Thursday, October 01, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਪੰਜਾਬ 'ਚ ਐੱਸ.ਆਈ.ਆਰ. ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ: ਮੁੱਖ ਚੋਣ ਅਫ਼ਸਰ ਪੰਜਾਬ

ਪੰਜਾਬ ਨਿਊਜ਼ ਐਕਸਪ੍ਰੈੱਸ | October 01, 2026 05:54 PM

- 55 ਵਿਧਾਨ ਸਭਾ ਹਲਕਿਆਂ ਅਤੇ 08 ਜ਼ਿਲ੍ਹਿਆਂ ਨੇ ਮੁਕੰਮਲ ਕੀਤੀ 100 ਫ਼ੀਸਦ ਐੱਸ.ਆਈ.ਆਰ.-2026 ਪ੍ਰਕਿਰਿਆ

ਚੰਡੀਗੜ੍ਹ, 1 ਅਕਤੂਬਰ : ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਦਾ 99.21 ਫ਼ੀਸਦ ਕੰਮ ਪੂਰਾ ਹੋਣ ਨਾਲ ਐਸ.ਆਈ.ਆਰ ਦਾ ਸਮੁੱਚਾ ਅਮਲ ਮੁਕੰਮਲ ਹੋਣ ਨੇੜੇ ਪਹੁੰਚ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ (ਸੀ.ਈ.ਓ.) ਅਨਿੰਦਿਤਾ ਮਿਤਰਾ ਨੇ ਦੱਸਿਆ ਕਿ 08 ਜ਼ਿਲ੍ਹਿਆਂ—ਮੋਗਾ, ਸ਼ਹੀਦ ਭਗਤ ਸਿੰਘ ਨਗਰ (ਐੱਸ.ਬੀ.ਐੱਸ. ਨਗਰ), ਮਾਨਸਾ, ਤਰਨ ਤਾਰਨ, ਫ਼ਰੀਦਕੋਟ, ਸੰਗਰੂਰ, ਪਟਿਆਲਾ ਅਤੇ ਮਾਲੇਰਕੋਟਲਾ ਨੇ ਐੱਸ.ਆਈ.ਆਰ. 2026 ਦਾ ਕੰਮ 100 ਫ਼ੀਸਦ ਮੁਕੰਮਲ ਕਰ ਲਿਆ ਹੈ। ਇਸ ਤੋਂ ਇਲਾਵਾ ਸੂਬੇ ਦੇ ਕੁੱਲ 117 ਵਿਧਾਨ ਸਭਾ ਹਲਕਿਆਂ ਵਿੱਚੋਂ 55 ਹਲਕਿਆਂ ਵਿੱਚ ਵੀ ਇਹ ਕੰਮ ਪੂਰਾ ਹੋ ਚੁੱਕਾ ਹੈ।

ਮੁੱਖ ਚੋਣ ਅਫ਼ਸਰ, ਪੰਜਾਬ ਨੇ ਦੱਸਿਆ ਕਿ ਵੋਟਰ ਸੂਚੀ ਵਿੱਚ ਹਰ ਯੋਗ ਵੋਟਰ ਦੀ ਸ਼ਮੂਲੀਅਤ ਯਕੀਨੀ ਬਣਾਉਣ ਅਤੇ ਵੋਟਰਾਂ ਦੀ ਸਹੂਲਤ ਲਈ, ਜਿਨ੍ਹਾਂ ਮਾਮਲਿਆਂ ਵਿੱਚ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਸੁਣਵਾਈ ਜਾਂ ਦਸਤਾਵੇਜ਼ ਜਮ੍ਹਾਂ ਕਰਵਾਉਣੇ ਬਾਕੀ ਹਨ, ਉੱਥੇ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਖ਼ੁਦ ਵੋਟਰਾਂ ਨਾਲ ਰਾਬਤਾ ਕਾਇਮ ਕਰਨਗੇ ਅਤੇ ਵੋਟਰਾਂ ਨੂੰ ਦਫ਼ਤਰਾਂ ਵਿੱਚ ਸੱਦਣ ਦੀ ਬਜਾਏ ਉਨ੍ਹਾਂ ਪਾਸੋਂ ਲੋੜੀਂਦੇ ਦਸਤਾਵੇਜ਼ ਸਿੱਧੇ ਤੌਰ 'ਤੇ ਇਕੱਤਰ ਕਰਨਗੇ।

ਉਨ੍ਹਾਂ ਕਿਹਾ, "ਇਸ ਪ੍ਰਬੰਧ ਨਾਲ ਵੋਟਰਾਂ ਨੂੰ ਨਿੱਜੀ ਸੁਣਵਾਈ ਅਤੇ ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਚੋਣ ਰਜਿਸਟ੍ਰੇਸ਼ਨ ਅਫ਼ਸਰ (ਈ.ਆਰ.ਓਜ਼) ਦੇ ਦਫ਼ਤਰ ਵਿਖੇ ਜਾਣ ਦੀ ਲੋੜ ਨਹੀਂ ਪਵੇਗੀ।"

ਇਸ ਤੋਂ ਇਲਾਵਾ, ਜਿਨ੍ਹਾਂ ਵਿਧਾਨ ਸਭਾ ਹਲਕਿਆਂ ਵਿੱਚ ਅਜੇ ਵੀ ਕੁੱਝ ਕੰਮ ਬਾਕੀ ਹੈ, ਉੱਥੇ ਵੋਟਰਾਂ ਦੀ ਸਹੂਲਤ ਲਈ ਆਉਣ ਵਾਲੇ ਹਫ਼ਤੇ ਦੇ ਅਖ਼ੀਰਲੇ ਦਿਨਾਂ (ਵੀਕੈਂਡ) ‘ਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।

ਵੋਟਰ ਸੂਚੀ ਨਾਲ ਸਬੰਧਤ ਸ਼ੰਕਿਆਂ ਅਤੇ ਸਮੱਸਿਆਵਾਂ ਦੇ ਨਿਪਟਾਰੇ ਲਈ ਸੂਬੇ ਭਰ ਦੇ ਜ਼ਿਲ੍ਹਾ ਚੋਣ ਅਫ਼ਸਰਾਂ (ਡੀ.ਈ.ਓਜ਼) ਅਤੇ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ (ਈ.ਆਰ.ਓਜ਼) ਦੇ ਦਫ਼ਤਰਾਂ ਵਿੱਚ ਹੈਲਪ ਡੈਸਕ ਵੀ ਸਥਾਪਿਤ ਕੀਤੇ ਗਏ ਹਨ।

ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਸਮੁੱਚੀ ਚੋਣ ਮਸ਼ੀਨਰੀ ਨਾਲ ਤਾਲਮੇਲ ਕਰਕੇ ਇਸ ਪੂਰੀ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਸਮੇਂ ਸਿਰ ਮੁਕੰਮਲ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ।

ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬੀ.ਐੱਲ.ਓਜ਼ ਅਤੇ ਹੋਰ ਚੋਣ ਅਧਿਕਾਰੀਆਂ ਨੂੰ ਪੂਰਨ ਸਹਿਯੋਗ ਦੇਣ ਅਤੇ ਇਸ ਕਾਰਜ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਲੋੜੀਂਦੇ ਦਸਤਾਵੇਜ਼ ਤੇ ਜਾਣਕਾਰੀ ਜਲਦ ਤੋਂ ਜਲਦ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ।

Have something to say? Post your comment

google.com, pub-6021921192250288, DIRECT, f08c47fec0942fa0

Punjab

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰਈਆ ਮੰਡੀ ਵਿਖੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ

ਯੁੱਧ ਨਸ਼ਿਆਂ ਵਿਰੁੱਧ ਦੇ 19 ਮਹੀਨੇ: 81 ਹਜ਼ਾਰ ਤੋਂ ਵੱਧ ਨਸ਼ਾ ਤਸਕਰ 4161 ਕਿਲੋ ਹੈਰੋਇਨ ਸਮੇਤ ਕਾਬੂ

ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬਟਾਲਾ ਦਾਣਾ ਮੰਡੀ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਚੀਮਾ

ਪੰਜਾਬ ਦੇ 3 PPS ਅਫਸਰਾਂ ਦੇ ਤਬਾਦਲੇ, ਪੜ੍ਹੋ ਸੂਚੀ

ਸਨਮਾਨ ਅਤੇ ਸੁਰੱਖਿਅਤ ਭਵਿੱਖ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ; ਆਸ਼ਰਿਤ ਬੱਚਿਆਂ ਲਈ ਹੁਣ ਤੱਕ ਜਾਰੀ ਕੀਤੇ ਕਰੀਬ 218 ਕਰੋੜ ਰੁਪਏ: ਡਾ. ਬਲਜੀਤ ਕੌਰ

ਹਰਜਿੰਦਰ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? - ਬਲਤੇਜ ਪੰਨੂ

ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ’ਚ ਫੇਰ ਆਏ 1000-1500 ਰੁਪਏ

CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਮਨਜ਼ੂਰੀ