Thursday, July 02, 2026
ਤਾਜਾ ਖਬਰਾਂ
ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*ਪਾਕਿਸਤਾਨੀਆਂ ਵੱਲੋਂ ਗੁਰਦੁਆਰਾ ਸਾਹਿਬ ਨੂੰ ਢਾਹੁਣਾ ਦੀ ਕਰਵਾਈ ਵੱਡਾ ਜ਼ੁਲਮ : ਛੀਨਾਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ'ਆਪ' ਸਰਕਾਰ ਦੇ ‘ਬਿਜਲੀ ਸਰਪਲੱਸ’ ਦੇ ਦਾਅਵਿਆਂ ਦੀ ਨਿਕਲੀ ਫੂਕ: ਕੇਵਲ ਸਿੰਘ ਢਿੱਲੋਂਪੰਜਾਬ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਅਤੇ ਸੰਵਿਧਾਨਕ ਸੰਕਟ ਵਿੱਚੋਂ ਲੰਘ ਰਿਹਾ ਹੈ : ਕੇਵਲ ਸਿੰਘ ਢਿੱਲੋਂਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab

ਪੰਜਾਬ ਕੈਬਨਿਟ ਵੱਲੋਂ 'ਐਸ.ਆਈ.ਆਰ.' ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

ਪੰਜਾਬ ਨਿਊਜ਼ ਐਕਸਪ੍ਰੈੱਸ | July 02, 2026 09:14 PM

• *ਭਗਵੰਤ ਮਾਨ ਸਰਕਾਰ ਵੱਲੋਂ 1 ਜੁਲਾਈ ਤੋਂ 30 ਸਤੰਬਰ ਤੱਕ ਨਾਗਰਿਕ ਸੇਵਾਵਾਂ ਲਈ ਫ਼ੀਸਾਂ ਅਤੇ ਸਹੂਲਤ ਖ਼ਰਚੇ ਮੁਆਫ਼*
• *ਤਿੰਨ ਮਹੀਨਿਆਂ ਦੀ ਮਿਆਦ ਦੌਰਾਨ ਸਰਕਾਰੀ ਫ਼ੀਸਾਂ ਅਤੇ ਸਹੂਲਤ ਖ਼ਰਚਿਆਂ ਦਾ ਬੋਝ ਪੰਜਾਬ ਸਰਕਾਰ ਖ਼ੁਦ ਸਹਿਣ ਕਰੇਗੀ: ਹਰਪਾਲ ਸਿੰਘ ਚੀਮਾ*

ਚੰਡੀਗੜ੍ਹ, 2 ਜੁਲਾਈ : ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਉਣ ਅਤੇ ਨਾਗਰਿਕਾਂ ਲਈ ਬਿਨਾਂ ਕਿਸੇ ਵਿੱਤੀ ਬੋਝ ਦੇ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਨ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਵੱਲੋਂ 1 ਜੁਲਾਈ ਤੋਂ 30 ਸਤੰਬਰ 2026 ਤੱਕ ਕਈ ਪ੍ਰਮੁੱਖ ਨਾਗਰਿਕ ਸੇਵਾਵਾਂ ਲਈ ਸਰਕਾਰੀ ਫ਼ੀਸਾਂ ਅਤੇ ਸਹੂਲਤ ਖ਼ਰਚੇ ਮੁਆਫ਼ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਸਬੰਧੀ ਫ਼ੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਦੌਰਾਨ ਲਿਆ ਗਿਆ।

*ਐਸ.ਆਈ.ਆਰ. ਦੌਰਾਨ ਪ੍ਰਮੁੱਖ ਨਾਗਰਿਕ ਸੇਵਾਵਾਂ ਲਈ ਸਰਕਾਰੀ ਫ਼ੀਸਾਂ ਮੁਆਫ਼*

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਕੈਬਨਿਟ ਨੇ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਦੀ ਸਹੂਲਤ ਲਈ ਤਿੰਨ ਮਹੀਨਿਆਂ ਦੀ ਮਿਆਦ ਵਾਸਤੇ ਕਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਅਤੇ ਫੈਸਿਲੀਟੇਸ਼ਨ ਚਾਰਜਿਜ਼ ਮੁਆਫ਼ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਇਸ ਤਹਿਤ ਜਿਨ੍ਹਾਂ ਜ਼ਰੂਰੀ ਨਾਗਰਿਕ ਸੇਵਾਵਾਂ ਵਿੱਚ ਛੋਟ ਦਿੱਤੀ ਜਾਵੇਗੀ , ਉਹਨਾਂ ਵਿੱਚ ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਜਨਮ ਸਰਟੀਫਿਕੇਟ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਡੁਪਲੀਕੇਟ ਸਰਟੀਫਿਕੇਟ ਜਾਰੀ ਕਰਨਾ ਆਦਿ ਸੇਵਾਵਾਂ ਸ਼ਾਮਲ ਹਨ। ਇਹ ਲਾਭ 1 ਜੁਲਾਈ ਤੋਂ 30 ਸਤੰਬਰ, 2026 ਤੱਕ ਸੇਵਾ ਕੇਂਦਰਾਂ, ਘਰ ਦੇ ਨੇੜੇ ਅਤੇ ਆਨਲਾਈਨ ਨਾਗਰਿਕ ਸੇਵਾਵਾਂ ਪੋਰਟਲ ਰਾਹੀਂ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸੇਵਾਵਾਂ ਲਈ ਉਪਲਬਧ ਹੋਵੇਗਾ।

ਸਬੰਧਿਤ ਪ੍ਰਸ਼ਾਸਕੀ ਵਿਭਾਗਾਂ ਨੂੰ ਫੈਸਲਾ ਲਾਗੂ ਕਰਨ ਲਈ ਸਾਰੀਆਂ ਜ਼ਰੂਰੀ ਸੂਚਨਾਵਾਂ, ਨਿਰਦੇਸ਼ ਅਤੇ ਸੰਚਾਲਨ ਦਿਸ਼ਾ-ਨਿਰਦੇਸ਼ ਜਾਰੀ ਕਰਨ ਲਈ ਅਧਿਕਾਰਤ ਕੀਤਾ ਗਿਆ ਹੈ। ਗੁੱਡ ਗਵਰਨੈਂਸ ਅਤੇ ਸੂਚਨਾ ਤਕਨਾਲੋਜੀ ਵਿਭਾਗ ਨੂੰ ਹੋਰ ਸਬੰਧਤ ਵਿਭਾਗਾਂ ਦੇ ਨਾਲ, ਪ੍ਰਸਤਾਵ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਲੋੜੀਂਦੀਆਂ ਸਾਰੀਆਂ ਕਾਰਵਾਈਆਂ ਕਰਨ ਲਈ ਵੀ ਅਧਿਕਾਰਤ ਕੀਤਾ ਗਿਆ ਹੈ।

ਇਹਨਾਂ ਤਿੰਨ ਮਹੀਨਿਆਂ ਦੌਰਾਨ ਸਰਕਾਰੀ ਫੀਸਾਂ ਅਤੇ ਸਹੂਲਤ ਖ਼ਰਚਿਆਂ ਦੀ ਛੋਟ ਦੀ ਲਾਗਤ ਪੰਜਾਬ ਸਰਕਾਰ ਵੱਲੋਂ ਚੁੱਕੀ ਜਾਵੇਗੀ।

ਇਸ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਕੀਤੀ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੋਧ ਦੇ ਨਤੀਜੇ ਵਜੋਂ ਵੱਡੀ ਗਿਣਤੀ ਵਿੱਚ ਨਾਗਰਿਕਾਂ ਨੂੰ ਸਬੰਧਤ ਅਧਿਕਾਰੀਆਂ ਦੇ ਸਾਹਮਣੇ ਜਮ੍ਹਾਂ ਕਰਾਉਣ ਲਈ ਰਿਹਾਇਸ਼ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਜਨਮ ਸਰਟੀਫਿਕੇਟ ਅਤੇ ਵਿਦਿਅਕ ਸਰਟੀਫਿਕੇਟ ਵਰਗੇ ਦਸਤਾਵੇਜ਼ਾਂ ਦੀ ਲੋੜ ਹੈ। ਉਹਨਾਂ ਕਿਹਾ, "ਭਗਵੰਤ ਮਾਨ ਸਰਕਾਰ ਨੇ 1 ਜੁਲਾਈ ਤੋਂ 30 ਸਤੰਬਰ, 2026 ਤੱਕ ਇਨ੍ਹਾਂ ਸੇਵਾਵਾਂ ਲਈ ਸਰਕਾਰੀ ਫੀਸਾਂ ਅਤੇ ਸਹੂਲਤ ਖ਼ਰਚਿਆਂ ਨੂੰ ਮੁਆਫ਼ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਇਹ ਯਕੀਨੀ ਬਣਾਉਣ ਲਈ ਲਿਆ ਗਿਆ ਹੈ ਕਿ ਕਿਸੇ ਵੀ ਨਾਗਰਿਕ ਨੂੰ ਐਸ.ਆਈ.ਆਰ. ਪ੍ਰਕਿਰਿਆ ਦੌਰਾਨ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਨ ਵੇਲੇ ਕੋਈ ਵਿੱਤੀ ਬੋਝ ਨਾ ਪਵੇ।"

Have something to say? Post your comment

google.com, pub-6021921192250288, DIRECT, f08c47fec0942fa0

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ "ਮਾਨਸੂਨ ਵਾਰ ਰੂਮ" ਸਥਾਪਿਤ: ਹਰਜੋਤ ਬੈਂਸ

6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਨੇ ਕੀਤਾ ਰੰਗੇ ਹੱਥੀਂ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 163ਵਾਂ ਦਿਨ: ਪੰਜਾਬ ਪੁਲਿਸ ਵੱਲੋਂ 565 ਥਾਈਂ ਛਾਪੇਮਾਰੀ; 303 ਗ੍ਰਿਫ਼ਤਾਰ

‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮੋਰਚਾ ਬਣੇ

ਠੇਕੇ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਆਊਟਸੋਰਸਡ ਸਟਾਫ਼ ਨੂੰ ਠੇਕੇ 'ਤੇ ਲਿਆਉਣ ਦਾ ਫ਼ੈਸਲਾ ਨਿਰਪੱਖ ਢੰਗ ਨਾਲ ਲਾਗੂ ਕੀਤਾ ਜਾਵੇਗਾ: ਸੌਂਦ

ਕੌਮੀ ਡਾਕਟਰ ਦਿਵਸ ਮੌਕੇ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਡਾਕਟਰਾਂ ਦਾ ਸੂਬਾ ਪੱਧਰੀ ਪੁਰਸਕਾਰਾਂ ਨਾਲ ਸਨਮਾਨ

Big News: ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ

ਪੰਜਾਬ 'ਚ 97.44 ਫੀਸਦ ਗਣਨਾ ਫਾਰਮਾਂ ਦੀ ਵੰਡ ਹੋਈ: ਸੀ.ਈ.ਓ. ਅਨਿੰਦਿਤਾ ਮਿਤਰਾ

ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*