Saturday, October 17, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

ਨਿਹੰਗ ਹਰਜੀਤ ਸਿੰਘ ਰਸੂਲਪੁਰ ’ਤੇ ਲੱਗੇ ਜਬਰ-ਜਨਾਹ ਦੇ ਦੋਸ਼

ਪੰਜਾਬ ਨਿਊਜ਼ ਐਕਸਪ੍ਰੈੱਸ | October 17, 2026 06:38 PM

- ਪੀੜਤਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਥਕ ਕਾਰਵਾਈ ਦੀ ਮੰਗ ਕੀਤੀ

ਅੰਮ੍ਰਿਤਸਰ, 17 ਅਕਤੂਬਰ  - ਸੋਸ਼ਲ ਮੀਡੀਆ ’ਤੇ ਆਪਣੇ ਬਿਆਨਾਂ ਕਾਰਨ ਚਰਚਾ ਵਿੱਚ ਰਹਿਣ ਵਾਲੇ ਨਿਹੰਗ ਹਰਜੀਤ ਸਿੰਘ ਰਸੂਲਪੁਰ ਖ਼ਿਲਾਫ਼ ਇੱਕ ਮਹਿਲਾ ਨੇ ਜਬਰ-ਜਨਾਹ ਦੇ ਗੰਭੀਰ ਦੋਸ਼ ਲਾਏ ਹਨ। ਸੋਸ਼ਲ ਵਰਕਰ ਰੂਪ ਕੌਰ ਨਾਲ ਪਹੁੰਚੀ ਪੀੜਤਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਾਮਲੇ ਦਾ ਨੋਟਿਸ ਲੈਣ ਅਤੇ ਪੰਥਕ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਦੂਜੇ ਪਾਸੇ, ਰਸੂਲਪੁਰ ਨੇ ਇਨ੍ਹਾਂ ਦੋਸ਼ਾਂ ਨੂੰ ਪੁਰਾਣਾ ਅਤੇ ਝੂਠਾ ਦੱਸਦਿਆਂ ਰੱਦ ਕੀਤਾ ਹੈ।

2021 ਵਿੱਚ ਸੰਪਰਕ ਹੋਣ ਦਾ ਦਾਅਵਾ
ਮਹਿਲਾ ਨੇ ਦੱਸਿਆ ਕਿ 2021 ਵਿੱਚ ਲੌਕਡਾਊਨ ਖੁੱਲ੍ਹਣ ਤੋਂ ਬਾਅਦ ਉਹ ਇਲਾਜ ਕਰਵਾਉਣ ਲਈ ਚੰਡੀਗੜ੍ਹ ਦੇ ਪੀਜੀਆਈ ਗਈ ਸੀ। ਉਸ ਦੇ ਮੁਤਾਬਕ, ਉੱਥੇ ਅਰਦਾਸ ਟੀਵੀ ਦੀ ਲੰਗਰ ਗੱਡੀ ਲੱਗੀ ਹੋਈ ਸੀ। ਮਹਿਲਾ ਦਾ ਦਾਅਵਾ ਹੈ ਕਿ ਉੱਥੇ ਮੌਜੂਦ ਸੇਵਾਦਾਰਾਂ ਨੇ ਉਸ ਦੇ ਪਤੀ ਨੂੰ ਹਰਜੀਤ ਸਿੰਘ ਰਸੂਲਪੁਰ ਬਾਰੇ ਦੱਸਿਆ, ਜਿਸ ਤੋਂ ਬਾਅਦ ਉਸ ਦਾ ਪਰਿਵਾਰ ਉਨ੍ਹਾਂ ਦੇ ਸੰਪਰਕ ਵਿੱਚ ਆ ਗਿਆ ਅਤੇ ਲੰਗਰ ਸੇਵਾ ਵਿੱਚ ਮਦਦ ਕਰਨ ਲੱਗਾ।

ਵਿਸਾਖੀ ਵਾਲੇ ਦਿਨ ਜਬਰ-ਜਨਾਹ ਦਾ ਦੋਸ਼
ਪੀੜਤਾ ਅਨੁਸਾਰ, 13 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਰਸੂਲਪੁਰ ਨੇ ਉਸ ਨੂੰ ਕਿਹਾ ਕਿ ਉਸ ਦੇ ਕਰਮਾਂ ਵਿੱਚ ਇੱਕ ਵਿਸ਼ੇਸ਼ ਸੇਵਾ ਆਈ ਹੈ। ਮਹਿਲਾ ਦਾ ਦੋਸ਼ ਹੈ ਕਿ ਉਸ ਨੂੰ ਚੰਡੀਗੜ੍ਹ ਦੇ ਖੁੱਡਾ ਲਾਹੌਰਾ ਇਲਾਕੇ ਵਿੱਚ ਇੱਕ ਥਾਂ ਬੁਲਾਇਆ ਗਿਆ। ਉੱਥੇ ਪਹੁੰਚਣ ’ਤੇ ਉਸ ਨੂੰ ਚਾਬੀ ਦੇ ਕੇ ਕਮਰੇ ਦਾ ਤਾਲਾ ਖੋਲ੍ਹਣ ਲਈ ਕਿਹਾ ਗਿਆ ਅਤੇ ਫਿਰ ਉਸ ਨਾਲ ਜਬਰ-ਜਨਾਹ ਕੀਤਾ ਗਿਆ। ਮਹਿਲਾ ਨੇ ਇਹ ਵੀ ਦੋਸ਼ ਲਾਇਆ ਕਿ ਵਿਰੋਧ ਕਰਨ ’ਤੇ ਉਸ ਨੂੰ ਕਿਰਪਾਨ ਅਤੇ ਬੰਦੂਕ ਦਾ ਡਰ ਦਿਖਾਇਆ ਗਿਆ ਅਤੇ ਪਰਿਵਾਰ ਨੂੰ ਨੁਕਸਾਨ ਪਹੁੰਚਾਉਣ ਦੀਆਂ ਧਮਕੀਆਂ ਦਿੱਤੀਆਂ ਗਈਆਂ। ਉਸ ਮੁਤਾਬਕ, ਮੁਲਜ਼ਮ ਨੇ ਪੁਲਿਸ ਅਤੇ ਨਿਆਂ ਪ੍ਰਣਾਲੀ ਤੱਕ ਆਪਣੀ ਪਹੁੰਚ ਹੋਣ ਦਾ ਦਾਅਵਾ ਵੀ ਕੀਤਾ ਸੀ।

ਸ਼ਿਕਾਇਤ ਵਾਪਸ ਲੈਣ ਲਈ ਦਬਾਅ ਪਾਉਣ ਦੇ ਦੋਸ਼
ਪੀੜਤਾ ਨੇ ਦਾਅਵਾ ਕੀਤਾ ਕਿ ਪੁਲਿਸ ਕੋਲ ਸ਼ਿਕਾਇਤ ਕਰਨ ਤੋਂ ਬਾਅਦ ਉਸ ਨੂੰ ਲਗਾਤਾਰ ਫ਼ੋਨ ਆਉਣ ਲੱਗੇ। ਉਸ ਅਨੁਸਾਰ, ਕਥਾਵਾਚਕ ਬਲਦੇਵ ਔਗੜਾ ਨੇ ਉਸ ਨੂੰ ਦੋ ਲੱਖ ਰੁਪਏ ਦੇਣ ਅਤੇ ਬੱਚਿਆਂ ਨੂੰ ਵਿਦੇਸ਼ ਭੇਜਣ ਦੀ ਪੇਸ਼ਕਸ਼ ਕਰਦਿਆਂ ਸ਼ਿਕਾਇਤ ਵਾਪਸ ਲੈਣ ਲਈ ਕਿਹਾ। ਮਹਿਲਾ ਨੇ ਇਹ ਵੀ ਦੋਸ਼ ਲਾਇਆ ਕਿ ਸ਼ਿਕਾਇਤ ਵਾਪਸ ਨਾ ਲੈਣ ’ਤੇ ਉਸ ਦੀਆਂ ਪਰਿਵਾਰਕ ਨਿੱਜੀ ਤਸਵੀਰਾਂ ਨਾਲ ਛੇੜਛਾੜ ਕਰਕੇ ਫੇਸਬੁੱਕ ’ਤੇ ਪੋਸਟ ਕੀਤਾ ਗਿਆ। ਉਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਸਾਈਬਰ ਕ੍ਰਾਈਮ ਥਾਣੇ ਵਿੱਚ ਵੱਖਰੀ ਐੱਫਆਈਆਰ ਦਰਜ ਕਰਵਾਈ ਗਈ ਹੈ।

ਰੂਪ ਕੌਰ ਨੇ ਨਿਹੰਗ ਬਾਣਾ ਉਤਾਰਨ ਦੀ ਕੀਤੀ ਮੰਗ
ਪੀੜਤਾ ਨਾਲ ਪਹੁੰਚੀ ਸੋਸ਼ਲ ਵਰਕਰ ਰੂਪ ਕੌਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਾਮਲੇ ਦਾ ਤੁਰੰਤ ਨੋਟਿਸ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਰਸੂਲਪੁਰ ਦਾ ਨਿਹੰਗ ਬਾਣਾ ਉਤਾਰਨ ਅਤੇ ਉਨ੍ਹਾਂ ਨੂੰ ਸਿੱਖ ਪੰਥ ਵਿੱਚੋਂ ਛੇਕਣ ਦੀ ਮੰਗ ਕੀਤੀ। ਰੂਪ ਕੌਰ ਨੇ ਇਹ ਵੀ ਦਾਅਵਾ ਕੀਤਾ ਕਿ ਉਨ੍ਹਾਂ ਦੇ ਸੰਪਰਕ ਵਿੱਚ ਹੋਰ ਮਹਿਲਾਵਾਂ ਵੀ ਹਨ, ਜੋ ਕਥਿਤ ਤੌਰ ’ਤੇ ਇਸ ਤਰ੍ਹਾਂ ਦੇ ਮਾਮਲਿਆਂ ਤੋਂ ਪ੍ਰਭਾਵਿਤ ਹਨ।

ਰਸੂਲਪੁਰ ਨੇ ਦੋਸ਼ ਨਕਾਰੇ
ਹਰਜੀਤ ਸਿੰਘ ਰਸੂਲਪੁਰ ਨੇ ਸ਼ਨੀਵਾਰ ਨੂੰ ਵੀਡੀਓ ਜਾਰੀ ਕਰਕੇ ਦੋਸ਼ਾਂ ਨੂੰ ਨਕਾਰਿਆ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਮਾਮਲਾ 2021 ਦਾ ਹੈ ਅਤੇ ਪੁਲਿਸ ਤੇ ਅਦਾਲਤੀ ਪ੍ਰਕਿਰਿਆ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਦਰਜ ਐੱਫਆਈਆਰ ਰੱਦ ਕਰ ਦਿੱਤੀ ਗਈ ਸੀ। ਉਨ੍ਹਾਂ ਨੇ ਦਾਅਵਾ ਕੀਤਾ ਕਿ ਰੂਪ ਕੌਰ ਪੁਰਾਣੇ ਮਾਮਲੇ ਨੂੰ ਮੁੜ ਚੁੱਕ ਕੇ ਸੋਸ਼ਲ ਮੀਡੀਆ ’ਤੇ ਚਰਚਾ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਬਲੈਕਮੇਲ ਕੀਤਾ ਜਾ ਰਿਹਾ ਹੈ। ਰਸੂਲਪੁਰ ਨੇ ਇਹ ਵੀ ਕਿਹਾ ਕਿ ਉਹ ਆਪਣੇ ਵਿਚਾਰਾਂ ਅਤੇ ਸਮਾਜਿਕ ਮੁੱਦਿਆਂ ’ਤੇ ਆਵਾਜ਼ ਉਠਾਉਣ ਕਾਰਨ ਵੱਖ-ਵੱਖ ਤੱਤਾਂ ਦੇ ਨਿਸ਼ਾਨੇ ’ਤੇ ਹਨ। ਉਨ੍ਹਾਂ ਨੇ ਰੂਪ ਕੌਰ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਵੀ ਕਹੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

ਪੰਜਾਬੀਆਂ ਨੂੰ ਪੱਗਾਂ ਸੰਭਾਲਣ ਦਾ ਹੋਕਾ ਦੇਣ ਤੋਂ ਪਹਿਲਾਂ ਚਰਨਜੀਤ ਚੰਨੀ ਆਪਣੇ ਕਾਰਜਕਾਲ ਦੌਰਾਨ ਹੋਈ ਮਾਈਨਿੰਗ ਬਾਰੇ ਜਵਾਬ ਦੇਣ: ਜਸਵੀਰ ਗੜ੍ਹੀ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਅਕਾਲੀ ਦਲ 10 ਨਵੰਬਰ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸੂਬਾ ਪੱਧਰੀ ਯਾਤਰਾ ਕਰੇਗਾ ਸ਼ੁਰੂ

ਪੁਲਿਸ ਵੱਲੋਂ ਕਾਸੋ ਤਹਿਤ ਕਾਰਵਾਈ; 8 ਮੁਕੱਦਮੇ ਦਰਜ, 14 ਗ੍ਰਿਫ਼ਤਾਰ

₹5 ਕਰੋੜ ਦੀ ਕਥਿਤ ਰਿਸ਼ਵਤ ਮਾਮਲੇ ’ਚ ਅਮਰਦੀਪ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ

‘ਆਪ’ ਸਰਕਾਰ ਨੇ ਕਾਨੂੰਨ-ਵਿਵਸਥਾ ਦਾ ਬਿਠਾਇਆ ਭੱਠਾ, ਪੰਜਾਬ ਨੂੰ ‘ਪੁਲਿਸ ਸਟੇਟ’ ਵਿੱਚ ਬਦਲਿਆ: ਪਰਗਟ ਸਿੰਘ

ਪਰਵਿੰਦਰ ਝੋਟਾ ਕਤਲ ਕਾਂਡ: ਸੁਨੀਲ ਜਾਖੜ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਆਮ ਆਦਮੀ ਪਾਰਟੀ ਪੰਜਾਬ ਦੇ ਬੌਧਿਕ ਵਿੰਗ ਦੇ ਸੂਬਾ ਪ੍ਰਧਾਨ ਨਿਯੁਕਤ