Wednesday, July 01, 2026
ਤਾਜਾ ਖਬਰਾਂ
ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ'ਆਪ' ਸਰਕਾਰ ਦੇ ‘ਬਿਜਲੀ ਸਰਪਲੱਸ’ ਦੇ ਦਾਅਵਿਆਂ ਦੀ ਨਿਕਲੀ ਫੂਕ: ਕੇਵਲ ਸਿੰਘ ਢਿੱਲੋਂਪੰਜਾਬ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਅਤੇ ਸੰਵਿਧਾਨਕ ਸੰਕਟ ਵਿੱਚੋਂ ਲੰਘ ਰਿਹਾ ਹੈ : ਕੇਵਲ ਸਿੰਘ ਢਿੱਲੋਂਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

Punjab

ਪਾਕਿਸਤਾਨ ਦੇ ਫਰੂਕਾਬਾਦ ’ਚ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੇ ਜਾਣ ਦਾ ਮਾਮਲਾ: SGPC ਪ੍ਰਧਾਨ ਨੇ ਲਿਆ ਸਖ਼ਤ ਨੋਟਿਸ

ਪੰਜਾਬ ਨਿਊਜ਼ ਐਕਸਪ੍ਰੈੱਸ | July 01, 2026 03:39 PM

- ਕਿਹਾ; ਪਾਕਿਸਤਾਨ ਸਰਕਾਰ ਸਿੱਖ ਵਿਰਾਸਤਾਂ ਦੀ ਸੰਭਾਲ ਯਕੀਨੀ ਬਣਾਵੇ ਤੇ ਦੋਸ਼ੀਆਂ ਖਿਲਾਫ਼ ਕਰੇ ਸਖ਼ਤ ਕਾਰਵਾਈ

ਅੰਮ੍ਰਿਤਸਰ, 1 ਜੁਲਾਈ: ਪਾਕਿਸਤਾਨ ਅੰਦਰ ਜ਼ਿਲ੍ਹਾ ਸ਼ੇਖੂਪੁਰਾ ਦੇ ਫਰੂਕਾਬਾਦ ’ਚ ਸਥਿਤ ਗੁਰਦੁਆਰਾ ਸਾਹਿਬ ਦੀ ਇਮਾਰਤ ਦੇ ਇੱਕ ਹਿੱਸੇ ਨੂੰ ਕੁਝ ਲੋਕਾਂ ਵੱਲੋਂ ਢਾਹ ਕੇ ਜਾਇਦਾਦ ਹਥਿਆਉਣ ਦੀ ਘਟਨਾ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲੈਂਦਿਆਂ ਪਾਕਿਸਤਾਨ ਸਰਕਾਰ ਨੂੰ ਸਿੱਖ ਵਿਰਾਸਤਾਂ ਦੀ ਸੰਭਾਲ ਯਕੀਨੀ ਬਣਾਉਣ ਲਈ ਆਖਿਆ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਅੰਦਰ ਸਿੱਖ ਇਤਿਹਾਸ ਨਾਲ ਸਬੰਧਤ ਬਹੁਤ ਸਾਰੇ ਗੁਰਦੁਆਰਾ ਸਾਹਿਬਾਨ ਅਤੇ ਵਿਰਾਸਤਾਂ ਮੌਜੂਦ ਹਨ, ਜਿਨ੍ਹਾਂ ਦੀ ਸੰਭਾਲ ਦੀ ਜਿੰਮੇਵਾਰੀ ਉਥੋਂ ਦੀ ਸਰਕਾਰ ਦੀ ਹੈ। ਉਨ੍ਹਾਂ ਕਿਹਾ ਕਿ ਮਿਲੀ ਜਾਣਕਾਰੀ ਅਨੁਸਾਰ ਫਰੂਖਾਬਾਦ ਦੀ ਮੰਡੀ ਸਕਰਾਨਾ ਵਿਚ ਕੁਝ ਲੋਕਾਂ ਨੇ ਗੁਰਦੁਆਰਾ ਸਾਹਿਬ ਦੀ ਜਾਇਦਾਦ ਨੂੰ ਹਥਿਆਉਣ ਲਈ ਅਜਿਹੀ ਘਿਨਾਉਣੀ ਹਰਕਤ ਕੀਤੀ ਹੈ। ਇਹ ਗੁਰਦੁਆਰਾ ਸਾਹਿਬ ਸਿੰਘ ਸਭਾ ਲਹਿਰ ਦੇ ਸਮੇਂ ਦਾ ਇਤਿਹਾਸਕ ਅਸਥਾਨ ਹੈ, ਜਿਸ ਨਾਲ ਸਿੱਖ ਇਤਿਹਾਸ ਦੀਆਂ ਮਹੱਤਵਪੂਰਨ ਯਾਦਾਂ ਜੁੜੀਆਂ ਹੋਈਆਂ ਹਨ। ਅਜਿਹੇ ਅਸਥਾਨਾਂ ਦੀ ਸੰਭਾਲ ਅਤੇ ਸੁਰੱਖਿਆ ਕਰਨਾ ਸਥਾਨਕ ਪ੍ਰਸ਼ਾਸਨ ਤੇ ਸਰਕਾਰ ਦੀ ਜ਼ਿੰਮੇਵਾਰੀ ਹੈ, ਨਾ ਕਿ ਉਨ੍ਹਾਂ ਨੂੰ ਢਾਹ ਕੇ ਇਤਿਹਾਸਕ ਵਿਰਾਸਤ ਨੂੰ ਮਿਟਾਇਆ ਜਾਵੇ।

ਐਡਵੋਕੇਟ ਧਾਮੀ ਨੇ ਪਾਕਿਸਤਾਨ ਸਰਕਾਰ ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੀ ਤੁਰੰਤ ਅਤੇ ਨਿਰਪੱਖ ਜਾਂਚ ਕਰਵਾ ਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਗੁਰਦੁਆਰਾ ਸਾਹਿਬ ਦੀ ਇਤਿਹਾਸਕ ਪਹਿਚਾਣ ਨੂੰ ਬਰਕਰਾਰ ਰੱਖਦਿਆਂ ਇਸ ਦੀ ਮੁੜ ਉਸਾਰੀ ਅਤੇ ਸੰਭਾਲ ਲਈ ਢੁੱਕਵੇਂ ਕਦਮ ਚੁੱਕੇ ਜਾਣ।

ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਸਥਿਤ ਗੁਰੂ ਸਾਹਿਬਾਨ ਨਾਲ ਸਬੰਧਤ ਗੁਰਦੁਆਰੇ ਅਤੇ ਹੋਰ ਸਿੱਖ ਵਿਰਾਸਤੀ ਅਸਥਾਨ ਵਿਸ਼ਵ ਭਰ ਦੀ ਸੰਗਤ ਦੀ ਆਸਥਾ ਦਾ ਕੇਂਦਰ ਹਨ। ਇਨ੍ਹਾਂ ਦੀ ਸੁਰੱਖਿਆ ਲਈ ਠੋਸ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ, ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀ ਕੋਈ ਵੀ ਘਟਨਾ ਦੁਬਾਰਾ ਨਾ ਵਾਪਰੇ।

Have something to say? Post your comment

google.com, pub-6021921192250288, DIRECT, f08c47fec0942fa0

Punjab

GST ਪ੍ਰਾਪਤੀ ਵਿੱਚ ਪੰਜਾਬ ਵੱਲੋਂ ਦਰਜ਼ 24.45% ਦਾ ਸ਼ਾਨਦਾਰ ਵਾਧਾ: ਹਰਪਾਲ ਚੀਮਾ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਭਾਗ ਦੇ ਕੰਮਕਾਜ ਦੀ ਸਮੀਖਿਆ

ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ: ਮਾਨ ਸਰਕਾਰ ਨੇ ਤਿੰਨ ਮਹੀਨਿਆਂ ਦੀਆਂ ਕਿਸ਼ਤਾਂ ਇਕੱਠੀਆਂ ਜਾਰੀ ਕੀਤੀਆਂ

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦੇ ਵੰਸ਼ਜ਼ਾਂ ਨੂੰ ਭੇਜੀ 1 ਲੱਖ ਰੁਪਏ ਸਹਾਇਤਾ ਰਾਸ਼ੀ

ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ

ਐਂਬੂਲੈਂਸ ਕਰਮਚਾਰੀਆਂ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ, ਨਹੀਂ ਤਾਂ ਜਾਣਗੇ ਹੜਤਾਲ 'ਤੇ

ਲੋਕਾਂ ਨੂੰ ਗਰਮੀ ਤੋਂ ਮਿਲੇਗੀ ਜਲਦ ਰਾਹਤ, ਮਾਨਸੂਨ ਦੀ ਪੰਜਾਬ 'ਚ ਹੋਈ ਐਂਟਰੀ

ਬਠਿੰਡਾ 'ਚ ਭਿਆਨਕ ਸੜਕ ਹਾਦਸਾ, ਅਮਰਨਾਥ ਯਾਤਰਾ 'ਤੇ ਜਾ ਰਹੇ ਚਾਰ ਸ਼ਰਧਾਲੂਆਂ ਦੀ ਮੌਤ

ਪੰਜਾਬ ਯੂਰੀਆ ਘੁਟਾਲੇ ਵਿੱਚ FIR ਦਰਜ, CM ਮਾਨ ਦੇ ਹੁਕਮਾਂ 'ਤੇ ਹੋਈ ਕਾਰਵਾਈ

ਪੰਜਾਬ ਸਰਕਾਰ ਨੇ ਮਹਿਲਾਵਾਂ ਨਾਲ ਕੀਤਾ ਵਾਅਦਾ ਪੂਰਾ ਕਰਕੇ ਨਵਾਂ ਇਤਿਹਾਸ ਸਿਰਜਿਆ: ਸਪੀਕਰ ਸੰਧਵਾਂ