Saturday, April 11, 2026

Punjab

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕਟ ਨਾਲ ਜੁੜੇ ਤਿੰਨ ਗ੍ਰਿਫ਼ਤਾਰ; ਹੈਰੋਇਨ, ਪਿਸਤੌਲ, ਡਰੱਗ ਮਨੀ ਬਰਾਮਦ

April 11, 2026 06:34 PM

*— ਮੁੱਢਲੀ ਜਾਂਚ ਮੁਤਾਬਕ ਨੈੱਟਵਰਕ ਅੰਦਰ ਕੰਮ ਕਰ ਰਹੇ ਸੰਚਾਲਕਾਂ ਨੂੰ ਹਥਿਆਰ ਸਪਲਾਈ ਕੀਤੇ ਜਾ ਰਹੇ ਸਨ: ਡੀਜੀਪੀ ਗੌਰਵ ਯਾਦਵ*
*— ਬਟਾਲਾ ਵਿੱਚ ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਲਗਾਤਾਰ ਪੁੱਛਗਿੱਛ ਉਪਰੰਤ ਮਿਲੀ ਇਹ ਸਫਲਤਾ*

ਚੰਡੀਗੜ੍ਹ/ਬਟਾਲਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਬਟਾਲਾ ਪੁਲਿਸ ਨੇ 6.5 ਕਿਲੋ ਹੈਰੋਇਨ, ਇੱਕ .30 ਕੈਲੀਬਰ ਪਿਸਤੌਲ, ਛੇ ਜ਼ਿੰਦਾ ਕਾਰਤੂਸ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਨਾਬਾਲਗ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਿਸ਼ਾਨ ਸਿੰਘ ਵਾਸੀ ਮੂਲੀਆਂਵਾਲ, ਬਟਾਲਾ, ਰਵੀਪਾਲ ਸਿੰਘ ਵਾਸੀ ਰਾਏਪੁਰ ਅਤੇ ਇੱਕ ਨਾਬਾਲਗ ਵਜੋਂ ਹੋਈ ਹੈ। ਨਸ਼ੀਲੇ ਪਦਾਰਥ ਅਤੇ ਡਰੱਗ ਮਨੀ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਟੋਇਟਾ ਫਾਰਚੂਨਰ ਕਾਰ ਵੀ ਜ਼ਬਤ ਕਰ ਲਈ ਹੈ।

ਇਹ ਸਫਲਤਾ 30 ਮਾਰਚ, 2026 ਨੂੰ ਬਟਾਲਾ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਵਿੱਚ ਵਾਪਰੀ ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮਾਂ ਵੰਸ਼ ਅਤੇ ਸੁਖਚੈਨ ਉਰਫ਼ ਜਸ਼ਨ ਤੋਂ ਨਿਰੰਤਰ ਪੁੱਛਗਿੱਛ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਉਪਰੰਤ ਹਾਸਲ ਹੋਈ ਹੈ। ਦੱਸਣਯੋਗ ਹੈ ਕਿ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .30 ਬੋਰ ਪਿਸਤੌਲ ਬਰਾਮਦ ਕੀਤੇ ਗਏ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਬਰਾਮਦਗੀ ਜਬਰੀ ਵਸੂਲੀ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕਾਂ ਦਰਮਿਆਨ ਮਜ਼ਬੂਤ ਗਠਜੋੜ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰ ਨੈੱਟਵਰਕ ਅੰਦਰ ਕੰਮ ਕਰ ਰਹੇ ਸੰਚਾਲਕਾਂ ਨੂੰ ਸਪਲਾਈ ਕੀਤੇ ਜਾ ਰਹੇ ਸਨ।

ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਬਟਾਲਾ ਮਹਿਤਾਬ ਸਿੰਘ ਨੇ ਦੱਸਿਆ ਕਿ ਜਾਂਚ ਦੌਰਾਨ, ਮੁਲਜ਼ਮ ਵੰਸ਼ ਅਤੇ ਸੁਖਚੈਨ ਨੇ ਖੁਲਾਸਾ ਕੀਤਾ ਸੀ ਕਿ ਉਨ੍ਹਾਂ ਨੂੰ ਸ਼ੱਕੀਆਂ, ਜਿਹਨਾਂ ਦੀ ਪਛਾਣ ਇੱਕ ਨਾਬਾਲਗ ਅਤੇ ਰਵੀਪਾਲ ਵਜੋਂ ਹੋਈ ਹੈ, ਵੱਲੋਂ ਹਥਿਆਰ ਪ੍ਰਾਪਤ ਹੋਏ ਹਨ। ਉਨ੍ਹਾਂ ਦੇ ਖੁਲਾਸਿਆਂ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਰਵੀਪਾਲ ਸਿੰਘ ਅਤੇ ਉਸਦੇ ਨਾਬਾਲਗ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸਨੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸਹਿਯੋਗ ਦੇਣ ਦੀ ਗੱਲ ਕਬੂਲ ਕੀਤੀ।

ਐਸਐਸਪੀ ਨੇ ਕਿਹਾ, "ਦੋਸ਼ੀ ਰਵੀਪਾਲ ਨੇ ਖੁਲਾਸਾ ਕੀਤਾ ਕਿ ਉਸਨੇ ਆਪਣੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ 'ਤੇ ਨਿਸ਼ਾਨ ਸਿੰਘ ਨੂੰ ਇੱਕ ਖੇਪ ਡਿਲੀਵਰ ਕੀਤੀ ਸੀ।" ਉਨ੍ਹਾਂ ਦੱਸਿਆ ਕਿ ਇਸ ਸੂਹ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਦੇ ਕਮਲਾ ਦੇਵੀ ਐਵੇਨਿਊ ਨੇੜੇ ਨਿਸ਼ਾਨ ਸਿੰਘ ਦੀ ਫਾਰਚੂਨਰ ਕਾਰ ਨੂੰ ਰੋਕਿਆ ਅਤੇ ਉਸਨੂੰ ਗ੍ਰਿਫਤਾਰ ਕਰ ਲਿਆ ਅਤੇ ਉਸਦੇ ਕਬਜ਼ੇ ਵਿੱਚੋਂ 6.5 ਕਿਲੋ ਹੈਰੋਇਨ, ਇੱਕ .30 ਕੈਲੀਬਰ ਪਿਸਤੌਲ, 6 ਜ਼ਿੰਦਾ ਕਾਰਤੂਸ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।

ਇਸ ਸਬੰਧੀ, ਐਫਆਈਆਰ ਨੰਬਰ 103 ਮਿਤੀ 31/3/2026 ਨੂੰ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 109 ਅਤੇ 3 (5) ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਬਟਾਲਾ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਵਿੱਚ ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੁਰਾਤਨ ਹੱਥ-ਲਿਖਤ ਖਰੜਿਆਂ ਸਬੰਧੀ ਗਿਆਨ ਭਾਰਤਮ ਮੋਬਾਈਲ ਐਪਲੀਕੇਸ਼ਨ 'ਤੇ ਰਜਿਸਟ੍ਰੇਸ਼ਨ ਕਰਨ ਦੀ ਅਪੀਲ

ਐਸ.ਪੀ ਖਿਲਾਫ਼ ਕਾਰਵਾਈ ਲਈ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੇ ਗ੍ਰਹਿ ਸਕੱਤਰ ਅਤੇ ਡੀ.ਜੀ.ਪੀ. ਨੂੰ ਲਿਖਿਆ ਪੱਤਰ

ਭਗਵੰਤ ਮਾਨ ਸਰਕਾਰ ਦਾ ਕਾਰਜਕਾਲ ਜੀਰੋ, ਲੋਕ ਹੋ ਰਹੇ ਬੇਹਾਲ — ਹਰਦੇਵ ਉੱਭਾ

ਐਕਟ ਬਾਰੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦਾ ਬਿਆਨ ਦੁਬਿਧਾ ਵਾਲਾ- ਐਡਵੋਕੇਟ ਧਾਮੀ

ਪੰਜਾਬ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

CM ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 239 ਗ੍ਰਿਫ਼ਤਾਰ

PPCB ਨੇ ਘਰ ਖਰੀਦਣ ਵਾਲਿਆਂ ਨੂੰ ਦਿੱਤੀ ਰਾਹਤ, ਵਿਕਰੀ ਡੀਡ ਅਤੇ ਬਿਜਲੀ ਕੁਨੈਕਸ਼ਨ ਜਾਰੀ ਕਰਨ ਲਈ ਦਿੱਤੀ ਇਜਾਜ਼ਤ

ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

CM ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਸੰਕਟ ਦੀ ਘੜੀ ਵਿੱਚ ਹਰ ਮਦਦ ਦਾ ਭਰੋਸਾ