Friday, October 30, 2026
ਤਾਜਾ ਖਬਰਾਂ
• ਤਰਨ ਤਾਰਨ ਬਾਜ਼ਾਰ ਵਿੱਚ ਗੋਲੀਬਾਰੀ ਵਿੱਚ ਇੱਕ ਦੀ ਮੌਤ, ਦੋ ਜ਼ਖਮੀ; ਹਮਲਾ ਵੀਡੀਓ ਵਿੱਚ ਰਿਕਾਰਡ  • ਝੋਟਾ ਕਮੇਟੀ ਦੀਆਂ ਮੰਗਾਂ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਖ਼ਤ ਰੁਖ਼ ਮਾਨਸਾ ਦੇ ਵਿਰੋਧ ਪ੍ਰਦਰਸ਼ਨ 'ਤੇ ਪੁਲਿਸ ਦੀ ਕਾਰਵਾਈ ਦਾ ਡਰ  • ਮਾਨਸਾ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ੇ ਦੀ ਓਵਰਡੋਜ਼ ਨਾਲ ਮਾਰੇ ਗਏ ਨੌਜਵਾਨ ਦੀ ਲਾਸ਼ ਖੋਹਣ ਦੀ ਵਿਰੋਧੀ ਧਿਰ ਵੱਲੋਂ ਨਿੰਦਾ • ਪੰਜਾਬ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਵਾਲੇ ਨੌਜਵਾਨ ਦੀ ਲਾਸ਼ ਜ਼ਬਰਦਸਤੀ ਆਪਣੇ ਕਬਜ਼ੇ ਵਿੱਚ ਲਈ, ਮਾਨਸਾ ਵਿੱਚ ਤਣਾਅ • ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ ਨਸ਼ੇ ਨਾਲ ਮੌਤ ਦੀ ਭੇਂਟ ਚੜ੍ਹੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋ ਪਰਿਵਾਰ ਤੋ ਖੋਹਣਾ ਸ਼ਰਮਨਾਕ ਘਟਨਾ - ਇਯਾਲੀ • ਹਾਈ ਕੋਰਟ ਨੇ ਡੀਏ ਬਕਾਏ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ 'ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ, 3 ਨਵੰਬਰ ਨੂੰ ਤਲਬ ਕੀਤਾ

Punjab

ਪੰਜਾਬ ਦਿਵਸ ਮੌਕੇ 1 ਨਵੰਬਰ ਨੂੰ ਕੋਟਕਪੂਰਾ ਵਿਖੇ ਕਰਵਾਈ ਜਾਵੇਗੀ ਯੂਥ ਰਨ-2026 ਮੈਰਾਥਨ ਦੌੜ - ਸਪੀਕਰ ਸੰਧਵਾਂ

ਪੰਜਾਬ ਨਿਊਜ਼ ਐਕਸਪ੍ਰੈੱਸ | October 30, 2026 03:47 PM

- ਸਪੀਕਰ ਸੰਧਵਾਂ ਨੇ ਮੈਰਾਥਨ ਦੀਆਂ ਅੰਤਿਮ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ
- ਨਸ਼ਿਆਂ ਦੀ ਵਿਕਰੀ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਵਿਭਾਗ ਅਤੇ ਸਿਹਤ ਵਿਭਾਗ ਨੂੰ ਕੀਤੀ ਸਖਤ ਹਦਾਇਤ
- ਕੋਟਕਪੂਰਾ ਦੇ ਡਾ. ਹਰੀ ਸਿੰਘ ਸੇਵਕ ਸੀਨੀਅਰ ਸੈਕੰਡਰੀ ਸਕੂਲ ਤੋਂ ਮੈਰਾਥਨ ਸ਼ੁਰੂ ਹੋਵੇਗੀ- ਡਿਪਟੀ ਕਮਿਸ਼ਨਰ

ਫ਼ਰੀਦਕੋਟ 30 ਅਕਤੂਬਰ : ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਦਿਵਸ ਮੌਕੇ 1 ਨਵੰਬਰ ਨੂੰ ਕੋਟਕਪੂਰਾ ਵਿਖੇ ਕਰਵਾਈ ਜਾਣ ਵਾਲੀ ਯੂਥ ਰਨ-2026 ਮੈਰਾਥਨ ਦੌੜ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਅੰਤਿਮ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ 1 ਨਵੰਬਰ (ਐਤਵਾਰ) ਨੂੰ ਸਵੇਰੇ 6 ਵਜੇ ਕੋਟਕਪੂਰਾ ਦੇ ਡਾ. ਹਰੀ ਸਿੰਘ ਸੇਵਕ ਸੀਨੀਅਰ ਸੈਕੰਡਰੀ ਸਕੂਲ ਦੇ ਗੇਟ ਨੰਬਰ 1 ਤੋਂ ਮੈਰਾਥਨ ਸ਼ੁਰੂ ਹੋਵੇਗੀ। ਇਹ ਦੌੜ ਫਲਾਈਓਵਰ ਫਰੀਦਕੋਟ ਰੋਡ ਤੋਂ ਲੰਘ ਕੇ ਪਿੰਡ ਸੰਧਵਾਂ ਸਥਿਤ ਪੀ.ਐਮ.ਸ੍ਰੀ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਤੋਂ ਯੂ-ਟਰਨ ਲੈ ਕੇ ਦੇਵ ਬ੍ਰਦਰਜ਼ ਸ਼ੋਅਰੂਮ ਤੋਂ ਸਿਵਲ ਹਸਪਤਾਲ ਕੋਟਕਪੂਰਾ ਰਾਹੀਂ ਵਾਪਸ ਡਾ. ਹਰੀ ਸਿੰਘ ਸੇਵਕ ਸੀਨੀਅਰ ਸੈਕੰਡਰੀ ਸਕੂਲ ਦੇ ਗੇਟ ਨੰਬਰ 2 ਵਿਖੇ ਸਮਾਪਤ ਹੋਵੇਗੀ।

ਮੀਟਿੰਗ ਦੌਰਾਨ ਉਨ੍ਹਾਂ ਮੈਰਾਥਨ ਦੇ ਰੂਟ, ਸੁਰੱਖਿਆ ਪ੍ਰਬੰਧਾਂ, ਡਾਕਟਰੀ ਸਹੂਲਤਾਂ, ਪੀਣ ਵਾਲੇ ਪਾਣੀ ਅਤੇ ਭਾਗੀਦਾਰਾਂ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਹੋਰ ਪ੍ਰਬੰਧਾਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਹਾਸਿਲ ਕੀਤੀ। ਸਪੀਕਰ ਸ.ਸੰਧਵਾਂ ਨੇ ਕਿਹਾ ਕਿ ਇਸ ਮੈਰਾਥਨ ਵਿੱਚ 10 ਤੋਂ 70 ਸਾਲ ਤੱਕ ਦੀ ਉਮਰ ਦੇ ਬੱਚੇ, ਨੌਜਵਾਨ ਅਤੇ ਹੋਰ ਵਿਅਕਤੀ ਇਸ ਵਿੱਚ ਭਾਗ ਲੈ ਸਕਣਗੇ। ਮੈਰਾਥਨ ਵਿੱਚ ਲੜਕਿਆਂ ਅਤੇ ਲੜਕੀਆਂ ਦੇ ਵਰਗਾਂ ਵਿੱਚ ਪਹਿਲੇ ਸਥਾਨ ’ਤੇ ਰਹਿਣ ਵਾਲੇ ਨੂੰ 31, 000 ਰੁਪਏ, ਦੂਜੇ ਸਥਾਨ ’ਤੇ ਰਹਿਣ ਵਾਲੇ ਨੂੰ 21, 000 ਰੁਪਏ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਨੂੰ 11, 000 ਰੁਪਏ ਦੀ ਨਕਦ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਛੋਟੀ ਉਮਰ ਦੇ 10 ਬੱਚਿਆਂ ਅਤੇ ਵਡੇਰੀ ਉਮਰ ਦੇ 10 ਵਿਅਕਤੀਆਂ ਨੂੰ ਮੈਡਲ ਦੇ ਕੇ ਵਿਸ਼ੇਸ਼ ਤੌਰ ’ਤੇ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਮੈਰਾਥਨ ਵਿੱਚ ਭਾਗ ਲੈਣ ਵਾਲੇ ਸਾਰੇ ਭਾਗੀਦਾਰਾਂ ਨੂੰ ਟੀ.ਸ਼ਰਟ ਅਤੇ ਸਰਟੀਫਿਕੇਟ ਵੀ ਦਿੱਤੇ ਜਾਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਮੈਰਾਥਨ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮੈਰਾਥਨ ਵਿੱਚ ਸਿੱਖਿਆ ਸੰਸਥਾਵਾਂ, ਯੂਥ ਕਲੱਬਾਂ, ਪੰਚਾਇਤਾਂ, ਸਪੋਰਟਸ ਕਲੱਬਾਂ, ਸਵੈ ਸੇਵੀ ਸੰਸਥਾਵਾਂ, ਨਹਿਰੂ ਯੁਵਾ ਕੇਂਦਰ, ਕੈਮਿਸਟ ਐਸੋਸੀਏਸ਼ਨ ਸਮੇਤ ਸਾਰੇ ਵਰਗਾਂ ਦੇ ਭਾਗੀਦਾਰੀ ਭਾਗ ਲੈਣਗੇ।

ਨਸ਼ਿਆਂ ਦੀ ਵਿਕਰੀ ਵਿਰੁੱਧ ਪੰਜਾਬ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ ਨੂੰ ਹੋਰ ਮਜ਼ਬੂਤ ਕਰਦਿਆਂ ਸਪੀਕਰ ਸ.ਸੰਧਵਾਂ ਨੇ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਵਿਭਾਗ ਅਤੇ ਸਿਹਤ ਵਿਭਾਗ ਨੂੰ ਸਖਤ ਹਦਾਇਤ ਕੀਤੀ ਕਿ ਕਿਸੇ ਵੀ ਕੈਮਿਸਟ ਕੋਲੋਂ ਗੈਰ-ਕਾਨੂੰਨੀ ਦਵਾਈ ਨਹੀਂ ਮਿਲਣੀ ਚਾਹੀਦੀ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦੀ ਸਹੂਲਤ ਲਈ ਡਾਕਟਰੀ ਪਰਚੀ ਦੇ ਆਧਾਰ ਤੇ ਹੀ ਦਵਾਈ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲਗਾਤਾਰ ਚੈਕਿੰਗਾਂ ਕੀਤੀਆਂ ਜਾਣਗੀਆਂ ਅਤੇ ਜੇਕਰ ਕਿਸੇ ਵੀ ਕੈਮਿਸਟ ਕੋਲੋਂ ਕੋਈ ਵੀ ਗੈਰ-ਕਾਨੂੰਨੀ ਦਵਾਈ ਪ੍ਰਾਪਤ ਹੁੰਦੀ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਸਪਕੀਰ ਸ.ਕੁਲਤਾਰ ਸਿੰਘ ਸੰਧਵਾਂ ਅਤੇ ਅਧਿਕਾਰੀਆਂ ਨੂੰ ਜੀ ਆਇਆ ਕਿਹਾ। ਉਨ੍ਹਾਂ ਸਪੀਕਰ ਸ.ਸੰਧਵਾਂ ਨੂੰ ਵਿਸ਼ਵਾਸ ਦਿਵਾਇਆ ਕਿ ਯੂਥ ਰਨ-2026 ਨੂੰ ਯਾਦਗਾਰੀ ਬਣਾਉਣ ਲਈ ਕੀ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਸਪੀਕਰ ਸ.ਸੰਧਵਾਂ ਨੂੰ ਮੈਰਾਥਨ ਸਬੰਧੀ ਹੋਈਆਂ ਤਿਆਰੀਆਂ, ਸੁਰੱਖਿਆ, ਰਿਫਰੈਸ਼ਮੈਂਟ, ਰੂਟ ਪਲਾਨ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਕੇਸ਼ਵ ਗੋਇਲ, ਐਸ.ਡੀ.ਐਮ ਕੋਟਕਪੂਰਾ ਸ.ਰਜਿੰਦਰ ਸਿੰਘ, ਐਸ.ਪੀ. ਸ.ਜਸਪ੍ਰੀਤ ਸਿੰਘ, ਓ.ਐਸ.ਡੀ ਸ੍ਰੀ ਸਾਧੂ ਰਾਮ ਕੁਸਲਾ, ਡੀ.ਈ.ਓ ਅੰਜਨਾ ਕੌਂਸਲ, ਡੀ.ਐਫ.ਐਸ.ਓ ਸ.ਗੁਰਜੀਤ ਸਿੰਘ ਦਿਓਲ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਪ੍ਰੀਤ ਸਿੰਘ, ਡੀ.ਐਸ.ਪੀ ਸ੍ਰੀ ਸੰਜੀਵ ਕੁਮਾਰ, ਨਾਇਬ ਤਹਿਸੀਲਦਾਰ ਸ.ਗੁਰਚਰਨ ਸਿੰਘ, ਸੈਕਟਰੀ ਰੈਡ ਕਰਾਸ ਸ੍ਰੀ ਮਨਦੀਪ ਸਿੰਘ ਮੌਂਗਾ, ਸ਼ਿਵਜੀਤ ਸੰਘਾ, ਈ.ਓ ਨਗਰ ਕੌਂਸਲ ਸ੍ਰੀ ਅੰਮ੍ਰਿਤ ਲਾਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮਾਨਸਾ ਪੁਲਿਸ ਨੇ ਨਸ਼ਾ ਤਸਕਰਾਂ ਨਾਲ ਰਲੇ ਮੁੱਖ ਮੰਤਰੀ ਦੇ ਹੁਕਮਾਂ ’ਤੇ ਨਸ਼ਿਆਂ ਦੀ ਓਵਰਡੋਜ਼ ਨਾਲ ਮਰੇ ਨੌਜਵਾਨ ਦੀ ਲਾਸ਼ ਧੱਕੇ ਨਾਲ ਚੁੱਕੀ: ਹਰਸਿਮਰਤ ਬਾਦਲ

ਅਕਾਲੀ ਦਲ ਸਰਕਾਰ ਆਉਣ 'ਤੇ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਦੇਵੇਗੀ: ਸੁਖਬੀਰ ਬਾਦਲ

ਗੈਂਗਸਟਰਾਂ 'ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ

ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੇ ਲੋਕਾਂ ਦੇ ਮਨਾਂ ਵਿੱਚ ਡਰ ਪੈਦਾ ਕੀਤਾ: ਵਿਜੇ ਇੰਦਰ ਸਿੰਗਲਾ

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਫ਼ਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਸਮਾਗਮ

ਬਜ਼ੁਰਗਾਂ ਦੀ ਸਿਹਤ, ਸਨਮਾਨ ਅਤੇ ਭਲਾਈ ਨੂੰ ਯਕੀਨੀ ਬਣਾਉਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ - ਡਾ.ਬਲਜੀਤ ਕੌਰ

ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ 20 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ - ਐਡਵੋਕੇਟ ਧਾਮੀ

ਸੂਬੇ ’ਚ ਬਦਲਿਆ ਮੌਸਮ ਦਾ ਮਿਜ਼ਾਜ, ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਮਾਨ