Sunday, August 16, 2026

Punjab

ਪੰਜਾਬ ਪੁਲਿਸ ਨੇ ਪੁਲਿਸ ਅਦਾਰੇ 'ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; IED ਬਰਾਮਦ

ਪੰਜਾਬ ਨਿਊਜ਼ ਐਕਸਪ੍ਰੈੱਸ | August 16, 2026 07:33 PM

*— ਸਥਾਪਿਤ ਸੁਰੱਖਿਆ ਪ੍ਰੋਟੋਕੋਲ ਮੁਤਾਬਕ ਬੰਬ ਡਿਸਪੋਜ਼ਲ ਸਕੁਐਡ ਵੱਲੋਂ ਵਿਸਫੋਟਕ ਸਮੱਗਰੀ ਨੂੰ ਨਕਾਰਾ ਕੀਤਾ ਗਿਆ: ਡੀਜੀਪੀ ਗੌਰਵ ਯਾਦਵ*
*— ਆਈਈਡੀ ਦੇ ਨਾਲ ਇਲੈਕਟ੍ਰਾਨਿਕ ਡੈਟੋਨੇਟਰ, ਬੈਟਰੀ, ਟਾਈਮਰ ਅਤੇ ਲੋਹੇ ਦਾ ਬਾਕਸ ਵੀ ਬਰਾਮਦ ਕੀਤਾ ਗਿਆ: ਐਸਐਸਪੀ ਕੰਵਲਪ੍ਰੀਤ ਚਾਹਲ*

ਚੰਡੀਗੜ੍ਹ/ਅੰਮ੍ਰਿਤਸਰ, 16 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਮੋਮ ਨਾਲ ਲਪੇਟੇ ਹੋਏ ਇਕ ਪੈਕੇਟ, ਜਿਸ ਵਿੱਚ 690 ਗ੍ਰਾਮ ਵਜ਼ਨ ਵਾਲੇ ਇੱਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਦੇ ਨਾਲ-ਨਾਲ ਇੱਕ ਇਲੈਕਟ੍ਰਾਨਿਕ ਡੈਟੋਨੇਟਰ, ਬੈਟਰੀ, ਟਾਈਮਰ ਅਤੇ ਲੋਹੇ ਦਾ ਬਾਕਸ ਸੀ, ਦੀ ਬਰਾਮਦਗੀ ਨਾਲ ਪੁਲਿਸ ਅਦਾਰੇ ਨੂੰ ਨਿਸ਼ਾਨਾ ਬਣਾਉਣ ਦੀ ਇੱਕ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਜ਼ਬਤ ਕਰਨ ਤੋਂ ਬਾਅਦ ਇਸ ਵਿਸਫੋਟਕ ਸਮੱਗਰੀ ਨੂੰ ਸੁਰੱਖਿਆ ਪ੍ਰੋਟੋਕੋਲ ਅਨੁਸਾਰ ਸੰਭਾਲਿਆ ਗਿਆ ਅਤੇ ਬੰਬ ਡਿਸਪੋਜ਼ਲ ਸਕੁਐਡ ਵੱਲੋਂ ਨਕਾਰਾ ਕਰ ਦਿੱਤਾ ਗਿਆ। ਉਨ੍ਹਾਂ ਕਿਹਾ, "ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੇਸ਼ ਵਿਰੋਧੀ ਤੱਤਾਂ ਦੇ ਮਨਸੂਬੇ ਨੂੰ ਨਾਕਾਮ ਕਰ ਦਿੱਤਾ ਹੈ ਅਤੇ ਜਨਤਕ ਸੁਰੱਖਿਆ ਲਈ ਸੰਭਾਵੀ ਖ਼ਤਰੇ ਨੂੰ ਟਾਲ ਦਿੱਤਾ ਹੈ।"

ਡੀਜੀਪੀ ਨੇ ਕਿਹਾ ਕਿ ਇਸ ਸਾਜ਼ਿਸ਼ ਨੂੰ ਰਚਣ ਵਾਲੇ ਲੋਕਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਕਿਹਾ ਕਿ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਚੈਕਿੰਗ ਪੁਆਇੰਟਾਂ 'ਤੇ ਪਹਿਲਾਂ ਹੀ ਜਾਂਚ ਤੇਜ਼ ਕਰ ਦਿੱਤੀ ਗਈ ਸੀ ਅਤੇ ਸਰਕਾਰੀ ਅਦਾਰਿਆਂ 'ਤੇ ਵੀ ਨੇੜਿਓਂ ਨਜ਼ਰ ਰੱਖੀ ਜਾ ਰਹੀ ਸੀ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ, 15-16 ਅਗਸਤ, 2026 ਦੀ ਰਾਤ ਨੂੰ, ਜਦੋਂ ਏਐਸਆਈ ਕੁਲਬੀਰ ਸਿੰਘ ਰਾਤ ਸਮੇਂ ਗਸ਼ਤ ਕਰ ਰਹੇ ਸਨ ਤਾਂ ਪੁਲਿਸ ਚੌਕੀ ਗੱਗੋਮਾਹਲ ਦੇ ਅਧਿਕਾਰ ਖੇਤਰ ਵਿੱਚ ਇੱਕ ਸ਼ੱਕੀ ਕਾਲੇ ਰੰਗ ਦਾ, ਮੋਮ ਨਾਲ ਲਪੇਟਿਆ ਪੈਕੇਟ ਮਿਲਿਆ। ਉਨ੍ਹਾਂ ਦੱਸਿਆ ਕਿ ਜਾਂਚ ਕਰਨ 'ਤੇ, ਇਸ ਵਿੱਚ ਸ਼ੱਕੀ ਆਈਈਡੀ ਦੇ ਨਾਲ-ਨਾਲ ਇਲੈਕਟ੍ਰਾਨਿਕ ਡੈਟੋਨੇਟਰ, ਇੱਕ ਬੈਟਰੀ, ਇੱਕ ਟਾਈਮਰ ਅਤੇ ਇੱਕ ਲੋਹੇ ਦਾ ਡੱਬਾ ਪਾਇਆ ਗਿਆ।

ਐਸਐਸਪੀ ਨੇ ਦੱਸਿਆ ਕਿ ਮੌਕੇ 'ਤੇ ਬੰਬ ਡਿਸਪੋਜ਼ਲ ਸਕੁਐਡ ਨੂੰ ਬੁਲਾਇਆ ਗਿਆ ਅਤੇ ਵਿਸਫੋਟਕ ਸਮੱਗਰੀ ਨੂੰ ਮੌਕੇ 'ਤੇ ਹੀ ਸੁਰੱਖਿਅਤ ਢੰਗ ਨਾਲ ਨਸ਼ਟ ਕਰ ਦਿੱਤਾ ਗਿਆ ਜਦੋਂ ਕਿ ਬਾਕੀ ਬਚੀਆਂ ਚੀਜ਼ਾਂ ਨੂੰ ਪੁਲਿਸ ਹਿਰਾਸਤ ਵਿੱਚ ਲੈ ਲਿਆ ਗਿਆ।

ਇਸ ਸਬੰਧੀ, ਐਫਆਈਆਰ ਨੰਬਰ 162 ਮਿਤੀ 16.08.2026 ਨੂੰ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਰਾਮਦਾਸ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਤਹਿਤ ਦਰਜ ਕੀਤੀ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੜਕ ਹਾਦਸੇ ਵਿੱਚ ਮਾਸੂਮ ਬੱਚੇ ਦੀ ਮੌਤ

ਆਈ.ਪੀ.ਆਰ.ਓ. ਅਮਨਪ੍ਰੀਤ ਸਿੰਘ ਮਨੌਲੀ ਦੇ ਪਿਤਾ ਮਨਜੀਤ ਸਿੰਘ ਮਨੌਲੀ ਨਮਿਤ ਅੰਤਿਮ ਅਰਦਾਸ ਹੋਈ

ਗੈਂਗਸਟਰਾਂ 'ਤੇ ਵਾਰ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 307 ਕਾਬੂ

ਭੈਣ ਦੇ ਵਿਆਹ ਦੇ ਕਾਰਡ ਵੰਡ ਰਹੇ ਦੋ ਭੈਣਾਂ ਦੇ ਭਾਈ ਦੀ ਰੱਖੜੀ ਤੋਂ ਪਹਿਲਾਂ ਮੌਤ ਸੜਕ ਹਾਦਸੇ 'ਚ ਮੌਤ

ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ 'ਤੇ ਨਸ਼ਾ ਵੇਚਣ ਵਾਲਿਆਂ ਨੂੰ ਕਰਾਂਗੇ ਬਾਹਰ - ਹਰਿਆਣਾ CM ਸੈਣੀ

ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

ਪੰਜਾਬ ਤੋਂ ਆਏ ਕਿਸਾਨਾਂ ਦੇ ਜਥੇ ਨੂੰ ਹਰਿਆਣਾ ਪੁਲਿਸ ਨੇ ਖਨੌਰੀ ਸਰਹੱਦ 'ਤੇ ਰੋਕਿਆ

ਜ਼ਮੀਨੀ ਵਿਵਾਦ ਵਿੱਚ ਦੋ ਧਿਰਾਂ ਵਿਚਾਲੇ ਚੱਲੀ ਗੋਲੀ: ਦੋ ਦੀ ਮੌਤ

ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

80ਵਾਂ ਆ਼ਜਾਦੀ ਦਿਹਾੜਾ: ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ ਭਾਰਤੀ ਅਤੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ