Thursday, April 09, 2026
ਤਾਜਾ ਖਬਰਾਂ
ਸਪੀਕਰ ਸੰਧਵਾਂ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਫਿੱਡੇ ਕਲਾਂ, ਕੋਟਕਪੂਰਾ ਦੇ ਵਸਨੀਕਾਂ ਨੂੰ ਸੌਂਪੇ ਉਨ੍ਹਾਂ ਦੇ ਘਰਾਂ ਦੇ ਮਾਲਕੀ ਸਰਟੀਫੀਕੇਟਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਮੰਗਾਂ ਦੇ ਹੱਲ ਲਈ ਗੱਲਬਾਤਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਤਾਰ ਸਿੰਘ ਸਰਾਭਾ ਯਾਦਗਾਰੀ ਸਮਾਗਮ 23 ਮਈ ਨੂੰ ਪਿੰਡ ਸਰਾਭਾ ਵਿਖੇ ਕਰਵਾਇਆ ਜਾਵੇਗਾ ਸੈਮੀਨਾਰ ਤੇ ਕਵੀ ਦਰਬਾਰ ਹੋਏਗਾਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆ

Punjab

*ਪੰਜਾਬ ਦੇ ਆੜ੍ਹਤੀਆਂ ਨੇ ਵਾਪਸ ਲਈ ਹੜਤਾਲ, ਕਣਕ ਦੀ ਖ਼ਰੀਦ ਮੁੜ ਸ਼ੁਰੂ*

April 08, 2026 08:17 PM

- ਗੁਰਮੀਤ ਖੁੱਡੀਆਂ ਅਤੇ ਗੋਇਲ ਨੇ ਆੜ੍ਹਤੀਆਂ ਦੀਆਂ ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ
- ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਕਣਕ ਦੀ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ: ਪੰਜਾਬ ਦੇ ਆੜ੍ਹਤੀਆਂ ਨੇ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨਾਲ ਮੀਟਿੰਗ ਤੋਂ ਬਾਅਦ ਹਫ਼ਤੇ ਤੋਂ ਚੱਲ ਰਹੀ ਹੜਤਾਲ ਵਾਪਸ ਲੈ ਲਈ ਹੈ। ਹੜਤਾਲ ਵਾਪਸ ਹੋਣ ਨਾਲ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਫ਼ਸਲ ਦੀ ਨਿਰਵਿਘਨ ਖਰੀਦ ਮੁੜ ਸ਼ੁਰੂ ਹੋਣ ਲਈ ਰਾਹ ਪੱਧਰਾ ਹੋ ਗਿਆ ਹੈ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਖੁੱਡੀਆਂ ਅਤੇ ਗੋਇਲ ਨੇ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਵਿਜੇ ਕਾਲੜਾ ਦੀ ਅਗਵਾਈ ਹੇਠ ਆੜ੍ਹਤੀਆਂ ਦੇ ਵਫ਼ਦ ਨਾਲ ਉਨ੍ਹਾਂ ਦੀਆਂ ਵੱਖ-ਵੱਖ ਮੰਗਾਂ ’ਤੇ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ। ਸਰਕਾਰ ਵੱਲੋਂ ਆੜ੍ਹਤੀਆਂ ਦੇ ਜਾਇਜ਼ ਮਸਲਿਆਂ ’ਤੇ ਹਮਦਰਦੀ ਨਾਲ ਵਿਚਾਰ ਕਰਨ ਅਤੇ ਹੱਲ ਕਰਨ ਦੇ ਭਰੋਸੇ ਤੋਂ ਬਾਅਦ ਫੈਡਰੇਸ਼ਨ ਨੇ ਹੜਤਾਲ ਤੁਰੰਤ ਵਾਪਸ ਲੈਣ ਦਾ ਐਲਾਨ ਕੀਤਾ।

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, “ਮੌਸਮ ਦੀ ਖਰਾਬੀ ਨੇ ਸਾਡੇ ਕਿਸਾਨਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਭਾਵੇਂ ਸਰਕਾਰ ਹੋਵੇ ਜਾਂ ਆੜ੍ਹਤੀਏ ਜਾਂ ਕੋਈ ਹੋਰ ਭਾਈਵਾਲ, ਅਸੀਂ ਸਾਰੇ ਕਿਸਾਨਾਂ ਕਰਕੇ ਹੀ ਵਸਦੇ ਹਾਂ। ਕੁਦਰਤੀ ਆਫ਼ਤਾਂ ਨਾਲ ਕੋਈ ਵੀ ਇਕੱਲਿਆਂ ਨਹੀਂ ਨਜਿੱਠ ਸਕਦਾ, ਇਸ ਲਈ ਅਜਿਹੇ ਸਮੇਂ ਸਾਨੂੰ ਇੱਕਜੁੱਟ ਹੋ ਕੇ ਇੱਕ ਦੂਜੇ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨਾ ਚਾਹੀਦਾ ਹੈ।”

ਉਨ੍ਹਾਂ ਆੜ੍ਹਤੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਦਰਵਾਜ਼ੇ ਗੱਲਬਾਤ ਲਈ ਹਮੇਸ਼ਾ ਖੁੱਲ੍ਹੇ ਹਨ। ਉਨ੍ਹਾਂ ਅੱਗੇ ਕਿਹਾ, “ਇਹ ਜ਼ਰੂਰੀ ਨਹੀਂ ਹੈ ਕਿ ਅਸੀਂ ਹਮੇਸ਼ਾ ਮੁੱਦਿਆਂ ਨੂੰ ਹੱਲ ਕਰਨ ਲਈ ਕੋਈ ਵੱਡੀ ਰਸਮੀ ਮੀਟਿੰਗ ਕਰੀਏ। ਛੋਟੀ ਪਰ ਸੁਹਿਰਦ ਗੱਲਬਾਤ ਵੀ ਵੱਡੀਆਂ ਸਮੱਸਿਆਵਾਂ ਨੂੰ ਹੱਲ ਕਰ ਸਕਦੀ ਹੈ। ਜੇਕਰ ਕਿਸੇ ਆੜ੍ਹਤੀਏ ਜਾਂ ਕਿਸਾਨ ਨੂੰ ਕੋਈ ਮੁਸ਼ਕਲ ਆਉਂਦੀ ਹੈ ਤਾਂ ਮੈਨੂੰ ਦੱਸੋ। ਅਸੀਂ ਇਕੱਠੇ ਬੈਠ ਕੇ ਹੱਲ ਲੱਭਾਂਗੇ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਰਗਰਮ ਪਹੁੰਚ ਦਾ ਸਵਾਗਤ ਕਰਦਿਆਂ ਵਿਜੇ ਕਾਲੜਾ ਨੇ ਕਿਹਾ ਕਿ ਅਸੀਂ ਇੱਕ ਪਰਿਵਾਰ ਹਾਂ। ਪਰਿਵਾਰ ਵਿੱਚ ਗੱਲਬਾਤ ਰਾਹੀਂ ਮਸਲਿਆਂ ਨੂੰ ਹੱਲ ਕੀਤਾ ਜਾਂਦਾ ਹੈ ਅਤੇ ਕਿਸਾਨ ਸਾਡੀ ਪ੍ਰਮੁੱਖ ਤਰਜੀਹ ਹਨ ਤੇ ਹਮੇਸ਼ਾ ਰਹਿਣਗੇ।

ਅਧਿਕਾਰੀਆਂ ਨੂੰ ਕਣਕ ਦੀ ਸੁਚਾਰੂ, ਪਾਰਦਰਸ਼ੀ ਅਤੇ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਖੁੱਡੀਆਂ ਨੇ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਪ੍ਰਤੀ ਵਚਨਬੱਧਤਾ ਦੁਹਰਾਈ ਅਤੇ ਆੜ੍ਹਤੀਆਂ ਦੀਆਂ ਜਾਇਜ਼ ਸਮੱਸਿਆਵਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸਪੀਕਰ ਸੰਧਵਾਂ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਫਿੱਡੇ ਕਲਾਂ, ਕੋਟਕਪੂਰਾ ਦੇ ਵਸਨੀਕਾਂ ਨੂੰ ਸੌਂਪੇ ਉਨ੍ਹਾਂ ਦੇ ਘਰਾਂ ਦੇ ਮਾਲਕੀ ਸਰਟੀਫੀਕੇਟ

ਕੈਬਨਿਟ ਮੰਤਰੀ ਗੋਇਲ ਨੇ PAU ਲੁਧਿਆਣਾ ਵਿਖੇ ਉੱਤਰੀ ਭਾਰਤ ਦੇ ਪਹਿਲੇ ਕੇਂਦਰੀ ਧਰੁਵੀ ਸਿੰਚਾਈ ਪ੍ਰਣਾਲੀ ਦਾ ਕੀਤਾ ਉਦਘਾਟਨ

ਪੰਜਾਬ ਵਿੱਚ ਮੀਂਹ ਤੇ ਗੜੇਮਾਰੀ ਕਾਰਨ 1.30 ਲੱਖ ਏਕੜ ਰਕਬੇ ‘ਚ ਫ਼ਸਲਾਂ ਦਾ ਨੁਕਸਾਨ

ਹਾਈ ਕੋਰਟ ਦਾ ਫੈਸਲਾ ਪੰਜਾਬ ਸਰਕਾਰ ਦੇ ਹੰਕਾਰ ਅਤੇ ਅਵੇਸਲੇਪਨ 'ਤੇ ਕਰਾਰੀ ਚਪੇੜ: ਕਰਨੈਲ ਸਿੰਘ ਪੀਰ ਮੁਹੰਮਦ

ਪਠਾਨਕੋਟ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ: ਤਾਪਮਾਨ ਵਿੱਚ ਗਿਰਾਵਟ

ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਚਾਰ ਵਿਅਕਤੀ 7 ਪਿਸਤੌਲਾਂ ਸਣੇ ਗ੍ਰਿਫ਼ਤਾਰ

ਪੰਜਾਬ ਦੇ ਸਾਰੇ ਸਰਕਾਰੀ ਮੁਲਾਜ਼ਮਾਂ ਨੂੰ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ, ਪੜ੍ਹੋ ਵੇਰਵਾ

ਨਵਜੋਤ ਕੌਰ ਸਿੱਧੂ ਇਸ ਪਾਰਟੀ ਤੋਂ ਲੜੇਗੀ ਚੋਣ, ਕੀਤਾ ਐਲਾਨ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਮੰਗਾਂ ਦੇ ਹੱਲ ਲਈ ਗੱਲਬਾਤ