Thursday, October 15, 2026
ਤਾਜਾ ਖਬਰਾਂ
• ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ • ਪਰਵਿੰਦਰ ਝੋਟਾ ਕਤਲ ਕਾਂਡ ਦਾ ਦੋਸ਼ੀ ਰਾਜਸਥਾਨ ਵਿੱਚ ਗ੍ਰਿਫ਼ਤਾਰ; ਪਰਿਵਾਰ ਵੱਲੋਂ ਸੀਬੀਆਈ ਜਾਂਚ ਦੀ ਮੰਗ, ਸਮਰਥਕਾਂ ਵੱਲੋਂ ਪੰਜਾਬ ਬੰਦ ਦਾ ਸੱਦਾ

Punjab

ਪਰਵਿੰਦਰ ਝੋਟਾ ਕਤਲ ਮਾਮਲਾ: 11 ਘੰਟੇ ਬੰਦ ਰਿਹਾ ਪੰਜਾਬ

ਪੰਜਾਬ ਨਿਊਜ਼ ਐਕਸਪ੍ਰੈੱਸ | October 15, 2026 05:21 PM

ਮਾਨਸਾ: ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਵੀਰਵਾਰ (15 ਅਕਤੂਬਰ) ਨੂੰ ਪੰਜਾਬ ਬੰਦ ਰਿਹਾ। ਲੁਧਿਆਣਾ, ਪਠਾਨਕੋਟ, ਗੁਰਦਾਸਪੁਰ, ਬਠਿੰਡਾ, ਮਾਨਸਾ ਅਤੇ ਜਲੰਧਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਨਿੱਜੀ ਸਕੂਲ ਅਤੇ ਕਾਲਜ ਬੰਦ ਰਹੇ। ਸਰਕਾਰੀ ਸਕੂਲਾਂ ਵਿੱਚ ਛੁੱਟੀ ਨਹੀਂ ਸੀ, ਪਰ ਵਿਦਿਆਰਥੀਆਂ ਦੀ ਹਾਜ਼ਰੀ ਨਾ ਦੇ ਬਰਾਬਰ ਰਹੀ। ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਾਜ਼ਾਰ ਵੀ ਬੰਦ ਰਹੇ।

ਕਿਸਾਨ ਜਥੇਬੰਦੀਆਂ ਨੇ ਬੰਦ ਦੇ ਸਮਰਥਨ ਵਿੱਚ ਲੁਧਿਆਣਾ, ਬਠਿੰਡਾ ਅਤੇ ਮੋਹਾਲੀ ਤੋਂ ਚੰਡੀਗੜ੍ਹ ਜਾਣ ਵਾਲੇ ਕੌਮੀ ਮਾਰਗਾਂ ’ਤੇ ਜਾਮ ਲਗਾਏ। ਇਸ ਦੌਰਾਨ ਜਲੰਧਰ, ਬਠਿੰਡਾ ਅਤੇ ਫ਼ਰੀਦਕੋਟ ਵਿੱਚ ਕਿਸਾਨ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ।

ਮਾਨਸਾ ਸਿਟੀ-2 ਦੀ ਐੱਸਐੱਚਓ ਮੁਅੱਤਲ
ਇਸ ਮਾਮਲੇ ਵਿੱਚ ਮਾਨਸਾ ਦੇ ਐੱਸਐੱਸਪੀ ਵੈਭਵ ਚੌਧਰੀ ਨੇ ਮਾਨਸਾ ਸਿਟੀ ਥਾਣਾ-2 ਦੀ ਐੱਸਐੱਚਓ ਬੇਅੰਤ ਕੌਰ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਤੋਂ ਇਲਾਵਾ ਡੀਐੱਸਪੀ ਹਰਜਿੰਦਰ ਸਿੰਘ ਗਿੱਲ ਵਿਰੁੱਧ ਜਾਂਚ ਕਰਵਾਉਣ ਲਈ ਡੀਜੀਪੀ ਦਫ਼ਤਰ ਨੂੰ ਸਿਫ਼ਾਰਸ਼ ਭੇਜੀ ਗਈ ਹੈ।

ਪਿਤਾ ਵੱਲੋਂ ਲਾਸ਼ ਲੈਣ ਤੋਂ ਇਨਕਾਰ, ਸੀਬੀਆਈ ਜਾਂਚ ਦੀ ਮੰਗ
ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦੀ 13 ਅਕਤੂਬਰ ਨੂੰ ਮਾਨਸਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਦੋਸ਼ ਹੈ ਕਿ ਨਸ਼ਾ ਵੇਚਣ ਦਾ ਵਿਰੋਧ ਕਰਨ ਕਾਰਨ ਮੈਡੀਕਲ ਸਟੋਰ ਮਾਲਕ ਅਸ਼ਵਨੀ ਕੁਮਾਰ ਨੇ ਉਨ੍ਹਾਂ ’ਤੇ ਗੋਲੀਆਂ ਚਲਾਈਆਂ। ਪਰਵਿੰਦਰ ਦੇ ਪਿਤਾ ਭੀਮ ਸਿੰਘ ਨੇ ਆਪਣੇ ਪੁੱਤਰ ਦੀ ਲਾਸ਼ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਇਸ ਕਤਲ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਕਤਲ ਤੋਂ ਬਾਅਦ ਇਨਸਾਫ਼ ਦੀ ਮੰਗ ਨੂੰ ਲੈ ਕੇ ਪੰਜਾਬ ਵਿੱਚ ਰੋਸ ਪ੍ਰਦਰਸ਼ਨ ਜਾਰੀ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿੱਤ ਮੰਤਰੀ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਗੈਂਗਸਟਰਾਂ 'ਤੇ ਵਾਰ ਦਾ 268ਵਾਂ ਦਿਨ: ਪੰਜਾਬ ਪੁਲਿਸ ਵੱਲੋਂ 530 ਥਾਈਂ ਛਾਪੇਮਾਰੀ; 222 ਕਾਬੂ

ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ, ਪਰਿਵਾਰ ਨੇ ਕਤਲ ਦਾ ਸ਼ੱਕ ਜਤਾਇਆ

ਪੰਜਾਬ ਵਿੱਚ ਨਸ਼ਿਆਂ ਦੇ ਵਿਰੁੱਧ ਜੰਗ ਹੋਵੇਗੀ ਹੋਰ ਤੇਜ਼, ਮਾਨ ਸਰਕਾਰ ਦੀ ਉੱਚ ਪੱਧਰੀ ਮੀਟਿੰਗ ਵਿੱਚ ਬਣੇਗੀ ਨਵੀਂ ਰਣਨੀਤੀ

ਬਰਨਾਲਾ ਦੇ ਡੀਸੀ ਨੇ ਢਿਲਵਾਂ 'ਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ 

ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ 

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ

ਜੇ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ - CM ਮਾਨ