Thursday, September 17, 2026
ਤਾਜਾ ਖਬਰਾਂ
ਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੀ ਪਹਿਲੀ ਵਰ੍ਹੇਗੰਢ ਮੌਕੇ ਲੀਲਾ ਭਵਨ ਚੌਕ ਵਿਖੇ ਜਾਗਰੂਕਤਾ ਮੁਹਿੰਮਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਕੀਤਾ ਗਠਨਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨ

Punjab

ਪੰਜਾਬ ’ਚ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਮੁਲਤਵੀ

ਪੰਜਾਬ ਨਿਊਜ਼ ਐਕਸਪ੍ਰੈੱਸ | September 17, 2026 07:14 PM

ਚੰਡੀਗੜ੍ਹ, 17 ਸਤੰਬਰ : ਕਿਸਾਨ ਮਜ਼ਦੂਰ ਮੋਰਚਾ ਪੰਜਾਬ ਦੇ ਸੱਦੇ ’ਤੇ ਵੀਰਵਾਰ ਨੂੰ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਚੱਲਿਆ ਰੇਲ ਰੋਕੋ ਅੰਦੋਲਨ ਕਰੀਬ 6 ਘੰਟਿਆਂ ਬਾਅਦ ਖ਼ਤਮ ਕਰ ਦਿੱਤਾ ਗਿਆ। ਦੁਪਹਿਰ 12 ਵਜੇ ਸ਼ੁਰੂ ਹੋਇਆ ਧਰਨਾ ਸ਼ਾਮ 6 ਵਜੇ ਸਮਾਪਤ ਹੋਇਆ। ਇਸ ਦੌਰਾਨ ਕਈ ਥਾਵਾਂ ’ਤੇ ਰੇਲ ਆਵਾਜਾਈ ਪ੍ਰਭਾਵਿਤ ਰਹੀ ਅਤੇ ਯਾਤਰੀਆਂ ਨੂੰ ਸਟੇਸ਼ਨਾਂ ’ਤੇ ਉਡੀਕ ਕਰਨੀ ਪਈ। ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੇ ਅੰਮ੍ਰਿਤਸਰ ਦੇ ਦੇਵੀਦਾਸਪੁਰਾ, ਪਠਾਨਕੋਟ ਦੇ ਚਾਖੂ ਲਾੜੀ ਰੇਲਵੇ ਫਾਟਕ, ਮੋਗਾ ਦੇ ਡਗਰੂ, ਫਿਰੋਜ਼ਪੁਰ ਦੇ ਮੱਲਾਂਵਾਲਾ ਅਤੇ ਸੰਗਰੂਰ ਦੇ ਸੁਨਾਮ ਵਿੱਚ ਰੇਲਵੇ ਟਰੈਕਾਂ ’ਤੇ ਧਰਨੇ ਦਿੱਤੇ।

ਪ੍ਰਸ਼ਾਸਨ ਨਾਲ ਕਰੀਬ 3 ਘੰਟੇ ਚੱਲੀ ਗੱਲਬਾਤ
ਰੇਲ ਰੋਕੋ ਅੰਦੋਲਨ ਦੇ ਐਲਾਨ ਤੋਂ ਬਾਅਦ ਸਰਕਾਰ ਵੱਲੋਂ ਕਿਸਾਨ ਆਗੂਆਂ ਨਾਲ ਗੱਲਬਾਤ ਦੀ ਪਹਿਲ ਕੀਤੀ ਗਈ। ਅੰਮ੍ਰਿਤਸਰ ਦੇ ਦੇਵੀਦਾਸਪੁਰਾ ਨੇੜੇ ਪਿੰਡ ਵਡਾਲਾ ਵਿੱਚ ਕਿਸਾਨ ਆਗੂਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਚਕਾਰ ਕਰੀਬ 3 ਘੰਟੇ ਮੀਟਿੰਗ ਹੋਈ। ਮੀਟਿੰਗ ਵਿੱਚ ਸਰਵਣ ਸਿੰਘ ਪੰਧੇਰ, ਬਾਬਾ ਗੁਰਬਚਨ ਸਿੰਘ ਚੱਬਾ ਅਤੇ ਸਤਨਾਮ ਸਿੰਘ ਮਾਨੋਚਾਲ ਸਮੇਤ ਹੋਰ ਕਿਸਾਨ ਆਗੂ ਸ਼ਾਮਲ ਹੋਏ। ਪ੍ਰਸ਼ਾਸਨ ਵੱਲੋਂ ਆਈਜੀ ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਦਲਵਿੰਦਰ ਸਿੰਘ, ਐੱਸਐੱਸਪੀ ਕਵਲਜੀਤ ਸਿੰਘ, ਏਆਈਜੀ ਹਰਪਾਲ ਸਿੰਘ ਸਮੇਤ ਹੋਰ ਅਧਿਕਾਰੀ ਮੌਜੂਦ ਰਹੇ।

24 ਸਤੰਬਰ ਨੂੰ ਖੇਤੀ ਮੰਤਰੀ ਨਾਲ ਹੋਵੇਗੀ ਮੀਟਿੰਗ
ਗੱਲਬਾਤ ਦੌਰਾਨ 24 ਸਤੰਬਰ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਖੇਤੀ ਮੰਤਰੀ ਨਾਲ ਕਿਸਾਨ ਆਗੂਆਂ ਦੀ ਮੀਟਿੰਗ ਕਰਵਾਉਣ ’ਤੇ ਸਹਿਮਤੀ ਬਣੀ। ਇਸ ਤੋਂ ਇਲਾਵਾ ਕਰਜ਼ੇ ਕਾਰਨ ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ 3 ਲੱਖ ਰੁਪਏ ਅਤੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਇੱਕ ਮਹੀਨੇ ਅੰਦਰ ਦੇਣ ਦਾ ਭਰੋਸਾ ਦਿੱਤਾ ਗਿਆ। ਅੰਦੋਲਨਾਂ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਬਕਾਇਆ ਨੌਕਰੀ ਅਤੇ ਮੁਆਵਜ਼ਾ ਦੇਣ ਤੋਂ ਇਲਾਵਾ ਪਰਾਲੀ, ਪੁਲਿਸ ਅਤੇ ਰੇਲਵੇ ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ’ਤੇ ਵੀ ਸਹਿਮਤੀ ਬਣੀ।

23 ਸੂਤਰੀ ਮੰਗਾਂ ’ਤੇ ਹੋਵੇਗੀ ਚਰਚਾ
ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਜ਼ੂਮ ਰਾਹੀਂ ਮੀਟਿੰਗ ਕਰਕੇ ਪੂਰੇ ਪੰਜਾਬ ਵਿੱਚ ਚੱਲ ਰਹੇ ਅੰਦੋਲਨ ਦੀ ਸਮੀਖਿਆ ਕੀਤੀ। ਇਸ ਦੌਰਾਨ ਪੰਜੋਂ ਥਾਵਾਂ ’ਤੇ ਚੱਲ ਰਿਹਾ ਰੇਲ ਰੋਕੋ ਅੰਦੋਲਨ ਅਤੇ ਮੰਤਰੀਆਂ ਦੇ ਘਰਾਂ ਦੇ ਬਾਹਰ ਲੱਗੇ ਮੋਰਚੇ ਵੀਰਵਾਰ ਨੂੰ ਖ਼ਤਮ ਕਰਨ ਦਾ ਫੈਸਲਾ ਲਿਆ ਗਿਆ। ਕਿਸਾਨ ਮਜ਼ਦੂਰ ਮੋਰਚਾ ਮੁਤਾਬਕ 24 ਸਤੰਬਰ ਦੀ ਮੀਟਿੰਗ ਵਿੱਚ MSP ਦੀ ਕਾਨੂੰਨੀ ਗਾਰੰਟੀ, ਕਰਜ਼ਾ ਮੁਆਫ਼ੀ, ਲੈਂਡ ਪੂਲਿੰਗ ਨੀਤੀ ਵਾਪਸ ਲੈਣ ਅਤੇ ਸ਼ੰਭੂ-ਖਨੌਰੀ ਮੋਰਚੇ ਨਾਲ ਜੁੜੇ ਮੁੱਦਿਆਂ ਸਮੇਤ ਕਰੀਬ 23 ਸੂਤਰੀ ਮੰਗਾਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ 24 ਸਤੰਬਰ ਦੀ ਮੀਟਿੰਗ ਦੇ ਨਤੀਜਿਆਂ ਤੋਂ ਬਾਅਦ ਅੰਦੋਲਨ ਦੀ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸੌਂਦ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 240ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਵਾਂ ’ਤੇ ਛਾਪੇਮਾਰੀ; 265 ਵਿਅਕਤੀ ਕਾਬੂ

ਪੰਜਾਬ ਵਿੱਚ 'ਸਵੱਛਤਾ ਹੀ ਸੇਵਾ-2026' ਮੁਹਿੰਮ ਦੀ ਸ਼ੁਰੂਆਤ

ਫਿਰੌਤੀ ਲਈ ਘਰਾਂ/ਕੋਠੀਆਂ ’ਤੇ ਫਾਇਰਿੰਗ ਕਰਨ ਵਾਲੇ ਲਾਰੈਂਸ ਬਿਸ਼ਨੋਈ ਗੈਂਗ ਦੇ 4 ਗੁਰਗੇ ਗ੍ਰਿਫ਼ਤਾਰ !

ਜਦੋਂ ਪੰਜਾਬ ਵਿੱਚ 'ਚਿੱਟਾ' ਉੱਭਰਿਆ ਅਤੇ ਫੈਲਿਆ, ਉਦੋਂ ਭਾਜਪਾ ਸੱਤਾ ਵਿੱਚ ਭਾਈਵਾਲ ਸੀ, ਫਿਰ ਉਦੋਂ ਕੋਈ ਯਾਤਰਾ ਕਿਉਂ ਨਹੀਂ ਕੱਢੀ ?: ਬਲਤੇਜ ਪੰਨੂ

'ਆਪ' ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ 'ਤੇ ਹੋਈ ਚਰਚਾ - ਮਨੀਸ਼ ਸਿਸੋਦੀਆ

ਕਾਨੂੰਨੀ ਵਿਵਾਦਾਂ ਵਿੱਚ ਫਸੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਵੱਲ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ

ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗ਼ੈਰ-ਸਰਕਾਰੀ ਮੈਂਬਰ ਨਾਮਜ਼ਦ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸਿੱਖ ਖ਼ਾਲਸਾਈ ਜਾਹੋ-ਜਲਾਲ ਨਾਲ ਹੋਇਆ ਆਰੰਭ

ਮਾਨਸਿਕ ਸਿਹਤ: ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ ਦਾ ਇਲਾਜ ਸ਼ਾਮਲ