Sunday, October 18, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

ਪੰਜਾਬ ਬੰਦ ਦੇ ਸੱਦੇ ਤਹਿਤ ਬੀਕੇਯੂ ਉਗਰਾਹਾਂ ਵੱਲੋਂ ਪੰਜਾਬ ਦੇ 18 ਜ਼ਿਲ੍ਹਿਆਂ 'ਚ 50 ਥਾਵਾਂ 'ਤੇ ਅਰਥੀ ਫੂਕ ਮੁਜ਼ਾਹਰੇ 

ਦਲਜੀਤ ਕੌਰ  | December 30, 2024 06:36 PM
ਚੰਡੀਗੜ੍ਹ, :  ਅੱਜ  ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਪੰਜਾਬ ਪੱਧਰ 'ਤੇ ਤਾਲਮੇਲ ਵਜੋਂ 18 ਜ਼ਿਲ੍ਹਿਆਂ 'ਚ ਲਗਭਗ 50  ਥਾਵਾਂ 'ਤੇ ਵਿਸ਼ਾਲ ਅਰਥੀ ਫੂਕ ਰੋਸ ਮੁਜ਼ਾਹਰੇ ਕੀਤੇ ਗਏ। 
 
ਇਸ ਸੰਬੰਧੀ ਜਥੇਬੰਦੀ ਵੱਲੋਂ ਲਿਖਤੀ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਅੱਜ ਦੇ ਰੋਸ ਪ੍ਰਦਰਸ਼ਨਾਂ ਵਿੱਚ ਭਾਰੀ ਗਿਣਤੀ ਔਰਤਾਂ ਤੇ ਨੌਜਵਾਨਾਂ ਸਮੇਤ ਕਈ ਹਜ਼ਾਰਾਂ ਦੀ ਤਾਦਾਦ ਵਿੱਚ ਕਿਸਾਨ ਮਜ਼ਦੂਰ ਸ਼ਾਮਲ ਹੋਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਰੋਸ ਪ੍ਰਦਰਸ਼ਨਾਂ ਦੀਆਂ ਮੰਗਾਂ ਵਿੱਚ ਕੇਂਦਰ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਕਿਸਾਨਾਂ ਸਮੇਤ ਖੇਤ/ਪੇਂਡੂ ਮਜ਼ਦੂਰਾਂ ਲਈ ਤਬਾਹਕੁੰਨ ਅਤੇ ਦੇਸ਼ ਵਿਰੋਧੀ ਖੇਤੀ ਮੰਡੀਕਰਨ ਨੀਤੀ ਖਰੜਾ ਰੱਦ ਕਰਵਾਉਣ; ਸਾਰੀਆਂ ਫਸਲਾਂ ਉੱਪਰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਸੀ2+50% ਫਾਰਮੂਲੇ ਨਾਲ ਲਾਭਕਾਰੀ ਐੱਮ ਐੱਸ ਪੀ ਦੀ ਗਰੰਟੀ ਦਾ ਕਾਨੂੰਨ ਬਣਾਉਣ; ਲਗਾਤਾਰ ਵਧ ਰਹੇ ਖੇਤੀ ਲਾਗਤ ਖਰਚਿਆਂ ਕਾਰਨ ਅਤੇ ਫ਼ਸਲਾਂ ਦੇ ਲਾਭਕਾਰੀ ਮੁੱਲ ਨਾ ਮਿਲਣ ਕਾਰਨ 80% ਤੋਂ ਵੱਧ ਕਿਸਾਨ ਤੇ ਖੇਤ ਮਜ਼ਦੂਰ ਭਾਰੀ ਕਰਜ਼ਾ-ਜਾਲ਼ ਵਿੱਚ ਫਸ ਚੁੱਕੇ ਹਨ ਅਤੇ ਲਗਾਤਾਰ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੋ ਰਹੇ ਹਨ ਉਨ੍ਹਾਂ ਨੂੰ ਇਸ ਕਰਜ਼ਾ-ਜਾਲ਼ ਵਿੱਚੋਂ ਕੱਢਣ ਲਈ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਹਰ ਕਿਸਮ ਦਾ ਕਰਜ਼ੇ ਖਤਮ ਕਰਵਾਉਣ; ਕਿਸਾਨ ਅੰਦੋਲਨ ਦੌਰਾਨ ਕਈ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਪੁਲਿਸ ਵੱਲੋਂ ਕਿਸਾਨਾਂ ਤੇ ਖੇਤ ਮਜ਼ਦੂਰਾਂ ਸਿਰ ਮੜ੍ਹੇ ਕੇਸ ਰੱਦ ਕਰਵਾਉਣ ; ਲੋਕ ਵਿਰੋਧੀ ਬਿਜਲੀ ਬਿੱਲ 2022 ਵਾਪਸ ਕਰਵਾਉਣ; ਫ਼ਸਲੀ ਰੋਗਾਂ, ਸੋਕਾ, ਹੜ੍ਹ, ਨਕਲੀ ਕੀਟਨਾਸ਼ਕਾਂ ਨਦੀਨਨਾਸ਼ਕਾਂ ਆਦਿ ਕਾਰਨ ਹੋਣ ਵਾਲੇ ਫ਼ਸਲੀ ਨੁਕਸਾਨ ਦੀ ਭਰਪਾਈ ਲਈ ਲਾਜ਼ਮੀ ਫ਼ਸਲ ਬੀਮਾ ਸੁਨਿਸ਼ਚਿਤ ਕਰਵਾਉਣ; ਸ਼ੰਭੂ ਤੇ ਖਨੌਰੀ ਬਾਰਡਰਾਂ 'ਤੇ ਲਗਾਤਾਰ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨਾਲ਼ ਫੌਰੀ ਗੱਲਬਾਤ ਰਾਹੀਂ ਮਸਲੇ ਹੱਲ ਕਰਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਦੀਆਂ ਮੰਗਾਂ ਸ਼ਾਮਲ ਹਨ। ਉਨ੍ਹਾਂ ਨੇ ਕਿਸਾਨਾ ਮਜ਼ਦੂਰਾਂ ਨੂੰ ਉਪਰੋਕਤ ਮੰਗਾਂ ਦੀ ਪ੍ਰਾਪਤੀ ਲਈ ਵਿਸ਼ਾਲ ਤੇ ਖਾੜਕੂ ਘੋਲਾਂ ਦੇ ਰਾਹ ਪੈਣ ਦਾ ਸੱਦਾ ਦਿੱਤਾ। 
 
 
ਅੱਜ ਦੇ ਪ੍ਰਦਰਸ਼ਨਾਂ ਨੂੰ ਵੱਖ-ਵੱਖ ਪੱਧਰ ਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਸੂਬਾ ਮੀਤ ਪ੍ਰਧਾਨ ਰੂਪ ਸਿੰਘ ਛੰਨਾ, ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ, ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੂਟਾਲ, ਸੂਬਾਈ ਔਰਤ ਆਗੂ ਹਰਿੰਦਰ ਕੌਰ ਬਿੰਦੂ ਤੋਂ ਇਲਾਵਾ ਵੱਖ ਵੱਖ ਜ਼ਿਲ੍ਹਿਆਂ/ਬਲਾਕਾਂ ਦੇ ਪ੍ਰਧਾਨ ਤੇ ਸਕੱਤਰ ਨੇ ਸੰਬੋਧਨ ਕੀਤਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅਲੀਸ਼ੇਰ ਸੜਕ ਹਾਦਸਾ: 8 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; CM ਮਾਨ ਨੇ SIAL ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਆਉਣਗੇ

ਦਵਾਈਆਂ ਦੀ ਆੜ ਵਿੱਚ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ

ਪੰਜਾਬ ਪੁਲਿਸ ਦੇ ਗ੍ਰਿਫ਼ਤਾਰ ਮੁਲਾਜ਼ਮ ਕੋਲੋਂ 10 ਕਿਲੋ ਹੋਰ ਹੈਰੋਇਨ ਬਰਾਮਦ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ: ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ

ਗਊਸ਼ਾਲਾਵਾਂ ਦੇ ਪ੍ਰਬੰਧਕਾਂ ਦੇ ਵਫਦ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੀਟਿੰਗ

ਨਸ਼ਾ ਤਸਕਰਾਂ, ਉਨ੍ਹਾਂ ਦੇ ਸਰਪ੍ਰਸਤਾਂ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ

ਐਡਵੋਕੇਟ ਨਿਸਾਰ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਦੇ ਲੀਗਲ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਨਿਯੁਕਤ