Friday, October 09, 2026
ਤਾਜਾ ਖਬਰਾਂ
• ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ

Punjab

ਪੰਜਾਬ ਦੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਮੈਗਾ ਪੀ.ਟੀ.ਐਮ. ਵਿੱਚ 21 ਲੱਖ ਮਾਪਿਆਂ ਵੱਲੋਂ ਸ਼ਮੂਲੀਅਤ

ਪੰਜਾਬ ਨਿਊਜ਼ ਐਕਸਪ੍ਰੈੱਸ | October 09, 2026 07:54 PM

• *ਮੈਗਾ ਪੀ.ਟੀ.ਐਮ. ਪ੍ਰੀਖਿਆ ਵਿੱਚ ਅੰਕਾਂ ਤੋਂ ਅੱਗੇ ਵਧ ਕੇ ਹਰੇਕ ਬੱਚੇ ਦੇ ਸਰਬਪੱਖੀ ਵਿਕਾਸ 'ਤੇ ਕੇਂਦਰਿਤ: ਹਰਜੋਤ ਸਿੰਘ ਬੈਂਸ*
• *ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸਕੂਲਾਂ 'ਚ ਵਿਸ਼ਵਾਸ ਪ੍ਰਗਟਾਉਣ ਲਈ ਮਾਪਿਆਂ ਦਾ ਕੀਤਾ ਧੰਨਵਾਦ*
• *ਮੈਗਾ ਪੀ.ਟੀ.ਐਮ. ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਭਾਗ ਦੇ ਅਧਿਕਾਰੀਆਂ ਨੇ 2 ਹਜ਼ਾਰ ਤੋਂ ਵੱਧ ਸਕੂਲਾਂ ਦਾ ਕੀਤਾ ਦੌਰਾ: ਸਿੱਖਿਆ ਮੰਤਰੀ*

ਚੰਡੀਗੜ੍ਹ, 9 ਅਕਤੂਬਰ : ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਨੂੰ ਸਾਕਾਰਤਮਕ ਦਿਸ਼ਾ ਦੇਣ ਲਈ ਇੱਕ ਵੱਡੀ ਪਹਿਲਕਦਮੀ ਤਹਿਤ ਅੱਜ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ 19, 200 ਸਰਕਾਰੀ ਸਕੂਲਾਂ ਵਿੱਚ ਕਰਵਾਈ ਗਈ ਮੈਗਾ ਪੀ.ਟੀ.ਐਮ. ਵਿੱਚ ਲਗਭਗ 21 ਲੱਖ ਮਾਪੇ ਸ਼ਾਮਲ ਹੋਏ। ਇਸ ਦੌਰਾਨ ਵਿਦਿਆਰਥੀਆਂ ਦੀ ਅਕਾਦਮਿਕ ਪ੍ਰਗਤੀ, ਹਾਜ਼ਰੀ, ਸਮਰਥਾਵਾਂ ਅਤੇ ਹੋਰ ਸੁਧਾਰ ਵਾਲੇ ਖੇਤਰਾਂ 'ਤੇ ਵਿਸਥਾਰਤ ਚਰਚਾ ਕੀਤੀ ਗਈ। ਮਾਪਿਆਂ ਦੀ ਇਸ ਰਿਕਾਰਡ ਗਿਣਤੀ ਵਿੱਚ ਸ਼ਮੂਲੀਅਤ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੁਆਰਾ 'ਪੰਜਾਬ ਸਿੱਖਿਆ ਕ੍ਰਾਂਤੀ' ਤਹਿਤ ਕੀਤੇ ਜਾ ਰਹੇ ਸਿੱਖਿਆ ਸੁਧਾਰਾਂ ਵਿੱਚ ਲੋਕਾਂ ਦੇ ਵਧਦੇ ਵਿਸ਼ਵਾਸ ਨੂੰ ਦਰਸਾਇਆ ਹੈ।

ਮੈਗਾ ਪੀ.ਟੀ.ਐਮ. ਦੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸਕੂਲਾਂ ਵਿੱਚ ਵਿਸ਼ਵਾਸ ਪ੍ਰਗਟਾਉਣ ਅਤੇ ਵੱਡੀ ਗਿਣਤੀ ਵਿੱਚ ਇਸ ਮੁਹਿੰਮ ਨਾਲ ਜੁੜਨ ਲਈ ਮਾਪਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਵਧਾਈ ਵੀ ਦਿੱਤੀ।

ਉਨ੍ਹਾਂ ਦੱਸਿਆ ਕਿ "ਹਰ ਦਿਨ, ਇਕ ਕਦਮ ਅੱਗੇ" ਥੀਮ ਹੇਠ ਕਰਵਾਈ ਗਈ ਇਸ ਪੀ.ਟੀ.ਐਮ. ਵਿੱਚ ਲਗਭਗ 21 ਲੱਖ ਮਾਪਿਆਂ ਨੇ ਹਾਜ਼ਰੀ ਭਰੀ, ਜੋ ਸਿੱਖਿਆ ਖੇਤਰ ਵਿੱਚ ਪਰਿਵਾਰਾਂ ਦੀ ਸਰਗਰਮ ਭਾਗੀਦਾਰੀ ਨੂੰ ਦਰਸਾਉਂਦੀ ਹੈ। ਇਸ ਮੀਟਿੰਗ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਅਤੇ ਕਾਰਵਾਈ ਦਾ ਨਿਰੀਖਣ ਕਰਨ ਲਈ ਵਿਭਾਗੀ ਅਧਿਕਾਰੀਆਂ ਦੁਆਰਾ ਲਗਭਗ 2, 000 ਸਕੂਲਾਂ ਦਾ ਦੌਰਾ ਵੀ ਕੀਤਾ ਗਿਆ।

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਰਿਪੋਰਟ ਕਾਰਡਾਂ ਅਤੇ ਪ੍ਰੀਖਿਆ ਦੇ ਅੰਕਾਂ ਤੋਂ ਅੱਗੇ ਵਧਦਿਆਂ, ਮੈਗਾ ਪੀ.ਟੀ.ਐਮ. ਦਾ ਮੁੱਖ ਮਕਸਦ ਮਾਪੇ-ਅਧਿਆਪਕ ਭਾਈਵਾਲੀ ਨੂੰ ਮਜ਼ਬੂਤ ਕਰਨਾ ਹੈ ਤਾਂ ਜੋ ਹਰੇਕ ਬੱਚੇ ਨੂੰ ਸਮੇਂ ਸਿਰ ਉਤਸ਼ਾਹ, ਮਾਰਗਦਰਸ਼ਨ ਅਤੇ ਅਕਾਦਮਿਕ ਸਹਿਯੋਗ ਮਿਲ ਸਕੇ। ਇਸ ਦੌਰਾਨ ਹਰੇਕ ਬੱਚੇ ਦੀ ਸਮੁੱਚੀ ਪੜ੍ਹਾਈ ਅਤੇ ਵਿਅਕਤੀਗਤ ਲੋੜਾਂ 'ਤੇ ਕੇਂਦਰਿਤ ਸਾਰਥਕ ਵਿਚਾਰ-ਵਟਾਂਦਰਾ ਵੀ ਕੀਤਾ ਗਿਆ।

ਇਸ ਮੀਟਿੰਗ ਦੌਰਾਨ ਅਧਿਆਪਕਾਂ ਨੇ ਰਿਪੋਰਟ ਕਾਰਡ ਸਾਂਝੇ ਕੀਤੇ ਅਤੇ ਜਮਾਤ ਵਿੱਚ ਬੱਚਿਆਂ ਦੀ ਕਾਰਗੁਜ਼ਾਰੀ, ਹਾਜ਼ਰੀ ਅਤੇ ਸਿੱਖਣ ਦੇ ਨਤੀਜਿਆਂ 'ਤੇ ਚਰਚਾ ਕੀਤੀ, ਜਿਸ ਵਿੱਚ ਹਰੇਕ ਵਿਦਿਆਰਥੀ ਦੀਆਂ ਸਮਰਥਾਵਾਂ ਅਤੇ ਸੁਧਾਰ ਦੀ ਲੋੜ ਵਾਲੇ ਖੇਤਰਾਂ 'ਤੇ ਚਾਨਣਾ ਪਾਇਆ ਗਿਆ। ਸਿੱਖਿਆ ਮੰਤਰੀ ਨੇ ਦੱਸਿਆ ਕਿ ਮਾਪਿਆਂ ਨੂੰ ਘਰ ਵਿੱਚ ਪੜ੍ਹਾਈ ਵਿੱਚ ਮਦਦ ਕਰਨ ਦੇ ਵਿਹਾਰਕ ਤਰੀਕਿਆਂ ਬਾਰੇ ਵੀ ਦੱਸਿਆ ਗਿਆ ਤਾਂ ਜੋ ਉਹ ਅਧਿਆਪਕਾਂ ਨਾਲ ਮਿਲ ਕੇ ਵਿਦਿਆਰਥੀਆਂ ਦੀਆਂ ਸਿੱਖਣ ਦੀਆਂ ਕਮੀਆਂ ਨੂੰ ਦੂਰ ਕਰਨ ਵਿੱਚ ਸਹਾਇਤਾ ਕਰ ਸਕਣ।

ਬੈਂਸ ਨੇ ਕਿਹਾ ਕਿ ਮੈਗਾ ਪੀ.ਟੀ.ਐਮ. ਨੇ ਸਕੂਲ ਸਿੱਖਿਆ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵਿਦਿਆਰਥੀ-ਪੱਖੀ ਪਹਿਲਕਦਮੀਆਂ ਬਾਰੇ ਮਾਪਿਆਂ ਨੂੰ ਜਾਗਰੂਕ ਕਰਨ ਲਈ ਵੀ ਇੱਕ ਮੰਚ ਵਜੋਂ ਕੰਮ ਕੀਤਾ। ਉਨ੍ਹਾਂ ਨੇ ਸਕੂਲ ਪ੍ਰਬੰਧਕ ਕਮੇਟੀ (ਐਸ.ਐਮ.ਸੀ.) ਦੇ ਮੈਂਬਰਾਂ ਦਾ ਸਕੂਲ ਦੇ ਵਿਕਾਸ ਅਤੇ ਸਰਕਾਰੀ ਸਕੂਲਾਂ ਵਿੱਚ ਭਾਈਚਾਰਕ ਭਾਗੀਦਾਰੀ ਨੂੰ ਮਜ਼ਬੂਤ ਕਰਨ ਵਿੱਚ ਪਾਏ ਵੱਡੇ ਯੋਗਦਾਨ ਲਈ ਧੰਨਵਾਦ ਕੀਤਾ।

ਇਹ ਪਹਿਲਕਦਮੀ 'ਪੰਜਾਬ ਸਿੱਖਿਆ ਕ੍ਰਾਂਤੀ' ਦਾ ਹਿੱਸਾ ਹੈ, ਜੋ ਅਧਿਆਪਕਾਂ, ਮਾਪਿਆਂ ਅਤੇ ਸਮੁੱਚੇ ਸਕੂਲ ਭਾਈਚਾਰੇ ਦੇ ਆਪਸੀ ਸਹਿਯੋਗ ਨਾਲ ਸਕੂਲੀ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਲਈ ਸੂਬੇ ਦਾ ਇੱਕ ਪ੍ਰਮੁੱਖ ਪ੍ਰੋਗਰਾਮ ਹੈ।

ਹਰਜੋਤ ਬੈਂਸ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਹਰ ਬੱਚੇ ਦੀ ਸਿੱਖਣ ਦੀ ਰਫ਼ਤਾਰ ਵਿੱਚ ਫ਼ਰਕ ਹੁੰਦਾ ਹੈ ਅਤੇ ਘਰ ਵਿੱਚ ਲਗਾਤਾਰ ਉਤਸ਼ਾਹ ਦੇ ਨਾਲ-ਨਾਲ ਸਕੂਲ ਵਿੱਚ ਮਿਲੇ ਵਿਸ਼ੇਸ਼ ਅਕਾਦਮਿਕ ਸਹਿਯੋਗ ਨਾਲ ਸਿੱਖਣ ਦੇ ਨਤੀਜਿਆਂ ਵਿੱਚ ਵੱਡਾ ਸੁਧਾਰ ਆ ਸਕਦਾ ਹੈ। ਮੈਗਾ ਪੀ.ਟੀ.ਐਮ. ਨੇ ਮਾਪਿਆਂ ਨੂੰ ਆਪਣੇ ਬੱਚਿਆਂ ਦੀਆਂ ਵਿਦਿਅਕ ਲੋੜਾਂ ਨੂੰ ਬਿਹਤਰ ਢੰਗ ਨਾਲ ਸਮਝਣ ਅਤੇ ਉਨ੍ਹਾਂ ਦੀ ਲਗਾਤਾਰ ਪ੍ਰਗਤੀ ਲਈ ਅਮਲੀ ਕਦਮ ਚੁੱਕਣ ਵਿੱਚ ਮਦਦ ਕੀਤੀ ਹੈ।

ਸਰਕਾਰੀ ਸਕੂਲਾਂ ਨੂੰ ਵਧੇਰੇ ਸਮਾਵੇਸ਼ੀ, ਜਵਾਬਦੇਹ ਅਤੇ ਸਿੱਖਣ ‘ਤੇ ਅਧਾਰਤ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ, "ਮੈਗਾ ਪੀ.ਟੀ.ਐਮ. ਦਾ ਮੁੱਖ ਸੰਦੇਸ਼ ਸਪੱਸ਼ਟ ਹੈ, ਜਿਸ ਤਹਿਤ ਹਰ ਬੱਚਾ ਅਹਿਮ ਹੈ ਅਤੇ ਇੱਕਠੇ ਮਿਲ ਕੇ ਅੱਗੇ ਵਧਾਇਆ ਹਰ ਕਦਮ ਮਾਇਨੇ ਰੱਖਦਾ ਹੈ ਅਤੇ ਮਾਪੇ ਤੇ ਅਧਿਆਪਕ ਮਿਲ ਕੇ ਹਰ ਬੱਚੇ ਨੂੰ ਉਸ ਦੀ ਪੂਰੀ ਸਮਰੱਥਾ ਤੱਕ ਪਹੁੰਚਾਉਣ ਵਿੱਚ ਮਦਦ ਕਰ ਸਕਦੇ ਹਨ।"

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; CM ਮਾਨ ਵੱਲੋਂ ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਯਕੀਨੀ ਬਣਾਉਣ ਦੇ ਨਿਰਦੇਸ਼

ਜਗਤਾਰ ਹਵਾਰਾ ਨੂੰ ਮਿਲ ਸਕਦੀ ਹੈ ਪੈਰੋਲ, ਇੱਕ ਦਿਨ ਦੀ ਪੈਰੋਲ ਲੈਣ ਲਈ ਦਿੱਤੀ ਸਹਿਮਤੀ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਡੀ.ਆਈ.ਜੀ. ਲੁਧਿਆਣਾ ਰੇਂਜ ਸੰਦੀਪ ਗੋਇਲ ਨੇ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ‘ਆਪ੍ਰੇਸ਼ਨ ਕਵਚ’ ਦੀ ਕੀਤੀ ਸ਼ੁਰੂਆਤ

ਸਪੀਕਰ ਸੰਧਵਾਂ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

CM ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ