Wednesday, October 07, 2026
ਤਾਜਾ ਖਬਰਾਂ
• ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ

Punjab

ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 8.50 ਲੱਖ ਮੀਟਰਕ ਟਨ ਝੋਨੇ ਦੀ ਆਮਦ, 7.50 ਲੱਖ ਮੀਟਰਕ ਟਨ ਝੋਨੇ ਦੀ ਖਰੀਦ: ਕਟਾਰੂਚੱਕ

ਪੰਜਾਬ ਨਿਊਜ਼ ਐਕਸਪ੍ਰੈੱਸ | October 07, 2026 05:45 PM

*-ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 7.50 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ*
*-ਪੰਜਾਬ ਦੇ ਪਾਣੀ, ਹਵਾ ਤੇ ਧਰਤੀ ਨੂੰ ਪ੍ਰਦੂਸਿ਼ਤ ਹੋਣ ਤੋ ਬਚਾਉਣ ਲਈ ਕਿਸਾਨ ਪਰਾਲੀ ਨਾ ਸਾੜਨ : ਲਾਲ ਚੰਦ ਕਟਾਰੂਚੱਕ*
*-ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ*
*-ਕੈਬਨਿਟ ਮੰਤਰੀ ਕਟਾਰੂਚੱਕ ਨੇ ਅਨਾਜ ਮੰਡੀ ਜਗਰਾਉਂ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ*

ਚੰਡੀਗੜ੍ਹ/ਖੰਨਾ (ਲੁਧਿਆਣਾ), 7 ਅਕਤੂਬਰ : ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 8.50 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 7.50 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਇਹ ਜਾਣਕਾਰੀ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਨਾਜ ਮੰਡੀ ਜਗਰਾਉਂ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਦਿੱਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਨ ਸਭਾ ਹਲਕਾ ਜਗਰਾਉਂ ਦੇ ਵਿਧਾਇਕ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਝੋਨੇ ਦੇ ਖਰੀਦ ਸੀਜ਼ਨ 2026-27 ਦੌਰਾਨ 180 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਕਿਸਾਨਾਂ ਦੀ ਫ਼ਸਲ 2461 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਲਈ 42, 786.68 ਕਰੋੜ ਰੁਪਏ ਦੀ ਨਗਦ ਕਰਜ਼ਾ ਹੱਦ (ਸੀ.ਸੀ.ਐੱਲ.) ਆਰ.ਬੀ.ਆਈ. ਵੱਲੋਂ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਨਾਲ ਕਿਸਾਨਾਂ ਨੂੰ ਫ਼ਸਲ ਦੀ ਖਰੀਦ ਉਪਰੰਤ ਤੁਰੰਤ ਅਤੇ ਨਿਰਵਿਘਨ ਭੁਗਤਾਨ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਬਾਰਦਾਨਾ ਵੀ ਪਹੁੰਚ ਚੁੱਕਾ ਹੈ।

ਕਟਾਰੂਚੱਕ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦੇਗੀ ਅਤੇ ਬਾਹਰੀ ਸੂਬਿਆਂ ਤੋਂ ਪੰਜਾਬ ਦੀਆਂ ਮੰਡੀਆਂ ਵਿੱਚ ਝੋਨਾ ਲਿਆਉਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਉਹ ਪੰਜਾਬ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ ਅਤੇ ਲੁਧਿਆਣਾ ਉਨ੍ਹਾਂ ਦਾ 11ਵਾਂ ਜ਼ਿਲ੍ਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਖਰੀਦੀ ਗਈ ਫ਼ਸਲ ਦੀ ਅਦਾਇਗੀ 24 ਘੰਟਿਆਂ ਦੇ ਅੰਦਰ-ਅੰਦਰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾ ਰਹੀ ਹੈ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਟਰਾਂਸਪੋਰਟ, ਭੁਗਤਾਨ, ਬਾਰਦਾਨੇ ਅਤੇ ਲਿਫਟਿੰਗ ਸਬੰਧੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਕਿਸਾਨ ਅੰਨਦਾਤਾ ਹਨ ਅਤੇ ਉਨ੍ਹਾਂ ਨਾਲ ਪੂਰੇ ਸਤਿਕਾਰ ਨਾਲ ਵਿਵਹਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਅਤੇ ਸਾਫ਼ ਝੋਨਾ ਹੀ ਲੈ ਕੇ ਆਉਣ, ਤਾਂ ਜੋ ਫ਼ਸਲ ਦੀ ਤੁਰੰਤ ਖਰੀਦ ਹੋ ਸਕੇ।

ਜਗਰਾਉਂ ਅਨਾਜ ਮੰਡੀ ਵਿੱਚ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਉਂਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਇਹ ਇੱਕ ਵੱਡੀ ਅਨਾਜ ਮੰਡੀ ਹੈ ਅਤੇ ਵਿਧਾਇਕ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਲਗਭਗ 2.5 ਕਰੋੜ ਰੁਪਏ ਦੀ ਲਾਗਤ ਨਾਲ ਮੰਡੀ ਵਿੱਚ ਲਾਈਟਾਂ ਸਮੇਤ ਕੀਤੇ ਗਏ ਪ੍ਰਬੰਧ ਸ਼ਲਾਘਾਯੋਗ ਹਨ।

ਪਰਾਲੀ ਪ੍ਰਬੰਧਨ ਸਬੰਧੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀ, ਹਵਾ ਅਤੇ ਧਰਤੀ ਨੂੰ ਪ੍ਰਦੂਸ਼ਣ ਤੋਂ ਬਚਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਕਿਸਾਨ ਪਰਾਲੀ ਨਹੀਂ ਸਾੜਨਗੇ ਅਤੇ ਸੂਬਾ ਸਰਕਾਰ ਦੇ ਯਤਨਾਂ ਨਾਲ ਵਾਤਾਵਰਣ ਦੀ ਸੰਭਾਲ ਵਿੱਚ ਵੱਡੀ ਸਫਲਤਾ ਹਾਸਲ ਹੋਵੇਗੀ।

ਵਿਧਾਇਕ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਈ ਕਿਸਾਨਾਂ ਦੇ ਹਿੱਤ ਸਭ ਤੋਂ ਅਹਿਮ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਬੇਲੋੜੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਣੀ ਚਾਹੀਦੀ। ਉਨ੍ਹਾਂ ਵੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਨਮੀ ਦੇ ਮਾਪਦੰਡਾਂ ਅਨੁਸਾਰ ਸੁੱਕਾ ਅਤੇ ਸਾਫ਼ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਖਰੀਦ ਵਿੱਚ ਬੇਲੋੜੀ ਦੇਰੀ ਤੋਂ ਬਚਿਆ ਜਾ ਸਕੇ।

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਜਗਰਾਉਂ ਸ੍ਰੀ ਕੁਲਵਿੰਦਰ ਸਿੰਘ ਝੱਜ, ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਪਟਿਆਲਾ ਦੇ ਡਿਪਟੀ ਡਾਇਰੈਕਟਰ ਡਾ. ਨਵਨੀਤ, ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ (ਲੁਧਿਆਣਾ ਪੱਛਮੀ) ਸ੍ਰੀ ਸਰਤਾਜ ਸਿੰਘ ਚੀਮਾ, ਆੜ੍ਹਤੀਆ ਐਸੋਸੀਏਸ਼ਨ ਜਗਰਾਉਂ ਦੇ ਪ੍ਰਧਾਨ ਸ੍ਰੀ ਜਗਪਾਲ ਸਿੰਘ ਕਲੇਰ, ਰਾਈਸ ਮਿੱਲ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਹਰੀ ਓਮ ਮਿੱਤਲ ਤੋਂ ਇਲਾਵਾ ਵੱਡੀ ਗਿਣਤੀ ਆੜ੍ਹਤੀਏ ਅਤੇ ਕਿਸਾਨ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਆਪ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਕਾਬੂ; 15 ਪਿਸਤੌਲਾਂ ਬਰਾਮਦ

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਹੋਟਲ ਮਾਲਕਾਂ ਨਾਲ ਇਕੱਤਰਤਾ

4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ*

ਸ਼੍ਰੋਮਣੀ ਕਮੇਟੀ ਦੇ ਸਭ ਤੋਂ ਬਜ਼ੁਰਗ ਮੈਂਬਰ ਜਥੇਦਾਰ ਸੂਬਾ ਸਿੰਘ ਦਾ ਦੇਹਾਂਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਮਸ਼ੀਨਰੀ ਤੇ ਟਿੱਪਰਾਂ ਦੀ ਹੋਈ ਪਛਾਣ