ਚੰਡੀਗੜ੍ਹ: ਸ਼ਨੀਵਾਰ ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਅਚਾਨਕ ਬਦਲ ਗਿਆ। ਪਠਾਨਕੋਟ ਵਿੱਚ ਸਵੇਰੇ ਤੜਕੇ ਗੜੇਮਾਰੀ ਹੋਈ, ਲਗਾਤਾਰ ਮੀਂਹ ਪੈ ਪੈਂਦਾ ਰਿਹਾ। ਕਈ ਥਾਵਾਂ 'ਤੇ ਪਾਣੀ ਭਰ ਗਿਆ। ਚੰਡੀਗੜ੍ਹ ਵਿੱਚ ਵੀ ਮੀਂਹ ਦੇ ਨਾਲ-ਨਾਲ ਹਲਕੀ ਗੜੇਮਾਰੀ ਹੋਈ।
ਮੋਹਾਲੀ ਅਤੇ ਚੰਡੀਗੜ੍ਹ ਵਿੱਚ ਰੁਕ-ਰੁਕ ਕੇ ਮੀਂਹ ਜਾਰੀ ਰਿਹਾ। ਲੁਧਿਆਣਾ, ਫਰੀਦਕੋਟ, ਫਾਜ਼ਿਲਕਾ, ਰੂਪਨਗਰ ਅਤੇ ਜਲੰਧਰ ਵਿੱਚ ਭਾਰੀ ਮੀਂਹ ਪਿਆ। ਸਵੇਰੇ ਅੰਮ੍ਰਿਤਸਰ ਵਿੱਚ ਤੂਫ਼ਾਨ ਆਇਆ, ਇਸ ਤੋਂ ਬਾਅਦ ਭਾਰੀ ਮੀਂਹ ਪਿਆ।
ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਰਾਜਪੁਰਾ, ਡੇਰਾਬੱਸੀ, ਫਤਿਹਗੜ੍ਹ ਸਾਹਿਬ, ਮੋਹਾਲੀ, ਚੰਡੀਗੜ੍ਹ, ਬਠਿੰਡਾ, ਰੂਪਨਗਰ, ਸਮਰਾਲਾ, ਬਲਾਚੌਰ ਅਤੇ ਆਨੰਦਪੁਰ ਸਾਹਿਬ ਸਮੇਤ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸ਼ਾਮ 5:30 ਵਜੇ ਤੱਕ ਤੇਜ਼ ਹਵਾਵਾਂ, ਬਿਜਲੀ ਅਤੇ ਗੜੇਮਾਰੀ ਦੀ ਭਵਿੱਖਬਾਣੀ ਕੀਤੀ ਹੈ।
ਪੰਜਾਬ ਰਾਜ ਆਫ਼ਤ ਪ੍ਰਬੰਧਨ ਅਥਾਰਟੀ ਨੇ ਅਗਲੇ 24 ਘੰਟਿਆਂ ਦੌਰਾਨ ਅੰਮ੍ਰਿਤਸਰ, ਫਤਿਹਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਲੁਧਿਆਣਾ ਅਤੇ ਪਟਿਆਲਾ ਵਿੱਚ ਕਈ ਥਾਵਾਂ 'ਤੇ ਬਹੁਤ ਸੰਘਣੀ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਹੈ।