Tuesday, October 27, 2026
ਤਾਜਾ ਖਬਰਾਂ
• ਹਾਈ ਕੋਰਟ ਨੇ ਡੀਏ ਬਕਾਏ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ 'ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ, 3 ਨਵੰਬਰ ਨੂੰ ਤਲਬ ਕੀਤਾ • ਪੰਜਾਬ ਵਿੱਚ ਕਾਂਗਰਸ ਬਣਾਏਗੀ ਸਰਕਾਰ, ਮੁੜ ਸ਼ਾਂਤੀਪੂਰਨ ਅਤੇ ਨਸ਼ਾ ਮੁਕਤ ਸੂਬਾ ਬਣਾਵਾਂਗੇ: ਕੇ.ਸੀ. ਵੇਣੂਗੋਪਾਲ • ਬਠਿੰਡਾ ਪਿੰਡ ਵਿੱਚ ‘ਚਿੱਟਾ ਹੀ ਚਿੱਟਾ’ ਗ੍ਰੈਫਿਟੀ ਨੇ ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਵਾਈ ‘ਤੇ ਸਵਾਲ ਖੜ੍ਹੇ ਕੀਤੇ • ਰਾਹੁਲ ਗਾਂਧੀ 4 ਨਵੰਬਰ ਨੂੰ ਪੰਜਾਬ ਦੇ ਸੰਗਰੂਰ ਦਾ ਦੌਰਾ ਕਰਨਗੇ • ਉੱਘੇ ਪੰਜਾਬੀ ਲੇਖਕਾਂ ਅਜਾਇਬ ਸਿੰਘ ਹੁੰਦਲ, ਗੁਰਨਾਮ ਢਿੱਲੋਂ ਅਤੇ ਰਘਬੀਰ ਸਿੰਘ ਭਰਤ ਦੇ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ • ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਸੈਂਕੜੇ ਮੁਲਾਜ਼ਮਾਂ, ਅਧਿਆਪਕਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਅਤੇ ਮੰਤਰੀਆਂ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜੀ

Punjab

ਨਾਇਕ ਸਮਾਜ ਨੂੰ ਐਸ.ਸੀ. ਦਰਜੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਕਿਰਿਆ ਤੇਜ਼: ਡਾ. ਬਲਜੀਤ ਕੌਰ

ਪੰਜਾਬ ਨਿਊਜ਼ ਐਕਸਪ੍ਰੈੱਸ | October 27, 2026 05:38 PM

- *ਵਿਧਾਨ ਸਭਾ ਵਿੱਚ ਮੰਤਰੀ ਨੇ ਕਿਹਾ, ਡਿਪਟੀ ਕਮਿਸ਼ਨਰਾਂ ਦੀਆਂ ਰਿਪੋਰਟਾਂ ਅਤੇ ਲੋੜੀਂਦੇ ਦਸਤਾਵੇਜ਼ਾਂ ਦੇ ਆਧਾਰ ’ਤੇ ਵਧਾਈ ਜਾਵੇਗੀ ਅੱਗੇ ਦੀ ਕਾਰਵਾਈ*

ਚੰਡੀਗੜ੍ਹ, 27 ਅਕਤੂਬਰ: ਪੰਜਾਬ ਵਿਧਾਨ ਸਭਾ ਵਿੱਚ ਫਾਜ਼ਿਲਕਾ ਹਲਕੇ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨਾਇਕ ਸਮਾਜ ਨੂੰ ਅਨੁਸੂਚਿਤ ਜਾਤੀ (ਐੱਸ.ਸੀ.) ਦਾ ਦਰਜਾ ਦਿਵਾਉਣ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਨਿਰਧਾਰਤ ਪ੍ਰਕਿਰਿਆ ਪੂਰੀ ਕਰਕੇ ਜਲਦ ਹੀ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜੇਗੀ।

ਡਾ. ਬਲਜੀਤ ਕੌਰ ਨੇ ਸਦਨ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸੇ ਵੀ ਸਮਾਜ ਨੂੰ ਅਨੁਸੂਚਿਤ ਜਾਤੀ ਦਾ ਦਰਜਾ ਦੇਣ ਲਈ ਉਸ ਦੀ ਸਮਾਜਿਕ, ਆਰਥਿਕ, ਇਤਿਹਾਸਕ ਅਤੇ ਭੂਗੋਲਿਕ ਸਥਿਤੀ ਦਾ ਵਿਸਤ੍ਰਿਤ ਅਧਿਐਨ ਕੀਤਾ ਜਾਂਦਾ ਹੈ। ਇਸ ਦੌਰਾਨ ਸਬੰਧਤ ਸਮਾਜ ਨਾਲ ਜੁੜੇ ਸਮਾਜਿਕ ਪੱਖਾਂ, ਰਵਾਇਤੀ ਸਥਿਤੀ ਅਤੇ ਸਮਾਜਿਕ ਭੇਦਭਾਵ ਜਾਂ ਛੂਤ-ਛਾਤ ਵਰਗੇ ਮੁੱਦਿਆਂ ਦਾ ਵੀ ਮੁਲਾਂਕਣ ਕੀਤਾ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਡਿਪਟੀ ਕਮਿਸ਼ਨਰ ਪੱਧਰ ’ਤੇ ਤਿਆਰ ਕੀਤੀਆਂ ਵਿਸਤ੍ਰਿਤ ਰਿਪੋਰਟਾਂ ਅਤੇ ਸਹਾਇਕ ਦਸਤਾਵੇਜ਼ਾਂ ਦੇ ਆਧਾਰ ’ਤੇ ਰਾਜ ਸਰਕਾਰ ਵੱਲੋਂ ਮਾਮਲੇ ਨੂੰ ਅੱਗੇ ਵਧਾਇਆ ਜਾਂਦਾ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਮੂਹ ਡਿਪਟੀ ਕਮਿਸ਼ਨਰਾਂ ਦੀਆਂ ਰਿਪੋਰਟਾਂ ਪ੍ਰਾਪਤ ਕਰਨ ਉਪਰੰਤ ਅਤੇ ਲੋੜੀਂਦੇ ਸਪੋਰਟਿੰਗ ਦਸਤਾਵੇਜ਼ਾਂ ਸਮੇਤ ਪ੍ਰਸਤਾਵ ਜਲਦ ਹੀ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ।

ਮੰਤਰੀ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਪ੍ਰਸਤਾਵ ਭੇਜੇ ਜਾਣ ਉਪਰੰਤ ਕੇਂਦਰ ਸਰਕਾਰ ਵੱਲੋਂ ਇਸ ਮਾਮਲੇ ਨੂੰ ਅਗਲੀ ਜਾਂਚ ਅਤੇ ਵਿਚਾਰ ਲਈ ਰਜਿਸਟਰਾਰ ਜਨਰਲ ਆਫ਼ ਇੰਡੀਆ (RGI) ਅਤੇ ਇਸ ਤੋਂ ਬਾਅਦ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਭੇਜਿਆ ਜਾਂਦਾ ਹੈ। ਕੇਂਦਰ ਸਰਕਾਰ ਵੱਲੋਂ ਨਿਰਧਾਰਤ ਪ੍ਰਕਿਰਿਆ ਤਹਿਤ ਸਮਾਜ ਦੇ ਸਮਾਜਿਕ, ਆਰਥਿਕ ਅਤੇ ਹੋਰ ਸਬੰਧਤ ਪੱਖਾਂ ਦਾ ਵਿਸਤ੍ਰਿਤ ਅਧਿਐਨ ਕਰਨ ਉਪਰੰਤ ਹੀ ਕਿਸੇ ਵੀ ਸਮਾਜ ਨੂੰ ਐਸ.ਸੀ. ਦਾ ਦਰਜਾ ਦੇਣ ਸਬੰਧੀ ਫੈਸਲਾ ਲਿਆ ਜਾਂਦਾ ਹੈ।

ਪੰਜਾਬ ਸਰਕਾਰ ਸਮਾਜਿਕ ਬਰਾਬਰੀ, ਨਿਆਂ ਅਤੇ ਹਰੇਕ ਵਰਗ ਦੇ ਸਨਮਾਨਪੂਰਵਕ ਜੀਵਨ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵੰਚਿਤ ਅਤੇ ਪੱਛੜੇ ਵਰਗਾਂ ਦੇ ਹਿੱਤਾਂ ਦੀ ਰੱਖਿਆ ਲਈ ਲਗਾਤਾਰ ਠੋਸ ਉਪਰਾਲੇ ਕੀਤੇ ਜਾ ਰਹੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਮੁੱਖ ਮੰਤਰੀ ਪਰਵਿੰਦਰ ਝੋਟਾ ਦੇ ਪਰਿਵਾਰ ਦੀਆਂ ਮੰਗਾਂ ਵਾਜਬ ਨਾ ਹੋਣ ਦੀ ਗੱਲ ਕਹਿ ਕੇ ਉਹਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕ ਰਹੇ: ਹਰਸਿਮਰਤ ਬਾਦਲ

ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਅਪੀਲ

ਹਾਈ ਕੋਰਟ ਨੇ ਡੀਏ ਬਕਾਏ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ 'ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ, 3 ਨਵੰਬਰ ਨੂੰ ਤਲਬ ਕੀਤਾ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਅਤੇ BEL ਦੇ ਵਫ਼ਦ ਨੇ FLC ਵਰਕਸ਼ਾਪ ਅਤੇ ਲਾਗੂਕਰਨ ਏਜੰਸੀਆਂ ਦੇ ਕੰਮਕਾਜ ਦੀ ਕੀਤੀ ਸਮੀਖਿਆ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਅੰਤਰ-ਜ਼ਿਲ੍ਹਾ ਸਨੈਚਿੰਗ ਗਿਰੋਹ ਦਾ ਪਰਦਾਫ਼ਾਸ਼; ਚਾਰ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ 26 ਅਕਤੂਬਰ ਤੋਂ 1 ਨਵੰਬਰ ਤੱਕ "ਪ੍ਰੋਬਿਟੀ ਫਾਰ ਪ੍ਰੌਸਪੈਰਿਟੀ" ਥੀਮ ਤਹਿਤ ਮਨਾਇਆ ਜਾਵੇਗਾ ਜਾਗਰੂਕਤਾ ਹਫ਼ਤਾ

ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ ਦੀਦਾਰੇ