Friday, August 21, 2026

Punjab

ਪਟਿਆਲਾ ਦੇ ਅਧਿਆਪਕ ਨੇ ਕੌਮੀ ਅਧਿਆਪਕ ਪੁਰਸਕਾਰ 2026 ਜਿੱਤ ਕੇ ਪੰਜਾਬ ਦਾ ਨਾਂਅ ਕੀਤਾ ਰੌਸ਼ਨ

ਪੰਜਾਬ ਨਿਊਜ਼ ਐਕਸਪ੍ਰੈੱਸ | August 21, 2026 08:35 PM

• *ਹਰਜੋਤ ਸਿੰਘ ਬੈਂਸ ਵੱਲੋਂ ਅਧਿਆਪਕ ਦਿਨੇਸ਼ ਕੁਮਾਰ ਨੂੰ ਉਪਲਬਧੀ ਲਈ ਵਧਾਈ*
• *ਹਰਜੋਤ ਬੈਂਸ ਨੇ ਦਿਨੇਸ਼ ਨੂੰ ਸਮੁੱਚੇ ਅਧਿਆਪਕ ਭਾਈਚਾਰੇ ਲਈ ਪ੍ਰੇਰਨਾ ਸਰੋਤ ਦੱਸਿਆ*

ਚੰਡੀਗੜ੍ਹ, 21 ਅਗਸਤ: ਸਰਕਾਰੀ ਵਿਕਟੋਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਦੇ ਅਧਿਆਪਕ ਸ੍ਰੀ ਦਿਨੇਸ਼ ਕੁਮਾਰ ਨੇ ਸਿੱਖਿਆ ਖੇਤਰ ਵਿੱਚ ਮਿਸਾਲੀ ਯੋਗਦਾਨ ਲਈ ਵੱਕਾਰੀ ਕੌਮੀ ਅਧਿਆਪਕ ਪੁਰਸਕਾਰ, 2026 ਜਿੱਤ ਕੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ।

ਜ਼ਿਕਰਯੋਗ ਹੈ ਕਿ ਇਹ ਪੁਰਸਕਾਰ, ਜੋ ਕਿ ਦੇਸ਼ ਭਰ ਵਿੱਚ ਅਧਿਆਪਕਾਂ ਲਈ ਸਰਵਉੱਚ ਸਨਮਾਨਾਂ ਵਿੱਚੋਂ ਇੱਕ ਹੈ, ਸਿੱਖਿਆ ਦੇ ਖੇਤਰ ਵਿੱਚ ਬੇਮਿਸਾਲ ਕਾਰਗੁਜ਼ਾਰੀ, ਨਵੀਨ ਵਿਚਾਰਾਂ ਅਤੇ ਸਮਰਪਿਤ ਭਾਵਨਾ ਨੂੰ ਮਾਨਤਾ ਦਿੰਦਿਆਂ ਹਰ ਸਾਲ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਭਾਰਤ ਦੇ ਰਾਸ਼ਟਰਪਤੀ ਵੱਲੋਂ ਦਿੱਤਾ ਜਾਂਦਾ ਹੈ।

ਸ੍ਰੀ ਦਿਨੇਸ਼ ਕੁਮਾਰ ਨੂੰ ਹਾਰਦਿਕ ਵਧਾਈ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਉਨ੍ਹਾਂ ਨੂੰ ਸੂਬੇ ਦੇ ਸਮੁੱਚੇ ਅਧਿਆਪਕ ਭਾਈਚਾਰੇ ਲਈ ਪ੍ਰੇਰਨਾ ਸਰੋਤ ਦੱਸਿਆ।

ਸਿੱਖਿਆ ਮੰਤਰੀ ਨੇ ਕਿਹਾ, “ਰਾਸ਼ਟਰੀ ਪੱਧਰ 'ਤੇ ਸ੍ਰੀ ਦਿਨੇਸ਼ ਕੁਮਾਰ ਦਾ ਇਹ ਸਨਮਾਨ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਅਤੇ ਸਾਡੇ ਅਧਿਆਪਕਾਂ ਦੇ ਅਣਥੱਕ ਯਤਨਾਂ ਦਾ ਪ੍ਰਮਾਣ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਧਿਆਪਕਾਂ ਨੂੰ ਸਮਰੱਥ ਬਣਾਉਣ ਅਤੇ ਸੂਬੇ ਦੇ ਵਿਦਿਅਕ ਢਾਂਚੇ ਦੀ ਨੁਹਾਰ ਬਦਲਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

ਸ. ਹਰਜੋਤ ਸਿੰਘ ਬੈਂਸ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪ੍ਰਾਪਤੀ ਸਮੁੱਚੇ ਅਧਿਆਪਕ ਵਰਗ ਦਾ ਮਨੋਬਲ ਉੱਚਾ ਕਰੇਗੀ ਅਤੇ ਹੋਰ ਅਧਿਆਪਕਾਂ ਨੂੰ ਵੀ ਬੇਮਿਸਾਲ ਕਾਰਗੁਜ਼ਾਰੀ ਦਿਖਾਉਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਅਜਿਹੇ ਸਨਮਾਨ ਪੰਜਾਬ ਸਰਕਾਰ ਦੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਅਤੇ ਅਧਿਆਪਕਾਂ ਨੂੰ ਇੱਕ ਪ੍ਰਗਤੀਸ਼ੀਲ ਸਮਾਜ ਦੇ ਅਸਲ ਨਿਰਮਾਤਾ ਵਜੋਂ ਮਾਨਤਾ ਦੇਣ ਦੇ ਦ੍ਰਿਸ਼ਟੀਕੋਣ ਨੂੰ ਹੋਰ ਮਜ਼ਬੂਤ ਕਰਦੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਮਾਲਵਾ, ਦੋਆਬਾ ਅਤੇ ਮਾਝਾ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ 'ਚ ਕਰਵਾਏ ਜਾਣਗੇ ਡਰੋਨ ਸ਼ੋਅ

ਗੈਂਗਸਟਰਾਂ ਤੇ ਵਾਰ ਦਾ 213ਵਾਂ ਦਿਨ: ਪੰਜਾਬ ਪੁਲਿਸ ਵੱਲੋਂ 648 ਥਾਈਂ ਛਾਪੇਮਾਰੀ ;424 ਕਾਬੂ

8 ਮਹੀਨਿਆਂ ਵਿੱਚ 3.71 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

ਸਪੀਕਰ ਸੰਧਵਾਂ ਨੇ ਸੀ.ਜੇ.ਪੀ. ਵਲੰਟੀਅਰਾਂ ’ਤੇ ਹੋਏ ਹਿੰਸਕ ਹਮਲੇ ’ਤੇ ਰਾਜਸਥਾਨ ਦੇ CM ਤੋਂ ਕੀਤੀ ਫੌਰੀ ਕਾਰਵਾਈ ਦੀ ਮੰਗ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਦਿਆਰਥੀਆਂ, ਮਾਪਿਆਂ ਅਤੇ ਭਾਈਚਾਰੇ ਦੀ ਸ਼ਮੂਲੀਅਤ ਰਾਹੀਂ ਨਸ਼ਿਆਂ ਖ਼ਿਲਾਫ਼ ਜੰਗ ਨੂੰ ਹੋਰ ਮਜ਼ਬੂਤ ਕਰਨਗੇ ਪੰਜਾਬ ਦੇ ਸਕੂਲ

ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼

ਹਰਚੰਦ ਸਿੰਘ ਬਰਸਟ ਵੱਲੋਂ ਬੂਟਿਆਂ ਦਾ ਲੰਗਰ ਲਗਾਉਣ ਲਈ ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਸਨਮਾਨਿਤ

66 ਸਾਲਾ ਮਹਿਲਾ ਨੂੰ ਗੰਭੀਰ ਹਾਰਟ ਵਾਲਵ ਲੀਕੇਜ ਤੋਂ ਮਿਲੀ ਰਾਹਤ, ਪਾਰਸ ਹੈਲਥ ਪੰਚਕੂਲਾ ਵਿਖੇ ਸਫਲ ਮਾਈਟ੍ਰਾਕਲਿਪ ਪ੍ਰਕਿਰਿਆ

ਮੋਹਾਲੀ ਪੁਲਿਸ ਵੱਲੋਂ 302 ਭਗੌੜਿਆਂ ਖ਼ਿਲਾਫ਼ ਕਾਰਵਾਈ, 200 ਗ੍ਰਿਫ਼ਤਾਰ

ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਬੈਂਸ