Sunday, September 13, 2026
ਤਾਜਾ ਖਬਰਾਂ
ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇ

Punjab

ਨਾਨੀ ਦੀ ਬਹਾਦਰੀ ਨਾਲ 9 ਸਾਲਾ ਦੋਹਤੀ ਅਗਵਾ ਹੋਣ ਤੋਂ ਬਚੀ

ਪੰਜਾਬ ਨਿਊਜ਼ ਐਕਸਪ੍ਰੈੱਸ | September 13, 2026 03:40 PM

ਲੁਧਿਆਣਾ, 13 ਸਤੰਬਰ : ਲੁਧਿਆਣਾ ਵਿੱਚ ਨਾਨੀ ਦੀ ਸੂਝ-ਬੂਝ ਅਤੇ ਬਹਾਦਰੀ ਕਾਰਨ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਨਾਕਾਮ ਹੋ ਗਈ। ਦੋ ਨੌਜਵਾਨ ਸਕੂਟੀ ’ਤੇ ਬੱਚੀ ਦੇ ਘਰ ਦੇ ਬਾਹਰ ਪਹੁੰਚੇ ਸਨ। ਦੋਵਾਂ ਨੇ ਰੁਮਾਲ ਨਾਲ ਮੂੰਹ ਢੱਕਿਆ ਹੋਇਆ ਸੀ। ਨਾਨੀ ਨੇ ਉਨ੍ਹਾਂ ਨੂੰ ਸ਼ੱਕੀ ਹਾਲਤ ਵਿੱਚ ਦੇਖ ਕੇ ਰੋਕਿਆ ਤਾਂ ਦੋਵੇਂ ਭੱਜਣ ਲੱਗੇ। ਨਾਨੀ ਨੇ ਹਿੰਮਤ ਦਿਖਾਉਂਦੇ ਹੋਏ ਸਕੂਟੀ ਦੀ ਚਾਬੀ ਕੱਢ ਲਈ ਅਤੇ ਰੌਲਾ ਪਾ ਦਿੱਤਾ। ਆਵਾਜ਼ ਸੁਣ ਕੇ ਬੱਚੀ ਦੀ ਮਾਂ ਅਨੁਪ੍ਰਿਆ ਵੀ ਬਾਹਰ ਆ ਗਈ। ਇਸ ਤੋਂ ਬਾਅਦ ਮੁਹੱਲੇ ਦੇ ਲੋਕਾਂ ਦੀ ਮਦਦ ਨਾਲ ਦੋਵਾਂ ਨੌਜਵਾਨਾਂ ਨੂੰ ਕਾਬੂ ਕਰ ਲਿਆ ਗਿਆ।

ਕੁਝ ਦਿਨਾਂ ਤੋਂ ਕਰ ਰਹੇ ਸਨ ਰੇਕੀ
ਨਾਨੀ ਦਾ ਦੋਸ਼ ਹੈ ਕਿ ਦੋਵੇਂ ਨੌਜਵਾਨ ਪਿਛਲੇ ਕੁਝ ਸਮੇਂ ਤੋਂ ਬੱਚੀ ਅਤੇ ਉਸ ਦੀ ਮਾਂ ਦਾ ਪਿੱਛਾ ਕਰ ਰਹੇ ਸਨ। ਜਦੋਂ ਮਾਂ ਆਪਣੀ ਧੀ ਨੂੰ ਸਕੂਲ ਛੱਡਣ ਜਾਂਦੀ ਸੀ ਤਾਂ ਉਹ ਉਨ੍ਹਾਂ ਦੀ ਰੇਕੀ ਕਰਦੇ ਅਤੇ ਤਸਵੀਰਾਂ ਵੀ ਖਿੱਚਦੇ ਸਨ। ਨਾਨੀ ਮੁਤਾਬਕ 11 ਸਤੰਬਰ ਨੂੰ ਘਰ ਦੇ ਬਾਹਰ ਲੱਗੇ CCTV ਕੈਮਰਿਆਂ ਦੀ ਫੁਟੇਜ ਚੈੱਕ ਕਰਨ ’ਤੇ ਦੋਵੇਂ ਨੌਜਵਾਨ ਨਜ਼ਰ ਆਏ ਸਨ। ਇਸ ਤੋਂ ਬਾਅਦ ਪਰਿਵਾਰ ਹੋਰ ਸੁਚੇਤ ਹੋ ਗਿਆ ਸੀ। 12 ਸਤੰਬਰ ਨੂੰ ਦੋਵੇਂ ਮੁੜ ਘਰ ਨੇੜੇ ਪਹੁੰਚੇ ਤਾਂ ਨਾਨੀ ਨੇ ਉਨ੍ਹਾਂ ਨੂੰ ਰੋਕ ਲਿਆ।

ਪੁੱਛਗਿੱਛ ’ਚ ਲੱਗੇ ਗੰਭੀਰ ਦੋਸ਼
ਪੁਲਿਸ ਮੁਤਾਬਕ ਫੜੇ ਗਏ ਨੌਜਵਾਨਾਂ ਦੀ ਪਛਾਣ ਓਂਕਾਰ ਸਿੰਘ ਵਾਸੀ ਹਰਕ੍ਰਿਸ਼ਨ ਨਗਰ, ਸ਼ਿਮਲਾਪੁਰੀ ਅਤੇ ਤੇਜਪਾਲ ਸਿੰਘ ਵਾਸੀ ਨਿਊ ਸ਼ਿਮਲਾਪੁਰੀ ਵਜੋਂ ਹੋਈ ਹੈ। ਖ਼ਬਰ ਮੁਤਾਬਕ ਪੁੱਛਗਿੱਛ ਦੌਰਾਨ ਦੋਵਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਬੱਚੀ ਨੂੰ ਅਗਵਾ ਕਰਨ ਲਈ ਉਸ ਦੇ ਪਿਤਾ ਅਮਨਦੀਪ ਸ਼ਰਮਾ ਅਤੇ ਨਾਨਾ ਹੇਮਰਾਜ ਸ਼ਰਮਾ ਨੇ ਭੇਜਿਆ ਸੀ। ਹਾਲਾਂਕਿ ਇਨ੍ਹਾਂ ਦੋਸ਼ਾਂ ਦੀ ਪੁਲਿਸ ਜਾਂਚ ਕਰ ਰਹੀ ਹੈ।

ਪਤੀ-ਪਤਨੀ ਵਿਚਾਲੇ 4 ਸਾਲ ਤੋਂ ਅਦਾਲਤੀ ਕੇਸ
ਨਾਨੀ ਨੇ ਦੱਸਿਆ ਕਿ ਬੱਚੀ ਦਾ ਪਿਤਾ ਹਲਵਾਰਾ ਏਅਰਪੋਰਟ ’ਤੇ ਕੰਮ ਕਰਦਾ ਹੈ। ਖਰਚੇ ਨੂੰ ਲੈ ਕੇ ਬੱਚੀ ਦੇ ਮਾਪਿਆਂ ਵਿਚਾਲੇ ਪਿਛਲੇ ਕਰੀਬ 4 ਸਾਲਾਂ ਤੋਂ ਅਦਾਲਤ ਵਿੱਚ ਮਾਮਲਾ ਚੱਲ ਰਿਹਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਬਠਿੰਡਾ 'ਚ ਪੰਜਾਬ ਦੀ ਸਭ ਤੋਂ ਵੱਡੀ 'ਯੂਥ ਰਨ': 20,000 ਨੌਜਵਾਨਾਂ ਤੇ ਖਿਡਾਰੀਆਂ ਨੇ ਨਸ਼ਿਆਂ ਵਿਰੁੱਧ ਦਿੱਤਾ ਮਜ਼ਬੂਤ ਸੁਨੇਹਾ

ਪਾਕਿਸਤਾਨ ਵੱਲੋਂ ਸਰਹੱਦ ਪਾਰੋਂ ਤਸਕਰੀ ਰਾਹੀਂ ਆਉਣ ਵਾਲੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ: 3 ਨਵੀਆਂ 'ਡਰੋਨ ਸੈਂਸ ਡੀ200 ਪ੍ਰੋ' ਯੂਨਿਟਾਂ ਤਾਇਨਾਤ

ਪੰਜਾਬ ਯੂਨੀਵਰਸਿਟੀ ਵੱਲੋਂ ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਮਨਫ਼ੀ ਕਰਨਾ ਬੇਹੱਦ ਮੰਦਭਾਗਾ - ਐਡਵੋਕੇਟ ਧਾਮੀ

ਪੰਜਾਬ ਵਿੱਚ ਗੰਨੇ ਦੀ ਫ਼ਸਲ ਅਧੀਨ ਰਕਬਾ 1.16 ਲੱਖ ਹੈਕਟੇਅਰ ਤੱਕ ਪਹੁੰਚਿਆ: 700 ਲੱਖ ਕੁਇੰਟਲ ਪੈਦਾਵਾਰ ਦਾ ਟੀਚਾ ਮਿੱਥਿਆ: ਖੁੱਡੀਆਂ

VB-G RAM G ਅਧੀਨ 1.88 ਲੱਖ ਤੋਂ ਵੱਧ ਦਿਹਾੜੀਆਂ ਪੈਦਾ ਕਰਕੇ ਲਾਭਪਾਤਰੀ ਪਰਿਵਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ: ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ

ਪੰਜਾਬ ਪੁਲਿਸ ਨੇ ਪਿੱਛਾ ਕਰਦਿਆਂ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ

ਮਾਨ ਸਰਕਾਰ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕਰ ਰਹੀ ਦੂਰ

ਪਸ਼ੂਆਂ ਦੇ ਡਾਕਟਰ ਦਾ ਬੇਰਹਿਮੀ ਨਾਲ ਕਤਲ, ਖੇਤਾਂ ਵਿਚ ਬਣੀ ਸੁੰਨੀ ਕੋਠੀ ’ਚੋਂ ਮਿਲੀ ਲਾਸ਼

ਪੰਜਾਬ ਵਿੱਚ ਬਿਜਲੀ ਸੰਕਟ ਤੋਂ ਮਿਲੇਗੀ ਰਾਹਤ, ਰਾਜਪੁਰਾ ਤੇ ਤਲਵੰਡੀ ਸਾਬੋ ਦੀਆਂ ਸਾਰੀਆਂ ਯੂਨਿਟਾਂ ਚਾਲੂ

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ ਭਰਾ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ