Monday, September 21, 2026
ਤਾਜਾ ਖਬਰਾਂ
ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੀ ਪਹਿਲੀ ਵਰ੍ਹੇਗੰਢ ਮੌਕੇ ਲੀਲਾ ਭਵਨ ਚੌਕ ਵਿਖੇ ਜਾਗਰੂਕਤਾ ਮੁਹਿੰਮਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਕੀਤਾ ਗਠਨਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆ

Punjab

ਪੰਜਾਬ ਦੇ ਕੰਪਿਊਟਰ ਅਧਿਆਪਕਾਂ ਦਾ ਸੰਘਰਸ਼ ਜਾਰੀ; 11 ਨੂੰ ਸੁਨਾਮ ਵਿਖੇ ਝਾੜੂ ਫੂਕ ਕੇ ਝੂਠੇ ਵਾਅਦਿਆਂ ਦੀ ਲੋਹੜੀ ਮਨਾਉਣ ਦੀ ਤਿਆਰੀ

ਦਲਜੀਤ ਕੌਰ  | January 10, 2025 04:23 PM

ਸੰਗਰੂਰ:  ਸੰਗਰੂਰ ਵਿੱਚ ਸਰਕਾਰੀ ਸਕੂਲਾਂ ਦੇ ਕੰਪਿਊਟਰ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ 131 ਦਿਨਾਂ ਤੋਂ ਭੁੱਖ ਹੜਤਾਲ 'ਤੇ ਹਨ। ਡੀ.ਸੀ. ਦਫ਼ਤਰ ਦੇ ਸਾਹਮਣੇ ਚੱਲ ਰਹੇ ਇਸ ਅੰਦੋਲਨ ਵਿੱਚ ਜੌਨੀ ਸਿੰਗਲਾ ਅਤੇ ਕਾਮਰੇਡ ਰਣਜੀਤ ਸਿੰਘ ਦੁਆਰਾ ਸ਼ੁਰੂ ਕੀਤਾ ਗਿਆ ਮਰਨ ਵਰਤ ਹੁਣ 19ਵੇਂ ਦਿਨ ਵਿੱਚ ਦਾਖ਼ਲ ਹੋ ਚੁੱਕਾ ਹੈ। ਸ਼ਨੀਵਾਰ, 11 ਜਨਵਰੀ ਨੂੰ,  ਕੰਪਿਊਟਰ ਅਧਿਆਪਕ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਸੁਨਾਮ ਸਥਿਤ ਨਿਵਾਸ ਦੇ ਸਾਹਮਣੇ ਸੂਬਾ ਪੱਧਰੀ ਵਿਸ਼ਾਲ ਰੋਸ ਰੈਲੀ ਕਰਨਗੇ।

ਇਸ ਦੌਰਾਨ ਆਮ ਆਦਮੀ ਪਾਰਟੀ ਦੇ ਚੋਣ ਚਿੰਨ੍ਹ 'ਝਾੜੂ' ਨੂੰ ਵੱਡੀ ਗਿਣਤੀ ਵਿੱਚ ਫੂਕ ਕੇ "ਝੂਠੇ ਵਾਅਦਿਆਂ ਦੀ ਲੋਹੜੀ" ਮਨਾਈ ਜਾਵੇਗੀ। ਇਸ  ਐਕਸ਼ਨ ਵਿੱਚ ਪ੍ਰਦੇਸ਼ ਭਰ ਦੇ ਕੰਪਿਊਟਰ ਅਧਿਆਪਕਾਂ ਦੇ ਨਾਲ ਹੋਰ ਸੰਗਠਨਾਂ ਦੇ ਆਗੂ ਅਤੇ ਕਾਰਕੁਨ ਸੁਨਾਮ ਵਿੱਚ ਸਾਮਿਲ ਹੋਣਗੇ। ਪੰਜਾਬ ਦੇ ਕੰਪਿਊਟਰ ਅਧਿਆਪਕ ਹੁਣ ਆਰ-ਪਾਰ ਦੀ ਲੜਾਈ ਦੇ ਮੂਡ ਵਿੱਚ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ,  ਉਹ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।

ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਦੇ ਆਗੂ ਪਰਮਵੀਰ ਸਿੰਘ ਪੰਮੀ ਅਤੇ ਪ੍ਰਦੀਪ ਕੁਮਾਰ ਮਲੂਕਾ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੰਗਾਂ 'ਤੇ ਸਰਕਾਰ ਅਤੇ ਮੰਤਰੀਆਂ ਨਾਲ ਕਈ ਦੌਰ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ। ਇਨ੍ਹਾਂ ਮੀਟਿੰਗਾਂ ਵਿੱਚ ਸਹਿਮਤੀ ਬਣਨ ਦੇ ਬਾਵਜੂਦ ਹੁਣ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋਈਆਂ। ਉਨ੍ਹਾਂ ਕਿਹਾ ਕਿ ਪੰਜਾਬ  ਸਰਕਾਰ ਵੱਲੋਂ ਲਗਾਤਾਰ ਝੂਠੇ ਵਾਅਦੇ ਕੀਤੇ ਜਾ ਰਹੇ ਹਨ,  ਜਿਸ ਕਾਰਨ ਅਧਿਆਪਕ ਵਰਗ ਦਾ ਸਰਕਾਰ ਤੋਂ ਭਰੋਸਾ ਉੱਠ ਚੁੱਕਾ ਹੈ।

ਅੰਦੋਲਨ ਦੀ ਇੱਕੋ ਮੰਗ

ਕੰਪਿਊਟਰ ਅਧਿਆਪਕਾਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਮੁੱਖ ਮੰਗ ਇਹ ਹੈ ਕਿ ਉਨ੍ਹਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਸਮੇਤ ਹੋਰ ਸਾਰੇ ਲਾਭ ਬਹਾਲ ਕਰਦੇ ਹੋਏ ਸਿੱਖਿਆ ਵਿਭਾਗ ਵਿੱਚ ਬਿਨਾਂ ਸ਼ਰਤ ਮਰਜ ਕੀਤਾ ਜਾਵੇ।

ਨਹੀਂ ਤਾਂ ਹੋਵੇਗਾ ਜੇਲ੍ਹ ਭਰੋ ਅੰਦੋਲਨ

ਅੰਦੋਲਨਕਾਰੀ ਅਧਿਆਪਕਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦੀ ਪੂਰੀਆਂ ਨਹੀਂ ਕੀਤੀਆਂ ਗਈਆਂ,  ਤਾਂ ਉਹ "ਜੇਲ੍ਹ ਭਰੋ ਅੰਦੋਲਨ" ਸ਼ੁਰੂ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਉਨ੍ਹਾਂ ਦਾ ਸੰਘਰਸ਼ ਸਿਰਫ਼ ਅਧਿਆਪਕ ਵਰਗ ਦਾ ਨਹੀਂ ਰਿਹਾ ਹੈ,  ਸਗੋਂ ਸੂਬਾ ਸਰਕਾਰ ਵੱਲੋਂ ਉਨ੍ਹਾਂ ਕੀਤੀ ਜਾ ਰਹੀ ਬੇਇੰਸਾਫੀ ਦੇ ਖਿਲਾਫ ਪੰਜਾਬ ਦੇ ਆਮ ਲੋਕ ਵੀ ਮੋਢੇ ਨਾਲ ਮੋਢਾ ਜੋੜ ਕੇ ਕੰਪਿਊਟਰ ਅਧਿਆਪਕਾਂ ਦਾ ਸਾਥ ਦੇ ਰਹੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਆਪ ਸਰਕਾਰ ਦੀਆਂ ਗਲਤੀਆਂ ਕਾਰਨ ਪੰਜਾਬ 'ਚ ਇਤਿਹਾਸਕ ਬਿਜਲੀ ਸੰਕਟ: ਵੜਿੰਗ

CM ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਬਣੇ 1.26 ਕਰੋੜ ਕਾਰਡਾਂ ਦੀ ਵੰਡ ਦੀ ਸ਼ੁਰੂਆਤ, 54 ਲੱਖ ਪਰਿਵਾਰਾਂ ਨੂੰ ਮਿਲੀ ਸਿਹਤ ਸੁਰੱਖਿਆ

ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

‘ਗੈਂਗਸਟਰਾਂ 'ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ - ਗਿਆਨੀ ਕੁਲਦੀਪ ਸਿੰਘ ਗੜਗੱਜ

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ : ਕੁਲਤਾਰ ਸੰਧਵਾਂ

ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਖ਼ਿਲਾਫ਼ ਪੰਜ ਸਿੰਘ ਸਾਹਿਬਾਨ ਦਾ ਫੈਸਲਾ

ਵਿਜੀਲੈਂਸ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ