Saturday, November 28, 2026

Punjab

ਪੰਜਾਬ ਦੀਆਂ ਕੁੱਝ ਕਿਸਾਨ ਜਥੇਬੰਦੀਆਂ ਵੱਲੋਂ ਅਸਿੱਧੇ ਢੰਗ ਨਾਲ ਭਾਜਪਾ ਦੀ ਹਮਾਇਤ ਮੰਦਭਾਗੀ: ਮਨਜੀਤ ਧਨੇਰ 

ਦਲਜੀਤ ਕੌਰ  | November 28, 2026 09:18 AM
ਇਮਾਨਦਾਰ ਆਗੂਆਂ ਅਤੇ ਵਰਕਰਾਂ ਨੂੰ ਗਲਤ ਫੈਸਲਿਆਂ ਦਾ ਵਿਰੋਧ ਕਰਨ ਦੀ ਅਪੀਲ: ਗੁਰਦੀਪ ਰਾਮਪੁਰਾ 
ਕਿਸਾਨਾਂ ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ, ਸਿਰਫ ਲੋਕਾਂ ਦੀ ਜਥੇਬੰਦਕ ਤਾਕਤ ਨਾਲ ਹੀ ਸੰਭਵ: ਹਰਨੇਕ ਮਹਿਮਾ 
ਚੰਡੀਗੜ੍ਹ, :  ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ, ਕੁੱਝ ਕਿਸਾਨ ਜਥੇਬੰਦੀਆਂ ਵੱਲੋਂ ਅਸਿੱਧੇ ਢੰਗ ਨਾਲ ਭਾਰਤੀ ਜਨਤਾ ਪਾਰਟੀ ਦੀ ਹਮਾਇਤ ਕਰਨ ਦੀ ਨਿਖੇਧੀ ਕੀਤੀ ਹੈ। ਇਸ ਬਾਰੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਤੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਕਿਹਾ ਕਿ ਭਾਵੇਂ ਸਾਰੀਆਂ ਹੀ ਸਿਆਸੀ ਪਾਰਟੀਆਂ ਇਸ ਲੋਕ ਦੋਖੀ ਪ੍ਰਬੰਧ ਅਧੀਨ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਲਾਗੂ ਕਰਨ ਲਈ ਜ਼ਿੰਮੇਵਾਰ ਹਨ ਫਿਰ ਵੀ ਇਸ ਸਮੇਂ ਕੇਂਦਰ ਦੀ ਸਰਕਾਰ ਤੇ ਕਾਬਜ ਭਾਰਤੀ ਜਨਤਾ ਪਾਰਟੀ ਕਿਸਾਨਾਂ, ਮਜ਼ਦੂਰਾਂ ਅਤੇ ਦੇਸ ਦੇ ਹੋਰ ਲੋਕਾਂ ਦੀ ਮੁੱਖ ਵਿਰੋਧੀ ਹੈ‌।
 
ਆਗੂਆਂ ਨੇ ਕਿਹਾ ਕਿ 1991 ਵਿੱਚ ਕਾਂਗਰਸ ਸਰਕਾਰ ਸਮੇਂ ਮਨਮੋਹਨ ਸਿੰਘ ਵੱਲੋਂ ਲਿਆਂਦੀਆਂ ਗਈਆਂ ਨਿੱਜੀਕਰਨ ਦੀਆਂ ਆਰਥਿਕ ਨੀਤੀਆਂ ਨੂੰ ਭਾਜਪਾ ਵੱਲੋਂ ਪੂਰੇ ਜ਼ੋਰ ਨਾਲ ਲਾਗੂ ਕੀਤਾ ਜਾ ਰਿਹਾ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਇਹਨਾਂ ਤੋਂ ਕਿਸੇ ਤਰ੍ਹਾਂ ਘੱਟ ਨਹੀਂ ਹੈ। 
 
ਸੂਬਾ ਕਮੇਟੀ ਨੇ ਕਿਹਾ ਕਿ ਮੌਜੂਦਾ ਸਮਾਜਿਕ ਪ੍ਰਬੰਧ ਪੂਰੀ ਤਰਾਂ ਹਾਕਮ ਜਮਾਤਾਂ ਦੇ ਹਿੱਤ ਪੂਰਦਾ ਹੈ । ਇਸ ਪ੍ਰਬੰਧ ਵਿੱਚ ਭਾਈਵਾਲ ਹੋ ਕੇ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਆਮ ਲੋਕਾਂ ਦੇ ਮਸਲਿਆਂ ਦਾ ਹੱਲ ਨਹੀਂ ਕੀਤਾ ਜਾ ਸਕਦਾ। ਲੋਕ ਵਿਰੋਧੀ ਨੀਤੀਆਂ ਨੂੰ ਭਾਜ ਦੇਣ ਲਈ ਲੋਕਾਂ ਦੀ ਜਥੇਬੰਦਕ ਤਾਕਤ ਹੀ ਇਕੋ ਇਕ ਸਾਧਨ ਹੈ। ਇਸੇ ਲੋਕ ਤਾਕਤ ਦੇ ਆਸਰੇ ਹੀ ਦਿੱਲੀ ਦਾ ਇਤਿਹਾਸਕ ਘੋਲ ਜਿੱਤਿਆ ਗਿਆ ਸੀ। ਸੂਬਾ ਕਮੇਟੀ ਨੇ ਕਿਹਾ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਕੁੱਝ ਕਿਸਾਨ ਜਥੇਬੰਦੀਆਂ ਸਹੀ ਦਿਸ਼ਾ ਤੋਂ ਭਟਕ ਕੇ ਹਾਕਮ ਜਮਾਤੀ ਪਾਰਟੀਆਂ ਦੀ ਮੱਦਦ ਤੇ ਆ ਗਈਆਂ ਹਨ। ਆਗੂਆਂ ਨੇ ਕਿਹਾ ਕਿ ਸਬੰਧਤ ਜਥੇਬੰਦੀਆਂ ਦੇ ਵਰਕਰਾਂ ਅਤੇ ਹਮਦਰਦਾਂ ਨੂੰ ਇਸ ਬਾਰੇ ਗੰਭੀਰਤਾ ਨਾਲ ਵਿਚਾਰਨਾ ਚਾਹੀਦਾ ਹੈ ਅਤੇ ਭਾਜਪਾ ਜਾਂ ਹੋਰ ਹਾਕਮ ਜਮਾਤੀ ਪਾਰਟੀਆਂ ਮਗਰ ਘੜੀਸੇ ਜਾਣ ਤੋਂ ਇਨਕਾਰ ਕਰਨਾ ਚਾਹੀਦਾ ਹੈ।
 

Have something to say? Post your comment

google.com, pub-6021921192250288, DIRECT, f08c47fec0942fa0

Punjab

'ਸ਼ੀਸ਼ ਮਹਿਲ' ਵਿਵਾਦ ਨੇ ਕੇਜਰੀਵਾਲ ਦੀ ਸ਼ਾਹੀ ਫਜ਼ੂਲਖਰਚੀ ਦਾ ਪਰਦਾਫਾਸ਼ ਕਰ ਦਿੱਤਾ ਹੈ: ਕੇਵਲ ਸਿੰਘ ਢਿੱਲੋਂ

ਸਿੱਖਿਆ ਤੇ ਮਿਹਨਤ ਹੀ ਉੱਜਵਲ ਭਵਿੱਖ ਦੀ ਮਜ਼ਬੂਤ ਨੀਂਹ: ਵਿਧਾਇਕ ਧੁੰਨ

ਅਕਾਲ ਤਖ਼ਤ ਸਾਹਿਬ ਪੈਨਲ ਨੇ ਪੰਜਾਬ ਸਰਕਾਰ ਦੀ ਸਤਕਾਰ ਐਕਟ ਬਾਰੇ ਕਮੇਟੀ ਨੂੰ 30 ਨਵੰਬਰ ਨੂੰ ਗੱਲਬਾਤ ਲਈ ਸੱਦਾ ਦਿੱਤਾ

ਅਕਾਲੀ-ਭਾਜਪਾ ਗੱਠਜੋੜ ਸਿਆਸੀ ਮੌਕਾਪ੍ਰਸਤੀ ਦਾ ਸਿਖਰ- ਬਲਬੀਰ ਸਿੱਧੂ

ਪੰਜਾਬ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

ਅਕਾਲੀ-ਭਾਜਪਾ ਦਾ ਗਠਜੋੜ ‘ਨਾਪਾਕ, ਮੌਕਾਪ੍ਰਸਤ ਅਤੇ ਗੈਰ-ਸਿਧਾਂਤਕ’; ਪੰਜਾਬ ਦੇ ਲੋਕ ਇਨ੍ਹਾਂ ਨੂੰ ਕਦੇ ਮੂੰਹ ਨਹੀਂ ਲਾਉਣਗੇ: ਹਰਪਾਲ ਸਿੰਘ ਚੀਮਾ

2027 ਦੀਆਂ ਪੰਜਾਬ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਅਤੇ ਭਾਜਪਾ ਨੇ ਫਿਰ ਗਠਜੋੜ ਕੀਤਾ

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ 26 ਨਵੰਬਰ ਨੂੰ ਪਟਿਆਲਾ ਪਹੁੰਚਣ ਦਾ ਸੱਦਾ

ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਕਮਾਲ, ਸਾਢੇ ਤਿੰਨ ਸਾਲ ਤੋਂ ਸਰਕਾਰੀ ਨੌਕਰੀ ਕਰ ਰਹੇ ਅਧਿਆਪਕਾਂ ਨੂੰ ਨੌਕਰੀ ਤੋਂ ਕੱਢਿਆ: ਮਨਜੀਤ ਧਨੇਰ