੍ਰੀਤ ਸਿੰਘ ਵਾਸੀ ਜਵਾਹਰ ਨਗਰ ਅਤੇ ਰੌਬਿਨ ਗਿੱਲ ਵਾਸੀ ਪਿੰਡ ਚੋਗਾਵਾਂ ਵਜੋਂ ਹੋਈ ਹੈ; ਇਹ ਸਾਰੇ ਮੁਲਜ਼ਮ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਹਨ। ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਅਤੇ ਇੱਕ ਕਾਲੇ ਰੰਗ ਦਾ ਹੌਂਡਾ ਐਕਟਿਵਾ ਸਕੂਟਰ ਜਿਨ੍ਹਾਂ ਦੀ ਵਰਤੋਂ ਹੈਰੋਇਨ ਦੀ ਖੇਪ ਨੂੰ ਲਿਜਾਣ ਲਈ ਕੀਤੀ ਜਾ ਰਹੀ ਸੀ, ਨੂੰ ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਥਿਤ ਤੌਰ 'ਤੇ ਵਿਦੇਸ਼ਾਂ ਵਿੱਚ ਬੈਠੇ ਤਸਕਰਾਂ ਨਾਲ ਮਿਲ ਕੇ ਕੰਮ ਕਰ ਰਹੇ ਸਨ ਅਤੇ ਖੇਪਾਂ ਪ੍ਰਾਪਤ ਕਰਕੇ ਸੂਬੇ ਵਿੱਚ ਅੱਗੇ ਡਿਲੀਵਰ ਕਰ ਰਹੇ ਸਨ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਦੀ ਟੀਮ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਵਿਦੇਸ਼ ਵਿੱਚ ਬੈਠੇ ਆਪਣੇ ਹੈਂਡਲਰ ਦੇ ਨਿਰਦੇਸ਼ਾਂ 'ਤੇ, ਉਸਦੇ ਸਾਥੀ ਸੁਖਰਾਜ ਸਿੰਘ, ਅਜੀਤਪਾਲ ਸਿੰਘ ਉਰਫ਼ ਮੋਟਾ, ਅਨਮੋਲਪ੍ਰੀਤ ਸਿੰਘ ਅਤੇ ਰੌਬਿਨ ਗਿੱਲ ਨੇ ਹੈਰੋਇਨ ਦੀ ਇੱਕ ਵੱਡੀ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਇਸਨੂੰ ਅੱਗੇ ਕਿਸੇ ਹੋਰ ਪਾਰਟੀ ਨੂੰ ਡਿਲੀਵਰ ਕਰਨ ਵਾਲੇ ਹਨ। ਪੁਲਿਸ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਪਿੰਡ ਘਨੂਪੁਰ ਕਾਲੇ ਵਿੱਚ ਡੇਰਾ ਬਾਬਾ ਦਰਸ਼ਨ ਸਿੰਘ ਨੇੜੇ ਇਨ੍ਹਾਂ ਚਾਰੇ ਸ਼ੱਕੀ ਵਿਅਕਤੀਆਂ ਨੂੰ ਉਸ ਸਮੇਂ ਕਾਬੂ ਕਰ ਲਿਆ, ਜਦੋਂ ਉਹ ਆਪਣੇ ਮੋਟਰਸਾਈਕਲ ਅਤੇ ਸਕੂਟਰ 'ਤੇ ਜਾ ਰਹੇ ਸਨ। ਪੁਲਿਸ ਨੇ ਉਨ੍ਹਾਂ ਕੋਲੋਂ 10 ਕਿਲੋ ਹੈਰੋਇਨ ਬਰਾਮਦ ਕੀਤੀ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਨਾਲ ਜੁੜੀਆਂ ਅਗਲੀਆਂ ਅਤੇ ਪਿਛਲੀਆਂ ਕੜੀਆਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ ਅਤੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਦੇ ਵਿਆਪਕ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।

ਇਸ ਸਬੰਧ ਵਿੱਚ, ਥਾਣਾ ਸਟੇਟ ਸਪੈਸ਼ਲ ਆਪਰੇਸ਼ਨਜ਼ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਮਿਤੀ 22-10-2026 ਨੂੰ ਐਫਆਈਆਰ ਨੰਬਰ 67 ਦਰਜ ਕੀਤੀ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 2.92 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਜੇ ਗਲਤੀ ਨਾਲ ਵੀ ਕਾਂਗਰਸ ਸੱਤਾ ਵਿੱਚ ਆਈ, ਤਾਂ ਮੁਫ਼ਤ ਬਿਜਲੀ, ਸਿਹਤ ਕਵਰ ਅਤੇ ਔਰਤਾਂ ਦੀ ਵਿੱਤੀ ਸਹਾਇਤਾ ਖੋਹ ਲਵੇਗੀ: ਅਮਨ ਅਰੋੜਾ

ਆਪ ਸਰਕਾਰ ਨੇ ਪਰਮਿੰਦਰ ਝੋਟਾ ਕਤਲ ਕਾਂਡ ਸਮੇਤ ਲੋਕ ਹਿੱਤਾਂ ਦੇ ਮੁੱਦਿਆਂ ਤੋਂ ਬਚਣ ਲਈ ਸੈਸ਼ਨ 9 ਮਿੰਟ ਵਿੱਚ ਕੀਤਾ ਖ਼ਤਮ: ਪਰਗਟ ਸਿੰਘ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ; ਪਿੰਡ ਅਤੇ ਵਾਰਡ ਸੁਰੱਖਿਆ ਕਮੇਟੀਆਂ ਰਾਹੀਂ 1.26 ਲੱਖ ਤੋਂ ਵੱਧ ਮੈਂਬਰ ਲਾਮਬੰਦ ਕੀਤੇ: ਗੋਇਲ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ: ਡਾ. ਬਲਜੀਤ ਕੌਰ

ਪੰਜਾਬ-ਚੰਡੀਗੜ੍ਹ ’ਚ 24 ਤੇ 25 ਅਕਤੂਬਰ ਨੂੰ ਮੀਂਹ ਦੀ ਸੰਭਾਵਨਾ, ਅੱਜ ਮੌਸਮ ਰਹੇਗਾ ਸਾਫ਼

ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲੇ ਵਧੇ, 152 ਨੋਡਲ ਅਫ਼ਸਰਾਂ ਨੂੰ ਨੋਟਿਸ