Wednesday, April 29, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab

ਪੰਜਾਬੀ ਲੋਕ ਗਾਇਕ ਪਾਲੀ ਦੇਤਵਾਲੀਆ ਨੂੰ ਸਦਮਾ: ਨੌਜਵਾਨ ਪੁੱਤਰ ਦਾ ਦੇਹਾਂਤ

ਪੰਜਾਬ ਨਿਊਜ਼ ਐਕਸਪ੍ਰੈੱਸ | April 29, 2026 08:32 PM

ਚੰਡੀਗੜ੍ਹ, 29 ਅਪ੍ਰੈਲ: ਪਰਿਵਾਰਕ ਅਤੇ ਸੱਭਿਆਚਾਰਕ ਗੀਤਾਂ ਦੇ ਗੀਤਕਾਰ ’ਤੇ ਸ਼ੋ੍ਮਣੀ ਗਾਇਕ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੁੱਤਰ ਦਾ ਦੇਹਾਂਤ ਹੋ ਗਿਆ ਹੈ। ਮੰਗਲਵਾਰ ਨੂੰ ਅਚਾਨਕ ਸਵੇਰੇ ਉਨ੍ਹਾਂ ਦੇ ਨੌਜਵਾਨ ਸਪੁੱਤਰ ਮਨਜੋਤ ਸਿੰਘ ਨੇ ਆਪਣੇ ਆਖਰੀ ਸਾਹ ਲਏ। ਇਹ ਜਾਣਕਾਰੀ ਪਾਲੀ ਦੇਤਵਾਲੀਆ ਦੇ ਭਤੀਜੇ ਵੱਲੋਂ ਸਾਂਝੀ ਕੀਤੀ ਗਈ ਹੈ। ਖਬਰਾਂ ਮੁਤਾਬਕ ਉਨ੍ਹਾਂ ਦਾ ਦੇਹਾਂਤ ਹਾਰਟ ਅਟੈਕ ਨਾਲ ਹੋਇਆ ਦੱਸਿਆ ਜਾ ਰਿਹਾ ਹੈ। ਅੱਜ ਇਲਾਕਾ ਵਾਸੀਆਂ, ਪਾਲੀ ਦੇਤਵਾਲੀਆ ਦੇ ਪ੍ਰਸ਼ੰਸਕ ਹਜ਼ਾਰਾਂ ਪੰਜਾਬੀਆਂ ਵੱਲੋਂ ਪਿੰਡ ਦੇਵਤਵਾਲ(ਲੁਧਿਆਣਾ) ਦੇ ਸ਼ਮਸ਼ਾਨਘਾਟ ਵਿੱਚ ਸੇਜਲ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। ਮਨਜੋਤ ਸਿੰਘ ਸਿਰਫ਼ 35 ਸਾਲ ਦੇ ਸਨ ਅਤੇ ਪਿਛਲੇ ਅੱਠ ਸਾਲ ਤੋਂ ਪਿੰਡ ਨੇੜੇ ਬਣੀ ਇੱਕ ਵਿਕਸਤ ਕਾਲੋਨੀ ਵਿੱਚ ਨੌਕਰੀ ਕਰ ਰਿਹਾ ਸੀ। ਆਪਣੇ ਪਿੱਛੇ ਉਹ ਆਪਣੀ ਪਤਨੀ ਤੇ ਮਾਸੂਮ ਬੇਟਾ ਬੇਟੀ ਨੂੰ ਪਿੱਛੇ ਛੱਡ ਗਏ ਹਨ।

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਪੰਜਾਬ ਤਰੁਨਪ੍ਰੀਤ ਸਿੰਘ ਸੌਂਦ ਨੇ ਲੋਕ ਗਾਇਕ ਅਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਮਨਜੋਤ ਸਿੰਘ (35) ਦੇ ਬੇਵਕਤੀ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੌਂਦ ਨੇ ਕਿਹਾ ਕਿ ਗਾਇਕ ਅਤੇ ਗੀਤਕਾਰ ਪਾਲੀ ਦੇਤਵਾਲੀਆ ਪਿਛਲੇ ਲੰਬੇ ਸਮੇਂ ਤੋਂ ਪੰਜਾਬੀ ਸੱਭਿਆਚਾਰ ਦੀ ਸੇਵਾ ਕਰ ਰਹੇ ਹਨ ਅਤੇ ਲੋਕਾਂ ਨੂੰ ਆਪਣੇ ਸਿੱਖਿਆਤਮਕ ਗੀਤਾਂ ਜ਼ਰੀਏ ਸਮਾਜਕ ਕੁਰੀਤੀਆਂ ਬਾਰੇ ਸੁਚੇਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ. ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦਾ ਬੇਵਕਤੀ ਤੁਰ ਜਾਣ ਨਾਲ ਪਰਿਵਾਰ ਨੂੰ ਨਿੱਜੀ ਘਾਟਾ ਪਿਆ ਹੈ ਜੋ ਕਦੀ ਵੀ ਪੂਰਾ ਨਹੀਂ ਹੋਣਾ।

ਸੌਂਦ ਨੇ ਕਿਹਾ ਕਿ ਇਸ ਮੌਕੇ ਉਨ੍ਹਾਂ ਕੋਲ ਕੋਈ ਵੀ ਅਜਿਹਾ ਸ਼ਬਦ ਨਹੀਂ ਹੈ ਜਿਸ ਨਾਲ ਪਰਿਵਾਰ ਦਾ ਘਾਟਾ ਪੂਰਿਆ ਜਾ ਸਕੇ ਪਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਨਾਲ ਹਰ ਮੌਕੇ ਖੜ੍ਹੀ ਹੈ। ਕੈਬਨਿਟ ਮੰਤਰੀ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਦੁਖੀ ਪਰਿਵਾਰ, ਮਿੱਤਰ ਅਤੇ ਸਨੇਹੀਆਂ ਨੂੰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ

ਤਰੁਨਪ੍ਰੀਤ ਸੌਂਦ ਵੱਲੋਂ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ

ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਲਈ ਮਿਲਿਆ ਸਮਾਂ

ਆਸਟ੍ਰੇਲੀਆ ਨੇ 15 ਭਾਰਤੀਆਂ ਨੂੰ ਕੀਤਾ ਡਿਪੋਰਟ, ਇਨ੍ਹਾਂ ’ਚ 11 ਪੰਜਾਬੀ ਵੀ - CM ਮਾਨ ਨੇ ਦਿੱਤੀ ਜਾਣਕਾਰੀ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ

ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ

ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼