Sunday, September 13, 2026
ਤਾਜਾ ਖਬਰਾਂ
ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇ

Punjab

ਪੰਜਾਬ ਪੁਲਿਸ ਨੇ ਪਿੱਛਾ ਕਰਦਿਆਂ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ

ਪੰਜਾਬ ਨਿਊਜ਼ ਐਕਸਪ੍ਰੈੱਸ | September 13, 2026 05:36 PM

- *ਬਰਾਮਦ ਕੀਤੇ ਗਏ ਹਥਿਆਰ ਡਰੋਨਾਂ ਰਾਹੀਂ ਸਰਹੱਦ ਪਾਰੋਂ ਭੇਜੇ ਗਏ ਸਨ: ਡੀਜੀਪੀ ਗੌਰਵ ਯਾਦਵ*
- *ਗੈਂਗਸਟਰ ਬੁਰੀ ਬਸੰਤਕੋਟੀਆ ਵਿਰੁੱਧ ਕਤਲ, ਅਸਲਾ ਐਕਟ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ 26 ਐਫਆਈਆਰਜ਼ ਦਰਜ ਹਨ: ਐਸਐਸਪੀ ਗੁਰਦਾਸਪੁਰ ਆਦਿਤਿਆ*

ਚੰਡੀਗੜ੍ਹ/ਗੁਰਦਾਸਪੁਰ, 13 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਗੁਰਦਾਸਪੁਰ ਪੁਲਿਸ ਨੇ ਕੇਂਦਰੀ ਏਜੰਸੀ ਦੇ ਸਹਿਯੋਗ ਨਾਲ ਸਫ਼ਲਤਾਪੂਰਵਕ ਪਿੱਛਾ ਕਰਦਿਆਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਛੇ ਪਿਸਤੌਲਾਂ ਜਿਨ੍ਹਾਂ ਵਿੱਚ ਇੱਕ 9ਐਮਐਮ ਬੇਰੇਟਾ ਅਤੇ ਇੱਕ 9 ਐਮਐਮ ਗਲਾਕ ਸ਼ਾਮਲ ਹੈ, ਸਮੇਤ 49 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੁੱਖਾ ਵਾਸੀ ਅਲੂਨਾ, ਗੁਰਦਾਸਪੁਰ; ਕਰਨ ਕੁਮਾਰ ਵਾਸੀ ਭਾਉਪੁਰ ਅਫਗਾਨਾ, ਗੁਰਦਾਸਪੁਰ; ਬਲਰਾਜ ਸਿੰਘ ਉਰਫ਼ ਬੁਰੀ ਵਾਸੀ ਬਸੰਤਕੋਟ, ਗੁਰਦਾਸਪੁਰ; ਅਮਰੀਕ ਸਿੰਘ ਉਰਫ਼ ਸੋਨੂੰ ਜੋੜੀਆਂ ਕਲਾਂ, ਡੇਰਾ ਬਾਬਾ ਨਾਨਕ, ਗੁਰਦਾਸਪੁਰ ਅਤੇ ਮਨਜਿੰਦਰ ਸਿੰਘ ਉਰਫ਼ ਮੰਗੂ ਵਾਸੀ ਉੱਪਲ, ਗੁਰਦਾਸਪੁਰ ਵਾਲੇ ਵਜੋਂ ਹੋਈ ਹੈ। ਹਥਿਆਰ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਹਿੰਦਰਾ ਸਕਾਰਪੀਓ ਕਾਰ ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀਬੀ 06 ਬੀਪੀ 3908 ਹੈ, ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰਾਂ ਅਤੇ ਗੋਲੀ-ਸਿੱਕੇ ਦੀ ਖੇਪ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਨੈੱਟਵਰਕ ਦੀਆਂ ਅਗਲੀਆਂ-ਪਿਛਲੀਆਂ ਕੜੀਆਂ ਦਾ ਪਤਾ ਲਗਾਉਣ ਅਤੇ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਗੁਰਦਾਸਪੁਰ ਆਦਿਤਿਆ ਨੇ ਦੱਸਿਆ ਕਿ ਭਰੋਸੇਯੋਗ ਸੂਚਨਾ ਦੇ ਆਧਾਰ 'ਤੇ, ਸਪੈਸ਼ਲ ਬ੍ਰਾਂਚ ਗੁਰਦਾਸਪੁਰ, ਥਾਣਾ ਡੋਰਾਂਗਲਾ ਅਤੇ ਥਾਣਾ ਬਹਿਰਾਮਪੁਰ ਦੀ ਪੁਲਿਸ ਟੀਮ ਨੇ ਪਿੰਡ ਨੂਰਪੁਰ ਥੇਹ ਦੇ ਚੌਰਾਹੇ 'ਤੇ ਖੜ੍ਹੀ ਇੱਕ ਮਹਿੰਦਰਾ ਸਕਾਰਪੀਓ ਗੱਡੀ ਦੇਖੀ, ਜਿਸ ਵਿੱਚ ਦੋ ਵਿਅਕਤੀ ਗੱਡੀ ਦੇ ਬਾਹਰ ਖੜ੍ਹੇ ਸਨ ਅਤੇ ਤਿੰਨ ਵਿਅਕਤੀ ਗੱਡੀ ਦੇ ਅੰਦਰ ਬੈਠੇ ਹੋਏ ਸਨ।

ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਨੂੰ ਦੇਖਦਿਆਂ ਹੀ ਡਰਾਈਵਰ ਨੇ ਤੇਜ਼ੀ ਨਾਲ ਭਜਾ ਗੱਡੀ ਲਈ, ਪਰ ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਮੌਕੇ 'ਤੇ ਹੀ ਦੋ ਵਿਅਕਤੀਆਂ ਨੂੰ ਕਾਬੂ ਕਰ ਲਿਆ।

ਐਸਐਸਪੀ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਸਕੋਰਪੀਓ ਕਾਰ ਦਾ ਪਿੱਛਾ ਕੀਤਾ ਅਤੇ ਥਾਣਾ ਕਲਾਨੌਰ ਦੇ ਇਲਾਕੇ ਵਿੱਚ ਸਫਲਤਾਪੂਰਵਕ ਗੱਡੀ ਨੂੰ ਰੋਕ ਕੇ ਗੈਂਗਸਟਰ ਬਲਰਾਜ ਸਿੰਘ ਉਰਫ਼ 'ਬੁਰੀ ਬਸੰਤਕੋਟੀਆ' ਅਤੇ ਉਸਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਮੈਗਜ਼ੀਨਾਂ ਸਮੇਤ ਕੁੱਲ ਛੇ ਪਿਸਤੌਲ ਅਤੇ 49 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਐਸਐਸਪੀ ਆਦਿਤਿਆ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਬਲਰਾਜ ਉਰਫ਼ ਬੁਰੀ ਬਸੰਤਕੋਟੀਆ ਇੱਕ ਬਦਨਾਮ ਅਪਰਾਧੀ ਹੈ ਅਤੇ ਉਸ ਵਿਰੁੱਧ ਕਤਲ, ਇਰਾਦਾ ਕਤਲ, ਅਸਲਾ ਐਕਟ ਅਤੇ ਐਨਡੀਪੀਐਸ ਐਕਟ ਤਹਿਤ 26 ਐਫਆਈਆਰਜ਼ ਦਰਜ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ, ਐਫਆਈਆਰ ਨੰਬਰ 96 ਮਿਤੀ 13.09.2026 ਨੂੰ ਥਾਣਾ ਡੋਰਾਂਗਲਾ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25(8) ਅਤੇ 27 ਤਹਿਤ ਦਰਜ ਕੀਤੀ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

“ਇਹ ਸਾਰੇ ਮੇਰੇ ਭਰਾ ਹਨ, ਬੈਰੀਕੇਡ ਨਹੀਂ ਲੱਗਣੇ, ਪਾਣੀ ਦੀਆਂ ਬੁਛਾੜਾਂ ਨਹੀਂ ਮਾਰਨੀਆਂ; ਮੈਂ ਖੁਦ ਬੈਠ ਕੇ ਮਸਲਾ ਹੱਲ ਕਰਾਂਗਾ” - ਅਮਨ ਅਰੋੜਾ

ਗੈਂਗਸਟਰਾਂ 'ਤੇ ਵਾਰ ਦਾ 236ਵਾਂ ਦਿਨ: ਪੰਜਾਬ ਪੁਲਿਸ ਵੱਲੋਂ 634 ਥਾਈਂ ਛਾਪੇਮਾਰੀ; 335 ਕਾਬੂ

ਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ

ਅਕਾਲੀ ਦਲ ਲੰਬੇ-ਲੰਬੇ ਬਿਜਲੀ ਕੱਟਾਂ ਦੇ ਖਿਲਾਫ 16 ਸਤੰਬਰ ਨੂੰ ਹਲਕਾ ਪੱਧਰ ’ਤੇ ਰੋਸ ਪ੍ਰਦਰਸ਼ਨ ਕਰੇਗਾ

ਅਕਾਲੀ ਦਲ ਵੱਲੋਂ 9 ਮੈਂਬਰੀ ਚੋਣ ਮਨੋਰਥ ਪੱਤਰ ਕਮੇਟੀ ਦਾ ਗਠਨ

ਬਠਿੰਡਾ 'ਚ ਪੰਜਾਬ ਦੀ ਸਭ ਤੋਂ ਵੱਡੀ 'ਯੂਥ ਰਨ': 20,000 ਨੌਜਵਾਨਾਂ ਤੇ ਖਿਡਾਰੀਆਂ ਨੇ ਨਸ਼ਿਆਂ ਵਿਰੁੱਧ ਦਿੱਤਾ ਮਜ਼ਬੂਤ ਸੁਨੇਹਾ

ਪਾਕਿਸਤਾਨ ਵੱਲੋਂ ਸਰਹੱਦ ਪਾਰੋਂ ਤਸਕਰੀ ਰਾਹੀਂ ਆਉਣ ਵਾਲੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ: 3 ਨਵੀਆਂ 'ਡਰੋਨ ਸੈਂਸ ਡੀ200 ਪ੍ਰੋ' ਯੂਨਿਟਾਂ ਤਾਇਨਾਤ

ਪੰਜਾਬ ਯੂਨੀਵਰਸਿਟੀ ਵੱਲੋਂ ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਮਨਫ਼ੀ ਕਰਨਾ ਬੇਹੱਦ ਮੰਦਭਾਗਾ - ਐਡਵੋਕੇਟ ਧਾਮੀ

ਪੰਜਾਬ ਵਿੱਚ ਗੰਨੇ ਦੀ ਫ਼ਸਲ ਅਧੀਨ ਰਕਬਾ 1.16 ਲੱਖ ਹੈਕਟੇਅਰ ਤੱਕ ਪਹੁੰਚਿਆ: 700 ਲੱਖ ਕੁਇੰਟਲ ਪੈਦਾਵਾਰ ਦਾ ਟੀਚਾ ਮਿੱਥਿਆ: ਖੁੱਡੀਆਂ

VB-G RAM G ਅਧੀਨ 1.88 ਲੱਖ ਤੋਂ ਵੱਧ ਦਿਹਾੜੀਆਂ ਪੈਦਾ ਕਰਕੇ ਲਾਭਪਾਤਰੀ ਪਰਿਵਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ: ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ