Saturday, October 17, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

ਪੁਲਿਸ ਵੱਲੋਂ ਕਾਸੋ ਤਹਿਤ ਕਾਰਵਾਈ; 8 ਮੁਕੱਦਮੇ ਦਰਜ, 14 ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | October 17, 2026 06:47 PM

- 150 ਗ੍ਰਾਮ ਸੁਲਫਾ, 100 ਗ੍ਰਾਮ ਹੈਰੋਇਨ ਅਤੇ 18 ਬੋਤਲਾਂ ਸ਼ਰਾਬ ਬਰਾਮਦ
- ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਦੀ ਕਾਰਵਾਈ ਜਾਰੀ ਰਹੇਗੀ; ਲੋਕ ਸੂਚਨਾ ਦੇ ਕੇ ਸਹਿਯੋਗ ਕਰਨ: ਐੱਸ.ਐੱਸ.ਪੀ. ਡਾ. ਰਵਜੋਤ ਗਰੇਵਾਲ

ਸੰਗਰੂਰ, 17 ਅਕਤੂਬਰ: ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਨਸ਼ਿਆਂ ਅਤੇ ਗ਼ੈਰਕਾਨੂੰਨੀ ਗਤੀਵਿਧੀਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਸੋ (ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ) ਦੌਰਾਨ ਵੱਖ-ਵੱਖ ਕਾਰਵਾਈਆਂ ਕਰਦਿਆਂ ਕੁੱਲ 8 ਮੁਕੱਦਮੇ ਦਰਜ ਕਰਕੇ 14 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੌਰਾਨ 150 ਗ੍ਰਾਮ ਸੁਲਫਾ, 100 ਗ੍ਰਾਮ ਹੈਰੋਇਨ ਅਤੇ 18 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ ਹੈ।

ਇਹ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਸੰਗਰੂਰ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਨਸ਼ਿਆਂ ਦੀ ਸਪਲਾਈ ਰੋਕਣ ਅਤੇ ਗ਼ੈਰਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਜ਼ਿਲ੍ਹਾ ਪੁਲਿਸ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਮੁਹਿੰਮਾਂ ਦਾ ਉਦੇਸ਼ ਨਸ਼ਿਆਂ ਤੋਂ ਪ੍ਰਭਾਵਿਤ ਖੇਤਰਾਂ ਵਿੱਚ ਪੁਲਿਸ ਦੀ ਸਰਗਰਮੀ ਵਧਾਉਣਾ ਅਤੇ ਲੋਕਾਂ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਉਣਾ ਹੈ।

ਕਾਰਵਾਈ ਦਾ ਵੇਰਵਾ ਦਿੰਦਿਆਂ ਉਨ੍ਹਾਂ ਦੱਸਿਆ ਕਿ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 27 ਤਹਿਤ 4 ਮੁਕੱਦਮੇ ਦਰਜ ਕੀਤੇ ਗਏ ਹਨ। ਇੱਕ ਮਾਮਲੇ ਵਿੱਚ ਬਰਾਮਦਗੀ ਹੋਣੀ ਬਾਕੀ ਹੈ। ਇਸ ਤੋਂ ਇਲਾਵਾ, ਆਬਕਾਰੀ ਐਕਟ ਤਹਿਤ ਇੱਕ ਮੁਕੱਦਮਾ ਦਰਜ ਕਰਕੇ 18 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ ਹੈ।

ਡਾ. ਗਰੇਵਾਲ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਲੜੀ ਤੋੜਨ ਦੇ ਨਾਲ-ਨਾਲ ਨਸ਼ਿਆਂ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਇਲਾਜ ਅਤੇ ਮੁੜ ਵਸੇਬੇ ਲਈ ਪ੍ਰੇਰਿਤ ਕਰਨ ਵਾਸਤੇ ਸਮਾਜ ਦਾ ਸਹਿਯੋਗ ਵੀ ਅਹਿਮ ਹੈ।

ਐੱਸ.ਐੱਸ.ਪੀ. ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਨਸ਼ਿਆਂ ਦੀ ਵਿਕਰੀ ਜਾਂ ਕਿਸੇ ਹੋਰ ਗ਼ੈਰਕਾਨੂੰਨੀ ਗਤੀਵਿਧੀ ਬਾਰੇ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ। ਉਨ੍ਹਾਂ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਸੰਗਰੂਰ ਨੂੰ ਨਸ਼ਾ ਮੁਕਤ ਅਤੇ ਸੁਰੱਖਿਅਤ ਬਣਾਉਣ ਲਈ ਪੁਲਿਸ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

ਪੰਜਾਬੀਆਂ ਨੂੰ ਪੱਗਾਂ ਸੰਭਾਲਣ ਦਾ ਹੋਕਾ ਦੇਣ ਤੋਂ ਪਹਿਲਾਂ ਚਰਨਜੀਤ ਚੰਨੀ ਆਪਣੇ ਕਾਰਜਕਾਲ ਦੌਰਾਨ ਹੋਈ ਮਾਈਨਿੰਗ ਬਾਰੇ ਜਵਾਬ ਦੇਣ: ਜਸਵੀਰ ਗੜ੍ਹੀ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਅਕਾਲੀ ਦਲ 10 ਨਵੰਬਰ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸੂਬਾ ਪੱਧਰੀ ਯਾਤਰਾ ਕਰੇਗਾ ਸ਼ੁਰੂ

₹5 ਕਰੋੜ ਦੀ ਕਥਿਤ ਰਿਸ਼ਵਤ ਮਾਮਲੇ ’ਚ ਅਮਰਦੀਪ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ

ਨਿਹੰਗ ਹਰਜੀਤ ਸਿੰਘ ਰਸੂਲਪੁਰ ’ਤੇ ਲੱਗੇ ਜਬਰ-ਜਨਾਹ ਦੇ ਦੋਸ਼

‘ਆਪ’ ਸਰਕਾਰ ਨੇ ਕਾਨੂੰਨ-ਵਿਵਸਥਾ ਦਾ ਬਿਠਾਇਆ ਭੱਠਾ, ਪੰਜਾਬ ਨੂੰ ‘ਪੁਲਿਸ ਸਟੇਟ’ ਵਿੱਚ ਬਦਲਿਆ: ਪਰਗਟ ਸਿੰਘ

ਪਰਵਿੰਦਰ ਝੋਟਾ ਕਤਲ ਕਾਂਡ: ਸੁਨੀਲ ਜਾਖੜ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਆਮ ਆਦਮੀ ਪਾਰਟੀ ਪੰਜਾਬ ਦੇ ਬੌਧਿਕ ਵਿੰਗ ਦੇ ਸੂਬਾ ਪ੍ਰਧਾਨ ਨਿਯੁਕਤ