Friday, July 10, 2026
ਤਾਜਾ ਖਬਰਾਂ
ਖਾਲੜਾ ਮਾਮਲਾ: ਪੰਜਾਬ 'ਆਪ' ਨੇ ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੇ ਦੋਸ਼ਾਂ ਨੂੰ ਖਾਰਜ ਕੀਤਾਜਸਵੰਤ ਸਿੰਘ ਖਾਲੜਾ ਦੇ ਅਗਵਾ ਅਤੇ ਕਤਲ ਕੇਸ ਵਿੱਚ ਦੋਸ਼ੀ ਸਾਬਕਾ ਡੀਐਸਪੀ ਜਸਪਾਲ ਸਿੰਘ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਫਰਾਰਸਤਲੁਜ ਨੂੰ ਲੈ ਕੇ ਭਾਜਪਾ ਵੰਡੀ ਹੋਈ ਹੈ: ਬਿੱਟੂ ਨੇ ਸਤਲੁਜ ਮਾਮਲੇ 'ਤੇ ਪੰਜਾਬ ਭਾਜਪਾ ਮੁਖੀ ਦਾ ਵਿਰੋਧ ਕੀਤਾਬਿੱਟੂ ਨੇ ਸਤਲੁਜ 'ਤੇ ਦਿਲਜੀਤ ਦੋਸਾਂਝ ਦੀ ਨਿੰਦਾ ਕੀਤੀ, ਦੋਸ਼ ਲਗਾਇਆ ਕਿ ਫਿਲਮ ਪੰਜਾਬ ਅੱਤਵਾਦ ਦੇ ਇੱਕ-ਪਾਸੜ ਬਿਰਤਾਂਤ ਨੂੰ ਉਤਸ਼ਾਹਿਤ ਕਰਦੀ ਹੈਖਾਲੜਾ ਤੋਂ ਪਰੇ: ਵਕੀਲ ਕੁਲਵੰਤ ਸਿੰਘ ਦੀ ਭੁੱਲੀ ਹੋਈ ਕਹਾਣੀ, ਉਸਦੇ ਪਰਿਵਾਰ ਦੀ ਹੱਤਿਆ ਅਤੇ ਐਸਐਸਪੀ ਅਜੀਤ ਸਿੰਘ ਸੰਧੂ ਦਾ ਪਰਛਾਵਾਂਸਿਰਫ਼ ਖਾਲੜਾ ਹੀ ਨਹੀਂ, ਬੰਡਾਲਾ ਕੇਸ ਨੇ ਪੰਜਾਬ ਦੇ ਖਾੜਕੂ ਯੁੱਗ ਦੇ ਕਥਿਤ ਫਰਜ਼ੀ ਮੁਕਾਬਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ

Punjab

ਪਸ਼ੂ-ਧਨ ਦੀ ਸਿਹਤ ਸੰਭਾਲ ‘ਚ ਦੇਰੀ, ਗੈਰਹਾਜ਼ਰੀ ਅਤੇ ਲਾਪਰਵਾਹੀ ਲਈ ਕੋਈ ਥਾਂ ਨਹੀਂ: ਗੁਰਮੀਤ ਖੁੱਡੀਆਂ ਵੱਲੋਂ ਵੈਟਰਨਰੀ ਸਟਾਫ਼ ਨੂੰ ਸਖ਼ਤ ਹਦਾਇਤ

ਪੰਜਾਬ ਨਿਊਜ਼ ਐਕਸਪ੍ਰੈੱਸ | July 10, 2026 07:16 PM

• *ਸਾਰੇ ਵੈਟਰਨਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ ਕੰਮਕਾਜ, ਬੁਨਿਆਦੀ ਢਾਂਚੇ ਅਤੇ ਸਫ਼ਾਈ ਮਿਆਰਾਂ ਦੀ ਕੀਤੀ ਸਮੀਖਿਆ*
• *ਡਾਇਰੈਕਟਰ ਪਸ਼ੂ ਪਾਲਣ ਨੂੰ ਨਿਸ਼ਚਿਤ ਸਮੇਂ ਦੇ ਅੰਦਰ ਵੈਟਰਨਰੀ ਸੰਸਥਾਵਾਂ ਦੀ ਤੁਰੰਤ ਮੁਰੰਮਤ ਅਤੇ ਅਪਗ੍ਰੇਡੇਸ਼ਨ ਯਕੀਨੀ ਬਣਾਉਣ ਦੇ ਆਦੇਸ਼*

ਚੰਡੀਗੜ੍ਹ, 10 ਜੁਲਾਈ: ਸੂਬੇ ਦੀ ਪਸ਼ੂਧਨ ਸਿਹਤ ਸੰਭਾਲ ਪ੍ਰਣਾਲੀ ਵਿੱਚ ਹੋਰ ਸੁਧਾਰ ਲਈ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਹੋਰ ਸਟਾਫ਼ ਨੂੰ ਆਮ ਜਨਤਾ ਪ੍ਰਤੀ ਜਵਾਬਦੇਹੀ ਨਾਲ ਆਪਣੀ ਡਿਊਟੀ ਨਿਭਾਉਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਅਤੇ ਚੇਤਾਵਨੀ ਦਿੱਤੀ ਕਿ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਸਾਹਮਣੇ ਆਉਣ ‘ਤੇ ਸਖ਼ਤ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਐਸ.ਏ.ਐਸ. ਨਗਰ ਸਥਿਤ ਲਾਈਵਸਟਾਕ ਕੰਪਲੈਕਸ ਵਿਖੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸੂਬੇ ਭਰ ਦੇ ਸਾਰੇ ਵੈਟਰਨਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ ਕੰਮਕਾਜ, ਬੁਨਿਆਦੀ ਢਾਂਚੇ ਅਤੇ ਸਫ਼ਾਈ ਮਿਆਰਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ।

ਕੁਝ ਸੰਸਥਾਵਾਂ ਦੀ ਮਾੜੀ ਹਾਲਤ 'ਤੇ ਸਖ਼ਤ ਨਾਰਾਜ਼ਗੀ ਜ਼ਾਹਰ ਕਰਦਿਆਂ ਕੈਬਨਿਟ ਮੰਤਰੀ ਨੇ ਡਾਇਰੈਕਟਰ ਪਸ਼ੂ ਪਾਲਣ ਨੂੰ ਨਿਰਦੇਸ਼ ਦਿੱਤੇ ਕਿ ਇਮਾਰਤਾਂ ਦੀ ਤੁਰੰਤ ਮੁਰੰਮਤ, ਰੱਖ-ਰਖਾਅ ਅਤੇ ਜ਼ਰੂਰੀ ਸੇਵਾਵਾਂ ਨੂੰ ਅਪਗ੍ਰੇਡ ਕਰਨ ਦਾ ਕੰਮ ਨਿਸ਼ਚਿਤ ਸਮੇਂ ਦੇ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।

 ਗੁਰਮੀਤ ਸਿੰਘ ਖੁੱਡੀਆਂ ਨੇ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਕਿ ਹਰੇਕ ਵੈਟਰਨਰੀ ਸੰਸਥਾ ਵਿੱਚ 24 ਘੰਟੇ ਬਿਜਲੀ ਅਤੇ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਹੋਣੀ ਚਾਹੀਦੀ ਹੈ। ਵੈਕਸੀਨ ਦੇ ਸੁਰੱਖਿਅਤ ਰੱਖ-ਰਖਾਅ ਲਈ ਢੁੱਕਵੀਂ ਕੋਲਡ ਸਟੋਰੇਜ ਦੀ ਲੋੜ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਚੇਤਾਵਨੀ ਦਿੱਤੀ ਕਿ ਵੈਕਸੀਨ ਸਟੋਰੇਜ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਲਈ ਸਬੰਧਤ ਅਧਿਕਾਰੀਆਂ ਅਤੇ ਸਟਾਫ਼ ਦੀ ਸਿੱਧੀ ਜਵਾਬਦੇਹੀ ਤੈਅ ਕੀਤੀ ਜਾਵੇਗੀ।

ਖੁੱਡੀਆਂ ਨੇ ਜ਼ੋਰ ਦੇ ਕੇ ਕਿਹਾ, “ਪਸ਼ੂ ਪਾਲਕਾਂ ਨੂੰ ਬਿਨਾਂ ਕਿਸੇ ਪਰੇਸ਼ਾਨੀ ਦੇ ਸਮੇਂ ਸਿਰ ਅਤੇ ਸਨਮਾਨਜਨਕ ਸੇਵਾਵਾਂ ਮਿਲਣੀਆਂ ਚਾਹੀਦੀਆਂ ਹਨ। ਅਧਿਕਾਰੀ ਅਤੇ ਕਰਮਚਾਰੀ ਡਿਊਟੀ ਦੇ ਪਾਬੰਦ ਰਹਿ ਕੇ ਇਹ ਯਕੀਨੀ ਬਣਾਉਣ ਕਿ ਲਾਭਪਾਤਰੀਆਂ ਤੱਕ ਸਾਰੀਆਂ ਭਲਾਈ ਸਕੀਮਾਂ ਦਾ ਲਾਭ ਬਿਨਾਂ ਕਿਸੇ ਪੱਖਪਾਤ, ਦੇਰੀ ਜਾਂ ਟਾਲ-ਮਟੋਲ ਦੇ ਤੁਰੰਤ ਪਹੁੰਚੇ।”

ਪਸ਼ੂ ਪਾਲਣ ਮੰਤਰੀ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਾੜਨਾ ਕੀਤੀ ਕਿ ਡਿਊਟੀ ਦੌਰਾਨ ਲਾਪਰਵਾਹੀ, ਗੈਰ-ਹਾਜ਼ਰੀ, ਦੇਰੀ ਜਾਂ ਜਨਤਕ ਸ਼ਿਕਾਇਤਾਂ ਦੇ ਮਾਮਲੇ ਲੰਬਿਤ ਰੱਖਣ ਵਰਗੀਆਂ ਕਾਰਵਾਈਆਂ ਬਿਲਕੁਲ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ ਅਤੇ ਇਸ ਸਬੰਧੀ ਸੇਵਾ ਨਿਯਮਾਂ ਅਨੁਸਾਰ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੁਹਰਾਇਆ ਕਿ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਲਈ ਕੋਈ ਥਾਂ ਨਹੀਂ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹਰਪਾਲ ਚੀਮਾ ਵੱਲੋਂ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ ਲਿਆਉਣ ਲਈ ਸਖ਼ਤ ਸਮਾਂ-ਸੀਮਾਵਾਂ ਤੈਅ, ਪ੍ਰੋਜੈਕਟਾਂ ਦੀ ਨਿਗਰਾਨੀ ਅਤੇ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼

8.3 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਣੇ ਇੱਕ ਨਾਬਾਲਗ ਸਮੇਤ ਦੋ ਕਾਬੂ

ਗੈਂਗਸਟਰਾਂ ਤੇ ਵਾਰ ਦਾ 171ਵਾਂ ਦਿਨ: ਪੰਜਾਬ ਪੁਲਿਸ ਵੱਲੋਂ 625 ਥਾਈਂ ਛਾਪੇਮਾਰੀ ;348 ਕਾਬੂ

3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਨੇ ਕੀਤਾ ਕਾਬੂ

ਪੰਜਾਬ ਸਰਕਾਰ ਸੇਵਾਮੁਕਤ ਕਰਮਚਾਰੀਆਂ ਨੂੰ ਦਿੱਤੀ ਰਾਹਤ: ਗ੍ਰੈਚੁਟੀ ਅਤੇ ਲੀਵ ਐਨਕੈਸ਼ਮੈਂਟ ਦਾ ਮਿਲੇਗਾ ਲਾਭ

ਮੰਤਰੀ ਸੰਜੀਵ ਅਰੋੜਾ ਖਿਲਾਫ ਈਡੀ ਵੱਲੋਂ ਚਾਰਜਸ਼ੀਟ ਦਾਖਲ, ਹੋਏ ਵੱਡੇ ਖੁਲਾਸੇ

‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

'ਮੇਰੀ ਰਸੋਈ ਸਕੀਮ' ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 25 ਲੱਖ ਦਾ ਅੰਕੜਾ ਕੀਤਾ ਪਾਰ

ਅਮਨ ਅਰੋੜਾ ਵੱਲੋਂ ਸਟਾਰਟਅੱਪ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਨਿਵੇਸ਼ਕ ਸਰਕਲ ਅਤੇ ਨਿਊਰੋਨ 2.0 ਲਾਂਚ

ਪੁਲਿਸ ਵੱਲੋਂ 31,000 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ