Wednesday, September 16, 2026
ਤਾਜਾ ਖਬਰਾਂ
ਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀ

Punjab

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਈਟੀਓ

ਪੰਜਾਬ ਨਿਊਜ਼ ਐਕਸਪ੍ਰੈੱਸ | September 16, 2026 04:36 PM

- ਪੁਲਿਸ ਨੂੰ ਘਟਨਾ ਦੀ ਤੁਰੰਤ ਜਾਂਚ ਕਰਨ ਅਤੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਦੇ ਨਿਰਦੇਸ਼: ਹਰਭਜਨ ਸਿੰਘ ਈਟੀਓ
- ਦੋਸ਼ੀ ਚਾਹੇ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਜਲਦ ਹੀ ਪੁਲਿਸ ਦੀ ਹਿਰਾਸਤ 'ਚ ਹੋਵੇਗਾ: ਹਰਭਜਨ ਸਿੰਘ ਈਟੀਓ
- ਭਗਵੰਤ ਮਾਨ ਸਰਕਾਰ ਹਰ ਨਾਗਰਿਕ ਅਤੇ ਮਹਾਨ ਸਖਸ਼ੀਅਤਾਂ ਦੇ ਸਤਿਕਾਰ ਦੀ ਰਾਖੀ ਲਈ ਵਚਨਬੱਧ: ਈਟੀਓ

ਚੰਡੀਗੜ੍ਹ 16 ਸਤੰਬਰ: ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ ਕਲਾਂ ਵਿਖੇ ਭਾਰਤੀ ਸੰਵਿਧਾਨ ਦੇ ਰਚੇਤਾ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਜੀ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ ਰੁੱਖ ਅਖਤਿਆਰ ਕਰਦਿਆਂ ਇਸ ਘਟਨਾ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਮੰਤਰੀ ਨੇ ਚੇਤਾਵਨੀ ਦਿੱਤੀ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਅਤੇ ਸਮਾਜਿਕ ਭਾਈਚਾਰੇ ਵਿੱਚ ਜ਼ਹਿਰ ਘੋਲਣ ਦੀ ਸਾਜ਼ਿਸ਼ ਰਚਣ ਵਾਲੇ ਸਮਾਜ ਵਿਰੋਧੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਜੀ ਸਾਡੇ ਸਾਰਿਆਂ ਦੇ ਪ੍ਰੇਰਨਾ ਸਰੋਤ ਹਨ, ਜਿਨ੍ਹਾਂ ਨੇ ਦੇਸ਼ ਨੂੰ ਮਜ਼ਬੂਤ ਸੰਵਿਧਾਨ ਦੇ ਕੇ ਹਰ ਨਾਗਰਿਕ ਨੂੰ ਬਰਾਬਰ ਦੇ ਅਧਿਕਾਰ ਦਿੱਤੇ ਹਨ। ਉਨ੍ਹਾਂ ਦੇ ਪ੍ਰਤੀ ਅਜਿਹੀ ਬਦਨੀਤੀ ਅਤੇ ਨਫ਼ਰਤ ਨਾਲ ਭਰੀ ਕਰਤੂਤ ਕਰਨ ਵਾਲੇ ਅਨਸਰ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਦੀ ਨਾਕਾਮ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਸਰਕਾਰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕਰੇਗੀ।

ਉਨ੍ਹਾਂ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਨੂੰ ਘਟਨਾ ਦੀ ਤੁਰੰਤ ਜਾਂਚ ਕਰਕੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਕਾਨੂੰਨ ਦੇ ਅਨੁਸਾਰ ਅਜਿਹੇ ਅਪਰਾਧੀਆਂ ਵਿਰੁੱਧ ਅਜਿਹੀ ਮਿਸਾਲੀ ਅਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿ ਭਵਿੱਖ ਵਿੱਚ ਕੋਈ ਵੀ ਅਜਿਹੀ ਘਿਨੌਣੀ ਹਰਕਤ ਕਰਨ ਦੀ ਹਿੰਮਤ ਨਾ ਕਰ ਸਕੇ।

ਈਟੀਓ ਨੇ ਸਮੁੱਚੇ ਭਾਈਚਾਰੇ ਅਤੇ ਸੰਗਤ ਨੂੰ ਅਮਨ-ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕਰਦਿਆਂ ਭਰੋਸਾ ਦਿਵਾਇਆ ਕਿ ਸਰਕਾਰ ਹਰ ਨਾਗਰਿਕ ਅਤੇ ਮਹਾਨ ਸ਼ਖਸੀਅਤਾਂ ਦੇ ਸਤਿਕਾਰ ਦੀ ਰਾਖੀ ਲਈ ਵਚਨਬੱਧ ਹੈ। ਦੋਸ਼ੀ ਚਾਹੇ ਜਿੰਨੇ ਵੀ ਪਹੁੰਚ ਵਾਲੇ ਹੋਣ, ਉਹ ਬਹੁਤ ਜਲਦ ਪੁਲਿਸ ਦੀ ਗ੍ਰਿਫ਼ਤ ਵਿੱਚ ਹੋਣਗੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਕੀਤੇ ਦੀ ਸਖ਼ਤ ਤੋਂ ਸਖ਼ਤ ਸਜ਼ਾ ਦਿਲਵਾਈ ਜਾਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਬਾਦਲ ਦਾ ਭਗਵੰਤ ਮਾਨ ’ਤੇ ਤਿੱਖਾ ਹਮਲਾ; ਆਪ ਦਾ ਜੀ ਪੇਅ ਕੀਤਾ ਬੇਨਕਾਬ

ਪੰਜਾਬ ਯੂਨੀਵਰਸਿਟੀ ਵੱਲੋਂ 'ਫੈਸਟਸ਼੍ਰਿਫਟ: ਏ ਟ੍ਰਿਬਿਊਟ ਟੂ ਦ ਅਕਾਦਮਿਕ ਲੀਡਰਸ਼ਿਪ ਐਂਡ ਮੈਂਟਰਸ਼ਿਪ ਆਫ਼ ਪ੍ਰੋ. ਭੀਮ ਐੱਸ. ਦਹੀਆ' ਲੋਕ ਅਰਪਣ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ - ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਕੀਤਾ ਗਠਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲਾ: ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਤੋਂ ਸਟੇਟਸ ਰਿਪੋਰਟ ਤਲਬ

ਡਰਾਫਟ ਚੰਡੀਗੜ੍ਹ ਹੈਲਥ ਸਰਵਿਸ ਰੂਲਜ਼ 2026: ਪੰਜਾਬ ਦਾ ਹਿੱਸਾ ਹੌਲੀ-ਹੌਲੀ ਖੋਹਿਆ ਜਾ ਰਿਹਾ : ਬਲਤੇਜ ਪੰਨੂ

ਰੋਪੜ ਪਾਵਰ ਪਲਾਂਟ ਦੇ 2 ਯੂਨਿਟ ਬੰਦ ਹੋਣ ਦੇ ਬਾਵਜੂਦ ਪੰਜਾਬ 'ਚ ਬਿਜਲੀ ਦੀ ਕੋਈ ਘਾਟ ਨਹੀਂ ਆਈ: ਤਰੁਨਪ੍ਰੀਤ ਸੌਂਦ

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਮੁੰਡੀਆਂ