Monday, October 05, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਪੰਜਾਬ ਦੀਆਂ 518 ਗਊਸ਼ਾਲਾਵਾਂ ਦੇ 100 ਕਰੋੜ ਰੁਪਏ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼

ਪੰਜਾਬ ਨਿਊਜ਼ ਐਕਸਪ੍ਰੈੱਸ | October 05, 2026 05:42 PM

- ਪੰਜਾਬ ਸਰਕਾਰ ਬਣੀ ਬੇਸਹਾਰਾ ਗਊਧਨ ਦਾ ਸਹਾਰਾ, ਕੀਮਤੀ ਭਗਤ*
- ਬਠਿੰਡਾ ਵਿਖੇ 35 ਗਊਸ਼ਾਲਾਵਾਂ ਨੂੰ ਵੰਡੇ ਗਏ ਰਜਿਸਟ੍ਰੇਸ਼ਨ ਸਰਟੀਫਿਕੇਟ

ਬਠਿੰਡਾ, 5 ਅਕਤੂਬਰ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬੇਸਹਾਰਾ, ਲਾਚਾਰ ਅਤੇ ਅਵਾਰਾ ਗਊਧਨ ਦਾ ਸਹਾਰਾ ਬਣ ਕੇ ਖੜ੍ਹੀ ਹੈ। ਸਰਕਾਰ ਵੱਲੋਂ 518 ਗਊਸ਼ਾਲਾਵਾਂ ਦੇ 100 ਕਰੋੜ ਰੁਪਏ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼ ਕਰ ਦਿੱਤੇ ਗਏ ਹਨ।

ਇਸ ਜਾਣਕਾਰੀ ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਵਿਖੇ ਜ਼ਿਲ੍ਹਾ ਬਠਿੰਡਾ ਦੀਆਂ ਗਊਸ਼ਾਲਾਵਾਂ ਦੇ ਨੁਮਾਇੰਦਿਆਂ ਨਾਲ ਬੁਲਾਈ ਗਈ ਬੈਠਕ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਲਗਭਗ 518 ਗਊਸ਼ਾਲਾਵਾਂ ਦੇ 100 ਕਰੋੜ ਰੁਪਏ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼ ਕਰ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨਸਾਨਾਂ ਦੇ ਨਾਲ ਨਾਲ ਜਾਨਵਰਾਂ ਦੀ ਭਲਾਈ ਲਈ ਵੀ ਕੰਮ ਕੀਤਾ ਜਾ ਰਿਹਾ ਹੈ। ਗਊਸ਼ਾਲਾਵਾਂ ਨੂੰ ਮੁਫ਼ਤ ਬਿਜਲੀ ਦੇਣ ਤੋਂ ਇਲਾਵਾ ਹੁਣ ਸਰਕਾਰ ਵੱਲੋਂ ਗਊਧਨ ਨੂੰ ਡਾਕਟਰੀ ਸਹਾਇਤਾ ਅਤੇ ਦਵਾਈਆਂ ਦੇਣ ਲਈ ਵੀ ਕੰਮ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਜਲਦ ਹੀ 2.5 ਕਰੋੜ ਰੁਪਏ ਦੀ ਦਵਾਈਆਂ ਗਊਸ਼ਾਲਾਵਾਂ ਨੂੰ ਮੁਫ਼ਤ ਵੰਡੀਆਂ ਜਾਣਗੀਆਂ। ਨਾਲ ਹੀ ਸਰਕਾਰ ਵੱਲੋਂ ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ ਨੂੰ ਹਿਦਾਇਤ ਕੀਤੀ ਗਈ ਹੈ ਕਿ ਆਪਣੇ-ਆਪਣੇ ਖੇਤਰ ਹੇਠ ਪੈਂਦੀ ਹਰ ਇਕ ਗਊਸ਼ਾਲਾ ਦਾ ਘੱਟੋ-ਘੱਟ ਹਫਤੇ ਚ ਇਕ ਵਾਰ ਦੌਰਾ ਕਰਨ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਸਰਕਾਰ ਨੇ ਸੂਬੇ ਭਰ ਦੀਆਂ ਗਊਸ਼ਾਲਾਵਾਂ ਨੂੰ 'ਕਾਓ ਲਿਫਟਰ' (ਗਾਵਾਂ ਨੂੰ ਚੁੱਕਣ ਵਾਲੀਆਂ ਮਸ਼ੀਨਾਂ) ਵੀ ਮੁਹੱਈਆ ਕਰਵਾਈਆਂ ਹਨ, ਜਿਸ ਗਊਧਨ ਦੀ ਢੋਆ ਢੁਆਈ ਆਸਾਨ ਹੋ ਜਾਂਦੀ ਹੈ। ਸਰਕਾਰ ਵੱਲੋਂ 3 ਕਰੋੜ 6 ਲੱਖ ਰੁਪਏ ਦੀ ਲਾਗਤ ਨਾਲ 518 ਗਊਸ਼ਾਲਾਵਾਂ ਲਈ 'ਕਾਓ ਲਿਫਟਰ' ਖਰੀਦ ਕੇ ਮੁਹੱਈਆ ਕਰਵਾਏ ਗਏ ਹਨ।

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਪ੍ਰਤੀ ਗਊਧਨ ਨੂੰ ਪ੍ਰਤੀ ਦਿਨ ਦੇ ਹਿਸਾਬ ਨਾਲ 61 ਰੁਪਏ ਦੀ ਖੁਰਾਕ ਦਿੱਤੀ ਜਾ ਰਹੀ ਹੈ ਤਾਂ ਜੋ ਗਊਸ਼ਾਲਾਵਾਂ ਚ ਮੌਜੂਦ ਜਾਨਵਰਾਂ ਨੂੰ ਖੁਰਾਕ ਸਬੰਧੀ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਇਹ ਹੁਕਮ ਲਾਗੂ ਕਰ ਦਿੱਤਾ ਗਿਆ ਹੈ ਅਤੇ ਪੇਂਡੂ ਵਿਕਾਸ ਵਿਭਾਗ ਵੱਲੋਂ ਵੀ ਇਸ ਸਬੰਧੀ ਨੋਟੀਫਿਕੇਸ਼ਨ ਜਲਦ ਹੀ ਲਾਗੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਗਉ ਕਮਿਸ਼ਨ ਵੱਖ-ਵੱਖ ਗਊਸ਼ਾਲਾਵਾਂ ਦੇ ਯਤਨ ਸਦਕਾ ਨਾ ਕੇਵਲ ਦੁੱਧ ਵਾਲੇ ਪਸ਼ੂਆਂ ਦੀ ਸੰਭਾਲ ਕੀਤੀ ਜਾਂਦੀ ਹੈ ਬਲਕਿ ਨਾਲ ਹੀ ਗਊਸ਼ਾਲਾਵਾਂ ਚ ਫੱਟੜ, ਅਪੰਗ ਅਤੇ ਹੋਰਨਾਂ ਗਊਧਨ ਦੀ ਵੀ ਸੰਭਾਲ ਕੀਤੀ ਜਾਂਦੀ ਹੈ।

ਇਸ ਮੌਕੇ ਨਗਰ ਸੁਧਾਰ ਟਰਸਟ ਦੇ ਚੇਅਰਮੈਨ ਸ੍ਰੀ ਜਤਿੰਦਰ ਸਿੰਘ ਭੱਲਾ, ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਸ਼੍ਰੀ ਅਭਿਨਵ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਸ਼੍ਰੀ ਵਿਜੈ ਕੁਮਾਰ, ਜੁਆਇੰਟ ਕਮਿਸ਼ਨਰ ਨਗਰ ਨਿਗਮ ਸ਼੍ਰੀ ਸੁਨੀਲ ਮਹਿਤਾ, ਜ਼ਿਲ੍ਹਾ ਬਠਿੰਡਾ ਦੀਆਂ ਵੱਖ-ਵੱਖ ਗਊਸ਼ਾਲਾਵਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ ।

Have something to say? Post your comment

google.com, pub-6021921192250288, DIRECT, f08c47fec0942fa0

Punjab

ਆਪ ਸਰਕਾਰ ਨੇ ਪਨਬੱਸ/ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਸਮਾਂ-ਸੀਮਾ ਕੀਤੀ ਤੈਅ

ਵੱਡੀ ਖ਼ਬਰ: 180 ਈ.ਟੀ.ਟੀ. ਅਧਿਆਪਕਾਂ ਨੂੰ ਜੂਨੀਅਰਾਂ ਦੇ ਮੁਕਾਬਲੇ ਤਨਖਾਹ ਅਸਮਾਨਤਾ ਤੋਂ ਮਿਲੇਗੀ ਰਾਹਤ: ਹਰਪਾਲ ਚੀਮਾ

ਸੂਬੇ ਦੀਆਂ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ: 3.83 ਲੱਖ ਮੀਟ੍ਰਿਕ ਟਨ ਦੀ ਖਰੀਦ, ਕਿਸਾਨਾਂ ਨੂੰ 188 ਕਰੋੜ ਰੁਪਏ ਦੀ ਅਦਾਇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਲਏ ਗਏ ਕਿਹੜੇ-ਕਿਹੜੇ ਫੈਸਲੇ, ਪੜ੍ਹੋ ਪੂਰਾ ਵੇਰਵਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਆਪਣਾ ਹੀ ਮੁਲਾਜ਼ਮ

ਵੱਡੀ ਖ਼ਬਰ: ਕਾਂਗਰਸੀ ਆਗੂ ਦਿਨੇਸ਼ ਬੱਸੀ ਗ੍ਰਿਫ਼ਤਾਰ

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼: ਅਮਨ ਅਰੋੜਾ

ਸ੍ਰੀ ਅਨੰਦਪੁਰ ਸਾਹਿਬ ਮਾਮਲਾ: ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਨੂੰ ਭਲਕੇ ਕੀਤਾ ਜਾਵੇਗਾ ਜਨਤਕ - ਐਡਵੋਕੇਟ ਧਾਮੀ

ਰਾਸ਼ਟਰੀ ਸਵੈ-ਇੱਛਤ ਖੂਨਦਾਨ ਦਿਵਸ: ਸਿਹਤ ਮੰਤਰੀ ਵੱਲੋਂ ਖੂਨਦਾਨੀਆਂ, ਐਨਜੀਓਜ਼ ਅਤੇ ਬਲੱਡ ਸੈਂਟਰਾਂ ਦਾ ਸਨਮਾਨ