Sunday, April 12, 2026

Punjab

ਪੁਰਾਤਨ ਹੱਥ-ਲਿਖਤ ਖਰੜਿਆਂ ਸਬੰਧੀ ਗਿਆਨ ਭਾਰਤਮ ਮੋਬਾਈਲ ਐਪਲੀਕੇਸ਼ਨ 'ਤੇ ਰਜਿਸਟ੍ਰੇਸ਼ਨ ਕਰਨ ਦੀ ਅਪੀਲ

ਪੰਜਾਬ ਨਿਊਜ਼ ਐਕਸਪ੍ਰੈੱਸ | April 11, 2026 09:25 PM

- ਨੈਸ਼ਨਲ ਮੈਨੂਸਕ੍ਰਿਪਟ ਸਰਵੇ ਹੇਠ ਖਰੜਿਆਂ ਦੀ ਭਾਲ ਤੇ ਸੰਭਾਲ ਲਈ ਉਪਰਾਲਾ

ਦਲਜੀਤ ਕੌਰ

ਸੰਗਰੂਰ, 11 ਅਪ੍ਰੈਲ, 2026: ਸਹਾਇਕ ਕਮਿਸ਼ਨਰ (ਜਨਰਲ) ਸੰਗਰੂਰ ਰਾਜਬੀਰ ਸਿੰਘ ਭੰਗੂ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਸੱਭਿਆਚਾਰ ਮੰਤਰਾਲੇ ਅਧੀਨ ਚੱਲ ਰਹੇ ਨੈਸ਼ਨਲ ਮਿਸ਼ਨ ਫ਼ਾਰ ਮੈਨੂਸਕ੍ਰਿਪਟਸ (NMM) ਤਹਿਤ ਨੈਸ਼ਨਲ ਮੈਨੂਸਕ੍ਰਿਪਟ ਸਰਵੇਅ ਇੱਕ ਅਹਿਮ ਪਹਿਲ ਹੈ, ਜਿਸ ਦਾ ਮੁੱਖ ਉਦੇਸ਼ ਦੇਸ਼ ਭਰ ਵਿੱਚ ਫੈਲੇ ਹੋਏ ਪ੍ਰਾਚੀਨ ਅਤੇ ਇਤਿਹਾਸਕ ਹੱਥ-ਲਿਖਤ ਖਰੜਿਆਂ ਦੀ ਭਾਲ, ਸੂਚੀਬੱਧਤਾ ਅਤੇ ਸੰਭਾਲ ਕਰਨਾ ਹੈ।

ਇਹ ਜਾਣਕਾਰੀ ਸਾਂਝੀ ਕਰਦਿਆਂ ਸ੍ਰ ਭੰਗੂ ਨੇ ਜ਼ਿਲ੍ਹੇ ਦੇ ਸਾਰੇ ਵਿਦਿਅਕ ਅਦਾਰਿਆਂ, ਧਾਰਮਿਕ ਸੰਸਥਾਵਾਂ, ਲਾਇਬ੍ਰੇਰੀਆਂ ਅਤੇ ਨਿੱਜੀ ਸੰਗ੍ਰਹਿ ਰੱਖਣ ਵਾਲੇ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਕੋਲ ਕੋਈ ਵੀ ਪੁਰਾਤਨ ਹੱਥ-ਲਿਖਤ ਖਰੜੇ ਮੌਜੂਦ ਹਨ ਤਾਂ ਉਹ ਗਿਆਨ ਭਾਰਤਮ ਮੋਬਾਈਲ ਐਪਲੀਕੇਸ਼ਨ 'ਤੇ ਰਜਿਸਟ੍ਰੇਸ਼ਨ ਕਰ ਕੇ ਲੋੜੀਂਦੀ ਜਾਣਕਾਰੀ ਅਪਲੋਡ ਕਰਨ, ਤਾਂ ਜੋ ਇਸ ਅਨਮੋਲ ਵਿਰਾਸਤ ਨੂੰ ਸੁਰੱਖਿਅਤ ਕੀਤਾ ਜਾ ਸਕੇ।

ਇਸ ਸਰਵੇ ਤਹਿਤ ਖਰੜਿਆਂ ਦੀ ਭਾਲ ਦੇ ਨਾਲ-ਨਾਲ ਉਨ੍ਹਾਂ ਦੀ ਵਿਗਿਆਨਕ ਢੰਗ ਨਾਲ ਸੰਭਾਲ ਅਤੇ ਡਿਜੀਟਾਈਜ਼ੇਸ਼ਨ ਵੀ ਕੀਤੀ ਜਾਂਦੀ ਹੈ, ਜਿਸ ਨਾਲ ਇਹ ਦਸਤਾਵੇਜ਼ ਲੰਬੇ ਸਮੇਂ ਤੱਕ ਸੁਰੱਖਿਅਤ ਰਹਿ ਸਕਣ ਅਤੇ ਭਵਿੱਖੀ ਪੀੜ੍ਹੀਆਂ ਲਈ ਉਪਲਬਧ ਹੋਣ।

ਇਸ ਮਿਸ਼ਨ ਤਹਿਤ ਹੁਣ ਤਕ ਲੱਖਾਂ ਖਰੜਿਆਂ ਦੀ ਪਛਾਣ ਕੀਤੀ ਜਾ ਚੁੱਕੀ ਹੈ ਅਤੇ ਵੱਡੀ ਗਿਣਤੀ ਵਿੱਚ ਇਨ੍ਹਾਂ ਨੂੰ ਡਿਜੀਟਲ ਰੂਪ ਵਿੱਚ ਸੁਰੱਖਿਅਤ ਕੀਤਾ ਗਿਆ ਹੈ।

ਸ੍ਰ ਭੰਗੂ ਨੇ ਦੱਸਿਆ ਕਿ ਸਰਵੇਖਣ ਰਾਹੀਂ ਇਕੱਠੀ ਕੀਤੀ ਜਾਣਕਾਰੀ ਨੂੰ ਕੌਮੀ ਪੱਧਰ ਦੇ ਇਲੈਕਟ੍ਰਾਨਿਕ ਕੈਟਾਲਾਗ ਵਿੱਚ ਦਰਜ ਕੀਤਾ ਜਾਂਦਾ ਹੈ, ਜਿਸ ਨਾਲ ਖੋਜ ਕਰਨ ਵਾਲਿਆਂ ਅਤੇ ਵਿਦਵਾਨਾਂ ਨੂੰ ਇਸ ਮਹੱਤਵਪੂਰਨ ਵਿਰਾਸਤ ਤਕ ਆਸਾਨ ਪਹੁੰਚ ਮਿਲਦੀ ਹੈ।

ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਮਹੱਤਵਪੂਰਨ ਰਾਸ਼ਟਰੀ ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਨਿਭਾਉਂਦੇ ਹੋਏ ਦੇਸ਼ ਦੀ ਅਮੀਰ ਸੱਭਿਆਚਾਰਕ ਵਿਰਾਸਤ ਦੀ ਰੱਖਿਆ ਵਿੱਚ ਯੋਗਦਾਨ ਪਾਇਆ ਜਾਵੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਐਸ.ਪੀ ਖਿਲਾਫ਼ ਕਾਰਵਾਈ ਲਈ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੇ ਗ੍ਰਹਿ ਸਕੱਤਰ ਅਤੇ ਡੀ.ਜੀ.ਪੀ. ਨੂੰ ਲਿਖਿਆ ਪੱਤਰ

ਭਗਵੰਤ ਮਾਨ ਸਰਕਾਰ ਦਾ ਕਾਰਜਕਾਲ ਜੀਰੋ, ਲੋਕ ਹੋ ਰਹੇ ਬੇਹਾਲ — ਹਰਦੇਵ ਉੱਭਾ

ਐਕਟ ਬਾਰੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦਾ ਬਿਆਨ ਦੁਬਿਧਾ ਵਾਲਾ- ਐਡਵੋਕੇਟ ਧਾਮੀ

ਪੰਜਾਬ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

CM ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 239 ਗ੍ਰਿਫ਼ਤਾਰ

PPCB ਨੇ ਘਰ ਖਰੀਦਣ ਵਾਲਿਆਂ ਨੂੰ ਦਿੱਤੀ ਰਾਹਤ, ਵਿਕਰੀ ਡੀਡ ਅਤੇ ਬਿਜਲੀ ਕੁਨੈਕਸ਼ਨ ਜਾਰੀ ਕਰਨ ਲਈ ਦਿੱਤੀ ਇਜਾਜ਼ਤ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕਟ ਨਾਲ ਜੁੜੇ ਤਿੰਨ ਗ੍ਰਿਫ਼ਤਾਰ; ਹੈਰੋਇਨ, ਪਿਸਤੌਲ, ਡਰੱਗ ਮਨੀ ਬਰਾਮਦ

ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

CM ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਸੰਕਟ ਦੀ ਘੜੀ ਵਿੱਚ ਹਰ ਮਦਦ ਦਾ ਭਰੋਸਾ