Monday, June 08, 2026
ਤਾਜਾ ਖਬਰਾਂ
ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ*‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ*ਐਸ.ਸੀ. ਕਮਿਸ਼ਨ ਵੱਲੋਂ ਰਵਨੀਤ ਸਿੰਘ ਬਿੱਟੂ ਵੱਲੋਂ 4 ਜੂਨ ਨੂੰ ਤਲਬ

Punjab

ਪੰਜਾਬ 'ਚ “ਮਿਸ਼ਨ ਕਲੀਨ” ਦੀ ਸ਼ੁਰੂਆਤ; ਸਾਰੇ MC ਅਧਿਕਾਰੀ ਨੂੰ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ 'ਚ ਜਾਣ ਦੇ ਹੁਕਮ

ਪੰਜਾਬ ਨਿਊਜ਼ ਐਕਸਪ੍ਰੈੱਸ | June 08, 2026 05:46 PM

*ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ*
*•ਏ.ਡੀ.ਸੀਜ਼ ਤੋਂ ਲੈ ਕੇ ਈ.ਓਜ਼ ਤੱਕ ਸਾਰੇ ਅਧਿਕਾਰੀ ਸ਼ਹਿਰ ਦੇ 10-ਕਿਲੋਮੀਟਰ ਦੇ ਜ਼ੋਨਾਂ ਵਿੱਚ ਸਫ਼ਾਈ ਕਾਰਜਾਂ ਦੀ ਕਰਨਗੇ ਨਿਗਰਾਨੀ; ਨਤੀਜੇ ਯਕੀਨੀ ਬਣਾਉਣ ਲਈ ਕੀਤੀ ਜਾਵੇਗੀ ਅਚਨਚੇਤ ਚੈਕਿੰਗ: ਹਰਜੋਤ ਬੈਂਸ*
*•ਸਾਰੇ ਅਧਿਕਾਰੀਆਂ ਕੋਲ ਕੈਮਰੇ ਅਤੇ ਇੰਟਰਨੈੱਟ ਵਾਲਾ ਸਮਾਰਟਫੋਨ ਹੋਵੇ ਕਿਉਂਕਿ ਕਿਸੇ ਵੀ ਅਧਿਕਾਰੀ ਨੂੰ ਮੁੱਖ ਮੰਤਰੀ ਮਾਨ ਜਾਂ ਮੇਰੇ ਵੱਲੋਂ ਕਿਸੇ ਵੀ ਸਮੇਂ ਆ ਸਕਦੈ ਫੋਨ: ਸਥਾਨਕ ਸਰਕਾਰਾਂ ਮੰਤਰੀ*

ਚੰਡੀਗੜ੍ਹ, 8 ਜੂਨ: ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ ਵਿਲੱਖਣ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੋਮਵਾਰ ਨੂੰ ‘ਮਿਸ਼ਨ ਕਲੀਨ ਪੰਜਾਬ’ ਦੀ ਸ਼ੁਰੂਆਤ ਕੀਤੀ। ਤਕਨਾਲੋਜੀ-ਅਧਾਰਤ ਇਸ ਮੁਹਿੰਮ ਤਹਿਤ ਉੱਪਰ ਤੋਂ ਲੈ ਕੇ ਹੇਠਲੇ ਪੱਧਰ ਤੱਕ ਦੇ ਸਾਰੇ ਨਗਰ ਨਿਗਮ ਤੇ ਕੌਂਸਲ ਅਧਿਕਾਰੀ ਰੋਜ਼ਾਨਾ ਸਵੇਰੇ 7 ਵਜੇ ਤੋਂ 8 ਵਜੇ ਤੱਕ ਫ਼ੀਲਡ ਵਿੱਚ ਦਿਖਾਈ ਦੇਣਗੇ।

ਇੱਥੇ ਵਿਭਾਗ ਦੇ ਮੁੱਖ ਦਫ਼ਤਰ ਵਿਖੇ ‘ਮਿਸ਼ਨ ਕਲੀਨ ਪੰਜਾਬ’ ਦਾ ਆਗਾਜ਼ ਕਰਦਿਆਂ ਬੈਂਸ ਨੇ ਫੀਲਡ ਅਧਿਕਾਰੀਆਂ ਨਾਲ ਵੀਡੀਓ ਕਾਲ ਰਾਹੀਂ ਮੁਹਿੰਮ ਦੇ ਪਹਿਲੇ ਦਿਨ ਦੀ ਸਮੀਖਿਆ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਨਾਲ ਲੈਸ ਮੋਬਾਈਲ ਐਪਲੀਕੇਸ਼ਨ, ਅਚਨਚੇਤ ਚੈਕਿੰਗ ਅਤੇ ਸਫ਼ਾਈ ਬਾਰੇ ਹਫ਼ਤਾਵਾਰੀ ਪ੍ਰਗਤੀ ਰਿਪੋਰਟਾਂ ਰਾਹੀਂ ਸਫਲ ਬਣਾਇਆ ਜਾਵੇਗਾ।

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਹਰੇਕ ਸ਼ਹਿਰੀ ਸਥਾਨਕ ਸੰਸਥਾ ਨੂੰ 10-ਕਿਲੋਮੀਟਰ ਦੇ ਜ਼ੋਨਾਂ ਵਿੱਚ ਵੰਡਿਆ ਜਾਵੇਗਾ ਅਤੇ ਹਰੇਕ ਜ਼ੋਨ ਦੀ ਅਗਵਾਈ ਇੱਕ ਨਿਗਰਾਨ ਅਧਿਕਾਰੀ- ਏ.ਡੀ.ਸੀ., ਐਮ.ਸੀ. ਕਮਿਸ਼ਨਰ, ਸੰਯੁਕਤ ਕਮਿਸ਼ਨਰ ਜਾਂ ਈ.ਓ.- ਵੱਲੋਂ ਕੀਤੀ ਜਾਵੇਗੀ। ਸਾਰੇ ਅਧਿਕਾਰੀ ਰੋਜ਼ਾਨਾ ਸਵੇਰੇ 7 ਵਜੇ ਤੋਂ 8 ਵਜੇ ਤੱਕ ਲਾਜ਼ਮੀ ਤੌਰ 'ਤੇ ਫੀਲਡ ਦਾ ਦੌਰਾ ਕਰਨਗੇ। ਸਥਾਨਕ ਸਰਕਾਰਾਂ ਮੰਤਰੀ ਖ਼ੁਦ ਵੀ ਪੂਰੇ ਪੰਜਾਬ ਵਿੱਚ ਅਚਨਚੇਤ ਚੈਕਿੰਗ ਕਰਨਗੇ। ਨਿਗਰਾਨ ਅਧਿਕਾਰੀ ਰੋਜ਼ਾਨਾ ਰਿਪੋਰਟਾਂ ਭੇਜਣਗੇ ਅਤੇ ਕਿਸੇ ਵੀ ਚੀਜ਼ ਨੂੰ ਰੱਬ ਆਸਰੇ ਨਹੀਂ ਛੱਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕੋਈ ਇੱਕ ਵਾਰ ਕੀਤਾ ਜਾਣ ਵਾਲਾ ਵੱਡਾ ਸਮਾਗਮ ਨਹੀਂ ਹੈ। ਇਹ ਗੰਦਗੀ ਵਿਰੁੱਧ ਰੋਜ਼ਾਨਾ ਦੀ ਜੰਗ ਹੈ। ਅੱਜ ਸਵੇਰੇ 7 ਵਜੇ ਤੋਂ ਹਰ ਅਧਿਕਾਰੀ ਫੀਲਡ ਵਿੱਚ ਹੋਵੇਗਾ। ਕੋਈ ਬਹਾਨਾ ਨਹੀਂ ਚੱਲੇਗਾ। ਸਾਰੇ ਅਧਿਕਾਰੀਆਂ ਕੋਲ ਚੱਲਦੇ ਕੈਮਰੇ ਅਤੇ ਇੰਟਰਨੈੱਟ ਕੁਨੈਕਟੀਵਿਟੀ ਵਾਲਾ ਸਮਾਰਟਫੋਨ ਹੋਣਾ ਲਾਜ਼ਮੀ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਖ਼ੁਦ ਇਸ ਮੁਹਿੰਮ ਦੀ ਨਿਗਰਾਨੀ ਕਰਨਗੇ। ਕਿਸੇ ਵੀ ਅਧਿਕਾਰੀ ਨੂੰ ਮੁੱਖ ਮੰਤਰੀ ਜਾਂ ਮੇਰੇ ਵੱਲੋਂ ਕਿਸੇ ਵੀ ਸਮੇਂ ਫੋਨ ਕੀਤਾ ਜਾ ਸਕਦਾ ਹੈ। ਅੱਜ ਮੈਂ ਮੁੱਖ ਦਫ਼ਤਰ ਵਿੱਚ ਹਾਂ। ਭਲਕੇ ਮੈਂ ਮੋਹਾਲੀ, ਅੰਮ੍ਰਿਤਸਰ, ਬਠਿੰਡਾ, ਫਾਜ਼ਿਲਕਾ ਜਾਂ ਜੈਤੋ ਵਿੱਚ ਹੋ ਸਕਦਾ ਹਾਂ।”

ਸਥਾਨਕ ਸਰਕਾਰਾਂ ਮੰਤਰੀ ਨੇ ਦੱਸਿਆ ਕਿ ਏ.ਆਈ-ਅਧਾਰਤ ਐਪ ਇਸ ਮੁਹਿੰਮ ਦੀ ਰੀਅਲ ਟਾਈਮ ਪ੍ਰਗਤੀ ਨੂੰ ਟਰੈਕ ਕਰੇਗਾ। ਅਧਿਕਾਰੀ ਵੀਡੀਓ ਕਾਲਾਂ 'ਤੇ ਉਪਲਬਧ ਰਹਿਣਗੇ ਅਤੇ ਬਿਨਾਂ ਕਿਸੇ ਪੂਰਵ ਸੂਚਨਾ ਦੇ ਕਿਤੇ ਵੀ ਅਚਨਚੇਤ ਚੈਕਿੰਗ ਕੀਤੀ ਜਾ ਸਕਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਮੁਹਿੰਮ ਦਾ ਉਦੇਸ਼ ਪ੍ਰਤੱਖ ਅਤੇ ਦਸਤਾਵੇਜ਼ੀ ਨਤੀਜੇ ਹਾਸਲ ਕਰਨਾ ਹੈ।

ਸਫ਼ਾਈ ਕਰਮਚਾਰੀਆਂ ਤੋਂ ਲੈ ਕੇ ਐਮ.ਸੀ. ਕਮਿਸ਼ਨਰਾਂ ਤੱਕ, ਹਰ ਕੋਈ ਸੜਕਾਂ ਅਤੇ ਗਲੀਆਂ ਵਿੱਚ ਹੋਵੇਗਾ ਤਾਂ ਜੋ ਲੋਕ ਜ਼ਮੀਨੀ ਪੱਧਰ 'ਤੇ ਇਸ ਮੁਹਿੰਮ ਦਾ ਅਸਰ ਦੇਖ ਸਕਣ। ਜੇਕਰ ਫਿਰ ਵੀ ਇਹ ਦਿਖਾਈ ਨਹੀਂ ਦਿੰਦਾ, ਤਾਂ ਲੋਕ ਸਾਨੂੰ ਸਿੱਧਾ ਸੰਪਰਕ ਕਰ ਸਕਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਸਫ਼ਾਈ ਮੁਹਿੰਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਚਲਾਈ ਜਾ ਰਹੀ ਹੈ ਤਾਂ ਜੋ ਪੰਜਾਬ ਦਾ ਹਰ ਸ਼ਹਿਰ ਅਤੇ ਕਸਬਾ ਸਾਫ਼-ਸੁਥਰਾ ਦਿਖਾਈ ਦੇਵੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ ਅਫ਼ਗਾਨ ਨਾਗਰਿਕ ਸਮੇਤ 4 ਗ੍ਰਿਫਤਾਰ; ਅੱਠ ਪਿਸਤੌਲਾਂ ਬਰਾਮਦ

ਹਰਪਾਲ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ: ਮਸਲੇ ਜਲਦ ਹੱਲ ਲਈ ਦਿੱਤੇ ਨਿਰਦੇਸ਼

66 ਕੇਵੀ ਗਰਿੱਡ ਸਬਸਟੇਸ਼ਨ ਦਾ ਉਦਘਾਟਨ: ਪੰਜਾਬ 'ਚ ਬਿਜਲੀ ਕੱਟ ਜਲਦ ਹੀ ਬੀਤੇ ਦੀ ਗੱਲ ਹੋ ਜਾਣਗੇ: ਸੌਂਦ

ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

CM ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ਸਰਕਾਰੀ ਨੌਕਰੀਆਂ ਲਈ ਸਿਰਫ਼ ਯੋਗਤਾ ਹੀ ਇੱਕੋ-ਇੱਕ ਮਾਪਦੰਡ

3832 ਏਕੜ ਖੇਤੀਯੋਗ ਰਕਬੇ ਨੂੰ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ: ਜਲ ਸਰੋਤ ਮੰਤਰੀ ਵੱਲੋਂ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ

ਵਿਧਾਇਕ ਮਨਪ੍ਰੀਤ ਇਆਲੀ MP ਅੰਮ੍ਰਿਤਪਾਲ ਦੀ ਪਾਰਟੀ ਵਿੱਚ ਹੋਣਗੇ ਸ਼ਾਮਲ

ਸੁਖਵਿੰਦਰ ਬਿੰਦਰਾ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ