Tuesday, September 15, 2026
ਤਾਜਾ ਖਬਰਾਂ
ਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀ

Punjab

ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੇ ਗੁਰਗੇ ਨੂੰ ਕੈਨੇਡਾ ਤੋਂ ਡਿਪੋਰਟ ਕੀਤੇ ਜਾਣ ਉਪਰੰਤ ਹਿਰਾਸਤ ਵਿੱਚ ਲਿਆ

ਪੰਜਾਬ ਨਿਊਜ਼ ਐਕਸਪ੍ਰੈੱਸ | September 15, 2026 04:39 PM

- ਡਿਪੋਰਟ ਕੀਤੇ ਗਏ ਦੋਸ਼ੀ ਕਰਮਵੀਰ ਸਿੰਘ ਨੇ ਅਮਰੀਕਾ ਵਿੱਚ ਅਨਮੋਲ ਬਿਸ਼ਨੋਈ ਨੂੰ ਲੌਜਿਸਟਿਕ ਸਹਾਇਤਾ ਅਤੇ ਲੁਕਣ ਦੀ ਜਗ੍ਹਾ ਮੁਹੱਈਆ ਕਰਵਾਈ ਸੀ: ਡੀਜੀਪੀ ਗੌਰਵ ਯਾਦਵ
- ਮੁਲਜ਼ਮ ਜਬਰੀ ਵਸੂਲੀ, ਲੁੱਟ-ਖੋਹ, ਅਸਲਾ ਐਕਟ ਸਮੇਤ ਕਈ ਗੰਭੀਰ ਅਪਰਾਧਾਂ ਵਿੱਚ ਲੋੜੀਂਦਾ ਸੀ: ਏਡੀਜੀਪੀ ਪ੍ਰਮੋਦ ਬਾਨ

ਚੰਡੀਗੜ੍ਹ, 15 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਗੈਂਗਸਟਰ ਨੈੱਟਵਰਕਾਂ ਦਾ ਖਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੁਰਗੇ ਨੂੰ ਕੈਨੇਡਾ ਤੋਂ ਡਿਪੋਰਟ ਕੀਤੇ ਜਾਣ ਤੋਂ ਬਾਅਦ ਹਿਰਾਸਤ ਵਿੱਚ ਲੈ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।

ਪਛਾਣੇ ਗਏ ਦੋਸ਼ੀ ਕਰਮਵੀਰ ਸਿੰਘ, ਵਾਸੀ ਪਿੰਡ ਬਹਾਦਰ ਕੇ, ਲੁਧਿਆਣਾ ਨੂੰ ਏਜੀਟੀਐਫ ਦੀ ਟੀਮ ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ (ਆਈਜੀਆਈ) ਹਵਾਈ ਅੱਡੇ, ਨਵੀਂ ਦਿੱਲੀ ਪਹੁੰਚਣ 'ਤੇ ਗ੍ਰਿਫ਼ਤਾਰ ਕੀਤਾ।

ਇਹ ਕਾਰਵਾਈ ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਜੱਗੂ ਭਗਵਾਨਪੁਰੀਆ ਗੈਂਗ ਦੇ ਮੁੱਖ ਗੁਰਗੇ ਅਤੇ ਭਗੌੜੇ ਅਪਰਾਧੀ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਨੂੰ ਮੋਲਦੋਵਾ ਗਣਰਾਜ ਤੋਂ ਹਵਾਲਗੀ ਲੈਣ ਉਪਰੰਤ ਕੀਤੀ ਗਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਕਰਮਵੀਰ ਸਿੰਘ ਨੇ ਅਮਰੀਕਾ ਵਿੱਚ ਅਨਮੋਲ ਬਿਸ਼ਨੋਈ ਨੂੰ ਲੌਜਿਸਟਿਕ ਸਹਾਇਤਾ ਅਤੇ ਲੁਕਣ ਦੀ ਜਗ੍ਹਾ ਮੁਹੱਈਆ ਕਰਵਾਈ ਸੀ। ਉਹ ਥਾਣਾ ਸਟੇਟ ਕ੍ਰਾਈਮ, ਐਸ.ਏ.ਐਸ. ਨਗਰ ਵਿਖੇ ਭਾਰਤੀ ਦੰਡ ਸੰਹਿਤਾ (ਆਈਪੀਸੀ), ਅਸਲਾ ਐਕਟ ਅਤੇ ਪਾਸਪੋਰਟ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਦਰਜ ਐਫ.ਆਈ.ਆਰ. ਵਿੱਚ ਲੋੜੀਂਦਾ ਸੀ।

ਡੀਜੀਪੀ ਨੇ ਦੱਸਿਆ ਕਿ ਏਜੀਟੀਐਫ ਪੰਜਾਬ ਵੱਲੋਂ 3 ਸਤੰਬਰ, 2026 ਨੂੰ ਇੱਕ ਲੁੱਕ ਆਊਟ ਸਰਕੂਲਰ (ਐਲਓਸੀ) ਜਾਰੀ ਕੀਤਾ ਗਿਆ ਸੀ।

ਹੋਰ ਵੇਰਵੇ ਸਾਂਝੇ ਕਰਦਿਆਂ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਨੇ ਦੱਸਿਆ ਕਿ ਦੋਸ਼ੀ ਕਰਮਵੀਰ ਸਿੰਘ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਵਿਰੁੱਧ ਕਤਲ, ਇਰਾਦਾ ਕਤਲ, ਹਥਿਆਰਬੰਦ ਲੁੱਟ-ਖੋਹ, ਜਬਰੀ ਵਸੂਲੀ, ਅਸਲਾ ਐਕਟ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨਾਲ ਸਬੰਧਤ ਘੱਟੋ-ਘੱਟ ਪੰਜ ਅਪਰਾਧਿਕ ਮਾਮਲੇ ਦਰਜ ਹਨ।

ਏਡੀਜੀਪੀ ਨੇ ਕਿਹਾ ਕਿ ਉਸਦੇ ਸੰਚਾਲਨ ਸਬੰਧਾਂ, ਗੈਰ-ਕਾਨੂੰਨੀ ਫੰਡਿੰਗ ਸਰੋਤਾਂ ਅਤੇ ਗੈਂਗ ਦੇ ਹੋਰਨਾਂ ਮੈਂਬਰਾਂ ਨਾਲ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅਕਾਲੀ ਦਲ ਦੇ ਹੱਕ ’ਚ ਹਨੇਰੀ ਚੱਲਣੀ ਹੋਈ ਸ਼ੁਰੂ, ਸਿੱਖ ਪੰਥ ਦੇ ਗੱਦਾਰਾਂ ਤੇ ਦਿੱਲੀ ਦੀਆਂ ਪਾਰਟੀਆਂ ਨੂੰ ਉਡਾ ਦੇਵੇਗੀ: ਸੁਖਬੀਰ ਬਾਦਲ

ਬੀਜੇਪੀ ਪੰਜਾਬ ਤੋਂ ਸਿੱਖ ਕੇ ਆਪਣੇ ਰਾਜਾਂ ਵਿੱਚ ਵੀ ਨਸ਼ਾ ਖ਼ਤਮ ਕਰੇ - ਕੇਜਰੀਵਾਲ

ਕੀ ਕਾਨੂੰਨ ਮਰਨ ਤੋਂ ਪਹਿਲਾਂ ਦਿੱਤੇ ਬਿਆਨ 'ਤੇ ਐਫ.ਆਈ.ਆਰ. ਅਤੇ ਜਾਂਚ ਦੀ ਮੰਗ ਨਹੀਂ ਕਰਦਾ? - ਪਾਇਲਟ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਕਾਬੂ; 9.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ ਇੱਕ ਪਿਸਤੌਲ ਬਰਾਮਦ

ਪੰਜਾਬ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਰਵਿੰਦਰ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ

ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਕੈਬਨਿਟ ਮੰਤਰੀ ਸੌਂਦ ਅਤੇ ਡਾ. ਬਲਜੀਤ ਕੌਰ ਨੇ ‘ਮਲੋਟ ਕਰਾਫਟ ਕੋਰੀਡੋਰ’ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

ਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*

CM ਮਾਨ ਦਾ ਵੱਡਾ ਐਲਾਨ; ਐਚ.ਆਰ.-2 ਰੋਡ ਹੁਣ 'ਸ਼ਹੀਦ ਕਰਨਲ ਮਨਪ੍ਰੀਤ ਸਿੰਘ ਮਾਰਗ' ਦੇ ਨਾਂ ਨਾਲ ਜਾਣੀ ਜਾਵੇਗੀ