Friday, May 09, 2025
ਤਾਜਾ ਖਬਰਾਂ
ਨੰਗਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਬਣਾਏਗੀ ਮਾਨ ਸਰਕਾਰ, ਹਰਜੋਤ ਬੈਂਸ ਵੱਲੋਂ ਖਾਕਾ ਜਾਰੀਐੱਸਕੇਐੱਮ ਵੱਲੋਂ ਰਾਕੇਸ਼ ਟਿਕੈਤ 'ਤੇ ਹੋਏ ਹਿੰਸਕ ਭੀੜ ਦੇ ਹਮਲੇ ਦੀ ਸਖ਼ਤ ਨਿੰਦਾ, ਫਿਰਕੂ ਭੀੜ 'ਮੋਦੀ, ਮੋਦੀ' ਦੇ ਨਾਅਰੇ ਲਗਾ ਰਹੀ ਸੀਕਿਸਾਨ ਆਗੂ ਰਾਕੇਸ਼ ਟਿਕੈਤ ਤੇ ਹਮਲਾ ਭਾਜਪਾ ਵੱਲੋਂ ਭੜਕਾਈ ਫਿਰਕੂ ਮਾਨਸਿਕਤਾ ਦਾ ਸਿੱਟਾ: ਮਨਜੀਤ ਧਨੇਰਐੱਸਕੇਐੱਮ ਆਗੂ ਰਕੇਸ਼ ਟਿਕੈਤ ਉੱਪਰ ਸੰਘੀ ਗੁੰਡਿਆਂ ਵੱਲੋਂ ਹਮਲਾ ਕਰਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਦੱਤ, ਖੰਨਾ‘ਦੇਸ਼ ਭਗਤਾਂ ਤੋਂ ਰਾਖਿਆਂ ਤੱਕ: ਮਾਨ ਨੇ ਚੰਡੀਗੜ੍ਹ ਵਿਖੇ ਇਤਿਹਾਸਕ ਪਦਯਾਤਰਾ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਹਲਫ਼ ਲਿਆਪੰਜਾਬ ਸਰਕਾਰ ਦਾ ਕਮਾਲ, 899 ਅੰਗਰੇਜ਼ੀ ਵਿਸ਼ੇ ਦੇ ਅਧਿਆਪਕਾਂ ਦੀ ਭਰਤੀ ਵਿੱਚੋਂ 100 ਤੋਂ ਵਧੇਰੇ ਅਧਿਆਪਕ ਸੋਧੀਆਂ ਸੂਚੀਆਂ ‘ਚੋਂ ਕੀਤੇ ਬਾਹਰ

Punjab

ਪੰਜਾਬ ਦੀ ਨਵੀਂ ਖੇਤੀ ਨੀਤੀ ਕਿਸਾਨੀ ਸਮੱਸਿਆਂਵਾਂ ਹੱਲ ਕਰੇਗੀ : ਕੁਲਦੀਪ ਸਿੰਘ ਧਾਲੀਵਾਲ

PUNJAB NEWS EXPRESS5 | May 25, 2023 07:03 PM

- ਪੰਜਾਬ ਸਰਕਾਰ ਗੁਆਂਢੀ ਮੁਲਕਾਂ ‘ਚ ਸਬਜ਼ੀਆਂ ਅਤੇ ਹੋਰ ਫਸਲਾਂ ਨਿਰਯਾਤ ਕਰਨ ਲਈ ਯਤਨਸ਼ੀਲ
- ਕਿਸਾਨ ਅੰਦੋਲਨ ਦੌਰਾਨ ਸ਼ਹੀਦ ਕਿਸਾਨ ਪਰਿਵਾਰਾਂ ਦੇ ਵਾਰਸਾਂ ਨੂੰ ਨੌਕਰੀਆਂ ਦੇਣ ਦੀ ਵਚਨਬੱਧਤਾ ਦੋਹਰਾਈ
- ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਦੀਆਂ ਮੰਗਾਂ ਸਬੰਧੀ ਮੈਰਾਥਨ ਮੀਟਿੰਗ
ਚੰਡੀਗੜ੍ਹ, : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ 30 ਜੂਨ ਨੂੰ ਜਾਰੀ ਹੋਣ ਵਾਲੀ ਨਵੀਂ ਖੇਤੀ ਨੀਤੀ ਸੂਬੇ ਦੇ ਕਿਸਾਨਾਂ ਦੀਆਂ ਬਹੁਤ ਸਾਰੀਆਂ ਸਮੱਸਿਆਂਵਾਂ ਦਾ ਹੱਲ ਕਰਨ ਵਿਚ ਸਹਾਈ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਨਵੀਂ ਖੇਤੀ ਨੀਤੀ ਕਿਸਾਨਾਂ, ਖੇਤੀ ਮਾਹਰਾਂ, ਕਿਸਾਨ ਆਗੂਆਂ, ਆਮ ਲੋਕਾਂ ਅਤੇ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧੀਆਂ ਦੇ ਸੁਝਾਵਾਂ ਨਾਲ ਤਿਆਰ ਕੀਤੀ ਜਾ ਰਹੀ ਹੈ ਇਹ ਪੰਜਾਬ ਦੇ ਕਿਸਾਨ ਅਤੇ ਕਿਰਸਾਨੀ ਨੂੰ ਬਚਾਉਣ ਵਿਚ ਅਹਿਮ ਭੂਮਿਕਾ ਅਦਾ ਕਰੇਗੀ।

ਸਥਾਨਕ ਪੰਜਾਬ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਦੀਆਂ ਮੰਗਾਂ ਸਬੰਧੀ ਤਕਰੀਬਨ 4 ਘੰਟੇ ਚੱਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਨਵੀਂ ਖੇਤੀ ਨੀਤੀ ਕਿਸਾਨਾਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਤਿਆਰ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਕਿਸਾਨਾਂ ਦੀਆਂ ਬਹੁਤ ਸਾਰੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਵੀ ਸੂਬਾ ਸਰਕਾਰ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸੰਭਾਵਨਾਂਵਾਂ ਤਲਾਸ਼ ਰਹੀ ਹੈ ਕਿਸਾਨਾਂ ਵੱਲੋਂ ਉਗਾਈਆਂ ਸਬਜ਼ੀਆਂ ਅਤੇ ਹੋਰ ਫਸਲਾਂ ਨੂੰ ਗੁਆਂਢੀ ਦੇਸ਼ਾਂ ਵਿਚ ਨਿਰਯਾਤ ਕੀਤਾ ਜਾ ਸਕੇ। ਇਸ ਮਕਸਦ ਦੀ ਪੂਰਤੀ ਲਈ ਪੰਜਾਬ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ।

ਕਿਸਾਨ ਆਗੂਆਂ ਵੱਲੋਂ ਸ਼ੂਗਰ ਮਿੱਲਾਂ ਦੇ ਬਕਾਇਆ ਜਾਰੀ ਕਰਨ ਦੀ ਰੱਖੀ ਮੰਗ ਬਾਬਤ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਬਹੁਤ ਜਲਦ ਗੰਨਾ ਕਾਸ਼ਤਕਾਰਾਂ ਨੂੰ ਉਨ੍ਹਾਂ ਦੀ ਬਕਾਇਆ ਰਾਸ਼ੀ ਦੇ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ ਲਈ ਸਾਰਥਕ ਕਦਮ ਚੱੁਕ ਰਹੀ ਹੈ ਅਤੇ ਕਿਸਾਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਇਸ ਮੌਕੇ ਹੋਰ ਵੀ ਬਹੁਤ ਸਾਰੇ ਕਿਸਾਨੀ ਅਤੇ ਪੰਜਾਬ ਨਾਲ ਜੁੜੇ ਮੁੱਦਿਆਂ ‘ਤੇ ਵਿਚਾਰ-ਚਰਚਾ ਹੋਈ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਖੇਤੀ ਮੰਤਰੀ ਨੇ ਧਿਆਨਪੂਰਵਕ ਸੁਣ ਕੇ ਸਬੰਧਤ ਵਿਭਾਗਾਂ ਦੇ ਅਫਸਰਾਂ ਨੂੰ ਹਦਾਇਤਾਂ ਅਤੇ ਨਿਰਦੇਸ਼ ਜਾਰੀ ਕੀਤੇ।

ਕਿਸਾਨ ਆਗੂਆਂ ਨੇ ਖੇਤੀ ਮੰਤਰੀ ਦੇ ਧਿਆਨ ਵਿਚ ਲਿਆਂਦਾ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ‘ਚੋਂ ਕੁਝ ਵਾਰਸਾਂ ਨੂੰ ਹਾਲੇ ਤੱਕ ਸਰਕਾਰੀ ਨੌਕਰੀ ਨਹੀਂ ਦਿੱਤੀ ਗਈ। ਧਾਲੀਵਾਲ ਨੇ ਮੌਕੇ ‘ਤੇ ਹੀ ਖੇਤੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਜਲਦ ਦਫਤਰੀ ਪ੍ਰਕਿਿਰਆ ਪੂਰੀ ਕਰਕੇ ਨੌਕਰੀ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦ ਕਿਸਾਨ ਪਰਿਵਾਰਾਂ ਦੇ ਵਾਰਸਾਂ ਨੂੰ ਨੌਕਰੀਆਂ ਅਤੇ ਮੁਆਵਜ਼ਾ ਦੇਣ ਲਈ ਵਚਨਬੱਧ ਹੈ ਅਤੇ ਵਾਅਦੇ ਮੁਤਾਬਕ ਕਿਸਾਨ ਸ਼ਹੀਦਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।

ਇਸ ਮੌਕੇ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਕੀਤੇ ਐਲਾਨ ਮੁਤਾਬਕ ਝੋਨੇ ਦੀ ਫਸਲ ਬੀਜਣ ਤੱਕ ਸੂਬੇ ਦੀਆਂ ਸਾਰੀਆਂ ਥਾਂਵਾਂ ‘ਤੇ ਨਹਿਰੀ ਪਾਣੀ ਪੁੱਜਦਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਹਿਰੀ ਢਾਂਚੇ ਦੀ ਮਜ਼ਬੂਤੀ ਵੱਲ ਪੰਜਾਬ ਸਰਕਾਰ ਵਿਸ਼ੇਸ਼ ਧਿਆਨ ਦੇ ਰਹੀ ਹੈ। ਮੀਂਹ ਅਤੇ ਚੋਆਂ ਦੇ ਪਾਣੀ ਦੀ ਸੁਚੱਜੀ ਵਰਤੋਂ ਅਤੇ ਸੰਭਾਲ ਬਾਬਤ ਵੀ ਕਿਸਾਨ ਆਗੂਆਂ ਨਾਲ ਵਿਸਥਾਰਤ ਚਰਚਾ ਕੀਤੀ ਗਈ। ਮੀਟਿੰਗ ਵਿਚ ਖੇਤੀ ਵਿਭਾਗ, ਮੰਡੀ ਬੋਰਡ, ਮਾਲ ਵਿਭਾਗ, ਪਸ਼ੂ ਪਾਲਣ ਵਿਭਾਗ ਅਤੇ ਪੁਲਿਸ ਦੇ ਉੱਚ ਅਧਿਕਾਰੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨੰਗਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਬਣਾਏਗੀ ਮਾਨ ਸਰਕਾਰ, ਹਰਜੋਤ ਬੈਂਸ ਵੱਲੋਂ ਖਾਕਾ ਜਾਰੀ

ਪੰਜਾਬ ਸਰਕਾਰ ਦਾ ਕਮਾਲ, 899 ਅੰਗਰੇਜ਼ੀ ਵਿਸ਼ੇ ਦੇ ਅਧਿਆਪਕਾਂ ਦੀ ਭਰਤੀ ਵਿੱਚੋਂ 100 ਤੋਂ ਵਧੇਰੇ ਅਧਿਆਪਕ ਸੋਧੀਆਂ ਸੂਚੀਆਂ ‘ਚੋਂ ਕੀਤੇ ਬਾਹਰ

ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ, ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰੀਏ - ਇਯਾਲੀ

ਦਿੱਲੀ ਤੋਂ 'ਆਪ' ਆਗੂ ਪੰਜਾਬ ਦੇ ਖ਼ਜ਼ਾਨੇ 'ਤੇ ਬੋਝ ਬਣੇ ਹੋਏ ਹਨ-ਸਤਨਾਮ ਸਿੰਘ ਚਾਹਲ

'ਆਪ' ਵਲੋਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੀ ਸਖ਼ਤ ਆਲੋਚਨਾ, ਡੀਟੀਐਫ 'ਤੇ ਪੰਜਾਬ ਸਰਕਾਰ ਦੁਆਰਾ ਸਿੱਖਿਆ ਸੁਧਾਰਾਂ 'ਤੇ ਰਾਜਨੀਤੀ ਕਰਨ ਦਾ ਦੋਸ਼

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਵਕਫ਼ ਬਿੱਲ ਦਾ ਕੀਤਾ ਸਖ਼ਤ ਵਿਰੋਧ, ਭਾਜਪਾ ਨੇ ਘੱਟ ਗਿਣਤੀ ਦੇ ਧਰਮਾਂ ਉੱਤੇ ਡਾਕਾ ਮਾਰਨ ਦਾ ਰਾਹ ਖੋਲ੍ਹਿਆ: ਮੀਤ ਹੇਅਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਰਨਲ ਬਾਠ ਹਮਲੇ ਦੇ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪੀ

"ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਡੇ ਨਾਲ ਧੋਖਾ ਕੀਤਾ"-ਕਰਨਲ ਬਾਠ ਦੀ ਪਤਨੀ ਜਸਵਿੰਦਰ ਕੌਰ ਨੇ ਮੁੱਖ ਮੰਤਰੀ 'ਤੇ ਗੈਰ-ਜ਼ਿੰਮੇਵਾਰਾਨਾ ਵਿਵਹਾਰ ਦਾ ਦੋਸ਼ ਲਗਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਖੁਦ ਨੋਟਿਸ ਲੈ ਕੇ ਕੀਤੀ ਜਾਵੇਗੀ ਸਖ਼ਤ ਕਾਰਵਾਈ: ਜਥੇਦਾਰ ਕੁਲਦੀਪ ਸਿੰਘ ਗੜਗੱਜ

ਡਾ. ਰਵੀ ਭਗਤ ਨੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ