Thursday, April 30, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab

ਨਾਰਕੋ ਤਸਕਰੀ ਨੈੱਟਵਰਕ ਨਾਲ ਜੁੜਿਆ ਵਿਅਕਤੀ 6 ਕਿਲੋ ਹੈਰੋਇਨ ਸਮੇਤ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | April 30, 2026 05:01 PM

*— ਗ੍ਰਿਫ਼ਤਾਰ ਮੁਲਜ਼ਮ ਦੁਬਈ-ਅਧਾਰਤ ਹੈਂਡਲਰ ਅੰਤਰਪ੍ਰੀਤ ਸਿੰਘ ਦੇ ਇਸ਼ਾਰੇ 'ਤੇ ਕੰਮ ਕਰ ਰਿਹਾ ਸੀ: ਡੀਜੀਪੀ ਗੌਰਵ ਯਾਦਵ*
*— ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ*

ਚੰਡੀਗੜ੍ਹ/ਅੰਮ੍ਰਿਤਸਰ, 30 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ 6 ਕਿਲੋ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ, ਵਾਸੀ ਵੈਰੋਵਾਲ ਰੋਡ, ਜੰਡਿਆਲਾ ਗੁਰੂ ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਨਸ਼ਿਆਂ ਦੀ ਤਸਕਰੀ ਲਈ ਉਸ ਵੱਲੋਂ ਵਰਤੀ ਜਾਣ ਵਾਲੀ ਸਿਲਵਰ ਰੰਗ ਦੀ ਹੁੰਡਈ ਆਈ10 ਕਾਰ, ਰਜਿਸਟ੍ਰੇਸ਼ਨ ਨੰਬਰ ਪੀਬੀ10-ਸੀਵੀ-3211, ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਮੁਲਜ਼ਮ ਦੁਬਈ ਦੇ ਹੈਂਡਲਰ ਅੰਤਰਪ੍ਰੀਤ ਸਿੰਘ ਦੇ ਇਸ਼ਾਰੇ 'ਤੇ ਕੰਮ ਕਰ ਰਿਹਾ ਸੀ, ਜੋ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਹੈ ਅਤੇ ਉਸ ਵਿਰੁੱਧ ਕਈ ਮਾਮਲੇ ਦਰਜ ਹਨ। ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਅੰਤਰਪ੍ਰੀਤ ਸਿੰਘ ਦੇ ਨਿਰਦੇਸ਼ਾਂ 'ਤੇ ਮੁਲਜ਼ਮ ਲਵਪ੍ਰੀਤ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਵੱਡੀਆਂ ਖੇਪਾਂ ਪ੍ਰਾਪਤ ਕਰਕੇ ਇਨ੍ਹਾਂ ਦੀ ਅੱਗੇ ਸਪਲਾਈ ਵੀ ਕਰਦਾ ਸੀ।

ਇਸ ਕਾਰਵਾਈ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੂੰ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਮੁਲਜ਼ਮ ਲਵਪ੍ਰੀਤ ਨੇ ਹਾਲ ਹੀ ਵਿੱਚ ਹੈਰੋਇਨ ਦੀ ਇੱਕ ਵੱਡੀ ਖੇਪ ਪ੍ਰਾਪਤ ਕੀਤੀ ਹੈ ਅਤੇ ਇਹ ਖੇਪ ਅੰਮ੍ਰਿਤਸਰ-ਜਲੰਧਰ ਜੀਟੀ ਰੋਡ 'ਤੇ ਅੱਡਾ ਮਾਨਾਵਾਲਾ ਨੇੜੇ ਕਿਸੇ ਹੋਰ ਪਾਰਟੀ ਨੂੰ ਪਹੁੰਚਾਈ ਜਾਣੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ, ਪੁਲਿਸ ਟੀਮ ਇਲਾਕੇ ਵਿੱਚ ਪਹੁੰਚੀ ਅਤੇ ਸ਼ੱਕੀ ਲਵਪ੍ਰੀਤ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਤਲਾਸ਼ੀ ਦੌਰਾਨ ਉਸ ਦੀ ਆਈ10 ਕਾਰ ਵਿੱਚੋਂ 6 ਕਿਲੋ ਹੈਰੋਇਨ ਬਰਾਮਦ ਹੋਈ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।

ਇਸ ਸਬੰਧੀ ਕੇਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐਫਆਈਆਰ ਨੰਬਰ 27 ਮਿਤੀ 29-04-2026 ਨੂੰ ਦਰਜ ਕੀਤਾ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

PSEB ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ- CM ਮਾਨ

ਵਿਜੀਲੈਂਸ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਟ੍ਰਾਈਡੈਂਟ ਗਰੁੱਪ ਫੈਕਟਰੀ 'ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਛਾਪਾ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਕਿਸਾਨਾਂ ਨੂੰ ਸਿੰਚਾਈ ਲਈ ਕੋਈ ਕਮੀ ਨਹੀਂ ਆਵੇਗੀ, ਨਹਿਰਾਂ ਵਿੱਚ ਦੋ ਭਾਖੜਾ ਨਹਿਰਾਂ ਦੇ ਬਰਾਬਰ ਪਾਣੀ ਛੱਡਿਆ ਜਾ ਚੁੱਕਾ - CM ਮਾਨ

CM ਮਾਨ ਨੇ ਆਪਣੇ ਜੱਦੀ ਪਿੰਡ ਸਤੌਜ ਵਿੱਚ ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ

ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ

ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼