Friday, July 31, 2026
ਤਾਜਾ ਖਬਰਾਂ
ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ 27 ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ ਕੀਤੀ 'ਈਜ਼ੀ ਕਨੈਕਟ' ਹਵਾਈ ਸੇਵਾ ਪੰਜਾਬ ਅਤੇ ਐਨ.ਆਰ.ਆਈ. ਭਾਈਚਾਰੇ ਲਈ ਇਤਿਹਾਸਕ ਤੋਹਫ਼ਾ: ਕੇਵਲ ਸਿੰਘ ਢਿੱਲੋਂਸ੍ਰੀ ਅਕਾਲ ਤਖ਼ਤ ਸਾਹਿਬ ਨੇ ਬੇਅਦਬੀ ਕਾਨੂੰਨ 'ਤੇ ਪੰਜਾਬ ਸਰਕਾਰ ਦੇ ਜਵਾਬ ਨੂੰ ਰੱਦ ਕਰ ਦਿੱਤਾ, ਸਿੱਖ ਮਾਹਿਰਾਂ ਦੀ ਕਮੇਟੀ ਦਾ ਗਠਨ ਕੀਤਾਸਫਾਈ ਸੇਵਕਾਂ ਦੇ ਸੱਦੇ ਤੇ ਪੰਜਾਬ ਬੰਦ ਨੂੰ ਜ਼ੋਰਦਾਰ ਹੁੰਗਾਰਾ, ਜਬਰ ਕਰਨ ਵਾਲੇ ਡੀ ਐਸ ਪੀ ਤੇ ਐਸ ਐਚ ਓ ਬਰਨਾਲਾ ਖਿਲਾਫ਼ ਪਰਚਾ ਦਰਜ ਕਰਨ ਦੀ ਮੰਗਭਗਵੰਤ ਮਾਨ ਇੱਕ ਵੱਡਾ ਝੂਠਾ ਹੈ: ਵੜਿੰਗ ਕਹਿੰਦਾ ਹੈ, ਮੁੱਖ ਮੰਤਰੀ ਇੱਕੋ ਝੂਠ ਨੂੰ 100 ਵਾਰ ਦੁਹਰਾਉਂਦਾ ਹੈਹਰਸਿਮਰਤ ਨੇ ਗ੍ਰਹਿ ਮੰਤਰੀ ਨੂੰ ਪੰਜਾਬ ਪ੍ਰੀਖਿਆ ਲੀਕ ਦੀ ਜਾਂਚ ਦਾ ਹੁਕਮ ਦੇਣ ਦੀ ਅਪੀਲ ਕੀਤੀ

Punjab

ਪੰਜਾਬ ਦੇ ਮੁੱਖ ਮੰਤਰੀ ਦੱਸਣ ਕਿ ਕਿੰਨੇ ਐਲਾਨ ਪੂਰੇ ਹੋਏ, ਕਿਹਾ ਭਾਜਪਾ ਪੂਰੇ ਕਰੇਗੀ ਸ਼ਹੀਦ ਊਧਮ ਸਿੰਘ ਦੇ ਸੁਪਨੇ: ਹਰਿਆਣਾ CM ਸੈਣੀ

ਪੰਜਾਬ ਨਿਊਜ਼ ਐਕਸਪ੍ਰੈੱਸ | July 31, 2026 05:16 PM

- ਪੰਜਾਬ ਦੇ ਸਨੌਰ ਵਿਖੇ ਸ਼ਹੀਦ ਊਧਮ ਸਿੰਘ ਜੀ ਦੇ 87ਵੇਂ ਸ਼ਹੀਦੀ ਦਿਵਸ ਮੌਕੇ ਕਰਵਾਏ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਕੀਤੀ ਸ਼ਿਰਕਤ

ਚੰਡੀਗੜ੍ਹ, 31 ਜੁਲਾਈ – ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਉਹ ਸੂਬੇ ਦੇ ਲੋਕਾਂ ਨੂੰ ਦੱਸਣ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਕੀਤੇ ਗਏ 56 ਐਲਾਨਾਂ ਵਿੱਚੋਂ ਕਿੰਨੇ ਪੂਰੇ ਹੋਏ ਹਨ, ਅਗਲੀਆਂ ਚੋਣਾਂ ਹੋਣ ਵਿੱਚ ਮਹਿਜ਼ 4 ਮਹੀਨੇ ਬਾਕੀ ਹਨ, ਕੀ ਉਹ ਸਾਰੇ ਐਲਾਨਾਂ ਨੂੰ ਪੂਰਾ ਕਰ ਦੇਣਗੇ।

ਸੈਣੀ ਅੱਜ ਪੰਜਾਬ ਦੇ ਸਨੌਰ ਵਿਖੇ ਸ਼ਹੀਦ ਊਧਮ ਸਿੰਘ ਜੀ ਦੇ 87ਵੇਂ ਸ਼ਹੀਦੀ ਦਿਵਸ ਮੌਕੇ ਆਯੋਜਿਤ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸੰਬੋਧਨ ਕਰ ਰਹੇ ਸਨ।

ਇਸ ਮੌਕੇ ਉਨ੍ਹਾਂ ਸ਼ਹੀਦ ਊਧਮ ਸਿੰਘ ਨੂੰ ਨਮਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਸਰਕਾਰ ਹੀ ਸ਼ਹੀਦ ਊਧਮ ਸਿੰਘ ਵੱਲੋਂ ਨੌਜਵਾਨਾਂ ਦੇ ਵਿਕਾਸ ਲਈ ਵੇਖੇ ਗਏ ਸੁਪਨਿਆਂ ਨੂੰ ਪੂਰਾ ਕਰ ਸਕਦੀ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ 'ਤੇ ਤੰਜ ਕੱਸਦਿਆਂ ਕਿਹਾ ਕਿ ਸਿਰਫ਼ ਨਾਅਰਿਆਂ ਨਾਲ ਨਹੀਂ, ਨੀਅਤ ਨਾਲ ਰਾਜ ਦਾ ਵਿਕਾਸ ਹੁੰਦਾ ਹੈ।

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਵਿੱਚ ਐਕਸਾਈਜ਼ ਇੰਸਪੈਕਟਰ ਦੀ ਭਰਤੀ ਵਿੱਚ ਗੜਬੜੀ ਹੋਣ ਦਾ ਦੋਸ਼ ਲਗਾਉਂਦਿਆਂ "ਆਪ ਸਰਕਾਰ" ਨੂੰ ਘੇਰਿਆ ਅਤੇ ਇਸ ਨੂੰ ਪ੍ਰਤਿਭਾਵਾਨ ਨੌਜਵਾਨਾਂ ਨਾਲ ਬਹੁਤ ਵੱਡਾ ਧੋਖਾ ਕਰਾਰ ਦਿੱਤਾ। ਉਨ੍ਹਾਂ ਪ੍ਰੋਗਰਾਮ ਵਿੱਚ ਇੱਕ ਬੁਲਾਰੇ ਵੱਲੋਂ "ਪੰਜਾਬ ਸਰਕਾਰ ਨੇ 30 ਪ੍ਰਤੀਸ਼ਤ ਚੋਣਾਵੀਂ ਵਾਅਦੇ ਪੂਰੇ ਕੀਤੇ" ਦੇ ਹਵਾਲੇ ਨਾਲ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੱਸਣ ਕਿ ਉਨ੍ਹਾਂ ਨੇ ਪਿਛਲੀਆਂ ਚੋਣਾਂ ਵਿੱਚ ਕੀਤੇ ਗਏ ਕਿੰਨੇ ਵਾਅਦਿਆਂ ਨੂੰ ਪੂਰਾ ਕਰ ਲਿਆ ਹੈ? ਅਤੇ ਕੀ ਬਾਕੀ 4 ਮਹੀਨਿਆਂ ਵਿੱਚ ਬਾਕੀ ਐਲਾਨਾਂ ਨੂੰ ਪੂਰਾ ਕਰ ਦੇਣਗੇ?

ਸ੍ਰੀ ਸੈਣੀ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਹੇਠ ਭਾਰਤ ਅੱਜ ਵਿਰਾਸਤ 'ਤੇ ਮਾਣ ਕਰਦਿਆਂ ਹੋਇਆ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ। ਹਰਿਆਣਾ ਵਿੱਚ ਸਾਡੀ ਸਰਕਾਰ ਇਸੇ ਭਾਵਨਾ 'ਤੇ ਕੰਮ ਕਰ ਰਹੀ ਹੈ। ਉਨ੍ਹਾਂ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ, ਔਰਤਾਂ ਅਤੇ ਨੌਜਵਾਨਾਂ ਦੇ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਪਿਛਲੀ ਵਿਧਾਨ ਸਭਾ ਚੋਣ ਵਿੱਚ ਭਾਜਪਾ ਨੇ ਆਪਣੇ ਚੋਣਾਵੀਂ ਸੰਕਲਪ-ਪੱਤਰ ਵਿੱਚ 217 ਸੰਕਲਪ ਲਏ ਸਨ, ਜਿਨ੍ਹਾਂ ਵਿੱਚੋਂ 70 ਸੰਕਲਪ ਤਾਂ ਮਹਿਜ਼ ਡੇਢ ਸਾਲ ਵਿੱਚ ਹੀ ਪੂਰੇ ਕਰ ਦਿੱਤੇ ਹਨ, ਬਾਕੀ ਦੇ 147 ਸੰਕਲਪ ਵੀ ਬਹੁਤ ਜਲਦੀ ਪੂਰੇ ਕਰ ਦਿੱਤੇ ਜਾਣਗੇ।

ਉਨ੍ਹਾਂ ਪੰਜਾਬ ਦੀ ਜਨਤਾ ਨੂੰ ਸ਼ਹੀਦ ਸਰਦਾਰ ਊਧਮ ਸਿੰਘ ਜੀ ਦੇ ਆਦਰਸ਼ਾਂ 'ਤੇ ਚੱਲਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਭਾਜਪਾ ਹੀ ਇਕੋ-ਇਕ ਅਜਿਹੀ ਪਾਰਟੀ ਹੈ ਜੋ ਮਹਾਂਪੁਰਖਾਂ ਦਾ ਸਤਿਕਾਰ ਕਰਕੇ ਦੇਸ਼ ਨੂੰ ਵਿਕਸਤ ਅਤੇ ਸੰਸਕਾਰਿਤ ਕਰਨ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ।

ਸ੍ਰੀ ਨਾਇਬ ਸਿੰਘ ਸੈਣੀ ਨੇ ਸਨੌਰ ਨੂੰ ਪਾਵਨ ਧਰਤੀ ਦੱਸਿਆ ਅਤੇ ਕਿਹਾ ਕਿ ਕੁਝ ਧਰਤੀਆਂ ਸਿਰਫ਼ ਇਤਿਹਾਸ ਦਾ ਹਿੱਸਾ ਬਣਦੀਆਂ ਹਨ... ਪਰ ਕੁਝ ਧਰਤੀਆਂ ਇਤਿਹਾਸ ਘੜਦੀਆਂ ਹਨ। ਸਨੌਰ ਅਜਿਹੀ ਹੀ ਪੁੰਨਭੂਮੀ ਹੈ। ਇਹ ਸਿਰਫ਼ ਇੱਕ ਕਸਬਾ ਨਹੀਂ ਹੈ, ਸਿਰਫ਼ ਇੱਕ ਖੇਤਰ ਨਹੀਂ ਹੈ; ਇਹ ਰਾਸ਼ਟਰਭਗਤੀ ਦੀ ਰਾਜਧਾਨੀ ਹੈ। ਇਸ ਧਰਤੀ ਦੀ ਮਿੱਟੀ ਸਾਨੂੰ ਯਾਦ ਦਿਵਾਉਂਦੀ ਹੈ ਕਿ ਆਜ਼ਾਦੀ ਸਾਨੂੰ ਵਿਰਸੇ ਵਿੱਚ ਨਹੀਂ ਮਿਲੀ, ਸਗੋਂ ਗੁਰੂਆਂ ਦੇ ਤਪ, ਵੀਰਾਂ ਦੇ ਪਰਾਕ੍ਰਮ ਅਤੇ ਸ਼ਹੀਦਾਂ ਦੇ ਬਲਿਦਾਨ ਤੋਂ ਮਿਲੀ ਹੈ।

ਉਨ੍ਹਾਂ ਸਰਦਾਰ ਊਧਮ ਸਿੰਘ ਦੇ ਜੀਵਨ 'ਤੇ ਵਿਸਥਾਰ ਨਾਲ ਚਾਨਣਾ ਪਾਉਂਦਿਆਂ ਉਨ੍ਹਾਂ ਦੀ ਰਾਸ਼ਟਰਭਗਤੀ ਤੋਂ ਜਾਣੂ ਕਰਵਾਇਆ ਕਿ ਕਿਸ ਤਰ੍ਹਾਂ ਨਾਲ ਸਰਦਾਰ ਊਧਮ ਸਿੰਘ ਨੇ ਜਲ੍ਹਿਆਂਵਾਲਾ ਕਾਂਡ ਦੇ ਦੋਸ਼ੀ ਅੰਗਰੇਜ਼ ਅਫ਼ਸਰ ਡਾਇਰ ਨੂੰ ਲੰਡਨ ਜਾ ਕੇ ਮਾਰਿਆ ਸੀ। ਊਧਮ ਸਿੰਘ ਜੀ ਨੇ ਅੰਗਰੇਜ਼ ਜਨਤਾ ਅਤੇ ਅੰਗਰੇਜ਼ੀ ਸਾਮਰਾਜਵਾਦ ਵਿੱਚ ਫ਼ਰਕ ਕੀਤਾ। ਉਨ੍ਹਾਂ ਦੀ ਲੜਾਈ ਕਿਸੇ ਧਰਮ, ਕਿਸੇ ਜਾਤੀ, ਕਿਸੇ ਦੇਸ਼ ਦੀ ਜਨਤਾ ਨਾਲ ਨਹੀਂ ਸੀ ਸਗੋਂ ਅਨਿਆਂ ਦੇ ਖ਼ਿਲਾਫ਼ ਸੀ।

ਸ੍ਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਲੋਕਾਂ ਵਿੱਚ ਜੋਸ਼ ਭਰਦਿਆਂ ਕਿਹਾ ਕਿ ਇੱਕ ਊਧਮ ਸਿੰਘ ਨੇ ਇੱਕੀ ਸਾਲਾਂ ਤੱਕ ਆਪਣਾ ਸੰਕਲਪ ਨਿਭਾਇਆ ਅਤੇ ਇੱਕ ਸਾਮਰਾਜ ਦੀ ਨੀਂਹ ਹਿਲਾ ਦਿੱਤੀ। ਅੱਜ ਜੇਕਰ ਸਾਢੇ ਤਿੰਨ ਕਰੋੜ ਪੰਜਾਬੀ ਆਪਣੇ ਸੰਕਲਪ ਨਿਭਾ ਲੈਣ, ਤਾਂ ਪੰਜਾਬ ਦੀ ਤਕਦੀਰ ਬਦਲਣ ਤੋਂ ਦੁਨੀਆਂ ਦੀ ਕੋਈ ਤਾਕਤ ਨਹੀਂ ਰੋਕ ਸਕਦੀ।

ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ, ਪ੍ਰੋਗਰਾਮ ਦੇ ਆਯੋਜਕ ਸ੍ਰੀ ਹਰਦੀਪ ਸਿੰਘ ਕੰਬੋਜ, ਬਾਬਾ ਬ੍ਰਹਮ ਦਾਸ ਜੀ ਮਹਾਰਾਜ, ਸਵਾਮੀ ਰਾਜੇਸ਼ਵਰਾਨੰਦ ਮਹਾਰਾਜ, ਸੰਤ ਮਹੇਸ਼ ਮੁਨਿ ਜੀ ਮਹਾਰਾਜ ਸਮੇਤ ਹੋਰ ਪਤਵੰਤੇ ਵਿਅਕਤੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅਕਾਲੀ ਦਲ ਦੇ ਵਫਦ ਵੱਲੋਂ ਰਾਜਪਾਲ ਨਾਲ ਮੁਲਾਕਾਤ, SC ਮਹਿਲਾਵਾਂ ਤੇ ਸਫਾਈ ਸੇਵਕਾਂ ’ਤੇ ਲਾਠੀਚਾਰਜ ਦੇ ਮਾਮਲੇ 'ਚ ਨਿਆਂਇਕ ਜਾਂਚ ਦੀ ਕੀਤੀ ਅਪੀਲ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: CM ਮਾਨ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਘਰੇਲੂ ਅਤੇ ਸਜਾਵਟੀ ਪੇਂਟਾਂ ਨੂੰ ਲੈੱਡ-ਮੁਕਤ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ

ਸਿੱਖ ਵਿਧਾਇਕ ਜ਼ਮੀਰ ਦੀ ਆਵਾਜ਼ ਸੁਣ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਨੂੰ ਲਾਗੂ ਕਰਵਾਉਣ - ਗਿਆਨੀ ਕੁਲਦੀਪ ਸਿੰਘ ਗੜਗੱਜ

ਮਾਨਸਿਕ ਸਿਹਤ ਮਾਹਿਰਾਂ ਨੇ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦਿੱਤਾ ਹੁਲਾਰਾ

OTS-2025: ਹੁਣ ਤੱਕ 167.23 ਕਰੋੜ ਰੁਪਏ ਹੋਏ ਜਮ੍ਹਾਂ ਅਤੇ 534.54 ਕਰੋੜ ਰੁਪਏ ਦੀ ਰਾਹਤ ਗਈ ਦਿੱਤੀ: ਹਰਪਾਲ ਚੀਮਾ

ਆਸਾਮ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਨੇ ਵਧਾਇਆ ਸਹਿਯੋਗ ਦਾ ਹੱਥ

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਡੀ.ਸੀ. ਕੰਪਲੈਕਸ ਦੀ ਨਿਰਧਾਰਤ ਹਦੂਦ ਤੋਂ ਬਾਹਰ ਹੀ ਕੀਤੇ ਜਾਣ ਰੋਸ ਪ੍ਰਦਰਸ਼ਨ – ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ

ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ