Friday, August 28, 2026
ਤਾਜਾ ਖਬਰਾਂ
ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ

Punjab

ਪਾਕਿਸਤਾਨ ਦੇ ਕੋਇਟਾ ’ਚ ਇਤਿਹਾਸਕ ਗੁਰਦੁਆਰਾ ਸਾਹਿਬ ਢਾਹ ਕੇ ਕਮਰਸ਼ੀਅਲ ਪਲਾਜ਼ਾ ਬਣਾਉਣਾ ਸਿੱਖ ਵਿਰਾਸਤ ’ਤੇ ਹਮਲਾ- ਐਡਵੋਕੇਟ ਧਾਮੀ

ਪੰਜਾਬ ਨਿਊਜ਼ ਐਕਸਪ੍ਰੈੱਸ | August 28, 2026 05:41 PM

ਅੰਮ੍ਰਿਤਸਰ, 28 ਅਗਸਤ : ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕੋਇਟਾ `ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਇਤਿਹਾਸਕ ਇਮਾਰਤ ਨੂੰ ਢਾਹ ਕੇ ਉਥੇ ਕਮਰਸ਼ੀਅਲ ਸ਼ਾਪਿੰਗ ਪਲਾਜ਼ਾ ਬਣਾਏ ਜਾਣ ਦੀਆਂ ਖ਼ਬਰਾਂ ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਬੇਹੱਦ ਗੰਭੀਰ ਤੇ ਚਿੰਤਾ ਵਾਲਾ ਮਾਮਲਾ ਆਖਿਆ ਹੈ।

ਜਾਰੀ ਪ੍ਰੈਸ ਬਿਆਨ ਰਾਹੀਂ ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਵਿਚ ਸਿੱਖ ਗੁਰੂ ਸਾਹਿਬਾਨ ਤੋਂ ਇਲਾਵਾ ਸਿੱਖ ਇਤਿਹਾਸ ਅਤੇ ਵਿਰਾਸਤ ਨਾਲ ਸਬੰਧਤ ਅਨੇਕਾਂ ਗੁਰਦੁਆਰੇ ਮੌਜੂਦ ਹਨ। ਇਹ ਧਾਰਮਿਕ ਅਤੇ ਵਿਰਾਸਤੀ ਅਸਥਾਨ ਸਿਰਫ਼ ਇੱਟਾਂ-ਪੱਥਰਾਂ ਦੀਆਂ ਇਮਾਰਤਾਂ ਨਹੀਂ, ਸਗੋਂ ਸਿੱਖ ਕੌਮ ਦੀ ਇਤਿਹਾਸਕ ਪਛਾਣ ਅਤੇ ਵਿਰਾਸਤ ਦੀਆਂ ਨਿਸ਼ਾਨੀਆਂ ਹਨ। ਇਨ੍ਹਾਂ ਨੂੰ ਢਾਹ ਕੇ ਵਪਾਰਕ ਉਸਾਰੀਆਂ ਕਰਨਾ ਸਿੱਖ ਭਾਵਨਾਵਾਂ ਦਾ ਨਿਰਾਦਰ ਹੈ।

ਐਡਵੋਕੇਟ ਧਾਮੀ ਨੇ ਪਾਕਿਸਤਾਨ ਸਰਕਾਰ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਆਖਿਆ ਕਿ ਉਹ ਤੁਰੰਤ ਦਖ਼ਲ ਦੇ ਕੇ ਚੱਲ ਰਹੀ ਉਸਾਰੀ ਨੂੰ ਰੋਕਣ ਅਤੇ ਗੁਰਦੁਆਰਾ ਸਾਹਿਬ ਦੀ ਜਾਇਦਾਦ ਨੂੰ ਸਿੱਖ ਕੌਮ ਦੇ ਹਵਾਲੇ ਕੀਤਾ ਜਾਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਘੱਟ-ਗਿਣਤੀ ਭਾਈਚਾਰਿਆਂ ਦੀਆਂ ਧਾਰਮਿਕ ਅਤੇ ਇਤਿਹਾਸਕ ਨਿਸ਼ਾਨੀਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ। ਐਡਵੋਕੇਟ ਧਾਮੀ ਨੇ ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਵੀ ਇਹ ਮਾਮਲਾ ਕੂਟਨੀਤਕ ਤੌਰ ਤੇ ਪਾਕਿਸਤਾਨ ਸਰਕਾਰ ਕੋਲ ਉਠਾਉਣ ਲਈ ਆਖਿਆ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 220ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 330 ਕਾਬੂ

ਬਾਬਾ ਬਕਾਲਾ ਸਾਹਿਬ ਭਾਜਪਾ ਦਾ ਸ਼ਕਤੀ ਪ੍ਰਦਰਸ਼ਨ, ਪਹਿਲੀ ਵਾਰ ਸਜਾਈ ਵੱਖਰੀ ਸਿਆਸੀ ਸਟੇਜ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਛੇ ਜਣੇ 2.9 ਕਿਲੋ ਹੈਰੋਇਨ, 8 ਪਿਸਤੌਲਾਂ ਸਮੇਤ ਕਾਬੂ

ਬੱਚਿਆਂ ਨੂੰ ਸਿੱਖੀ ਸਰੂਪ ਤੇ ਗੁਰਬਾਣੀ ਨਾਲ ਜੋੜਨਾ ਹਰ ਪਰਿਵਾਰ ਦੀ ਸਾਂਝੀ ਜ਼ਿੰਮੇਵਾਰੀ- ਗਿਆਨੀ ਕੁਲਦੀਪ ਸਿੰਘ ਗੜਗੱਜ

ਮੁੱਖ ਮੰਤਰੀ ਸਿਹਤ ਯੋਜਨਾ: 104 ਹੈਲਪਲਾਈਨ ਡਿਸਚਾਰਜ ਤੋਂ ਬਾਅਦ ਵੀ ਮਰੀਜ਼ਾਂ ਨਾਲ ਸਰਕਾਰ ਦਾ ਬਣਾਈ ਰੱਖਦੀ ਹੈ ਸੰਪਰਕ

ਅਕਾਲੀ ਦਲ-ਭਾਜਪਾ ਗਠਜੋੜ ਦਾ ਜਲਦੀ ਹੀ ਹੋਣ ਦੇ ਆਸਾਰ !

ਲੈਕਚਰਾਰ ਨੇਹਾ ਕਤਲ ਮਾਮਲਾ: ਪਤੀ ਤੇ ਸੱਸ 4 ਦਿਨਾਂ ਦੇ ਪੁਲਿਸ ਰਿਮਾਂਡ 'ਤੇ

ਪੰਜਾਬ ਨੂੰ ਲੁੱਟਣ ਲਈ ਭਾਜਪਾ ਨਾਲ ਨਾਪਾਕ ਗਠਜੋੜ ਕਰਨ ਵਾਸਤੇ ਅਕਾਲੀ ਲੀਡਰਸ਼ਿਪ ਪੱਬਾਂ ਭਾਰ: ਮੁੱਖ ਮੰਤਰੀ ਭਗਵੰਤ ਮਾਨ

ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ 3 ਘੰਟੇ ਮੀਟਿੰਗਾਂ; ਵਿਭਾਗਾਂ ਨੂੰ ਮੰਗਾਂ ਦੇ ਹੱਲ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ