Thursday, July 02, 2026
ਤਾਜਾ ਖਬਰਾਂ
ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*ਪਾਕਿਸਤਾਨੀਆਂ ਵੱਲੋਂ ਗੁਰਦੁਆਰਾ ਸਾਹਿਬ ਨੂੰ ਢਾਹੁਣਾ ਦੀ ਕਰਵਾਈ ਵੱਡਾ ਜ਼ੁਲਮ : ਛੀਨਾਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ'ਆਪ' ਸਰਕਾਰ ਦੇ ‘ਬਿਜਲੀ ਸਰਪਲੱਸ’ ਦੇ ਦਾਅਵਿਆਂ ਦੀ ਨਿਕਲੀ ਫੂਕ: ਕੇਵਲ ਸਿੰਘ ਢਿੱਲੋਂਪੰਜਾਬ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਅਤੇ ਸੰਵਿਧਾਨਕ ਸੰਕਟ ਵਿੱਚੋਂ ਲੰਘ ਰਿਹਾ ਹੈ : ਕੇਵਲ ਸਿੰਘ ਢਿੱਲੋਂਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab

ਪੰਜਾਬ ਪੁਲਿਸ ਨੇ ਵਿਸ਼ੇਸ਼ ਮੁਹਿੰਮ ਤਹਿਤ ਸੂਬੇ ਭਰ ਦੇ ਥਾਣਿਆਂ 'ਚ ਖੜ੍ਹੇ 7,402 ਵਾਹਨਾਂ ਦਾ ਕੀਤਾ ਨਿਪਟਾਰਾ

ਪੰਜਾਬ ਨਿਊਜ਼ ਐਕਸਪ੍ਰੈੱਸ | July 02, 2026 03:32 PM

- *ਸਖ਼ਤ ਕਾਰਵਾਈ ਦੌਰਾਨ ਪੰਜਾਬ ਪੁਲਿਸ ਨੇ 3, 355 ਹੋਰ ਵਾਹਨ ਜ਼ਬਤ ਕੀਤੇ, ਪੁਰਾਣੇ ਕੇਸਾਂ ਦੇ ਨਿਪਟਾਰੇ ਵਿੱਚ ਵੀ ਤੇਜ਼ੀ ਆਈ: ਡੀਜੀਪੀ ਗੌਰਵ ਯਾਦਵ*
- *ਪੰਜਾਬ ਪੁਲਿਸ ਕਾਨੂੰਨੀ ਪ੍ਰਕਿਰਿਆਵਾਂ ਦਾ ਸਮਾਂਬੱਧ ਪਾਲਣ ਕਰਦੇ ਹੋਏ ਜ਼ਬਤ ਵਾਹਨਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰੇਗੀ: ਵਿਸ਼ੇਸ਼ ਡੀਜੀਪੀ (ਕਾਨੂੰਨ ਅਤੇ ਵਿਵਸਥਾ) ਪ੍ਰਵੀਨ ਕੁਮਾਰ ਸਿਨਹਾ*

ਚੰਡੀਗੜ੍ਹ, 02 ਜੁਲਾਈ 2026: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਭਰ ਦੇ ਪੁਲਿਸ ਥਾਣਿਆਂ ਵਿੱਚ ਲੰਮੇ ਸਮੇਂ ਤੋਂ ਖੜ੍ਹੇ ਅਣਅਧਿਕਾਰਤ ਅਤੇ ਜ਼ਬਤ ਵਾਹਨਾਂ ਦੇ ਜਲਦੀ ਨਿਪਟਾਰੇ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਪਿਛਲੇ ਇੱਕ ਮਹੀਨੇ ਵਿੱਚ 7, 402 ਜ਼ਬਤ ਵਾਹਨਾਂ ਦਾ ਸਫਲਤਾਪੂਰਵਕ ਨਿਪਟਾਰਾ ਕੀਤਾ ਹੈ।

ਇਸ ਮੁਹਿੰਮ ਤੋਂ ਪਹਿਲਾਂ ਪੰਜਾਬ ਪੁਲਿਸ ਕੋਲ 55, 721 ਜ਼ਬਤ ਵਾਹਨ ਸਨ। ਇਸੇ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਅਤੇ ਗੈਰਕਾਨੂੰਨੀ ਗਤੀਵਿਧੀਆਂ ਖ਼ਿਲਾਫ਼ ਸੂਬੇ ਭਰ ਵਿੱਚ ਚਲਾਈ ਗਈ ਮੁਹਿੰਮ ਦੌਰਾਨ ਪੁਲਿਸ ਨੇ 3, 355 ਹੋਰ ਵਾਹਨ ਜ਼ਬਤ ਕੀਤੇ। ਇਸ ਨਾਲ ਕੁੱਲ ਗਿਣਤੀ 59, 076 ਹੋ ਗਈ। ਹਾਲਾਂਕਿ ਪਿਛਲੇ ਇੱਕ ਮਹੀਨੇ ਵਿੱਚ 7, 402 ਵਾਹਨਾਂ ਦੇ ਨਿਪਟਾਰੇ ਤੋਂ ਬਾਅਦ ਮੌਜੂਦਾ ਸਮੇਂ ਵਿੱਚ ਪੁਲਿਸ ਕੋਲ ਜ਼ਬਤ ਵਾਹਨਾਂ ਦੀ ਗਿਣਤੀ ਘਟ ਕੇ 51, 674 ਰਹਿ ਗਈ ਹੈ।

ਇਸ ਸਬੰਧ ਵਿੱਚ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ, “ਵਾਹਨਾਂ ਦੀ ਸਖ਼ਤ ਜਾਂਚ ਅਤੇ ਅਪਰਾਧੀਆਂ ਖ਼ਿਲਾਫ਼ ਲਗਾਤਾਰ ਕਾਰਵਾਈ ਤਹਿਤ ਪੰਜਾਬ ਪੁਲਿਸ ਵੱਖ-ਵੱਖ ਮੁਹਿੰਮਾਂ ਚਲਾ ਰਹੀ ਹੈ। ਪਿਛਲੇ ਇੱਕ ਮਹੀਨੇ ਵਿੱਚ ਪੁਲਿਸ ਨੇ 3, 355 ਵਾਹਨ ਜ਼ਬਤ ਕੀਤੇ ਹਨ ਅਤੇ ਪ੍ਰਭਾਵਸ਼ਾਲੀ ਕਾਰਵਾਈ ਰਾਹੀਂ 7, 402 ਵਾਹਨਾਂ ਦਾ ਸਫਲਤਾਪੂਰਵਕ ਨਿਪਟਾਰਾ ਵੀ ਕੀਤਾ ਹੈ।”

ਇਸ ਦੌਰਾਨ ਐਨਡੀਪੀਐਸ ਐਕਟ ਦੀ ਧਾਰਾ 52 ਏ ਅਧੀਨ ਆਉਣ ਵਾਲੇ ਮਾਮਲਿਆਂ ਨੂੰ ਛੱਡ ਕੇ 8, 121 ਵਾਹਨਾਂ ਸਬੰਧੀ ਅਰਜ਼ੀਆਂ ਕਾਨੂੰਨੀ ਜਾਂਚ ਅਧੀਨ ਹਨ, ਜਦਕਿ ਧਾਰਾ 52 ਏ ਅਧੀਨ 1, 276 ਮਾਮਲਿਆਂ ਵਿੱਚ ਇਨਵੈਂਟਰੀ ਅਤੇ ਫੋਟੋਗ੍ਰਾਫੀ ਦੀ ਕਾਨੂੰਨੀ ਜਾਂਚ ਦੀ ਪ੍ਰਕਿਰਿਆ ਅਜੇ ਬਾਕੀ ਹੈ।

ਇਹ ਵਿਸ਼ੇਸ਼ ਮੁਹਿੰਮ ਸੂਬੇ ਦੇ ਵੱਖ-ਵੱਖ ਪੁਲਿਸ ਜ਼ਿਲ੍ਹਿਆਂ ਅਤੇ ਕਮਿਸ਼ਨਰੇਟਾਂ ਵਿੱਚ ਵਿਆਪਕ ਪੱਧਰ ‘ਤੇ ਚਲਾਈ ਗਈ। ਜਲੰਧਰ ਕਮਿਸ਼ਨਰੇਟ ਨੇ ਆਪਣੀ ਕਸਟਡੀ ਵਿੱਚ ਮੌਜੂਦ 5, 993 ਵਾਹਨਾਂ ਵਿੱਚੋਂ 779 ਵਾਹਨਾਂ ਦਾ ਨਿਪਟਾਰਾ ਕੀਤਾ। ਮੋਗਾ ਪੁਲਿਸ ਨੇ 2, 367 ਵਿੱਚੋਂ 697, ਜਦਕਿ ਬਠਿੰਡਾ ਪੁਲਿਸ ਨੇ 3, 008 ਵਿੱਚੋਂ 631 ਵਾਹਨਾਂ ਦਾ ਨਿਪਟਾਰਾ ਕੀਤਾ। ਇਸੇ ਤਰ੍ਹਾਂ ਫਿਰੋਜ਼ਪੁਰ ਪੁਲਿਸ ਨੇ 2, 649 ਵਿੱਚੋਂ 586, ਲੁਧਿਆਣਾ (ਦਿਹਾਤੀ) ਪੁਲਿਸ ਨੇ 1, 618 ਵਿੱਚੋਂ 538 ਅਤੇ ਲੁਧਿਆਣਾ ਕਮਿਸ਼ਨਰੇਟ ਨੇ 7, 471 ਵਿੱਚੋਂ 460 ਵਾਹਨਾਂ ਦਾ ਨਿਪਟਾਰਾ ਕੀਤਾ। ਤਰਨਤਾਰਨ ਪੁਲਿਸ ਨੇ 2, 033 ਵਿੱਚੋਂ 302 ਅਤੇ ਫਾਜ਼ਿਲਕਾ ਪੁਲਿਸ ਨੇ ਆਪਣੀ ਕਸਟਡੀ ਵਿੱਚ ਮੌਜੂਦ 2, 216 ਵਾਹਨਾਂ ਵਿੱਚੋਂ 283 ਵਾਹਨਾਂ ਦਾ ਸਫਲਤਾਪੂਰਵਕ ਨਿਪਟਾਰਾ ਕੀਤਾ।

ਇਸ ਮੌਕੇ ਪੰਜਾਬ ਦੇ ਵਿਸ਼ੇਸ਼ ਡੀਜੀਪੀ (ਕਾਨੂੰਨ ਅਤੇ ਵਿਵਸਥਾ) ਪ੍ਰਵੀਨ ਕੁਮਾਰ ਸਿਨਹਾ ਨੇ ਕਿਹਾ, “ਇਹ ਅੰਕੜੇ ਖੁਦ ਇਸ ਗੱਲ ਦਾ ਸਬੂਤ ਹਨ ਕਿ ਪੰਜਾਬ ਪੁਲਿਸ ਨਾ ਸਿਰਫ਼ ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ ਵਿੱਚ ਸਰਗਰਮ ਹੈ, ਬਲਕਿ ਕਾਨੂੰਨੀ ਪ੍ਰਕਿਰਿਆਵਾਂ ਦੇ ਪ੍ਰਭਾਵਸ਼ਾਲੀ ਲਾਗੂ ਕਰਨ ਨੂੰ ਵੀ ਯਕੀਨੀ ਬਣਾ ਰਹੀ ਹੈ। ਆਉਣ ਵਾਲੇ ਮਹੀਨਿਆਂ ਵਿੱਚ ਰਾਜ ਪੁਲਿਸ ਸਾਰੀਆਂ ਕਾਨੂੰਨੀ ਪ੍ਰਕਿਰਿਆਵਾਂ ਦਾ ਸਮਾਂਬੱਧ ਪਾਲਣ ਕਰਦੇ ਹੋਏ ਕਸਟਡੀ ਵਿੱਚ ਰੱਖੇ ਵਾਹਨਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦਾ ਯਤਨ ਕਰੇਗੀ।”

Have something to say? Post your comment

google.com, pub-6021921192250288, DIRECT, f08c47fec0942fa0

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ "ਮਾਨਸੂਨ ਵਾਰ ਰੂਮ" ਸਥਾਪਿਤ: ਹਰਜੋਤ ਬੈਂਸ

6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਨੇ ਕੀਤਾ ਰੰਗੇ ਹੱਥੀਂ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 163ਵਾਂ ਦਿਨ: ਪੰਜਾਬ ਪੁਲਿਸ ਵੱਲੋਂ 565 ਥਾਈਂ ਛਾਪੇਮਾਰੀ; 303 ਗ੍ਰਿਫ਼ਤਾਰ

‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮੋਰਚਾ ਬਣੇ

ਠੇਕੇ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਆਊਟਸੋਰਸਡ ਸਟਾਫ਼ ਨੂੰ ਠੇਕੇ 'ਤੇ ਲਿਆਉਣ ਦਾ ਫ਼ੈਸਲਾ ਨਿਰਪੱਖ ਢੰਗ ਨਾਲ ਲਾਗੂ ਕੀਤਾ ਜਾਵੇਗਾ: ਸੌਂਦ

ਕੌਮੀ ਡਾਕਟਰ ਦਿਵਸ ਮੌਕੇ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਡਾਕਟਰਾਂ ਦਾ ਸੂਬਾ ਪੱਧਰੀ ਪੁਰਸਕਾਰਾਂ ਨਾਲ ਸਨਮਾਨ

Big News: ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ

ਪੰਜਾਬ 'ਚ 97.44 ਫੀਸਦ ਗਣਨਾ ਫਾਰਮਾਂ ਦੀ ਵੰਡ ਹੋਈ: ਸੀ.ਈ.ਓ. ਅਨਿੰਦਿਤਾ ਮਿਤਰਾ

ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*