Saturday, November 08, 2025
ਤਾਜਾ ਖਬਰਾਂ
ਜਾਤੀਵਾਦੀ ਟਿੱਪਣੀ 'ਤੇ ਪੰਜਾਬ ਕਾਂਗਰਸ ਮੁਖੀ ਸੁਪਰੀਮ ਕੋਰਟ ਪੈਨਲ ਸਾਹਮਣੇ ਪੇਸ਼ ਨਹੀਂ ਹੋਏ, ਅਗਲੀ ਸੁਣਵਾਈ 17 ਨਵੰਬਰ ਨੂੰਬ੍ਰਾਜ਼ੀਲੀ ਮਾਡਲ ਲਾਰੀਸਾ ਦੀ ਫੋਟੋ ਹਰਿਆਣਾ ਦੀ ਵੋਟਰ ਸੂਚੀ ਵਿੱਚ ਆਉਣ ਤੋਂ ਬਾਅਦ ECI ਦਾ ਮਜ਼ਾਕ ਉਡਾਇਆ; ਵਿਵਾਦ ਦੇ ਵਿਚਕਾਰ ਫੋਟੋਗ੍ਰਾਫਰ ਨੇ ਇੰਸਟਾਗ੍ਰਾਮ ਡਿਲੀਟ ਕਰ ਦਿੱਤਾਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: 8 ਨਵੰਬਰ ਨੂੰ ਗੁਰਦਾਸਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿਖੇ ਹੋਣਗੇ ਲਾਈਟ ਐਂਡ ਸਾਊਂਡ ਸ਼ੋਅ : ਤਰੁਨਪ੍ਰੀਤ ਸਿੰਘ ਸੌਂਦਝੋਨਾ ਖ਼ਰੀਦ ਸੀਜ਼ਨ-2025;  ਹੁਣ ਤੱਕ 10 ਲੱਖ ਤੋਂ ਵੱਧ ਕਿਸਾਨਾਂ ਨੂੰ ਐਮ.ਐਸ.ਪੀ. ਦਾ ਮਿਲਿਆ  ਲਾਭਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ UAPA ਦੇ ਦੋਸ਼ੀ ਨੂੰ ਜ਼ਮਾਨਤ ਦਿੱਤੀ 'ਹਰਿਆਣਾ ਦੇ 10 ਬੂਥਾਂ 'ਤੇ ਬ੍ਰਾਜ਼ੀਲੀ ਮਾਡਲ ਨੇ ਵੋਟ ਪਾਈ': ਰਾਹੁਲ ਗਾਂਧੀ ਦੀ ਵੋਟ ਚੋਰੀ 'ਤੇ ਤਾਜ਼ਾ ਟਿੱਪਣੀ

Punjab

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 12 ਕਿਲੋ ਹੈਰੋਇਨ ਕੀਤੀ ਬਰਾਮਦ; ਤਿੰਨ ਨਸ਼ਾ ਤਸਕਰ ਕਾਬੂ

 ਅਮਰੀਕ ਸਿੰਘ | August 10, 2023 09:24 PM

ਅੰਮ੍ਰਿਤਸਰ, : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਪੰਜਾਬ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਅਤੇ ਉਨ੍ਹਾਂ ਕੋਲੋਂ 12 ਕਿਲੋ ਹੈਰੋਇਨ ਬਰਾਮਦ ਕਰਕੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। 

ਇਹ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਭਿੰਦਰ ਸਿੰਘ ਉਰਫ ਭਿੰਦਾ ਵਾਸੀ ਪਿੰਡ ਦਾਉਕੇ,  ਘਰਿੰਡਾ,  ਅੰਮ੍ਰਿਤਸਰ ; ਦਿਲਬਾਗ ਸਿੰਘ ਉਰਫ਼ ਮਨੂ ਪਿੰਡ ਰਜਾਤਲ ,  ਘਰਿੰਡਾ,  ਅੰਮ੍ਰਿਤਸਰ ਅਤੇ ਮਨੀਪਾਲ ਸਿੰਘ ਉਰਫ਼ ਮਨੀ ਵਾਸੀ ਪਿੰਡ ਛੀਨਾ ਸ਼ਬਾਜਪੁਰ ਰਾਜਾ ਸਾਂਸੀ,  ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਚਿੱਟੇ ਰੰਗ ਦੀ ਹੁੰਡਈ ਵਰਨਾ ਕਾਰ ਵੀ ਜ਼ਬਤ ਕੀਤੀ ਹੈ,  ਜਿਸ ਵਿੱਚ ਉਕਤ ਵਿਅਕਤੀ ਸਫ਼ਰ ਕਰ ਰਹੇ ਸਨ। 

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਖ਼ਤਾ ਸੂਹ ਮਿਲੀ ਸੀ ਕਿ ਕੁਝ ਨਸ਼ਾ ਤਸਕਰਾਂ ਵੱਲੋਂ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਦੀ ਖੇਪ ਪ੍ਰਾਪਤ ਕੀਤੀ ਗਈ ਸੀ  ਅਤੇ ਉਹ ਚਿੱਟੇ ਰੰਗ ਦੀ ਹੁੰਡਈ ਵਰਨਾ ਕਾਰ ਵਿੱਚ ਇਸ ਦੀ ਡਿਲੀਵਰੀ ਕਰਨ ਜਾ ਰਹੇ ਹਨ। ਇਸ ’ਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਪਿੰਡ ਬਹਿੜਵਾਲ ਨੇੜੇ ਨਾਕਾ ਲਗਾ ਕੇ  ਵਿਸ਼ੇਸ਼ ਚੈਕਿੰਗ ਕੀਤੀ । 

ਉਨ੍ਹਾਂ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਨੇ ਕਾਰ ਨੂੰ ਰੋਕਣ ਦਾ ਇਸ਼ਾਰਾ ਕੀਤਾ ਤਾਂ ਕਾਰ ’ਚ ਬੈਠੇ ਵਿਅਕਤੀਆਂ ਨੇ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ ,  ਪਰ ਪੁਲਿਸ ਟੀਮ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਕੁੱਲ 12 ਕਿਲੋ ਹੈਰੋਇਨ,  ਜਿਸ ਵਿੱਚ  2-2 ਕਿਲੋ ਦੇ ਤਿੰਨ ਪੈਕਟ,  ਜੋ  ਉਨ੍ਹਾਂ ਨੇ ਲੱਕ ਦੁਆਲੇ ਪਰਨੇ ’ਚ ਬੰਨ੍ਹੇ ਹੋਏ ਸਨ, 6 ਕਿਲੋ ਦਾ ਇੱਕ ਪੈਕਟ ਗੱਡੀ ਵਿੱਚ ਰੱਖਿਆ ਸੀ ,  ਬਰਾਮਦ ਕੀਤੀ ਹੈ। 

ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਮੁਲਜ਼ਮ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਪਾਕਿਸਤਾਨ ਤੋਂ ਹੈਰੋਇਨ ਲਿਆ ਕੇ ਸੂਬੇ ਭਰ ਵਿੱਚ ਸਪਲਾਈ ਕਰਦੇ ਸਨ। 

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ ਅੰਮ੍ਰਿਤਸਰ (ਦਿਹਾਤੀ) ਸਤਿੰਦਰ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਤਿੰਨਾਂ ਮੁਲਜ਼ਮਾਂ ਖਿਲਾਫ ਕਈ ਅਪਰਾਧਿਕ ਕੇਸ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਥਿਤ ਤਸਕਰਾਂ ਅਤੇ ਜਿਨ੍ਹਾਂ ਨੇ ਇਹ ਖੇਪ ਹਾਸਲ ਕਰਨੀ ਸੀ,  ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਹੋਰ ਬਰਾਮਦਗੀ  ਦੀ ਆਸ ਹੈ। 

ਇਸ ਸਬੰਧੀ ਐਫਆਈਆਰ ਨੰ. 142 ਮਿਤੀ 9/8/2023 ਨੂੰ ਥਾਣਾ ਲੋਪੋਕੇ ਵਿਖੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 21(ਸੀ), 25 ਅਤੇ 29 ਤਹਿਤ ਕੇਸ ਦਰਜ ਕੀਤਾ

Have something to say? Post your comment

google.com, pub-6021921192250288, DIRECT, f08c47fec0942fa0

Punjab

ਜਾਤੀਵਾਦੀ ਟਿੱਪਣੀ 'ਤੇ ਪੰਜਾਬ ਕਾਂਗਰਸ ਮੁਖੀ ਸੁਪਰੀਮ ਕੋਰਟ ਪੈਨਲ ਸਾਹਮਣੇ ਪੇਸ਼ ਨਹੀਂ ਹੋਏ, ਅਗਲੀ ਸੁਣਵਾਈ 17 ਨਵੰਬਰ ਨੂੰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: 8 ਨਵੰਬਰ ਨੂੰ ਗੁਰਦਾਸਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿਖੇ ਹੋਣਗੇ ਲਾਈਟ ਐਂਡ ਸਾਊਂਡ ਸ਼ੋਅ : ਤਰੁਨਪ੍ਰੀਤ ਸਿੰਘ ਸੌਂਦ

ਝੋਨਾ ਖ਼ਰੀਦ ਸੀਜ਼ਨ-2025;  ਹੁਣ ਤੱਕ 10 ਲੱਖ ਤੋਂ ਵੱਧ ਕਿਸਾਨਾਂ ਨੂੰ ਐਮ.ਐਸ.ਪੀ. ਦਾ ਮਿਲਿਆ  ਲਾਭ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ UAPA ਦੇ ਦੋਸ਼ੀ ਨੂੰ ਜ਼ਮਾਨਤ ਦਿੱਤੀ

ਸ਼ਬਦਾਂ ਦੇ ਹੇਰਫੇਰ ਨਾਲ ਪੰਜਾਬੀਆਂ ਨੂੰ ਮੂਰਖ ਨਾ ਬਣਾਓ, ਪੰਜਾਬ ਯੂਨੀਵਰਸਿਟੀ ਬਾਰੇ ਫੈਸਲਾ ਤੁਰੰਤ ਵਾਪਸ ਲਓ: ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਪਾਸੋਂ ਮੰਗ

ਪੰਜਾਬ ਦੇ ਮੁੱਖ ਮੰਤਰੀ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮੰਗ ਕੀਤੀ

7 ਨਵੰਬਰ ਨੂੰ ਤਰਨ ਤਾਰਨ ਵਿੱਚ ਜੇਲ੍ਹ ਭਰੋ ਅੰਦੋਲਨ ਦੀਆਂ ਤਿਆਰੀਆਂ ਮੁਕੰਮਲ: ਮਦਨੀਪੁਰ

ਬੁੱਢਾ ਦਰਿਆ  ਪੁਨਰ -ਸੁਰਜੀਤੀ ਕਾਰਜਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ :ਸੰਜੀਵ ਅਰੋੜਾ 

ਸਤਨਾਮ ਸਿੰਘ ਚਹਲ ਵੱਲੋਂ ਪੰਜਾਬ ਯੂਨੀਵਰਸਿਟੀ ਸੈਨੇਟ  ਮਾਮਲੇ 'ਤੇ ਪੰਜਾਬ ਵਿਧਾਨ ਸਭਾ ਦੀ ਖਾਸ ਬੈਠਕ ਬੁਲਾਉਣ ਦੀ ਮੰਗ

ਹਾਈ ਕੋਰਟ ਨੇ ਪੰਜਾਬ ਦੇ ਡੀਜੀਪੀ ਅਤੇ ਤਿੰਨ ਆਈਏਐਸ ਅਧਿਕਾਰੀਆਂ 'ਤੇ 2 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ, ਜਿਸ ਦੀ ਕਟੌਤੀ ਉਨ੍ਹਾਂ ਦੀ ਤਨਖਾਹ ਤੋਂ ਕੀਤੀ ਜਾਵੇਗੀ।