Thursday, April 09, 2026

Punjab

ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025

April 09, 2026 06:58 PM

ਚੰਡੀਗੜ੍ਹ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੂੰ ਇਸਦੇ ਪ੍ਰੋਜੈਕਟ “ਸੰਕਟ ਤੋਂ ਸਫਲਤਾ ਤੱਕ – ਪੰਜਾਬ ਦੀ ਸੁੱਧ ਹਵਾ ਬਦਲਾਅ ਯਾਤਰਾ” ਲਈ ਵਾਤਾਵਰਣ ਸ਼੍ਰੇਣੀ ਵਿੱਚ ਸਕੋਚ ਸਿਲਵਰ ਐਵਾਰਡ 2025 ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਐਵਾਰਡ ਨਵੀਂ ਦਿੱਲੀ ਦੇ ਇੰਡੀਆ ਹੈਬੀਟੈਟ ਸੈਂਟਰ ਵਿੱਚ ਹੋਏ 107ਵੇਂ ਸਕੋਚ ਸਮਿੱਟ ‘ਗਵਰਨੈਂਸ ਟ੍ਰਾਂਸਫਾਰਮਡ’ ਦੌਰਾਨ ਦਿੱਤਾ ਗਿਆ।

ਪਿਛਲੇ ਪੰਜ ਸਾਲਾਂ ਵਿੱਚ, ਪੰਜਾਬ ਨੇ ਪਰਾਲੀ ਸਾੜਨ ਦੀ ਸਮੱਸਿਆ ਨੂੰ ਹੱਲ ਕਰਨ ਲਈ ਬਹੁ-ਵਿਭਾਗੀ ਕੋਸ਼ਿਸ਼ਾਂ ਰਾਹੀਂ ਮਹੱਤਵਪੂਰਨ ਤਰੱਕੀ ਕੀਤੀ ਹੈ। ਇਸ ਵਿੱਚ ਰੀਅਲ-ਟਾਈਮ ਮਾਨੀਟਰਿੰਗ ਅਤੇ ਲਾਗੂਕਰਨ ਦੇ ਨਾਲ-ਨਾਲ ਲੰਬੇ ਸਮੇਂ ਦੇ ਢਾਂਚਾਗਤ ਕਦਮ ਸ਼ਾਮਲ ਹਨ, ਜਿਵੇਂ ਕਿ ਸੀ ਆਰ ਐਮ ਮਸ਼ੀਨਰੀ ਦੀ ਵੱਡੇ ਪੱਧਰ ‘ਤੇ ਤੈਨਾਤੀ, ਕਸਟਮ ਹਾਇਰਿੰਗ ਸੈਂਟਰਾਂ ਦੀ ਮਜ਼ਬੂਤੀ, ਅਤੇ ਧਾਨ ਦੀ ਪਰਾਲੀ ਦੇ ਬਾਹਰੀ ਉਪਯੋਗ ਵਿੱਚ ਵਾਧਾ – ਜੋ 8.8 ਲੱਖ ਟਨ ਤੋਂ ਵੱਧ ਕੇ 40 ਲੱਖ ਟਨ ਸਾਲਾਨਾ ਹੋ ਗਿਆ ਹੈ।

ਸ਼੍ਰੀਮਤੀ ਰੀਨਾ ਗੁਪਤਾ, ਚੇਅਰਪਰਸਨ, ਪੀਪੀਸੀਬੀ ਨੇ ਕਿਹਾ, “ਅਸੀਂ ਇਸ ਰਾਸ਼ਟਰੀ ਮਾਨਤਾ ਨੂੰ ਪ੍ਰਾਪਤ ਕਰਕੇ ਮਾਣਮੱਤੇ ਮਹਿਸੂਸ ਕਰਦੇ ਹਾਂ। ਇਹ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ ਜੋ ਇੱਕ ਜਟਿਲ ਵਾਤਾਵਰਣ ਚੁਣੌਤੀ ਨੂੰ ਹੱਲ ਕਰਨ ਲਈ ਹੈ।”

ਪੰਜਾਬ ਰਾਜ ਭਵਿੱਖ ਵਿੱਚ ਇਸ ਦਿਸ਼ਾ ਵਿਚ ਹੋਰ ਬਿਹਤਰ ਪ੍ਰਾਪਤੀ ਹਾਂਸਲ ਕਰਨ ਲਈ ਪਰਾਲੀ ਸਾੜਨ ਦੇ ਰੁਝਾਨ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਯੋਜਨਾਬੱਧ ਢੰਗ ਨਾਲ ਕੰਮ ਕਰ ਰਿਹਾ ਹੈ।

ਇੱਕ ਜਟਿਲ ਮੁਲਾਂਕਣ ਪ੍ਰਕਿਰਿਆ ਜਿਸ ਵਿੱਚ ਪ੍ਰਸਤੁਤੀਆਂ, ਵਿਸ਼ਾ ਮਾਹਰ ਜੱਜਾਂ ਅਤੇ ਜਨਤਕ ਵੋਟਿੰਗ ਸ਼ਾਮਲ ਹੁੰਦੀ ਹੈ, ਨੂੰ ਸਫਲਤਾਪੂਰਵਕ ਪਾਰ ਕਰਨਾ ਵਾਲੇ ਰਾਜ ਨੂੰ ਸਕੋਚ ਐਵਾਰਡ ਦਿੱਤਾ ਜਾਂਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ

ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ETO. ਵਲੋਂ PWD ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਖ਼ਾਲਸਾ ਕਾਲਜ ਵਿਖੇ ਫੁੱਲਾਂ ਦੀ ਰਹਿੰਦ-ਖੂੰਹਦ ਦੀ ਰੀਸਾਈਕਲਿੰਗ ’ਤੇ ਤਿੰਨ ਰੋਜ਼ਾ ਵਰਕਸ਼ਾਪ ਕਰਵਾਈ ਗਈ

ਛੀਨਾ ਨੇ ਸਰਹੱਦੀ ਵਾੜ ਦਾ ਹੱਲ ਕਰਨ ’ਤੇ ਕੇਂਦਰ ਦੇ ਫੈਸਲੇ ਦਾ ਕੀਤਾ ਸਵਾਗਤ

ਗੈਂਗਸਟਰਾਂ 'ਤੇ ਵਾਰ ਦਾ 79ਵਾਂ ਦਿਨ: ਪੰਜਾਬ ਪੁਲਿਸ ਵੱਲੋਂ 567 ਥਾਵਾਂ 'ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਵਿਧਾਇਕ ਦੀ ਕੋਠੀ ਅੱਗੇ ਲੱਗਾ ਧਰਨਾ ਸਮਾਪਤ, ਪੜ੍ਹੋ ਕੀ ਹੈ ਮਾਮਲਾ

ਸਿੰਚਾਈ ਲਈ ਨਹਿਰੀ ਪਾਣੀ ਟੇਲਾਂ ਤੱਕ ਪੁੱਜਦਾ ਕਰਕੇ ਪਾਣੀ ਤੇ ਪੰਜਾਬ ਨੂੰ ਬਚਾਉਣਾ ਭਗਵੰਤ ਮਾਨ ਸਰਕਾਰ ਦਾ ਮਕਸਦ -ਬਰਿੰਦਰ ਗੋਇਲ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੈਨਸ਼ਨਰ ਸੇਵਾ ਪੋਰਟਲ ਬਾਰੇ ਬੈਂਕਾਂ ਨਾਲ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ

ਕੋਟਕਪੂਰਾ ਗੋਲੀਬਾਰੀ ਕੇਸ ਚੰਡੀਗੜ੍ਹ ਦੀ ਅਦਾਲਤ ਵਿੱਚ ਸ਼ਿਫਟ