Friday, June 26, 2026
ਤਾਜਾ ਖਬਰਾਂ
ਪੰਜਾਬ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਅਤੇ ਸੰਵਿਧਾਨਕ ਸੰਕਟ ਵਿੱਚੋਂ ਲੰਘ ਰਿਹਾ ਹੈ : ਕੇਵਲ ਸਿੰਘ ਢਿੱਲੋਂਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ

Punjab

ਪੰਜਾਬ 'ਚ ਤਿੰਨ ਮਹੀਨੇ ਦੇ ਰਾਸ਼ਨ ਲਈ ਮਿਲੇਗੀ ਇੱਕੋ ਪਰਚੀ

ਪੰਜਾਬ ਨਿਊਜ਼ ਐਕਸਪ੍ਰੈੱਸ | June 26, 2026 08:18 PM

- *ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ*
- *ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਡਿਪੂ ਹੋਲਡਰਾਂ ਦੀਆਂ ਚਿੰਤਾਵਾਂ ਸਬੰਧੀ ਕੀਤੀ ਮੀਟਿੰਗ*

ਚੰਡੀਗੜ੍ਹ, 26 ਜੂਨ: ਪੰਜਾਬ ਸਟੇਟ ਫੂਡ ਕਮਿਸ਼ਨ ਨੇ ਅੱਜ ਇੱਥੇ ਹੋਈ ਇੱਕ ਮੀਟਿੰਗ ਦੌਰਾਨ ਰਾਸ਼ਨ ਵੰਡ ਪ੍ਰਣਾਲੀ ਨੂੰ ਹੋਰ ਸੁਖਾਲਾ ਬਣਾਉਣ ਲਈ ਲੰਮੀ ਵਿਚਾਰ-ਚਰਚਾ ਕੀਤੀ।

ਮੈਂਬਰਾਂ ਵਿਜੇ ਦੱਤ ਅਤੇ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੂੰ ਜਾਣੂੰ ਕਰਵਾਇਆ ਗਿਆ ਕਿ ਵੱਖ-ਵੱਖ ਜ਼ਿਲ੍ਹਿਆਂ ਦੇ ਦੌਰੇ ਦੌਰਾਨ ਡਿਪੂ ਹੋਲਡਰਾਂ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਸੂਬਾ ਸਰਕਾਰ ਲਾਭਪਾਤਰੀਆਂ ਨੂੰ ਇੱਕੋ ਵਾਰ ਵਿੱਚ 3 ਮਹੀਨੇ ਦੀ ਕਣਕ ਦੀ ਅਲਾਟਮੈਂਟ ਕਰਦੀ ਹੈ, ਪਰ ਈ-ਪੀਓਐਸ ਮਸ਼ੀਨਾਂ ਰਾਹੀਂ ਹਰੇਕ ਮਹੀਨੇ ਲਈ ਵੱਖਰੀ ਲੈਣ-ਦੇਣ ਦੀ ਸਲਿੱਪ ਪਰਚੀ ਜਾਰੀ ਕਰਨੀ ਪੈਂਦੀ ਹੈ।

ਇਸ ਤੋਂ ਇਲਾਵਾ, 'ਮੇਰੀ ਰਸੋਈ' ਸਕੀਮ ਤਹਿਤ ਫੂਡ ਕਿੱਟਾਂ ਦੀ ਵੰਡ ਲਈ ਵੀ ਇੱਕ ਵੱਖਰੀ ਸਲਿੱਪ ਜਾਰੀ ਕੀਤੀ ਜਾਂਦੀ ਹੈ। ਨਤੀਜੇ ਵਜੋਂ, ਹਰੇਕ ਲਾਭਪਾਤਰੀ ਲਈ ਕੁੱਲ ਚਾਰ ਸਲਿੱਪਾਂ ਜਾਰੀ ਹੁੰਦੀਆਂ ਹਨ। ਇਸ ਦਾ ਮਤਲਬ ਹੈ ਕਿ ਤਿੰਨ ਮਹੀਨਿਆਂ ਦੀ ਕਣਕ ਦੀ ਅਲਾਟਮੈਂਟ ਲਈ ਤਿੰਨ ਵੱਖ-ਵੱਖ ਸਲਿੱਪਾਂ ਅਤੇ ਮੇਰੀ ਰਸੋਈ ਸਕੀਮ ਲਈ ਇੱਕ ਸਲਿੱਪ, ਜਿਸ ਕਾਰਨ ਇੱਕੋ ਲਾਭਪਾਤਰੀ ਲਈ 4 ਸਲਿੱਪਾਂ ਬਣਦੀਆਂ ਹਨ। ਇਸ ਪ੍ਰਕਿਰਿਆ ਵਿੱਚ ਪ੍ਰਤੀ ਲਾਭਪਾਤਰੀ 20-25 ਮਿੰਟ ਲੱਗਦੇ ਹਨ, ਜਿਸ ਕਾਰਨ ਸਰਕਾਰੀ ਰੇਟ ਵਾਲੇ ਰਾਸ਼ਨ ਡਿੱਪੂਆਂ (ਫੇਅਰ ਪ੍ਰਾਈਸ ਸ਼ਾਪਸ) ਦੇ ਬਾਹਰ ਲੰਬੀਆਂ ਕਤਾਰਾਂ ਲੱਗ ਜਾਂਦੀਆਂ ਹਨ ਅਤੇ ਡੀਲਰਾਂ ਤੇ ਉਨ੍ਹਾਂ ਦੇ ਸਟਾਫ਼ ‘ਤੇ ਕੰਮ ਦਾ ਬੋਝ ਵੱਧ ਜਾਂਦਾ ਹੈ।

ਡਿਪੂ ਹੋਲਡਰਾਂ ਨੇ ਸੁਝਾਅ ਦਿੱਤਾ ਹੈ ਕਿ ਕੰਮ ਵਿੱਚ ਵਧੇਰੇ ਕੁਸ਼ਲਤਾ ਲਿਆਉਣ ਅਤੇ ਸਮਾਂ ਬਚਾਉਣ ਦੇ ਉਦੇਸ਼ ਨਾਲ, ਇੱਕੋ ਲੈਣ-ਦੇਣ (ਸਿੰਗਲ ਟ੍ਰਾਂਜੈਕਸ਼ਨ) ਵਿੱਚ ਪੂਰੇ ਤਿੰਨ ਮਹੀਨਿਆਂ ਦੇ ਰਾਸ਼ਨ ਦੀ ਪਾਤਰਤਾ ਨੂੰ ਕਵਰ ਕਰਨ ਵਾਲੀ ਇੱਕ ਸਿੰਗਲ ਸਲਿੱਪ ਜਾਰੀ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ, ਮੇਰੀ ਰਸੋਈ ਸਕੀਮ ਦੀ ਵੰਡ ਨੂੰ ਵੀ ਇਸੇ ਪ੍ਰਕਿਰਿਆ ਨਾਲ ਜੋੜਿਆ ਜਾ ਸਕਦਾ ਹੈ। ਇਸ ਤੋਂ ਇਲਾਵਾ, ਲਾਭਪਾਤਰੀਆਂ ਨੂੰ ਪੇਸ਼ ਆਉਂਦੀ ਇੱਕ ਹੋਰ ਮੁਸ਼ਕਲ ਸਲਿੱਪਾਂ ਦੇ ਅੰਗਰੇਜ਼ੀ ਵਿੱਚ ਜਾਰੀ ਹੋਣ ਨਾਲ ਸਬੰਧਤ ਹੈ ਕਿਉਂਕਿ ਬਹੁਤ ਸਾਰੇ ਲਾਭਪਾਤਰੀ ਅੰਗਰੇਜ਼ੀ ਨਹੀਂ ਸਮਝ ਸਕਦੇ, ਇਸ ਲਈ ਇਹ ਸਲਿੱਪਾਂ ਤਿੰਨ ਭਾਸ਼ਾਵਾਂ ਯਾਨੀ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਵਿੱਚ ਜਾਰੀ ਕੀਤੀਆਂ ਜਾਣੀਆਂ ਚਾਹੀਦੀਆਂ ਹਨ।

ਉਪਰੋਕਤ ਮਾਮਲੇ 'ਤੇ ਵਿਆਪਕ ਵਿਚਾਰ-ਵਟਾਂਦਰਾ ਕਰਦਿਆਂ ਕਮਿਸ਼ਨ ਨੇ ਇਸ ਮੁੱਦੇ ਦੇ ਹੱਲ ਲਈ ਖੁਰਾਕ, ਸਿਵਲ ਸਪਲਾਈ ਅਤੇ ਉਪਭੋਗਤਾ ਮਾਮਲੇ ਵਿਭਾਗ ਦੇ ਸਕੱਤਰ ਨੂੰ ਇਕ ਐਡਵਾਈਜ਼ਰੀ ਦੇ ਰੂਪ ਵਿੱਚ ਲਿਖਣ ਦਾ ਫੈਸਲਾ ਕੀਤਾ ਹੈ।

ਇਸੇ ਤਰ੍ਹਾਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਫਾਜ਼ਿਲਕਾ, ਫਿਰੋਜ਼ਪੁਰ ਅਤੇ ਹੁਸ਼ਿਆਰਪੁਰ ਵਿਖੇ ਇੱਕ ਐਨ.ਜੀ.ਓ. ਵੱਲੋਂ ਆਂਗਣਵਾੜੀਆਂ ਨੂੰ ਸੁੱਕੇ ਰਾਸ਼ਨ ਦੀ ਮਿਆਰੀ ਅਤੇ ਸਮੇਂ ਸਿਰ ਸਪਲਾਈ ਯਕੀਨੀ ਬਣਾਉਣ ਸਬੰਧਤ ਸਲਾਹ ਦੇਣ ਦਾ ਵੀ ਫੈਸਲਾ ਕੀਤਾ ਗਿਆ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੁੱਖ ਮੰਤਰੀ ਭਗਵੰਤ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

ਪਿੰਡਾਂ ਦਾ ਸਰਬਪੱਖੀ ਵਿਕਾਸ ਹੀ ਪੰਜਾਬ ਨੂੰ ਦੇਸ਼ ਭਰ ਵਿੱਚੋਂ ਨੰਬਰ ਇਕ ਸੂਬਾ ਬਣਾਏਗਾ: CM ਮਾਨ

ਅਣਅਧਿਕਾਰਤ ਹੂਟਰਾਂ, ਸਾਈਰਨਾਂ, ਫਲੈਸ਼ਰਾਂ ਅਤੇ ਬਲੈਕ ਫਿਲਮਾਂ ਵਿਰੁੱਧ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

ਸਰਪੰਚਾਂ ਦੇ ਮਾਣਭੱਤੇ ਵਧਾਉਣ ਦਾ ਫੈਸਲਾ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸਪੱਸ਼ਟ ਸਬੂਤ: ਈ.ਟੀ.ਓ.

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਜਥੇਬੰਦਕ ਢਾਂਚਾ ਭੰਗ

SIR ਦੌਰਾਨ ਭਾਜਪਾ 'ਆਪ' ਸਮਰਥਕਾਂ ਦੀਆਂ ਵੋਟਾਂ ਕੱਟਣ ਦੀ ਕਰ ਸਕਦੀ ਹੈ ਕੋਸ਼ਿਸ਼, ਹਰ ਵਲੰਟੀਅਰ ਸੁਚੇਤ ਰਹੇ: CM ਮਾਨ

ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਤਹਿਤ "ਨਿੱਕੇ ਕਦਮ, ਵੱਡਾ ਵਿਕਾਸ" ਮੁਹਿੰਮ ਦਾ ਆਗਾਜ਼

ਪੰਜਾਬ ਪੁਲਿਸ ਦੇ ASI ਨੇ ਸਰਵਿਸ ਪਿਸਤੌਲ ਨਾਲ ਕੀਤੀ ਖ਼ੁਦਕੁਸ਼ੀ