Sunday, September 06, 2026
ਤਾਜਾ ਖਬਰਾਂ
ਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਵੰਡਣ ਦੀ ਕੋਸ਼ਿਸ਼ ਵਿੱਚ ਪੰਜਾਬ ਸਰਕਾਰ ਨੇ ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ਲਈ ਡੀਏ ਵਧਾ ਕੇ 60 ਪ੍ਰਤੀਸ਼ਤ ਕਰਨ ਦਾ ਪ੍ਰਸਤਾਵ ਰੱਖਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜਵਾਨ ਨੂੰ ਮਿਲਿਆ ਅਤੇ ਉਸਦੀ ਸਿਹਤ ਬਾਰੇ ਪੁੱਛਿਆ ਹਾਲਤਸੁਖਬੀਰ ਬਾਦਲ ਨੇ ਹਸਪਤਾਲ ਵਿੱਚ ਪੀੜਤ ਮੋਹਨਜੀਤ ਸਿੰਘ ਨੂੰ ਮਿਲ ਕੇ ਪੁਲਿਸ ਦੀ ਬੇਰਹਿਮੀ ਦੀ ਨਿੰਦਾ ਕੀਤੀ; ਪੁੱਛਿਆ ਕਿ ‘ਇੱਕ ਪ੍ਰਦਰਸ਼ਨਕਾਰੀ ਨਾਲ ਅੱਤਵਾਦੀ ਵਰਗਾ ਵਿਵਹਾਰ ਕਰਨ ਦੀ ਹਿੰਮਤ ਕਿਵੇਂ ਹੋਈ?’ਨਸ਼ਿਆਂ ਦਾ ਮੁੱਦਾ ਚੁੱਕਣ ਵਾਲੇ ਨੌਜਵਾਨ 'ਤੇ ਪੁਲਿਸ ਤਸ਼ੱਦਦ ਦੀ ਕੇਵਲ ਸਿੰਘ ਢਿੱਲੋਂ ਵੱਲੋਂ ਸਖ਼ਤ ਨਿੰਦਾ

Punjab

ਪਿੰਡ ਕੁੱਬਾ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਵਿੱਚ ਸਿਆਸੀ ਸ਼ਹਿ ’ਤੇ ਦਖ਼ਲਅੰਦਾਜ਼ੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਪੰਜਾਬ ਨਿਊਜ਼ ਐਕਸਪ੍ਰੈੱਸ | September 06, 2026 08:37 PM

- ਗੁਰਸਿੱਖ ਮੈਂਬਰ ਦੇ ਕੇਸਾਂ ਦੀ ਬੇਅਬਦੀ ਕਰਨ ਵਾਲਿਆਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ- ਐਡਵੋਕੇਟ ਧਾਮੀ

ਅੰਮ੍ਰਿਤਸਰ, 6 ਸਤੰਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੁਝ ਲੋਕਾਂ ਵੱਲੋਂ ਬਰਨਾਲਾ ਜਿਲ੍ਹੇ ਦੇ ਪਿੰਡ ਕੁੱਬਾ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਵਿੱਚ ਸਿਆਸੀ ਸ਼ਹਿ ਤੇ ਦਖ਼ਲ ਅੰਦਾਜੀ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸਾਹਮਣੇ ਆਈ ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਦੀ ਕਮੇਟੀ ਨਾਲ ਸਬੰਧਤ ਮਾਮਲੇ ਵਿਚ ਹਲਕਾ ਵਿਧਾਇਕ ਦੀ ਸ਼ਹਿ ’ਤੇ ਕੁਝ ਲੋਕਾਂ ਵੱਲੋਂ ਜ਼ਬਰਦਸਤੀ ਕਰਦਿਆਂ ਇੱਕ ਗੁਰਸਿੱਖ ਮੈਂਬਰ ਦੀ ਦਾੜ੍ਹੀ ਦੀ ਬੇਅਦਬੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਘਨੌਣੀ ਹਰਕਤ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਸਿੱਖ ਸੰਗਤ ਦੀ ਆਸਥਾ ਦਾ ਕੇਂਦਰ ਹਨ, ਜਿੱਥੇ ਦਾ ਪ੍ਰਬੰਧ ਸੰਗਤ ਦੀ ਸਹਿਮਤੀ, ਗੁਰਮਤਿ ਮਰਯਾਦਾ ਅਨੁਸਾਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਆਸੀ ਪ੍ਰਭਾਵ ਜਾਂ ਤਾਕਤ ਦੇ ਜ਼ੋਰ ’ਤੇ ਗੁਰਦੁਆਰਾ ਪ੍ਰਬੰਧਾਂ ਵਿੱਚ ਦਖ਼ਲ ਦੇਣਾ ਸਿੱਖ ਸੰਸਥਾਵਾਂ ਦੀ ਆਜ਼ਾਦੀ ਅਤੇ ਧਾਰਮਿਕ ਮਰਯਾਦਾ ਨੂੰ ਚਨੌਤੀ ਦੇਣਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਜਿਹੇ ਲੋਕਾਂ ਨੂੰ ਰੋਕਣ ਦੀ ਪ੍ਰਸ਼ਾਸਨ ਦੀ ਜੁੰਮੇਵਾਰੀ ਬਣਦੀ ਹੈ। ਉਨ੍ਹਾਂ ਗੁਰਸਿੱਖ ਵਿਅਕਤੀ ਦੇ ਕੇਸਾਂ ਦੀ ਬੇਅਬਦੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇ

ਪੰਜਾਬ ਵਿੱਚ ਸਵਾਈਨ ਫਲੂ ਨਾਲ ਪਹਿਲੀ ਸ਼ੱਕੀ ਮੌਤ

ਗੈਂਗਸਟਰਾਂ ਤੇ ਵਾਰ ਦਾ 229ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ ; 273 ਕਾਬੂ

ਦੋਹਤੇ ਨੇ ਨਾਨੀ ਦਾ ਗਲਾ ਘੁੱਟ ਕੇ ਕੀਤਾ ਕਤਲ

ਪੰਜਾਬ ਕੈਬਨਿਟ ਵੱਲੋਂ ਮਤਾ ਪਾਸ; ਜਦੋਂ ਤੱਕ ਸਰਕਾਰ ਦੀ ਸਹਿਮਤੀ ਨਹੀਂ ਲਈ ਜਾਂਦੀ ਚੀਫ ਜਸਟਿਸ ਨੂੰ ਸਹੁੰ ਨਾ ਚੁਕਾਈ ਜਾਵੇ

ਸ਼ਹੀਦ ਭਾਈ ਮਹਿੰਗਾ ਸਿੰਘ ਦੇ ਭਰਾ ਦਵਿੰਦਰਪਾਲ ਸਿੰਘ ਵੱਲੋਂ ਗੁਰੂ ਘਰ ਦੀਆਂ ਸੇਵਾਵਾਂ ਲਈ 1 ਲੱਖ ਰੁਪਏ ਭੇਟ

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ

ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਵੱਡਾ ਫੇਰਬਦਲ, ਬਘੇਲ ਦੀ ਛੁੱਟੀ, ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦੀ ਕਮਾਨ

ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇ

ਗੈਂਗਸਟਰਾਂ ਤੇ ਵਾਰ ਦਾ 228ਵਾਂ ਦਿਨ: ਪੰਜਾਬ ਪੁਲਿਸ ਨੇ 584 ਛਾਪੇਮਾਰੀ ਕੀਤੀ; 250 ਕਾਬੂ