Tuesday, October 13, 2026
ਤਾਜਾ ਖਬਰਾਂ
• ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਿੱਲੀ ਪੁਲਿਸ ਵਲੋ ਕੀਤੀ ਮਰਿਯਾਦਾ ਦੀ ਉਲੰਘਣਾ ਦਾ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ - ਸਰਦਾਰ ਮਨਪ੍ਰੀਤ ਸਿੰਘ ਇਯਾਲੀ • ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ

Punjab

ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਨਾਕਾਮ ਅਤੇ ਖਾਸਾ ਕੈਂਟ ਆਈਈਡੀ ਧਮਾਕੇ ਸਬੰਧੀ ਮਾਮਲੇ ਨੂੰ ਸੁਲਝਾਇਆ

ਪੰਜਾਬ ਨਿਊਜ਼ ਐਕਸਪ੍ਰੈੱਸ | October 13, 2026 05:59 PM

- *ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼; ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਕੀਤੀ ਨਾਕਾਮ ਅਤੇ ਖਾਸਾ ਕੈਂਟ ਆਈਈਡੀ ਧਮਾਕੇ ਸਬੰਧੀ ਮਾਮਲੇ ਨੂੰ ਸੁਲਝਾਇਆ*
- *ਅੰਮ੍ਰਿਤਸਰ ਵਿੱਚ ਹੈਂਡ ਗ੍ਰਨੇਡ ਅਤੇ 9ਐਮਐਮ ਪਿਸਤੌਲ ਸਮੇਤ ਛੇ ਸੰਚਾਲਕ ਕਾਬੂ*
- *ਜਾਂਚ ਦੌਰਾਨ ਇਸ ਮਾਡਿਊਲ ਦੇ ਵਿਦੇਸ਼ੀ ਤਸਕਰਾਂ ਅਤੇ ਆਈਐਸਆਈ ਕਾਰਕੁਨਾਂ ਨਾਲ ਸਬੰਧਾਂ ਦਾ ਖੁਲਾਸਾ ਹੋਇਆ: ਡੀਜੀਪੀ ਗੌਰਵ ਯਾਦਵ*
- *ਕੇਂਦਰੀ ਏਜੰਸੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਸਰਹੱਦ ਪਾਰਲੇ ਹੈਂਡਲਰਾਂ ਦੇ ਇਸ਼ਾਰੇ 'ਤੇ ਹਮਲਿਆਂ ਦੀ ਸਾਜ਼ਿਸ਼ ਰਚਣ ਵਾਲੇ ਮੋਗਾ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ: ਆਈਜੀਪੀ ਗੁਰਪ੍ਰੀਤ ਸਿੰਘ ਭੁੱਲਰ*

ਚੰਡੀਗੜ੍ਹ/ਅੰਮ੍ਰਿਤਸਰ, 13 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਆਈਐਸਆਈ-ਸਮਰਥਿਤ ਗੈਰ-ਕਾਨੂੰਨੀ ਹਥਿਆਰ ਅਤੇ ਵਿਸਫੋਟਕ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਪੁਲਿਸ ਅਦਾਰਿਆਂ 'ਤੇ ਹਮਲਾ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ ਅਤੇ ਮਈ 2026 ਵਿੱਚ ਆਰਮੀ ਛਾਉਣੀ ਖਾਸਾ ਨੇੜੇ ਹੋਏ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਧਮਾਕੇ ਸਬੰਧੀ ਮਾਮਲੇ ਨੂੰ ਸੁਲਝਾ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਪੁਲਿਸ ਟੀਮਾਂ ਨੇ ਦੋ ਆਪਸ ਵਿੱਚ ਜੁੜੇ ਮਾਮਲਿਆਂ ਵਿੱਚ ਕੁੱਲ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ ਅਤੇ ਇੱਕ 9 ਐਮਐਮ ਪਿਸਤੌਲ ਸਮੇਤ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਪੁਲਿਸ ਅਦਾਰਿਆਂ 'ਤੇ ਹਮਲੇ ਦੀ ਸਾਜ਼ਿਸ਼ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਵਦੀਪ ਸਿੰਘ ਵਾਸੀ ਫਤਿਹਗੜ੍ਹ ਕੋਰੋਟਾਨਾ, ਧਰਮਕੋਟ, ਮੋਗਾ; ਸੈਮੂਅਲ ਉਰਫ਼ ਸਾਮੂ ਤੇ ਸੰਦੀਪ ਸਿੰਘ ਉਰਫ਼ ਟਿੱਡੀ ਦੋਵੇਂ ਵਾਸੀ ਮੇਨੇਵਾਲਾ, ਮੋਗਾ ਵਜੋਂ ਕੀਤੀ ਗਈ ਹੈ। ਖਾਸਾ ਛਾਉਣੀ ਵਿਖੇ ਆਈਈਡੀ ਧਮਾਕੇ ਨੂੰ ਅੰਜ਼ਾਮ ਦੇਣ ਲਈ ਗ੍ਰਿਫ਼ਤਾਰ ਕੀਤੇ ਗਏ ਤਿੰਨ ਕਾਰਕੁਨਾਂ ਦੀ ਪਛਾਣ ਰਮਨਦੀਪ ਸਿੰਘ, ਜੱਜਪ੍ਰੀਤ ਸਿੰਘ ਅਤੇ ਅਰਸ਼ਦੀਪ ਸਿੰਘ ਉਰਫ਼ ਕੇਕੜਾ ਤਿੰਨੋਂ ਵਾਸੀ ਪੁਰਾਣੀ ਦਾਣਾ ਮੰਡੀ, ਅਟਾਰੀ, ਅੰਮ੍ਰਿਤਸਰ ਵਜੋਂ ਕੀਤੀ ਗਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਸ ਮਾਡਿਊਲ ਦੇ ਵਿਦੇਸ਼ੀ ਤਸਕਰਾਂ ਅਤੇ ਆਈਐਸਆਈ ਦੇ ਕਾਰਕੁਨਾਂ ਨਾਲ ਕਥਿਤ ਸਬੰਧ ਸਾਹਮਣੇ ਆਏ ਹਨ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਹੱਦ ਪਾਰਲੇ ਹੈਂਡਲਰਾਂ ਦੇ ਗੁਰਗਿਆਂ ਵੱਲੋਂ ਪੁਲਿਸ ਅਦਾਰਿਆਂ 'ਤੇ ਹਮਲਾ ਕਰਕੇ ਅਮਨ-ਸ਼ਾਂਤੀ ਭੰਗ ਕਰਨ ਦੀ ਸਾਜ਼ਿਸ਼ ਰਚਣ ਸਬੰਧੀ ਕੇਂਦਰੀ ਏਜੰਸੀਆਂ ਤੋਂ ਮਿਲੀ ਭਰੋਸੇਯੋਗ ਜਾਣਕਾਰੀ ਦੇ ਆਧਾਰ 'ਤੇ ਤੁਰੰਤ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਦੀਆਂ ਟੀਮਾਂ ਨੇ ਇੱਕ ਮੋਟਰਸਾਈਕਲ ਨੂੰ ਰੋਕਿਆ ਅਤੇ ਨਵਦੀਪ ਸਿੰਘ ਨੂੰ ਉਸਦੇ ਸਾਥੀਆਂ ਸੈਮੂਅਲ ਉਰਫ਼ ਸਾਮੂ ਅਤੇ ਸੰਦੀਪ ਸਿੰਘ ਉਰਫ਼ ਟਿੱਡੀ ਸਮੇਤ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਇੱਕ ਹੈਂਡ ਗ੍ਰਨੇਡ ਅਤੇ ਇੱਕ 9ਐਮਐਮ ਪਿਸਤੌਲ ਸਮੇਤ ਪੰਜ ਜਿੰਦਾ ਕਾਰਤੂਸ ਬਰਾਮਦ ਕੀਤੇ।

ਇਸ ਸਬੰਧੀ, ਥਾਣਾ ਘਰਿੰਡਾ ਵਿਖੇ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 3, 4 ਅਤੇ 5 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਿਤੀ 11.10.2026 ਨੂੰ ਐਫਆਈਆਰ ਨੰਬਰ 441 ਦਰਜ ਕੀਤੀ ਗਈ ਹੈ।

ਆਈਜੀਪੀ ਨੇ ਅੱਗੇ ਦੱਸਿਆ ਕਿ ਇਸ ਆਪਰੇਸ਼ਨ ਦੌਰਾਨ 5 ਮਈ 2026 ਦੀ ਰਾਤ ਨੂੰ ਕਰੀਬ 11 ਵਜੇ ਕੈਂਟ ਖਾਸਾ ਸਥਿਤ ਬ੍ਰਿਗੇਡ ਸਕਿਓਰਿਟੀ ਦੀ ਕੰਧ ‘ਤੇ ਹੋਏ ਆਈਈਡੀ ਧਮਾਕੇ ਦੇ ਮਾਮਲੇ ਦੀ ਗੁੱਥੀ ਵੀ ਸੁਲਝਾ ਲਈ ਹੈ। ਉਨ੍ਹਾਂ ਦੱਸਿਆ ਕਿ ਇਸ ਅਣਸੁਲਝੇ ਧਮਾਕੇ ਦੇ ਮਾਮਲੇ ਨੂੰ ਸੁਲਝਾਉਣ ਲਈ, ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਕੰਵਲਪ੍ਰੀਤ ਸਿੰਘ ਚਾਹਲ ਨੇ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਸੀ, ਜਿਸ ਵਿੱਚ ਐਸਪੀ (ਜਾਂਚ) ਰਮਨਦੀਪ ਸਿੰਘ, ਐਸਪੀ ਆਪਰੇਸ਼ਨਜ਼ ਗਗਨਦੀਪ ਸਿੰਘ, ਡੀਐਸਪੀ ਡਿਟੈਕਟਿਵ ਗੁਰਿੰਦਰਪਾਲ ਸਿੰਘ ਨਾਗਰਾ ਅਤੇ ਡੀਐਸਪੀ ਅਟਾਰੀ ਯਾਦਵਿੰਦਰ ਸਿੰਘ ਸ਼ਾਮਲ ਸਨ।

ਐਸਐਸਪੀ ਕੰਵਲਪ੍ਰੀਤ ਚਾਹਲ ਨੇ ਦੱਸਿਆ ਕਿ ਸੀਆਈਏ ਇੰਚਾਰਜ ਇੰਸਪੈਕਟਰ ਮਨਮੀਤ ਸਿੰਘ ਅਤੇ ਘਰਿੰਡਾ ਥਾਣੇ ਦੇ ਐਸਐਚਓ ਇੰਸਪੈਕਟਰ ਅਮਨਦੀਪ ਸਿੰਘ ਦੀ ਅਗਵਾਈ ਵਾਲੀਆਂ ਟੀਮਾਂ ਵੱਲੋਂ ਬਾਰੀਕੀ ਨਾਲ ਕੀਤੀ ਜਾਂਚ ਅਤੇ ਤਕਨੀਕੀ ਢੰਗ ਨਾਲ ਕੀਤੀ ਟਰੈਕਿੰਗ ਸਦਕਾ ਮੁਲਜ਼ਮ ਰਮਨਦੀਪ ਸਿੰਘ, ਜੱਜਪ੍ਰੀਤ ਸਿੰਘ ਅਤੇ ਅਰਸ਼ਦੀਪ ਸਿੰਘ ਉਰਫ਼ ਕੇਕੜਾ ਨੂੰ ਸਫਲਤਾਪੂਰਵਕ ਕਾਬੂ ਕਰ ਲਿਆ ਗਿਆ ਹੈ।

ਇਸ ਸਬੰਧ ਵਿੱਚ, ਥਾਣਾ ਘਰਿੰਡਾ ਵਿਖੇ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 3, 4 ਅਤੇ 5 ਅਤੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੀ ਧਾਰਾ 13 ਤਹਿਤ ਮਿਤੀ 06.05.2026 ਨੂੰ ਐਫਆਈਆਰ ਨੰਬਰ 174 ਪਹਿਲਾਂ ਹੀ ਦਰਜ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਮਾਨ

ਨਸ਼ਾ ਵਿਰੋਧੀ ਕਾਰਕੁੰਨ ਤੇ ਸਮਾਜਿਕ ਕਾਰਕੁੰਨ ਪੰਜਾਬ ’ਚ ਸਭ ਤੋਂ ਵੱਧ ਅਸੁਰੱਖਿਅਤ: ਅਕਾਲੀ ਦਲ

CM ਮਾਨ ਦੇ ਸਾਬਕਾ OSD ਮਨਜੀਤ ਸਿੱਧੂ ਕਾਂਗਰਸ ’ਚ ਸ਼ਾਮਲ

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਵਿਧਾਇਕ ਮਨਵਿੰਦਰ ਗਿਆਸਪੁਰਾ ਵਿਰੁੱਧ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਦਾ ਤਰਜੀਹੀ ਆਧਾਰ 'ਤੇ ਹੋਵੇਗਾ ਨਿਪਟਾਰਾ: ਡਾ. ਬਲਜੀਤ ਕੌਰ

ਜੈਵਿਕ ਖੇਤੀ ਨੂੰ ਹੁਲਾਰਾ: ਖੁੱਡੀਆਂ ਵੱਲੋਂ ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ ਮੰਦਭਾਗਾ - ਐਡਵੋਕੇਟ ਧਾਮੀ

ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਿੱਲੀ ਪੁਲਿਸ ਵਲੋ ਕੀਤੀ ਮਰਿਯਾਦਾ ਦੀ ਉਲੰਘਣਾ ਦਾ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ - ਸਰਦਾਰ ਮਨਪ੍ਰੀਤ ਸਿੰਘ ਇਯਾਲੀ

ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ - ਲਾਲ ਚੰਦ ਕਟਾਰੂਚੱਕ