Friday, September 11, 2026
ਤਾਜਾ ਖਬਰਾਂ
ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇ

Punjab

ਨੇਪਾਲ ’ਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸਮੱਗਰੀ ਦੇ 4 ਟਰੱਕ ਰਵਾਨਾ

ਪੰਜਾਬ ਨਿਊਜ਼ ਐਕਸਪ੍ਰੈੱਸ | September 11, 2026 04:41 PM

ਅੰਮ੍ਰਿਤਸਰ, 11 ਸਤੰਬਰ : ਨੇਪਾਲ ਵਿਚ ਆਏ ਭਿਆਨਕ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਭਾਈ ਗੁਰਦਾਸ ਹਾਲ ਸ੍ਰੀ ਅੰਮ੍ਰਿਤਸਰ ਤੋਂ 4 ਟਰੱਕ ਰਾਹਤ ਸਮੱਗਰੀ ਦੇ ਰਵਾਨਾ ਕੀਤੇ ਗਏ। ਇਸ ਰਾਹਤ ਸਮੱਗਰੀ ਵਿਚ ਜਨਰੇਟਰ, ਸੋਲਰ ਲਾਈਟਾਂ, ਤਰਪਾਲਾਂ, ਕੰਬਲ, ਚਾਂਦਰਾਂ, ਖੇਸ ਤੇ ਬਰਤਨ ਆਦਿ ਸ਼ਾਮਲ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਹ ਰਾਹਤ ਸਮੱਗਰੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਗੁਰਮੀਤ ਸਿੰਘ ਬੂਹ, ਓਐਸਡੀ ਸ. ਸਤਬੀਰ ਸਿੰਘ ਧਾਮੀ ਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਰਵਾਨਾ ਕੀਤੀ।

ਇਸ ਮੌਕੇ ਜਾਣਕਾਰੀ ਦਿੰਦਿਆਂ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਕੁਦਰਤੀ ਆਫ਼ਤਾਂ ਸਮੇਂ ਹਮੇਸ਼ਾਂ ਮੋਹਰੀ ਹੋ ਕੇ ਮਨੁੱਖਤਾ ਦੀ ਸੇਵਾ ਕੀਤੀ ਹੈ। ਬੀਤੇ ਦਿਨੀਂ ਨੇਪਾਲ ਵਿਚ ਆਏ ਭਿਆਨਕ ਹੜ੍ਹਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਤੇ ਇੱਕ ਵਫ਼ਦ ਨੇਪਾਲ ਭੇਜਿਆ ਗਿਆ ਸੀ। ਜਿਸਨੇ ਉਥੋਂ ਦੀ ਸਰਕਾਰ ਅਤੇ ਲੋਕਾਂ ਨਾਲ ਮਿਲ ਕੇ ਜ਼ਰੂਰਤਾਂ ਸੰਬੰਧੀ ਜਾਣਕਾਰੀ ਲਈ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੰਗਰ ਸੇਵਾਵਾਂ ਵੀ ਨਿਰੰਤਰ ਜਾਰੀ ਹਨ ਅਤੇ ਅੱਜ ਪੀੜਤਾਂ ਦੀਆਂ ਮੁਢਲੀਆਂ ਲੋੜਾਂ ਅਨੁਸਾਰ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਰਾਹਤ ਸਮੱਗਰੀ ਵਿਚ ਜਨਰੇਟਰ, ਸੋਲਰ ਲਾਈਟਾਂ, ਤਰਪਾਲਾਂ, ਮੱਛਰਦਾਨੀਆਂ, ਕੰਬਲ, ਲੋਈਆਂ, ਖੇਸ, ਚਾਦਰਾਂ, ਦਰੀਆਂ, ਥਾਲ, ਗਿਲਾਸ, ਬਾਟੀਆਂ, ਚਮਚੇ, ਚਾਵਲ, ਦਾਲ ਸਮੇਤ ਹੋਰ ਲੋੜੀਦਾ ਸ਼ਾਮਲ ਹੈ।

ਇਸੇ ਦੌਰਾਨ ਵਫ਼ਦ ਵਿਚ ਨੇਪਾਲ ਗਏ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਨੇਪਾਲ ਭੇਜੇ ਵਫ਼ਦ ਨੇ ਉਥੋਂ ਦੀ ਸਰਕਾਰ ਨਾਲ ਰਾਬਤਾ ਕਰਕੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਸੇਵਾਵਾਂ ਲਈ ਰਸਤਾ ਸੁਖਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਸੁਝਾਅ ਅਨੁਸਾਰ ਨੇਪਾਲ ਸਰਕਾਰ ਨੇ ਲੋੜੀਂਦੀਆਂ ਪ੍ਰਵਾਨਗੀਆਂ ਦਿੱਤੀਆਂ ਹਨ ਜਿਸ ਤੋਂ ਬਾਅਦ ਪੀੜਤ ਲੋਕਾਂ ਤੱਕ ਰਾਹਤ ਪਹੁੰਚਾਉਣ ਵਿਚ ਮਦਦ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਥਾਨਕ ਲੋਕਾਂ ਵੱਲੋਂ ਪ੍ਰਗਟਾਈ ਗਈ ਲੋੜ ਦੇ ਮੱਦੇਨਜ਼ਰ ਰਾਹਤ ਸਮੱਗਰੀ ਸਰਕਾਰ ਦੇ ਸਹਿਯੋਗ ਨਾਲ ਪੀੜਤ ਇਲਾਕਿਆਂ ਅਤੇ ਰਾਹਤ ਕੈਂਪਾਂ ਤੱਕ ਪਹੁੰਚਾਈ ਜਾਵੇਗੀ ਜਿਥੇ ਇਸ ਦੀ ਸਭ ਤੋਂ ਵੱਧ ਲੋੜ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ. ਹਰਭਜਨ ਸਿੰਘ ਵਕਤਾ, ਆਜ਼ਾਦ ਦੀਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਐਡੀਸ਼ਨਲ ਮੈਨੇਜਰ ਸਤਨਾਮ ਸਿੰਘ ਝਬਾਲ ਸਮੇਤ ਹੋਰ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਆਰ.ਆਈ.ਐਮ.ਸੀ. ਵਿੱਚ ਜੁਲਾਈ 2027 ਟਰਮ ਲਈ ਦਾਖ਼ਲਾ ਸ਼ੁਰੂ; ਦਾਖ਼ਲਾ ਪ੍ਰੀਖਿਆ 6 ਦਸੰਬਰ ਨੂੰ

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ, ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

ਪਾਕਿਸਤਾਨ ਤੋਂ ਭਾਰਤ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਫੈਸਲਾਬਾਦ ਹਵਾਈ ਅੱਡੇ ’ਤੇ ਰੋਕਣਾ ਮੰਦਭਾਗਾ- ਐਡਵੋਕੇਟ ਧਾਮੀ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਸਕਾਲਰਸ਼ਿਪ ਦੀਆਂ ਸਾਰੀਆਂ ਰਹਿੰਦੀਆਂ ਅਰਜ਼ੀਆਂ ਨੂੰ ਵੇਲੇ ਸਿਰ ਨਿਪਟਾਉਣ ਲਈ ਵੇਰੀਫਿਕੇਸ਼ਨ ਦਾ ਨਵਾਂ ਸ਼ਡਿਊਲ ਜਾਰੀ

ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ- ਐਡਵੋਕੇਟ ਧਾਮੀ

ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਅੰਤਿਮ ਵਿਦਾਈ ਦਾ ਹੱਕ ਵੀ ਨਹੀਂ ਮਿਲਿਆ: ਸੁਖਬੀਰ ਬਾਦਲ

ਵੜਿੰਗ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਨੌਕਰੀ ਦੇ ਮਾਮਲੇ ’ਤੇ ਧੋਖਾ ਦੇਣ ਲਈ 'ਆਪ' ਸਰਕਾਰ ਦੀ ਕੀਤੀ ਨਿੰਦਾ

ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਢੀਂਡਸਾ