Tuesday, October 27, 2026
ਤਾਜਾ ਖਬਰਾਂ
• ਪੰਜਾਬ ਵਿੱਚ ਕਾਂਗਰਸ ਬਣਾਏਗੀ ਸਰਕਾਰ, ਮੁੜ ਸ਼ਾਂਤੀਪੂਰਨ ਅਤੇ ਨਸ਼ਾ ਮੁਕਤ ਸੂਬਾ ਬਣਾਵਾਂਗੇ: ਕੇ.ਸੀ. ਵੇਣੂਗੋਪਾਲ • ਬਠਿੰਡਾ ਪਿੰਡ ਵਿੱਚ ‘ਚਿੱਟਾ ਹੀ ਚਿੱਟਾ’ ਗ੍ਰੈਫਿਟੀ ਨੇ ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਵਾਈ ‘ਤੇ ਸਵਾਲ ਖੜ੍ਹੇ ਕੀਤੇ • ਰਾਹੁਲ ਗਾਂਧੀ 4 ਨਵੰਬਰ ਨੂੰ ਪੰਜਾਬ ਦੇ ਸੰਗਰੂਰ ਦਾ ਦੌਰਾ ਕਰਨਗੇ • ਉੱਘੇ ਪੰਜਾਬੀ ਲੇਖਕਾਂ ਅਜਾਇਬ ਸਿੰਘ ਹੁੰਦਲ, ਗੁਰਨਾਮ ਢਿੱਲੋਂ ਅਤੇ ਰਘਬੀਰ ਸਿੰਘ ਭਰਤ ਦੇ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ • ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਸੈਂਕੜੇ ਮੁਲਾਜ਼ਮਾਂ, ਅਧਿਆਪਕਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਅਤੇ ਮੰਤਰੀਆਂ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜੀ • ਸੀਬੀਆਈ ਟੀਮ ਅੱਧੀ ਰਾਤ ਨੂੰ ਮਾਨਸਾ ਪਹੁੰਚੀ, ਝੋਟਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਤੋਂ ਰਿਕਾਰਡ ਇਕੱਠੇ ਕੀਤੇ

Punjab

ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ ਦੀਦਾਰੇ

ਪੰਜਾਬ ਨਿਊਜ਼ ਐਕਸਪ੍ਰੈੱਸ | October 27, 2026 03:40 PM

- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਕੀਤੀ ਮੁਲਾਕਾਤ; ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦਾ ਸਨਮਾਨ

ਅੰਮ੍ਰਿਤਸਰ, 27 ਅਕਤੂਬਰ : ਭਾਰਤ ਸਥਿਤ ਇਤਿਹਾਸਕ ਗੁਰਧਾਮਾਂ ਦੀ ਯਾਤਰਾ ਲਈ ਆਏ ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਜਥੇ ਦੇ ਮੈਂਬਰਾਂ ਨੇ ਗੁਰੂ ਘਰ ਵਿਖੇ ਅਧਿਆਤਮਿਕ ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਇਸ ਦੌਰਾਨ ਜਥੇ ਦੇ ਮੈਂਬਰਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਵੀ ਕੀਤੀ। ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਤੋਂ ਆਈਆਂ ਸੰਗਤਾਂ ਦਾ ਸਤਿਕਾਰ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਹਰ ਸਾਲ ਚਾਰ ਜਥੇ ਜਾਂਦੇ ਹਨ ਅਤੇ ਉੱਥੇ ਵਸਦੇ ਸਿੱਖਾਂ ਦੀ ਵੀ ਭਾਵਨਾ ਹੈ ਕਿ ਉਹ ਭਾਰਤ ਅੰਦਰ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਇਹ ਸਿੱਖ ਪਹਿਲੀ ਵਾਰ ਜਥੇ ਦੇ ਰੂਪ ਵਿੱਚ ਭਾਰਤ ਆਏ ਹਨ। ਐਡਵੋਕੇਟ ਧਾਮੀ ਨੇ ਭਾਰਤ ਅਤੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਕਿ ਉਹ ਦੋਵਾਂ ਦੇਸ਼ਾਂ ਦੇ ਸਿੱਖਾਂ ਨੂੰ ਖੁਲਦਿਲੀ ਨਾਲ ਵੀਜ਼ਾ ਦੇਣ, ਤਾਂ ਜੋ ਸਿੱਖ ਸੰਗਤਾਂ ਆਪਣੀ ਸ਼ਰਧਾ ਅਨੁਸਾਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰ ਕਰ ਸਕਣ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿਜੀਲੈਂਸ ਵੱਲੋਂ 26 ਅਕਤੂਬਰ ਤੋਂ 1 ਨਵੰਬਰ ਤੱਕ "ਪ੍ਰੋਬਿਟੀ ਫਾਰ ਪ੍ਰੌਸਪੈਰਿਟੀ" ਥੀਮ ਤਹਿਤ ਮਨਾਇਆ ਜਾਵੇਗਾ ਜਾਗਰੂਕਤਾ ਹਫ਼ਤਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਪੰਜਾਬ ਵਿੱਚ ਕਾਂਗਰਸ ਬਣਾਏਗੀ ਸਰਕਾਰ, ਮੁੜ ਸ਼ਾਂਤੀਪੂਰਨ ਅਤੇ ਨਸ਼ਾ ਮੁਕਤ ਸੂਬਾ ਬਣਾਵਾਂਗੇ: ਕੇ.ਸੀ. ਵੇਣੂਗੋਪਾਲ

ਬਠਿੰਡਾ ਪਿੰਡ ਵਿੱਚ ‘ਚਿੱਟਾ ਹੀ ਚਿੱਟਾ’ ਗ੍ਰੈਫਿਟੀ ਨੇ ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਵਾਈ ‘ਤੇ ਸਵਾਲ ਖੜ੍ਹੇ ਕੀਤੇ

ਰਾਹੁਲ ਗਾਂਧੀ 4 ਨਵੰਬਰ ਨੂੰ ਪੰਜਾਬ ਦੇ ਸੰਗਰੂਰ ਦਾ ਦੌਰਾ ਕਰਨਗੇ

ਉੱਘੇ ਪੰਜਾਬੀ ਲੇਖਕਾਂ ਅਜਾਇਬ ਸਿੰਘ ਹੁੰਦਲ, ਗੁਰਨਾਮ ਢਿੱਲੋਂ ਅਤੇ ਰਘਬੀਰ ਸਿੰਘ ਭਰਤ ਦੇ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: CM ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਮਾਨ

ਬੀਤੇ ਦਿਨੀ ਹੋਏ ਬਰਸਾਤ ਨਾਲ ਹੋਏ ਖਰਾਬ ਹੋਈ ਝੋਨੇ ਦੀ ਫਸਲ ਦੀ ਜਲਦੀ ਕਰਵਾਈ ਜਾਵੇਗੀ ਗਿਰਦਾਵਰੀ - ਕੈਬਨਿਟ ਮੰਤਰੀ

ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਸਿੰਘ ਆਵਲਾ ਅਕਾਲੀ ਦਲ ਵਿੱਚ ਸ਼ਾਮਲ