Tuesday, August 04, 2026
ਤਾਜਾ ਖਬਰਾਂ
ਵਾਰ-ਵਾਰ ਹੋ ਰਹੀਆਂ ਹੜਤਾਲਾਂ ਨੇ ਠੇਕਾ ਰੁਜ਼ਗਾਰ ਖਤਮ ਕਰਨ ਵਿੱਚ ਪੰਜਾਬ ਸਰਕਾਰ ਦੀ ਅਸਫਲਤਾ ਨੂੰ ਉਜਾਗਰ ਕੀਤਾNAPA ਨੇ ਪਾਕਿਸਤਾਨ ਵਿੱਚ ਸਿੱਖ ਦੁਕਾਨਦਾਰ 'ਤੇ ਹਮਲੇ ਦੀ ਨਿੰਦਾ ਕੀਤੀ, ਘੱਟ ਗਿਣਤੀਆਂ ਲਈ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਅਪੀਲ ਕੀਤੀਪੰਜਾਬ ਪੁਲਿਸ ਵੱਲੋਂ 75,000 ਨਸ਼ਾ ਤਸਕਰ, 40,000 ਗੈਂਗਸਟਰ ਗ੍ਰਿਫ਼ਤਾਰ - ਪਰ ਉਹ ਸਾਰੇ ਕਿੱਥੇ ਗਏ?ਚੰਨੀ ਦੀ ਖੁੱਲੀ ਬਾਗਵਤ ਨੇ ਪੰਜਾਬ ਕਾਂਗਰਸ ਨੂੰ ਚੌਰਾਹੇ 'ਤੇ ਖੜ੍ਹਾ ਕੀਤਾ : ਕੀ ਉਹ ਪਾਰਟੀ ਛੱਡਣ ਦੀ ਤਿਆਰੀ ਕਰ ਰਹੇ ਹਨ?ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ: ਹਰਜੋਤ ਸਿੰਘ ਬੈਂਸਵਾਰਾਣਸੀ ਤੋਂ ਪਵਿੱਤਰ ਮਿੱਟੀ 1 ਅਗਸਤ ਨੂੰ ਪੰਜਾਬ ਪਹੁੰਚੇਗੀ, ਸੂਬੇ ਭਰ ਵਿੱਚ ਨਿਕਲਣਗੀਆਂ ਕਲਸ਼ ਯਾਤਰਾਵਾਂ

Punjab

ਪ੍ਰਾਈਵੇਟ ਸਕੂਲਾਂ ਤੋਂ ਫੀਸ ਵਸੂਲੀ ਮਾਮਲੇ 'ਤੇ ਪੰਜਾਬ ਸਰਕਾਰ ਨੂੰ ਹਾਈ ਕੋਰਟ ਤੋਂ ਝਟਕਾ

ਪੰਜਾਬ ਨਿਊਜ਼ ਐਕਸਪ੍ਰੈੱਸ | August 04, 2026 03:38 PM

ਚੰਡੀਗੜ੍ਹ, 4 ਅਗਸਤ: ਪੰਜਾਬ ਸਰਕਾਰ ਨੂੰ ਇੱਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੂਬਾ ਸਰਕਾਰ ਨੇ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਜਿਸ ਵਿੱਚ ਪ੍ਰਾਈਵੇਟ ਸਕੂਲਾਂ ਨੂੰ ਮਾਪਿਆਂ ਨੂੰ 5 ਪ੍ਰਤੀਸ਼ਤ ਤੋਂ ਵੱਧ ਵਧਾਈ ਗਈ ਫੀਸ ਵਾਪਸ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਹਾਲ ਹੀ ਵਿੱਚ ਜਾਰੀ ਕੀਤੇ ਸਰਕਾਰੀ ਆਰਡੀਨੈਂਸ ਅਤੇ ਨੋਟੀਫਿਕੇਸ਼ਨ ਨੂੰ ਚੁਣੌਤੀ ਦਿੰਦਿਆਂ ਪ੍ਰਾਈਵੇਟ ਸਕੂਲ ਸੰਚਾਲਕ ਹਾਈ ਕੋਰਟ ਪਹੁੰਚੇ ਸਨ।

ਸਰਕਾਰ ਨੇ ਆਪਣੇ ਨੋਟੀਫਿਕੇਸ਼ਨ ਵਿੱਚ ਕਿਹਾ ਸੀ ਕਿ ਜਿਨ੍ਹਾਂ ਪ੍ਰਾਈਵੇਟ ਸਕੂਲਾਂ ਨੇ ਪਿਛਲੇ ਤਿੰਨ ਸਾਲਾਂ ਦੌਰਾਨ 5 ਫੀਸਦੀ ਤੋਂ ਵੱਧ ਫੀਸ ਵਧਾਈ ਹੈ, ਉਹਨਾਂ ਨੂੰ ਵਾਧੂ ਵਸੂਲੀ ਗਈ ਰਕਮ ਮਾਪਿਆਂ ਨੂੰ ਵਾਪਸ ਕਰਨੀ ਹੋਵੇਗੀ। ਇਸ ਫੈਸਲੇ ਨੂੰ ਲੈ ਕੇ ਮਾਨਤਾ ਪ੍ਰਾਪਤ ਅਤੇ ਐਫੀਲੀਏਟਿਡ ਸਕੂਲ ਐਸੋਸੀਏਸ਼ਨ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।
ਪ੍ਰਾਈਵੇਟ ਸਕੂਲ ਸੰਚਾਲਕਾਂ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ਵਿਰੁੱਧ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਪਟੀਸ਼ਨ ਦਾਇਰ ਕਰਨ ਵਾਲੇ ਮਾਨਤਾ ਪ੍ਰਾਪਤ ਅਤੇ ਐਫੀਲੀਏਟਿਡ ਸਕੂਲ ਐਸੋਸੀਏਸ਼ਨ ਦੇ ਪ੍ਰਧਾਨ ਹਰਪਾਲ ਸਿੰਘ ਯੂਕੇ ਦਾ ਦਾਅਵਾ ਹੈ ਕਿ ਅਦਾਲਤ ਨੇ ਸਰਕਾਰੀ ਹੁਕਮ 'ਤੇ ਅਸਥਾਈ ਤੌਰ 'ਤੇ ਰੋਕ ਲਗਾ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਅਦਾਲਤ ਦੇ ਹੁਕਮ ਦੀ ਕਾਪੀ ਹਾਲੇ ਅਪਲੋਡ ਨਹੀਂ ਹੋਈ ਅਤੇ ਇਸ ਦੇ ਸ਼ਾਮ ਤੱਕ ਜਾਰੀ ਹੋਣ ਦੀ ਉਮੀਦ ਹੈ। ਮਾਮਲੇ ਦੀ ਅਗਲੀ ਸੁਣਵਾਈ ਹਾਈ ਕੋਰਟ ਵਿੱਚ ਹੋਵੇਗੀ ਅਤੇ ਅਦਾਲਤ ਦਾ ਅੰਤਿਮ ਫੈਸਲਾ ਸਾਰੇ ਸੰਬੰਧਤ ਪ੍ਰਾਈਵੇਟ ਸਕੂਲਾਂ 'ਤੇ ਲਾਗੂ ਹੋਵੇਗਾ। ਫਿਲਹਾਲ ਇਹ ਰਾਹਤ ਅੰਤਰਿਮ ਹੈ ਅਤੇ ਮਾਮਲੇ ਦਾ ਅੰਤਿਮ ਨਿਪਟਾਰਾ ਅਦਾਲਤ ਦੇ ਅਗਲੇ ਹੁਕਮਾਂ ਤੋਂ ਬਾਅਦ ਹੀ ਹੋਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਦਾ ਵੱਡਾ ਬਿਆਨ: DA ਮਾਮਲੇ ’ਚ ਹਾਈਕੋਰਟ ਦੇ ਫੈਸਲੇ ਦੀ ਕਰ ਰਹੇ ਹਾਂ ਸਮੀਖਿਆ, ਫਿਰ ਲਿਆ ਜਾਵੇਗਾ ਅਗਲਾ ਫੈਸਲਾ

ਪੰਜਾਬ ਰਾਜ ਵਿੱਚ ਐਸਆਈਆਰ 2026 ਤਹਿਤ ਘਰ-ਘਰ ਗਣਨਾ ਪੜਾਅ ਸਫਲਤਾਪੂਰਵਕ ਨੇਪਰੇ ਚੜ੍ਹਿਆ- ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ

ਅਮਰੀਕੀ ਦਬਾਅ ਹੇਠ, ਪ੍ਰਧਾਨ ਮੰਤਰੀ ਮੋਦੀ ਭਾਰਤ ਦੇ 30 ਕਰੋੜ ਵਾਹਨਾਂ ਨੂੰ ਸਕ੍ਰੈਪ ਵਿੱਚ ਬਦਲਣ 'ਤੇ ਤੁਲੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਕੂਲੀ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ

ਗੈਂਗਸਟਰਾਂ 'ਤੇ ਵਾਰ ਦਾ 196ਵਾਂ ਦਿਨ: ਪੰਜਾਬ ਪੁਲਿਸ ਵੱਲੋਂ 676 ਥਾਈਂ ਛਾਪੇਮਾਰੀ; 516 ਕਾਬੂ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ 5 ਅਗਸਤ ਨੂੰ

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਚਾਰ ਪੈਟਰੋਲ ਬੰਬਾਂ ਅਤੇ 3 ਪਿਸਤੌਲਾਂ ਸਮੇਤ 9 ਕਾਬੂ

ਨੋਟਬੰਦੀ ਵਾਂਗ ਹੀ ਹੈ ਈ20; ਦਾਅਵੇ ਵੱਡੇ ਪਰ ਸਬੂਤ ਕੋਈ ਨਹੀਂ: ਅਮਨ ਅਰੋੜਾ

ਅਬੋਹਰ ਅਤੇ ਖੂਈਆਂ ਸਰਵਰ ਬਲਾਕ ਦੀਆਂ ਟੇਲਾਂ ’ਤੇ ਪੈਂਦੇ ਪਿੰਡਾਂ ਵਿੱਚ ਦਹਾਕਿਆਂ ਬਾਅਦ ਪਹਿਲੀ ਵਾਰ ਪਹੁੰਚਿਆ ਨਹਿਰੀ ਪਾਣੀ

ਜੇ ਪੰਥ ਦੇ ਮਾਮਲੇ ਵਿੱਚ ਦਖਲ ਦੇਣਗੇ, ਸ੍ਰੀ ਅਕਾਲ ਤਖ਼ਤ ਬੋਲੇਗਾ ਵੀ ਸੱਦੇਗਾ ਵੀ, ਜੇ ਮੰਨ ਕੇ ਮੁਕਰੇ ਤਾਂ ਕਾਰਵਾਈ ਵੀ ਹੋਵੇਗੀ - ਗਿਆਨੀ ਕੁਲਦੀਪ ਸਿੰਘ ਗੜਗੱਜ