Saturday, March 02, 2024

Punjab

ਪੰਜਾਬ ਨੂੰ ਲੁੱਟਣ ਲਈ ਦਿੱਲੀ ਤੋਂ ਆਉਣ ਵਾਲੀਆਂ ਪਾਰਟੀਆਂ ਤੋਂ ਬਚਾਉਣ ਲਈ "ਪੰਜਾਬੀ" ਅੱਗੇ ਆਉਣ : ਚੰਦੂਮਾਜਰਾ, ਚੀਮਾ 

PUNJAB NEWS EXPRESS | February 07, 2024 06:44 AM
ਪੰਜਾਬ ਬਚਾਓ ਯਾਤਰਾ ਨੂੰ ਮਿਲ ਰਿਹਾ ਪੰਜਾਬੀਆ ਦਾ ਭਰਮਾ ਹੁੰਗਾਰਾ 
ਫਤਿਹਗੜ੍ਹ ਸਾਹਿਬ:  ਸ਼੍ਰੋਮਣੀ ਅਕਾਲੀ ਦਲ ਤੋਂ ਬਿਨਾਂ ਕੋਈ ਅਜਿਹੀ ਪਾਰਟੀ ਨਹੀਂ ਹੈ ਜੋ ਪੰਜਾਬ ਦੇ ਹਿੱਤਾਂ ਲਈ ਕਾਰਜ ਕਰਨ ਲਈ ਸਹਾਈ ਹੋਵੇ ਕਿਉਂਕਿ ਹੁਣ ਤੱਕ ਪੰਜਾਬ ਨੂੰ ਲੁੱਟਣ ਲਈ ਮੁਗਲਾਂ ਵਾਂਗ ਦਿੱਲੀ ਤੋਂ ਪਾਰਟੀਆਂ ਆਉਂਦੀਆਂ ਰਹੀਆਂ ਹਨ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੰਸਦ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਜਗਦੀਪ ਸਿੰਘ ਚੀਮਾ ਨੇ ਫਤਿਹਗੜ੍ਹ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
 
ਉਨਾ ਕਿਹਾ ਕਿ ਪੰਜਾਬ ਦੇ ਦਰਦ ਨੂੰ ਸਮਝਣ ਵਾਲੀ ਕੇਵਲ ਤੇ ਕੇਵਲ ਸ਼੍ਰੋਮਣੀ ਅਕਾਲੀ ਦਲ ਹੀ ਇਕ ਪਾਰਟੀ ਹੈ ਜਿਸ ਨੂੰ ਮਜਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ ਅਤੇ ਪੰਜਾਬੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਡੱਟ ਕੇ ਖੜਨ ਲਈ ਅੱਗੇ ਆਉਣਾ ਚਾਹੀਦਾ ਹੈ । 
 
ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿੱਚ ਸ਼ੁਰੂ ਕੀਤੀ ਗਈ ਪੰਜਾਬ ਬਚਾਓ ਯਾਤਰਾ ਨੂੰ ਅਥਾਹ ਪਿਆਰ ਅਤੇ ਹੁੰਗਾਰਾ ਦੇਖਣ ਨੂੰ ਮਿਲ ਰਿਹਾ ਹੈ ਤੇ ਥਾਂ ਥਾਂ ਤੇ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਦੇ ਹੋ ਰਹੇ ਇਕੱਠ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸਰਕਾਰ ਤੋਂ ਅੱਕੇ ਹੋਏ ਪੰਜਾਬ ਨਿਵਾਸੀ ਹੁਣ ਸ਼੍ਰੋਮਣੀ ਅਕਾਲੀ ਦਲ ਨਾਲ ਆ ਕੇ ਖੜ ਰਹੇ ਹਨ। ਆਗੂਆਂ ਨੇ ਸਿਆਸੀ ਵਿਰੋਧੀਆਂ ਵੱਲੋਂ  ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ਗਈ ਪੰਜਾਬ ਬਚਾਓ ਯਾਤਰਾ ਨੂੰ ਅਕਾਲੀ ਦਲ ਬਚਾਓ ਯਾਤਰਾ ਕਰਾਰ ਦਿੱਤੇ ਜਾਣ ਤੇ ਆਪਣਾ ਪ੍ਰਤੀਕਰਮ ਜਾਹਰ ਕਰਦਿਆਂ ਕਿਹਾ ਕਿ ਜੇਕਰ ਅਕਾਲੀ ਦਲ ਬਚੇਗਾ ਤਾਂ ਹੀ ਪੰਜਾਬ ਬਚ ਸਕੇਗਾ, ਕਿਉਂਕਿ ਪੰਜਾਬ ਦਾ ਜੇਕਰ ਕੋਈ ਵਾਲੀ ਵਾਰਸ ਤੇ ਰਾਖਾ ਹੀ ਨਹੀਂ ਹੋਵੇਗਾ ਤਾਂ ਪੰਜਾਬ ਕਿਸ ਤਰਾਂ ਬਚ ਸਕੇਗਾ ?
 
 ਅਕਾਲੀ ਆਗੂਆਂ ਨੇ ਕਿਹਾ ਕਿ ਇਹ ਜਗ ਜਾਹਰ ਹੈ ਕਿ ਪੰਜਾਬ ਨੂੰ ਬਚਾਉਣ ਵਾਲਾ ਪੰਜਾਬ ਦਾ ਰਾਖਾ, ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਵਾਲਾ ਤੇ ਪੰਜਾਬ ਦਾ ਦਰਦ ਸਮਝਣ ਵਾਲਾ ਕੇਵਲ ਤੇ ਕੇਵਲ ਸ਼੍ਰੋਮਣੀ ਅਕਾਲੀ ਦਲ ਹੀ ਹੈ ਤੇ ਇਹ ਸੱਚ ਹੈ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਬਚੇਗਾ ਤਾਂ ਹੀ ਪੰਜਾਬ ਇਹਨਾਂ ਦਿੱਲੀ ਤੋਂ ਰਿਮੋਟ ਕੰਟਰੋਲ ਨਾਲ ਚੱਲਣ ਵਾਲੀਆਂ ਪਾਰਟੀਆਂ ਤੋਂ ਬਚ ਸਕੇਗਾ। 
 
ਉਹਨਾਂ ਕਿਹਾ ਕਿ ਪੰਜਾਬ ਤੋਂ ਬਾਹਰਲੀਆਂ ਨੈਸ਼ਨਲ ਪਾਰਟੀਆਂ ਦੀ ਸੋਚ ਪੰਜਾਬ ਦੀ ਸੋਚ ਤੋਂ ਕਿਤਾਂ ਦੂਰ ਹੈ ਤੇ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੇ ਹਿੱਤਾਂ ਦੀ ਪਹਿਰੇਦਾਰ ਕਰਨ ਵਾਲੀ ਪਾਰਟੀ ਸੀ, "ਹੈ" ਅਤੇ ਭਵਿੱਖ ਵਿੱਚ ਸਦਾ ਕਾਇਮ ਰਹੇਗੀ। ਕਿਉਂਕਿ ਪੰਜਾਬ ਤੋਂ ਬਾਹਰੋਂ ਆਉਣ ਵਾਲੀਆਂ ਪਾਰਟੀਆਂ ਦਾ ਰਿਮੋਟ ਕੰਟਰੋਲ ਦਿੱਲੀ ਦੇ ਹੱਥ ਹੁੰਦਾ ਹੈ ਤੇ ਉਥੋਂ ਹੀ ਜੋ ਨਿਰਦੇਸ਼ ਮਿਲਦੇ ਹਨ ਉਸੇ ਤਰ੍ਹਾਂ ਇਹ ਪਾਰਟੀਆਂ ਪੰਜਾਬ ਦੇ ਹੱਕਾਂ ਨੂੰ ਦਰਕਿਨਾਰ ਕਰਦੀਆਂ ਹੋਈਆਂ ਕੰਮ ਕਰਦੀਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਸ਼੍ਰੋਮਣੀ ਅਕਾਲੀ ਦਲ ਜਿਲਾ ਫਤਿਹਗੜ੍ਹ ਸਾਹਿਬ ਦੇ ਸ਼ਹਿਰੀ ਪ੍ਰਧਾਨ ਮਨਮੋਹਨ ਸਿੰਘ ਮਕਾਰੋਂਪੁਰ, ਐਡਵੋਕੇਟ ਜਸਪ੍ਰੀਤ ਸਿੰਘ ਝਬਾਲੀ, ਸੁਖਵਿੰਦਰ ਸਿੰਘ ਘਮੰਡਗੜ੍ਹ, ਗੁਰਦੀਪ ਸਿੰਘ ਘੁਮਾਣ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਖਮਾਣੋ ਅਤੇ ਹੋਰ ਪਾਰਟੀ ਆਗੂ ਵੀ ਹਾਜ਼ਰ ਸਨ। 
 

Have something to say? Post your comment

google.com, pub-6021921192250288, DIRECT, f08c47fec0942fa0

Punjab

ਮਾਲੇਰਕੋਟਲਾ ਜ਼ਿਲ੍ਹੇ ਦੇ ਤਿੰਨ ਸਕੂਲਾਂ ਨੂੰ ਮਿਲਿਆ ‘ਬੈਸਟ ਸਕੂਲ ਐਵਾਰਡ’

ਰਾਜਪਾਲ ਦਾ ਭਾਸ਼ਣ ਰੋਕਣ ਦਾ ਯਤਨ ਕਰਕੇ ਕਾਂਗਰਸ ਨੇ ਪਵਿੱਤਰ ਸਦਨ ਦੀ ਤੌਹੀਨ ਕੀਤੀ: ਹਰਪਾਲ ਸਿੰਘ ਚੀਮਾ

ਸਮਾਜ ਦੇ ਸਾਧਨ ਸਮਰੱਥ ਤੇ ਹਾਸ਼ੀਏ ਉਤੇ ਧੱਕੇ ਤਬਕਿਆਂ ਵਿਚਲਾ ਫ਼ਰਕ ਮਿਟਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ: ਰਾਜਪਾਲ

ਕਿਰਤੀ ਕਿਸਾਨ ਯੂਨੀਅਨ ਵੱਲੋਂ ਪੰਜਾਬ ਹਰਿਆਣਾ ਬਾਰਡਰ ਉਤੇ ਕਿਸਾਨਾਂ ਨਾਲ ਹੋਏ ਤਸ਼ੱਦਦ ਦੇ ਵਿਰੋਧ ਵਜੋਂ ਭਾਜਪਾ ਸਰਕਾਰਾਂ ਦੇ ਖਿਲਾਫ਼ ਕੀਤਾ ਰੋਸ਼ ਮੁਜਾਹਰਾ

ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਭਾਜਪਾ ਦੀ ਸੂਬਾਈ ਚੋਣ ਕਮੇਟੀ ਦਾ ਗਠਨ

ਹਾਈ ਕੋਰਟ 'ਚ ਮੇਰੀ ਜਨਹਿੱਤ ਪਟੀਸ਼ਨ 'ਤੇ ਕਾਰਵਾਈ ਦੇ ਡਰੋਂ ਜ਼ੀਰੋ ਐਫਆਈਆਰ ਦਰਜ ਕੀਤੀ ਗਈ: ਬਾਜਵਾ

ਕਿਰਤੀ ਕਿਸਾਨ ਯੂਨੀਅਨ ਵੱਲੋਂ ਸ਼ਹੀਦ ਸ਼ੁਭਕਰਨ ਨੂੰ ਇਨਸਾਫ਼ ਦਵਾਉਣ ਲਈ ਰੋਸ ਪ੍ਰਦਰਸ਼ਨ

ਪੰਜਾਬ ਸਰਕਾਰ ਵੱਲੋਂ ਅੱਠ ਜ਼ਿਲ੍ਹਿਆਂ ਨਾਲ ਸਬੰਧਤ ਐਨ.ਆਰ.ਆਈਜ਼. ਨਾਲ ਵਿਸ਼ੇਸ਼ ਮਿਲਣੀ ਆਯੋਜਿਤ 

ਹਾਈਕੋਰਟ ਪੁੱਜਿਆ ਪੰਜਾਬੀ ਯੂਨੀਵਰਸਿਟੀ ਵਾਇਸ ਚਾਂਸਲਰ ਨਿਯੁਕਤੀ ਦਾ ਮਾਮਲਾ

ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਤਬਾਹ ਕੀਤੀਆਂ-ਮੁੱਖ ਮੰਤਰੀ