Wednesday, May 27, 2026
ਤਾਜਾ ਖਬਰਾਂ
ਬਲਬੀਰ ਸਿੱਧੂ ਵੱਲੋਂ ਮੋਹਾਲੀ ਚੋਣਾਂ 'ਚ ਧਾਂਦਲੀ ਦਾ ਪਰਦਾਫਾਸ਼, ਗੈਰ-ਕਾਨੂੰਨੀ ਸ਼ਰਾਬ ਵੰਡਣ ਵਾਲੇ ਪੁਲਿਸ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾਬੇਰੁਜ਼ਗਾਰਾਂ ਦੀ ਸੱਥ ਨੇ ਮੁੱਖ ਮੰਤਰੀ ਨੂੰ "ਭਗੌੜਾ" ਐਲਾਨਿਆ, ਸ਼ਹਿਰ ਦੇ ਮੁੱਖ ਚੌਂਕ ਵਿੱਚ ਰੱਖੀ ਮੁੱਖ ਮੰਤਰੀ ਦੀ ਕੁਰਸੀਹਰਚੰਦ ਸਿੰਘ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤਆਮ ਆਦਮੀ ਪਾਰਟੀ ਪੰਜਾਬ ਦੇ ਕਿਸੇ ਨਾਗਰਿਕ ਦੀ ਵੋਟ ਨਹੀਂ ਕੱਟਣ ਦੇਵੇਗੀ-ਡਾ. ਬਲਬੀਰ ਸਿੰਘਲਹਿਰਾਗਾਗਾ ਵਿੱਚ ਨਾਮਵਰ ਆੜਤੀ ਪਰਵੀਨ ਕੁਮਾਰ ਟਿੰਕਾ ਆਪਣੇ ਸੈਂਕੜੇ ਸਮਰਥਕਾਂ ਸਮੇਤ "ਆਪ" ਚ' ਸ਼ਾਮਿਲ, ਵਿਰੋਧੀ ਪਸਤ

Punjab

ਪੰਜਾਬ 'ਚ ਵਿਆਹ ਦਾ ਖਾਣਾ ਖਾ ਕੇ 72 ਤੋਂ ਵੱਧ ਮਹਿਮਾਨ ਹੋਏ ਬਿਮਾਰ

ਪੰਜਾਬ ਨਿਊਜ਼ ਐਕਸਪ੍ਰੈੱਸ | May 27, 2026 05:34 PM

- ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ
- ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਸਪਤਾਲ ਪਹੁੰਚ ਮਰੀਜ਼ਾਂ ਦਾ ਜਾਣਿਆ ਹਾਲ; ਅਧਿਕਾਰੀਆਂ ਨੂੰ ਮੈਡੀਕਲ ਸਹੂਲਤਾਂ ਸਬੰਧੀ ਹਦਾਇਤਾਂ ਜਾਰੀ

ਸੰਗਰੂਰ, 27 ਮਈ: ਪਿਛਲੇ ਦਿਨੀਂ ਮੂਨਕ ਵਿਖੇ ਇੱਕ ਵਿਆਹ ਸਮਾਗਮ ਦੌਰਾਨ ਖਾਣਾ ਖਾਣ ਤੋਂ ਬਾਅਦ ਕਈ ਵਿਅਕਤੀਆਂ (ਮਹਿਲਾਵਾਂ, ਮਰਦ, ਬੱਚੇ ਅਤੇ ਬਜ਼ੁਰਗਾਂ) ਦੀ ਅਚਾਨਕ ਤਬੀਅਤ ਵਿਗੜ ਜਾਣ ਤੋਂ ਬਾਅਦ ਉਹਨਾਂ ਨੂੰ ਮੂਨਕ ਦੇ ਸਿਵਲ ਹਸਪਤਾਲ ਅਤੇ ਕੁਝ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ, ਜੋ ਕਿ ਅੱਜ ਵੀ ਹਸਪਤਾਲ ਵਿੱਚ ਜੇਰੇ ਇਲਾਜ ਹਨ।

ਕੈਬਿਨਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਿਵਲ ਸਰਜਨ ਸੰਗਰੂਰ, ਐਸਡੀਐਮ ਅਤੇ ਹੋਰ ਅਧਿਕਾਰੀਆਂ ਨੂੰ ਤੁਰੰਤ ਹਸਪਤਾਲ ਪਹੁੰਚ ਕੇ ਮਰੀਜ਼ਾਂ ਦਾ ਸਹੀ ਇਲਾਜ ਕਰਵਾਉਣ ਅਤੇ ਹਰ ਤਰ੍ਹਾਂ ਦੀਆਂ ਸਹੂਲਤਾਂ ਉਪਲਬਧ ਕਰਨ ਦੇ ਸਖਤ ਦਿਸ਼ਾ ਨਿਰਦੇਸ਼ ਦਿੱਤੇ ਅਤੇ ਨਾਲ ਹੀ ਕਿਹਾ ਕਿ ਜਦੋਂ ਤੱਕ ਪੂਰਾ ਇਲਾਜ ਨਹੀਂ ਹੋ ਜਾਂਦਾ ਉਦੋਂ ਤੱਕ ਸਾਰੇ ਸਿਹਤ ਵਿਭਾਗ ਅਤੇ ਪ੍ਰਸ਼ਾਸਨਿਕ ਅਧਿਕਾਰੀ 24 ਘੰਟੇ ਪਲ ਪਲ ਸਥਿਤੀ 'ਤੇ ਨਜ਼ਰ ਰੱਖਣਗੇ, ਜਿਸ ਤਹਿਤ ਸਿਹਤ ਵਿਭਾਗ ਦੇ ਨਾਲ-ਨਾਲ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਹਸਪਤਾਲ ਪਹੁੰਚ ਕੇ ਮਰੀਜ਼ਾਂ ਦੀ ਇਲਾਜ ਪ੍ਰਕਿਰਿਆ ਅਤੇ ਸਹੂਲਤਾਂ ਨੂੰ ਦੇਖਿਆ। ਮਰੀਜ਼ਾਂ ਦੇ ਇਲਾਜ ਵਿੱਚ ਤੇਜ਼ੀ ਲਿਆਂਦੀ ਗਈ ਅਤੇ ਵੱਖ ਵੱਖ ਸ਼ਹਿਰਾਂ ਤੋਂ ਡਾਕਟਰਾਂ ਦੀਆਂ ਟੀਮਾਂ ਨੂੰ ਬੁਲਾ ਕੇ ਹਰ ਤਰ੍ਹਾਂ ਦੀਆਂ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ। ਕੁਝ ਮਰੀਜ਼ਾਂ ਨੂੰ ਸੰਗਰੂਰ ਰੈਫਰ ਵੀ ਕੀਤਾ ਗਿਆ।

*(ਹਸਪਤਾਲ ਪਹੁੰਚੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ)*

ਅੱਜ ਖੁਦ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਸਿਵਲ ਹਸਪਤਾਲ ਮੂਨਕ ਪਹੁੰਚ ਕੇ ਮਰੀਜ਼ਾਂ ਦਾ ਹਾਲ ਚਾਲ ਜਾਣਿਆ ਤੇ ਪ੍ਰਬੰਧਾਂ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ, ਇਸ ਮੌਕੇ ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ, ਡਾਕਟਰਾਂ ਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਸਾਰੇ ਘਟਨਾਕ੍ਰਮ ਦੀ ਪੂਰੀ ਜਾਣਕਾਰੀ ਵੀ ਹਾਸਿਲ ਕੀਤੀ ਅਤੇ ਮਰੀਜ਼ਾਂ ਦੇ ਚੱਲ ਰਹੇ ਇਲਾਜ ਬਾਰੇ ਵੀ ਜਾਣਿਆ।

ਇਸ ਉਪਰੰਤ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਵਿਆਹ ਵਿੱਚ ਖਾਣਾ ਖਾਣ ਤੋਂ ਬਾਅਦ 72 ਦੇ ਕਰੀਬ ਵਿਅਕਤੀਆਂ ਨੂੰ ਸਰਕਾਰੀ ਹਸਪਤਾਲ ਅਤੇ ਕੁਝ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖਲ ਕਰਵਾ ਦਿੱਤਾ ਗਿਆ ਹੈ। ਪਰਮਾਤਮਾ ਦਾ ਸ਼ੁਕਰ ਹੈ ਕਿ ਸਾਰੇ ਖਤਰੇ ਤੋਂ ਬਾਹਰ ਹਨ , ਉਨ੍ਹਾਂ ਦੱਸਿਆ ਕਿ ਕੌਹਰੀਆਂ, ਸੰਗਰੂਰ, ਭਵਾਨੀਗੜ੍ਹ ਅਤੇ ਲਹਿਰਾਗਾਗਾ ਤੋਂ ਡਾਕਟਰਾਂ ਦੀਆਂ ਟੀਮਾਂ ਮਰੀਜ਼ਾਂ ਦਾ ਇਲਾਜ ਕਰ ਰਹੀਆਂ ਹਨ।

ਪਟਿਆਲਾ ਤੋਂ ਵੀ ਮਾਹਿਰ ਡਾਕਟਰਾਂ ਦੀ ਇੱਕ ਟੀਮ ਮੂਨਕ ਹਸਪਤਾਲ ਪਹੁੰਚ ਰਹੀ ਹੈ, ਸਿਵਲ ਸਰਜਨ ਸੰਗਰੂਰ ਖੁਦ ਸਾਰੇ ਮਿਸ਼ਨ ਦੀ ਨਿਗਰਾਨੀ ਕਰ ਰਹੇ ਹਨ, ਡਾਇਰੈਕਟਰ ਹੈਲਥ ਨਾਲ ਵੀ ਗੱਲਬਾਤ ਹੋ ਚੁੱਕੀ ਹੈ ਤਾਂ ਜੋ ਮਰੀਜ਼ਾਂ ਦੇ ਇਲਾਜ ਵਿੱਚ ਕੋਈ ਕਮੀ ਨਾ ਰਹਿ ਜਾਵੇ, ਉਹਨਾਂ ਕਿਹਾ ਕਿ ਮਰੀਜ਼ਾਂ ਦੇ ਇਲਾਜ ਵਿੱਚ ਕੋਈ ਕਮੀ ਜਾਂ ਢਿਲ ਨਹੀਂ ਆਉਣ ਦਿੱਤੀ ਜਾਵੇਗੀ; ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਲਈ ਤਿੰਨ ਐਬੂਲੈਂਸਾਂ ਨੂੰ ਮੌਕੇ 'ਤੇ ਤਿਆਰ ਰੱਖਿਆ ਗਿਆ ਹੈ। ਸਾਰੇ ਮਰੀਜ਼ਾਂ ਨੇ ਹਸਪਤਾਲ ਵਿੱਚ ਮਿਲ ਰਹੀਆਂ ਮੈਡੀਕਲ ਸਹੂਲਤਾਂ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।

*(ਕੇਂਦਰ ਮਿਲਾਵਟਖੋਰੀ ਵਿਰੁੱਧ ਬਣਾਵੇ ਸਖ਼ਤ ਕਾਨੂੰਨ)*

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਦੁੱਧ ਅਤੇ ਕਿਸੇ ਵੀ ਹੋਰ ਖਾਣ ਪੀਣ ਦੀਆਂ ਚੀਜ਼ਾਂ ਵਿੱਚ ਮਿਲਾਵਟਖੋਰੀ ਵਿਰੁੱਧ ਕੇਂਦਰ ਸਰਕਾਰ ਨੂੰ ਸਮੁੱਚੇ ਦੇਸ਼ ਅੰਦਰ ਸਖਤ ਕਾਨੂੰਨ ਬਣਾਉਣਾ ਚਾਹੀਦਾ ਹੈ ਤਾਂ ਜੋ ਮਿਲਾਵਟਖੋਰੀ ਦੇ ਕਾਰਨ ਹੋਣ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਦੂਜੇ ਪਾਸੇ ਪੰਜਾਬ ਸਰਕਾਰ ਉਕਤ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਇਸ 'ਤੇ ਯੋਗ ਕਾਰਵਾਈ ਕਰੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

14,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 127ਵਾਂ ਦਿਨ: ਪੰਜਾਬ ਪੁਲਿਸ ਵੱਲੋਂ 369 ਥਾਈਂ ਛਾਪੇਮਾਰੀ; 118 ਗ੍ਰਿਫ਼ਤਾਰ

ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼

5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਕਟਾਰੂਚੱਕ

ਕਾਨੂੰਨੀ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਅਪ੍ਰੈਲ 2026 ਤੱਕ 39.58 ਲੱਖ ਰੁਪਏ ਕੀਤੇ ਇਕੱਤਰ

ਸ਼ਰਾਬ ਲਈ ਪੈਸੇ ਨਾ ਦੇਣ 'ਤੇ ਸਿਰ ਤੇ ਪੱਥਰ ਮਾਰ-ਮਾਰ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਨੀਲੇ ਡਰੰਮ 'ਚੋਂ ਮਿਲੀ ਨੌਜਵਾਨ ਕੁੜੀ ਦੀ ਲਾਸ਼

ਸਤਿਕਾਰ ਐਕਟ ਸਬੰਧੀ 31 ਮਈ ਦੀ ਪੰਥਕ ਕਾਨਫ਼ਰੰਸ ਦਾ ਹਿੱਸਾ ਬਣਨ ਸਮੂਹ ਸਿੱਖ ਜਥੇਬੰਦੀਆਂ - ਕਾਹਲਵਾਂ

ਠੇਕੇ 'ਤੇ ਰੱਖੇ ਅਧਿਆਪਕਾਂ ਦੇ ਸ਼ੋਸ਼ਣ 'ਤੇ ਹਾਈ ਕੋਰਟ ਦੀ ਦੋ-ਟੁੱਕ: ਸੰਸਥਾਵਾਂ ਵਰਤ ਕੇ ਸੁੱਟ ਨਹੀਂ ਸਕਦੀਆਂ

8 ਆਧੁਨਿਕ ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਪੰਜ ਗ੍ਰਿਫ਼ਤਾਰ