Sunday, April 19, 2026

Punjab

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ ਕੀਤੀ, ਸਿੱਖ ਭਾਈਚਾਰੇ ਦੇ ਯੋਗਦਾਨ ਤੇ ਆਪਸੀ ਸਾਂਝ ’ਤੇ ਕੀਤੀ ਚਰਚਾ

ਪੰਜਾਬ ਨਿਊਜ਼ ਐਕਸਪ੍ਰੈੱਸ | April 19, 2026 02:56 PM

ਔਕਲੈਂਡ/ਸ੍ਰੀ ਅੰਮ੍ਰਿਤਸਰ: ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਅੱਜ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ ਸਿੱਖ ਸੰਗਤ ਗੁਰਦੁਆਰਾ ਸਾਹਿਬ ਵਿਖੇ ਪੁੱਜ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਆਗੂਆਂ ਵਿਚਕਾਰ ਨਿਊਜ਼ੀਲੈਂਡ ਵਿੱਚ ਵੱਸਦੇ ਸਿੱਖ ਭਾਈਚਾਰੇ ਅਤੇ ਹੋਰ ਭਾਈਚਾਰਿਆਂ ਅੰਦਰ ਆਪਸੀ ਸਾਂਝ ਅਤੇ ਇਤਫ਼ਾਕ ਸਬੰਧੀ ਵਿਚਾਰਾਂ ਹੋਈਆਂ। ਉਨ੍ਹਾਂ ਨਿਊਜ਼ੀਲੈਂਡ ਅੰਦਰ ਸਿੱਖਾਂ ਵੱਲੋਂ ਇੱਥੋਂ ਦੇ ਵਿਕਾਸ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਸਬੰਧੀ ਵੀ ਵਿਚਾਰ ਕੀਤੇ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਿਊਜ਼ੀਲੈਂਡ ਸਰਕਾਰ ਵੱਲੋਂ ਸਿੱਖਾਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮਾਨਤਾ ਅਤੇ ਮਾਣ ਸਨਮਾਨ ਦੇਣ ਲਈ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਦਾ ਧੰਨਵਾਦ ਕੀਤਾ।

ਉਨ੍ਹਾਂ ਪ੍ਰਧਾਨ ਮੰਤਰੀ ਲਕਸਨ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਦਾ ਸੱਦਾ ਦਿੱਤਾ ਜਿਸ ਨੂੰ ਉਨ੍ਹਾਂ ਖੁਸ਼ੀ ਨਾਲ ਪ੍ਰਵਾਨ ਕੀਤਾ। ਮੁਲਾਕਾਤ ਦੌਰਾਨ ਜਥੇਦਾਰ ਗੜਗੱਜ ਨੇ ਪ੍ਰਧਾਨ ਮੰਤਰੀ ਲਕਸਨ ਨੂੰ ਤੋਹਫੇ ਵਜੋਂ ਇੱਕ ਮਾਡਲ ਦਿੱਤਾ ਗਿਆ ਅਤੇ ਪ੍ਰਧਾਨ ਮੰਤਰੀ ਨੇ ਵੀ ਜਥੇਦਾਰ ਗੜਗੱਜ ਨੂੰ ਤੋਹਫੇ ਵਿੱਚ ਘੜੀ ਦਿੱਤੀ। ਇਸ ਮੌਕੇ ਟਾਕਾਨੀਨੀ ਦੀ ਸੰਸਦ ਮੈਂਬਰ ਰੀਮਾ ਨਾਕ੍ਹਲੇ, ਸੈਂਟਰਲ ਸਿੱਖ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੁਪਰੀਮ ਸਿੱਖ ਸੁਸਾਇਟੀ ਆਫ਼ ਨਿਊਜ਼ੀਲੈਂਡ ਦੇ ਬੁਲਾਰੇ ਸ. ਦਲਜੀਤ ਸਿੰਘ, ਯੂਥ ਅਕਾਲੀ ਦਲ ਦੇ ਪ੍ਰਧਾਨ ਸ. ਸਰਬਜੀਤ ਸਿੰਘ ਝਿੰਜਰ, ਮੀਡੀਆ ਸਲਾਹਕਾਰ ਸ. ਜਸਕਰਨ ਸਿੰਘ ਆਦਿ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਗ ਦੀਆਂ ਘਟਨਾਵਾਂ ਨਾਲ ਨੁਕਸਾਨੀ ਫਸਲਾਂ ਦਾ ਲਿਆ ਜਾਇਜ਼ਾ

*ਭਗਵੰਤ ਮਾਨ ਸਰਕਾਰ ਦਾ ਬੇਅਦਬੀ ਵਿਰੋਧੀ ਬਿੱਲ ਰਾਜਪਾਲ ਦੀ ਮਨਜ਼ੂਰੀ ਨਾਲ ਕਾਨੂੰਨ ਬਣਿਆ - ਹਰਪਾਲ ਚੀਮਾ*

ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਪਿੱਛੋਂ ਬੇਅਦਬੀ ਵਿਰੋਧੀ ਬਿੱਲ ਪੰਜਾਬ ਵਿੱਚ ਬਣਿਆ ਕਾਨੂੰਨ : ਕੁਲਤਾਰ ਸੰਧਵਾਂ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ 102 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਇਟਲੀ ’ਚ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਮਾਓਰੀ ਭਾਈਚਾਰੇ ਵੱਲੋਂ ਜਥੇਦਾਰ ਗੜਗੱਜ ਦਾ ਨਿਊਜ਼ੀਲੈਂਡ 'ਚ ਨਿੱਘਾ ਸੁਆਗਤ

ਇਟਲੀ 'ਚ ਗੁਰਦੁਆਰੇ ਦੇ ਬਾਹਰ ਦੋ ਸਿੱਖ ਸੇਵਾਦਾਰਾਂ ਦਾ ਗੋਲੀਆਂ ਮਾਰ ਕੇ ਕਤਲ

ਪੰਜਾਬ ਵਿਧਾਨ ਸਭਾ 'ਚ ਪਾਸ ਹੋਇਆ ਬੇਅਦਬੀ ਬਿੱਲ ਬਣਿਆ ਕਾਨੂੰਨ, ਗਵਰਨਰ ਨੇ ਕੀਤੇ ਦਸਤਖਤ

ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹੋਏ ਇਕੱਠੇ

ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ