Thursday, September 10, 2026
ਤਾਜਾ ਖਬਰਾਂ
ਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਵੰਡਣ ਦੀ ਕੋਸ਼ਿਸ਼ ਵਿੱਚ ਪੰਜਾਬ ਸਰਕਾਰ ਨੇ ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ਲਈ ਡੀਏ ਵਧਾ ਕੇ 60 ਪ੍ਰਤੀਸ਼ਤ ਕਰਨ ਦਾ ਪ੍ਰਸਤਾਵ ਰੱਖਿਆ 

Punjab

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਸਕਾਰ ਅੱਜ ਹੀ

ਪੰਜਾਬ ਨਿਊਜ਼ ਐਕਸਪ੍ਰੈੱਸ | September 10, 2026 03:38 PM

ਜਲੰਧਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਜਲੰਧਰ ਦੇ ਸੀਨੀਅਰ ਸਿਆਸੀ ਆਗੂ ਭਗਤ ਚੁੰਨੀ ਲਾਲ ਦਾ ਵੀਰਵਾਰ ਸਵੇਰੇ 94 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਉਨ੍ਹਾਂ ਨੇ ਜਲੰਧਰ ਦੇ ਬਸਤੀ ਸ਼ੇਖ ਸਥਿਤ ਆਪਣੇ ਘਰ ਵਿੱਚ ਆਖਰੀ ਸਾਹ ਲਿਆ।

ਭਗਤ ਚੁੰਨੀ ਲਾਲ ਦਾ ਅੰਤਿਮ ਸਸਕਾਰ ajj ਵੀਰਵਾਰ ਸ਼ਾਮ 5 ਵਜੇ ਦੇ ਕਰੀਬ ਬਸਤੀ ਸ਼ੇਖ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਪੰਜਾਬ ਸਰਕਾਰ ਨੇ ਉਨ੍ਹਾਂ ਦੇ ਦਿਹਾਂਤ ’ਤੇ ਸੋਗ ਵਜੋਂ ਅੱਜ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਬਾਕੀ ਦਿਨ ਲਈ ਛੁੱਟੀ ਦਾ ਐਲਾਨ ਕੀਤਾ ਹੈ।

ਬਾਦਲ ਸਰਕਾਰ ’ਚ ਰਹੇ ਕੈਬਨਿਟ ਮੰਤਰੀ
ਭਗਤ ਚੁੰਨੀ ਲਾਲ 2012 ਤੋਂ 2017 ਤੱਕ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਰਹੇ। ਇਸ ਦੌਰਾਨ ਉਨ੍ਹਾਂ ਕੋਲ ਸਥਾਨਕ ਸਰਕਾਰਾਂ, ਮੈਡੀਕਲ ਸਿੱਖਿਆ ਤੇ ਖੋਜ, ਕਿਰਤ ਅਤੇ ਜੰਗਲਾਤ ਤੇ ਜੰਗਲੀ ਜੀਵ ਵਿਭਾਗ ਵਰਗੇ ਅਹਿਮ ਮੰਤਰਾਲੇ ਰਹੇ। 2011 ਵਿੱਚ ਸਤਪਾਲ ਗੋਸਾਈਂ ਦੇ ਅਸਤੀਫ਼ੇ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦਾ ਡਿਪਟੀ ਸਪੀਕਰ ਵੀ ਬਣਾਇਆ ਗਿਆ ਸੀ।

ਉਨ੍ਹਾਂ ਨੇ 1985 ਵਿੱਚ ਆਜ਼ਾਦ ਉਮੀਦਵਾਰ ਵਜੋਂ ਜਲੰਧਰ ਦੱਖਣੀ ਤੋਂ ਚੋਣ ਲੜ ਕੇ ਸਿਆਸਤ ਦੀ ਸ਼ੁਰੂਆਤ ਕੀਤੀ। 1997 ਵਿੱਚ ਪਹਿਲੀ ਵਾਰ ਇਸ ਸੀਟ ਤੋਂ ਵਿਧਾਇਕ ਬਣੇ ਅਤੇ 2007 ਵਿੱਚ ਮੁੜ ਜਿੱਤ ਦਰਜ ਕੀਤੀ। ਹਲਕਿਆਂ ਦੀ ਹੱਦਬੰਦੀ ਤੋਂ ਬਾਅਦ ਇਹ ਸੀਟ ਜਲੰਧਰ ਪੱਛਮੀ ਬਣੀ, ਜਿੱਥੋਂ ਉਨ੍ਹਾਂ ਨੇ 2012 ਵਿੱਚ ਭਾਜਪਾ ਦੀ ਟਿਕਟ ’ਤੇ ਚੋਣ ਜਿੱਤੀ।

2017 ਦੀਆਂ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਫੈਸਲਾ ਕਰਦਿਆਂ ਭਗਤ ਚੁੰਨੀ ਲਾਲ ਨੇ ਸਰਗਰਮ ਸਿਆਸਤ ਤੋਂ ਦੂਰੀ ਬਣਾ ਲਈ ਸੀ। ਉਨ੍ਹਾਂ ਦਾ ਜਨਮ 1 ਦਸੰਬਰ 1932 ਨੂੰ ਸਿਆਲਕੋਟ, ਮੌਜੂਦਾ ਪਾਕਿਸਤਾਨ ਵਿੱਚ ਹੋਇਆ ਸੀ। ਵੰਡ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਜਲੰਧਰ ਆ ਵੱਸਿਆ। ਉਨ੍ਹਾਂ ਦੇ ਪਰਿਵਾਰ ਵਿੱਚ ਚਾਰ ਪੁੱਤਰ ਅਤੇ ਚਾਰ ਧੀਆਂ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ 'ਤੇ ਵਾਰ ਦਾ 233ਵਾਂ ਦਿਨ: ਪੰਜਾਬ ਪੁਲਿਸ ਵੱਲੋਂ 607 ਥਾਈਂ ਛਾਪੇਮਾਰੀ; 307 ਕਾਬੂ

ਭਗਤ ਪਰਿਵਾਰ ਨੂੰ ਇਕ ਦਿਨ 'ਚ ਹੀ ਦੋਹਰਾ ਸਦਮਾ, ਜਵਾਈ ਮੋਹਨ ਲਾਲ ਭਗਤ ਦਾ ਵੀ ਦਿਹਾਂਤ

7 ਦਿਨਾਂ ’ਚ ਰਾਘਵ ਚੱਢਾ ਦਾ ਦਿੱਲੀ ’ਚ ਵੋਟ ਬਣਿਆ: AAP ਨੇਤਾ ਢਾਂਡਾ ਦਾ ਦਾਅਵਾ

NCSC ਦੀ ਟੀਮ ਵੱਲੋਂ ਸੰਗਰੂਰ ਵਿਖੇ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ; ਪਰਿਵਾਰ ਵੱਲੋਂ ਕੀਤੀ ਗਈ ਕਾਰਵਾਈ ’ਤੇ ਤਸੱਲੀ ਦਾ ਪ੍ਰਗਟਾਵਾ

'ਇਨਵੈਸਟ ਪੰਜਾਬ' ਵੱਲੋਂ ਸ਼ਾਰਜਾਹ ਅਤੇ ਪੰਜਾਬ ਦੇ ਉਦਯੋਗਾਂ ਨੂੰ ਇੱਕ-ਦੂਜੇ ਦੇ ਬਾਜ਼ਾਰਾਂ ਵਿੱਚ ਵਿਸਤਾਰ ਲਈ ਦਿੱਤਾ ਜਾਵੇਗਾ ਪੂਰਾ ਸਹਿਯੋਗ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਕੀਤੀ ਜਾ ਰਹੀ ਹੈ ਫੁੱਲਾਂ ਦੀ ਸਜਾਵਟ

ਅੰਮ੍ਰਿਤਸਰ ਵਿੱਚ 422 ਅਤੇ ਪਟਿਆਲਾ ਵਿੱਚ 168 ਭਿਖਿਆ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ; ਪੁਨਰਵਾਸ ਲਈ ਚੱਲ ਰਹੀ ਕਾਰਵਾਈ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਸਪੀਕਰ ਕੁਲਤਾਰ ਸੰਧਵਾਂ ਵੱਲੋਂ ਪੰਜਾਬ ਦੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਸਰਕਾਰ ਵੱਲੋਂ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ 'ਤੇ ਸ਼ੋਕ ਵਜੋਂ ਛੁੱਟੀ ਦਾ ਐਲਾਨ