Sunday, October 04, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਪੰਜਾਬ ਨੂੰ ਅੱਗੇ ਲਿਜਾਣ ਵਾਸਤੇ ਸਹੀ ਮੁੱਖ ਮੰਤਰੀ ਦੀ ਚੋਣ ਕਰੋ: ਸੁਖਬੀਰ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ

ਪੰਜਾਬ ਨਿਊਜ਼ ਐਕਸਪ੍ਰੈੱਸ | October 04, 2026 07:55 PM

- ਐਲਾਨ ਕੀਤਾ ਕਿ ਮਾਲੇਰਕੋਟਲਾ ਨੂੰ ਵਿਰਾਸਤੀ ਸ਼ਹਿਰ ਦਾ ਦਰਜਾ ਮਿਲੇਗਾ ਤੇ ਜ਼ਿਲ੍ਹੇ ਵਿਚ ਮੈਡੀਕਲ ਤੇ ਵੈਟਨਰੀ ਕਾਲਜ ਸਥਾਪਿਤ ਕੀਤਾ ਜਾਵੇਗਾ
- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਭਰ ਵਿਚ ’ਈਮਾਨਦਾਰ ਮੁੱਖ ਮੰਤਰੀ’ ਦੇ ਹੋਰਡਿੰਗ ਲਗਵਾਉਣ ਲਈ 500 ਕਰੋੜ ਰੁਪਏ ਖਰਚਣ ਦੀ ਕੀਤੀ ਨਿਖੇਧੀ

ਅਮਰਗੜ੍ਹ, 4 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਸਹੀ ਮੁੱਖ ਮੰਤਰੀ ਚੁਣਨ ਤਾਂ ਜੋ ਪੰਜਾਬ ਨੂੰ ਅੱਗੇ ਲਿਜਾਇਆ ਜਾ ਸਕੇ ਅਤੇ ਜ਼ੋਰ ਦੇ ਕੇ ਕਿਹਾ ਕਿ ਜੇਕ ਉਹ ਤੇਜ਼ ਰਫਤਾਰ ਵਿਕਾਸ ਦੇ ਨਾਲ-ਨਾਲ ਨਵੇਂ ਯੁੱਗ ਦੀ ਖੇਤੀਬਾੜੀ ਤੇ ਰੋਜ਼ਗਾਰ ਦੇ ਮਾਡਲ ਚਾਹੁੰਦੇ ਹਨ ਤਾਂ ਉਹ ਹੀ ਇਹ ਕਰਵਾ ਸਕਦੇ ਹਨ।

ਅਕਾਲੀ ਦਲ ਦੇ ਪ੍ਰਧਾਨ ਇਥੇ ਪੰਜਾਬ ਬਚਾਓ ਮੁਹਿੰਮ ਦੇ ਤਹਿਤ ਵਿਸ਼ਾਲ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਹਨਾਂ ਨਵੇਂ ਹਲਕਾ ਇੰਚਾਰਜ ਜੱਸੀ ਮਨਵੀ ਨੂੰ ਵਧਾਈ ਦਿੱਤੀ ਜਿਹਨਾਂ ਨੇ ਇਹ ਵਿਸ਼ਾਲ ਇਕੱਠ ਉਦੋਂ ਜੁਆਇਆ ਜਦੋਂ ਇਕਬਾਲ ਸਿੰਘ ਝੂੰਦਾਂ ਨੇ ਪਾਰਟੀ ਦੀ ਪਿੱਠ ਵਿਚ ਛੁਰਾ ਮਾਰਿਆ। ਉਹਨਾਂ ਨੇ ਅਮਰਗੜ੍ਹ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਜੱਸੀ ਦੀ ਜਿੱਤ ਯਕੀਨੀ ਬਣਾਉਣ।

ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਮਾਲੇਰਕੋਟਲਾ ਨੂੰ ਵਿਰਾਸਤੀ ਸ਼ਹਿਰ ਦਾ ਦਰਜਾ ਦਿੱਤਾ ਜਾਵੇਗਾ ਅਤੇ ਜ਼ਿਲ੍ਹੇ ਵਿਚ ਇਕ ਮੈਡੀਕਲ ਤੇ ਇਕ ਵੈਟਨਰੀ ਕਾਲਜ ਸਥਾਪਿਤ ਕੀਤਾ ਜਾਵੇਗਾ। ਸਰਦਾਰ ਬਾਦਲ ਨੇ ਏਸ਼ੀਆਈ ਖੇਡਾਂ ਵਿਚ ਗੋਲਡ ਮੈਡਲ ਜਿੱਤਣ ਲਈ ਪੁਰਸ਼ ਤੇ ਮਹਿਲਾ ਹਾਕੀ ਟੀਮ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਸਰਕਾਰ ਵਿਚ ਐਸਟਰੋਟਰਫ ਵਾਲੇ ਮੈਦਾਨ ਬਣਾਉਣ ਸਦਕਾ ਹੀ ਇਹ ਸੰਭਵ ਹੋਇਆ ਹੈ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬੀਆਂ ਨੂੰ ਅਜਿਹੇ ਮੁੱਖ ਮੰਤਰੀ ਦੀ ਜ਼ਰੂਰਤ ਹੈ ਜੋ ਆਪਣੇ ਕਹੇ ਮੁਤਾਬਕ ਵਾਅਦੇ ਨਿਭਾਵੇ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤੇ ਭਗਵੰਤ ਮਾਨ ਨੇ ਤੁਹਾਨੂੰ ਫੇਲ੍ਹ ਕੀਤਾ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਨਾ ਸਿਰਫ ਆਪਣੇ ਵਾਅਦਿਆਂ ਤੋਂ ਭੱਜ ਗਿਆ ਹੈ ਬਲਕਿ ਉਹ ਨਸ਼ਾ ਤਸਕਰੀ ਤੇ ਕਾਨੂੰਨ ਵਿਵਸਥਾ ਵਰਗੇ ਗੰਭੀਰ ਮੁੱਦਿਆਂ ਨੂੰ ਹੱਲ ਕਰਨ ਦੀ ਥਾਂ ਚੁਟਕਲੇ ਸੁਣਾ ਕੇ ਤੁਹਾਨੂੰ ਗੁੰਮਰਾਹ ਕਰਨ ਦਾ ਯਤਨ ਕਰ ਰਿਹਾ ਹੈ। ਉਹਨਾਂ ਕਿਹਾ ਕਿ 2027 ਵਿਚ ਸਿਖ਼ਰਲੀ ਕੁਰਸੀ ਦੇ ਦਾਅਵੇਦਾਰਾਂ ਦੀ ਗੰਭੀਰਤਾ ਉਹਨਾਂ ਦੇ ਦਾਅਵਿਆਂ ਵਿਚ ਝਲਕਦੀ ਹੈ। ਉਹਨਾਂ ਕਿਹਾ ਕਿ ਚਰਨਜੀਤ ਚੰਨੀ ਦਾਅਵੇ ਕਰਦਾ ਹੈ ਕਿ ਉਹ ਬੱਕਰੀਆਂ ਚੋਅ ਸਕਦਾ ਹੈ ਤੇ ਭਗਵੰਤ ਮਾਨ ਕਹਿੰਦਾ ਹੈ ਕਿ ਉਹ ਹਨੇਰੇ ਵਿਚ ਸਾਈਕਲ ਨੂੰ ਪੰਕਚਰ ਲਗਾ ਸਕਦਾ ਹੈ।

ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਚਾਹੁੰਦੇ ਹਨ ਕਿ ਅਜਿਹੇ ਹੀ ਕੰਮ ਕਰਵਾਉਣੇ ਹਨ ਤਾਂ ਉਹਨਾਂ ਦੀ ਚੋਣ ਕਰਨ ਪਰ ਜੇਕਰ ਉਹ ਪੰਜਾਬ ਨੂੰ ਮੁੜ ਵਿਕਾਸ ਦੀ ਲੀਹ ’ਤੇ ਪਾਉਣਾ ਚਾਹੁੰਦੇ ਹਨ ਤਾਂ ਫਿਰ ਉਹ ਉਹਨਾਂ (ਸੁਖਬੀਰ ਬਾਦਲ) ਦੀ ਚੋਣ ਕਰਨ।
ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਬਹੁਤ ਹੇਠਾਂ ਲਾਹ ਦਿੱਤਾ ਹੈ। ਉਹ ਦੋਵੇਂ ਹੱਥਾਂ ਨਾਲ ਸੂਬੇ ਨੂੰ ਲੁੱਟ ਰਹੇ ਹਨ।
ਉਹਨਾਂ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਮੁੱਖ ਮੰਤਰੀ ਦਫਤਰ ਵਿਚ ਤਾਇਨਾਤੀਆਂ ਤੇ ਤਬਾਦਲਿਆਂ ਵਿਚ ਭ੍ਰਿਸ਼ਟਾਚਾਰ ਦੀ ਜਾਂਚ ਕਰ ਰਹੀ ਹੈ। ਮੁੱਖ ਮੰਤਰੀ ਦੀ ਪਤਨੀ ਜ਼ਬਰ ਜਨਾਹ ਦੇ ਮੁਲਜ਼ਮ ਨੂੰ ਛੁਡਵਾਉਣ ਵਾਸਤੇ 5 ਕਰੋੜ ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ ਵਿਚ ਘਿਰੀ ਹੋਈ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਈਮਾਨਦਾਰ ਮੁੱਖ ਮੰਤਰੀ ਐਲਾਨਣ ਲਈ 500 ਕਰੋੜ ਰੁਪਏ ਖਰਚ ਕਰਨ ਸਮੇਤ ਇਸ਼ਤਿਹਾਰਬਾਜ਼ੀ ’ਤੇ 6 ਹਜ਼ਾਰ ਕਰੋੜ ਰੁਪਏ ਖਰਚੇ ਜਾ ਰਹੇ ਹਨ। ਉਹਨਾਂ ਕਿਹਾ ਕਿ ਕਿਸੇ ਮੁੱਖ ਮੰਤਰੀ ਨੂੰ ਆਪਣੇ ਆਪ ਨੂੰ ਈਮਾਨਦਾਰ ਘੋਸ਼ਤ ਕਰਨ ਦੀ ਲੋੜ ਨਹੀਂ ਹੁੰਦੀ।

ਸਰਦਾਰ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਉਦਯੋਗਪਤੀ ਉਹਨਾਂ ਕੋਲ ਆ ਕੇ ਦੱਸਦੇ ਹਨ ਕਿ ਆਪ ਸਰਕਾਰ ਉਹਨਾਂ ਨੂੰ ਚੋਣ ਫੰਡ ਵਜੋਂ 2 ਤੋਂ 5 ਕਰੋੜ ਰੁਪਏ ਦੇਣ ਵਾਸਤੇ ਮਜਬੂਰ ਕਰ ਰਹੀ ਹੈ। ਉਹਨਾਂ ਕਿਹਾ ਕਿ ਹੁਣ ਤੱਕ ਲੋਕ ਚੁੱਪ ਸਨ। ਹੁਣ ਉਹ ਖੁੱਲ੍ਹ ਕੇ ਸਾਹਮਣੇ ਆ ਰਹੇ ਹਨ ਅਤੇ ਇਕ ਵਾਰ ਚੋਣ ਜ਼ਾਬਤਾ ਲੱਗ ਗਿਆ ਤਾਂ ਲੋਕ ਆਪ ਆਗੂਆਂ ਨੂੰ ਸਬਕ ਸਿਖਾਉਣਗੇ।
ਅਕਾਲੀ ਦਲ ਦੇ ਪ੍ਰਧਾਨ ਨੇ ਲੋਕਾਂ ਨੂੰ ਭਰੋਸਾ ਦੁਆਇਆ ਕਿ ਅਕਾਲੀ ਦਲ ਨਸ਼ਾ ਤਸਕਰੀ ਹਮੇਸ਼ਾ ਹਮੇਸ਼ਾ ਵਾਸਤੇ ਖਤਮ ਕਰ ਦੇਵੇਗਾ। ਉਹਨਾਂ ਕਿਹਾ ਕਿ ਅਸੀਂ ਪਹਿਲੀ ਹੀ ਕੈਬਨਿਟ ਮੀਟਿੰਗ ਵਿਚ ਨਵਾਂ ਕਾਨੂੰਨ ਲੈ ਕੇ ਆਵਾਂਗੇ ਅਤੇ ਯਕੀਨੀ ਬਣਾਵਾਂਗੇ ਕਿ ਨਸ਼ਾ ਤਸਕਰਾਂ ਨੂੰ 10 ਸਾਲ ਤੱਕ ਜ਼ਮਾਨਤ ਨਾ ਮਿਲੇ। ਨਾਲ ਹੀ ਉਹਨਾਂ ਦੀ ਸਾਰੀ ਜਾਇਦਾਦ ਵੀ ਜ਼ਬਤ ਕੀਤੀ ਜਾਵੇਗੀ।

ਸਰਦਾਰ ਬਾਦਲ ਨੇ ਇਹ ਗੱਲ ਵੀ ਕੀਤੀ ਕਿ ਕਿਵੇਂ ਮੁੱਖ ਮੰਤਰੀ ਨੇ ਇਸ ਇਲਾਕੇ ਦੇ ਪਿੰਡਾਂ ਵਿਚ ਵਿਕਾਸ ਵਾਸਤੇ ਹਰਾ ਪੈਨ ਵਰਤਣ ਦਾ ਭਰੋਸਾ ਦੇਣ ਦੇ ਬਾਵਜੂਦ ਇਲਾਕੇ ਨੂੰ ਅਣਡਿੱਠ ਕੀਤਾ। ਉਹਨਾਂ ਕਿਹਾ ਕਿ ਤੁਹਾਨੂੰ ਸਾਰੀਆਂ ਫਸਲਾਂ ’ਤੇ ਐਮ ਐਸ ਪੀ ਦੇਣ ਦਾ ਵਾਅਦਾ ਕਰ ਕੇ ਮੂਰਖ ਬਣਾਇਆ ਗਿਆ ਅਤੇ ਝੂਠਾ ਵਾਅਦਾ ਕੀਤਾ ਗਿਆ ਕਿ ਗਿਰਦਾਵਰੀ ਤੋਂ ਪਹਿਲਾਂ ਹੀ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਕਹਿ ਕੇ ਵੀ ਮੂਰਖ ਬਣਾਇਆ ਕਿ ਸੰਗਰੂਰ ਵਿਚ ਮੈਡੀਕਲ ਕਾਲਜ ਬਣਾਇਆ ਜਾ ਰਿਹਾ ਹੈ ਜਦੋਂ ਕਿ ਇਸਦਾ ਨੀਂਹ ਪੱਥਰ ਰੱਖਣ ਮਗਰੋਂ ਇਕ ਇੱਟ ਵੀ ਨਹੀਂ ਲੱਗੀ।

ਇਸ ਮੌਕੇ ਸੀਨੀਅਰ ਆਗੂ ਅਰਵਿੰਦ ਖੰਨਾ, ਮਾਸਟਰ ਤੇਜਿੰਦਰ ਸਿੰਘ ਸੰਘੇੜੀ, ਰਣਜੀਤ ਸਿੰਘ ਕਾਤਰੋਂ, ਪਰਮਜੀਤ ਕੌਰ ਵਿਰਕ, ਬੇਅੰਤ ਕੌਰ ਖਹਿਰਾ, ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਸਰਬਜੀਤ ਸਿੰਘ ਝਿੰਜਰ ਨੇ ਵੀ ਸੰਬੋਧਨ ਕੀਤਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹਰੇਕ ਮਾਂ ਤੇ ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ - ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼; ਇੱਕ ਏਕੇ-47 ਰਾਈਫ਼ਲ, ਦੋ ਹੈਂਡ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਸ਼ਰਾਬ ਦੇ ਠੇਕੇ 'ਤੇ ਸਾਬਕਾ ਸਰਪੰਚ ਦਾ ਕੁਹਾੜੀ ਨਾਲ ਕਤਲ

ਮੈਡ ਸੰਧੂ ਦੇ ਕਤਲ ਮਗਰੋਂ ਇੱਕ ਹੋਰ ਇੰਫਲੂਐਂਸਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਲੁਧਿਆਣਾ 'ਚ ਸਾਬਕਾ ਸਰਪੰਚ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ

ਕੈਬਨਿਟ ਮੰਤਰੀ ਗੁਰਮੀਤ ਖੁੱਡੀਆਂ ਵੱਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਡੋਰ-ਟੂ-ਡੋਰ ਪ੍ਰਚਾਰ

ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 7 ਅਕਤੂਬਰ ਨੂੰ : ਮੁੱਖ ਖੇਤੀਬਾੜੀ ਅਫ਼ਸਰ

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: CM ਮਾਨ