Saturday, May 09, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab

ਪੰਜਾਬ ਭਰ ਵਿੱਚ ਦੋ-ਰੋਜ਼ਾ ਮਿਲਕ ਸੈਂਪਲਿੰਗ ਮੁਹਿੰਮ ਚਲਾਈ; ਸਿਹਤ ਮੰਤਰੀ ਨੇ ਮਿਲਾਵਟਖ਼ੋਰਾਂ ਨੂੰ ਦਿੱਤੀ ਚੇਤਾਵਨੀ

ਪੰਜਾਬ ਨਿਊਜ਼ ਐਕਸਪ੍ਰੈੱਸ | May 08, 2026 05:55 PM

- ਡੇਅਰੀ ਉਤਪਾਦਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਦੋ- ਰੋਜ਼ਾ ਮੁਹਿੰਮ ਦੌਰਾਨ 200 ਨਮੂਨੇ ਇਕੱਠੇ ਕੀੇਤੇ
- ਉਲੰਘਣਾ ਕਰਨ ਵਾਲਿਆਂ ਵਿਰੁੱਧ ਫੂਡ ਸੇਫਟੀ ਅਤੇ ਸਟੈਂਡਰਡਜ਼ ਐਕਟ ਤਹਿਤ ਕੀਤੀ ਜਾਵੇਗੀ ਸਖ਼ਤ ਕਾਰਵਾਈ : ਸਿਹਤ ਮੰਤਰੀ

ਚੰਡੀਗੜ੍ਹ, 8 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਸੁਰੱਖਿਅਤ ਅਤੇ ਉੱਚ-ਗੁਣਵੱਤਾ ਵਾਲੇ ਭੋਜਨ ਉਤਪਾਦਾਂ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਆਦੇਸ਼ ਨੂੰ ਪੂਰਾ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ (ਐਫ.ਡੀ.ਏ.) ਪੰਜਾਬ ਨੇ ਸੂਬੇ ਵਿੱਚ ਦੁੱਧ ਦੇ ਨਮੂਨੇ ਲੈਣ ਲਈ ਦੋ ਰੋਜ਼ਾ ਮੁਹਿੰਮ ਚਲਾਈ। ਇਹ ਮੁਹਿੰਮ ਬੁੱਧਵਾਰ ਅਤੇ ਵੀਰਵਾਰ ਨੂੰ ਚਲਾਈ ਗਈ।

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ਅਤੇ ਐਫ.ਡੀ.ਏ., ਪੰਜਾਬ ਦੇ ਕਮਿਸ਼ਨਰ ਕੰਵਲਪ੍ਰੀਤ ਬਰਾੜ ਦੀ ਨਿਗਰਾਨੀ ਹੇਠ ਚਲਾਈ ਗਈ ਇਹ ਮੁਹਿੰਮ ਡੇਅਰੀ ਸਪਲਾਈ ਚੇਨ ਦੇ ਵੱਖ-ਵੱਖ ਪਹਿਲੂਆਂ ’ਤੇ ਕੇਂਦਰਿਤ ਸੀ ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ ਭਰ ਵਿੱਚ ਤੜਕਸਾਰ ਨਾਕੇ ਲਗਾਏ ਗਏ ਸਨ, ਜਿਨ੍ਹਾਂ ਤਹਿਤ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਵਿੱਚ ਡੇਅਰੀ ਫਾਰਮਾਂ, ਸੰਗ੍ਰਹਿ ਕੇਂਦਰਾਂ, ਪ੍ਰੋਸੈਸਿੰਗ ਯੂਨਿਟਾਂ ਅਤੇ ਪ੍ਰਚੂਨ ਦੀਆਂ ਦੁਕਾਨਾਂ ਤੋਂ ਦੁੱਧ ਦੇ 200 ਨਮੂਨੇ ਲਏ ਗਏ।

ਸਿਹਤ ਮੰਤਰੀ ਨੇ ਦੱਸਿਆ ਕਿ ਇਕੱਠੇ ਕੀਤੇ ਨਮੂਨਿਆਂ ਨੂੰ ਮਿਲਾਵਟ, ਅਸ਼ੁੱਧੀ ਅਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਦਾ ਪਤਾ ਲਗਾਉਣ ਹਿੱਤ ਜਾਂਚ ਵਾਸਤੇ ਮਾਨਤਾ ਪ੍ਰਾਪਤ ਸਟੇਟ ਫੂਡ ਲੈਬਾਰਟਰੀ ਵਿੱਚ ਭੇਜਿਆ ਗਿਆ ਹੈ। ਉਨ੍ਹਾਂ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ, ‘‘ ਜੇਕਰ ਕੋਈ ਵੀ ਫੂਡ ਬਿਜ਼ਨਸ ਆਪਰੇਟਰ (ਐਫ.ਬੀ.ਓ.) ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਨੂੰ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006 ਦੇ ਉਪਬੰਧਾਂ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।’’

ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਚੌਕਸ ਰਹਿਣ ਅਤੇ ਭੋਜਨ ਵਿੱਚ ਮਿਲਾਵਟ ਦੇ ਕਿਸੇ ਵੀ ਸ਼ੱਕੀ ਮਾਮਲੇ ਦੀ ਰਿਪੋਰਟ ਸਬੰਧਤ ਅਧਿਕਾਰੀਆਂ ਨੂੰ ਕਰਕੇ ਇਸ ਮਿਸ਼ਨ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।

ਸਪਲਾਈ ਚੇਨ ਵਿੱਚੋਂ ਮਿਲਾਵਟੀ ਦੁੱਧ ਨੂੰ ਖ਼ਤਮ ਕਰਕੇ ਜਨਤਕ ਸਿਹਤ ਦੀ ਰੱਖਿਆ ਬਾਰੇ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿਹਤ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਇਹ ਸੈਂਪਲਿੰਗ ਮੁਹਿੰਮ ਇੱਕ ਚੱਲ ਰਹੀ, ਮਜ਼ਬੂਤ ਇਨਫੋਰਸਮੈਂਟ ਮੁਹਿੰਮ ਦਾ ਹਿੱਸਾ ਹੈ, ਜੋ ਆਉਣ ਵਾਲੇ ਹਫ਼ਤਿਆਂ ਵਿੱਚ ‘ਸਿਹਤਮੰਦ ਅਤੇ ਰੰਗਲਾ ਪੰਜਾਬ’ ਯਕੀਨੀ ਬਣਾਉਣ ਲਈ ਜਾਰੀ ਰਹੇਗੀ।

ਚੌਕਸੀ ਪ੍ਰਤੀ ਵਿਭਾਗ ਦੀ ਵਚਨਬੱਧਤਾ ’ਤੇ ਜ਼ੋਰ ਦਿੰਦਿਆਂ ਕਮਿਸ਼ਨਰ ਐਫ.ਡੀ.ਏ. ਕੰਵਲਪ੍ਰੀਤ ਬਰਾੜ ਨੇ ਕਿਹਾ ਕਿ ਫੂਡ ਸੇਫਟੀ ਅਫਸਰ ਨਾ ਸਿਰਫ ਕਾਨੂੰਨ ਲਾਗੂ ਕਰ ਰਹੇ ਹਨ ਬਲਕਿ ਵਿਕਰੇਤਾਵਾਂ ਅਤੇ ਡੇਅਰੀ ਆਪਰੇਟਰਾਂ ਨੂੰ ਸਫਾਈ, ਸੁਚੱਜੀ ਸੰਭਾਲ ਅਤੇ ਸਹੀ ਸਟੋਰੇਜ ਅਭਿਆਸਾਂ ਬਾਰੇ ਵੀ ਜਾਗਰੂਕ ਕਰ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਾਗਰਿਕਾਂ ਦੀ ਭਲਾਈ ਦੇ ਮੱਦੇਨਜ਼ਰ ਡੇਅਰੀ ਸੈਕਟਰ ਵਿੱਚ ਉੱਚ ਮਿਆਰਾਂ ਨੂੰ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਭਰ ਵਿੱਚ ਫੂਡ ਸੇਫਟੀ ਇਨਫੋਰਸਮੈਂਟ ਨੂੰ ਮਜ਼ਬੂਤ ਕਰਨ ਲਈ ਆਉਣ ਵਾਲੇ ਹਫ਼ਤਿਆਂ ਵਿੱਚ ਵਿਭਾਗ ਦੀ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਇਹ ਸੈਂਪਲਿੰਗ ਮੁਹਿੰਮ ਜਾਰੀ ਰਹੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸ਼ੁਕਰਾਨਾ ਯਾਤਰਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ

14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: CM ਮਾਨ

ਗੈਂਗਸਟਰਾਂ ’ਤੇ ਵਾਰ ਦਾ 108ਵਾਂ ਦਿਨ: ਪੰਜਾਬ ਪੁਲਿਸ ਨੇ 548 ਥਾਵਾਂ ’ਤੇ ਕੀਤੀ ਛਾਪੇਮਾਰੀ ; 261 ਗ੍ਰਿਫ਼ਤਾਰ

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ - ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦਸਤੀ ਮਨਜ਼ੂਰੀਆਂ ਨੂੰ ਖ਼ਤਮ ਕਰਨ ਅਤੇ ਵਿੱਤੀ ਸ਼ਾਸਨ ਵਿੱਚ ਪਾਰਦਰਸ਼ਤਾ ਵਧਾਉਣ ਲਈ ਡਿਜੀਟਲ ਈ-ਸੈਂਕਸ਼ਨ ਸਿਸਟਮ ਕੀਤਾ ਲਾਂਚ

ਪੰਜਾਬ ਟੈਕਸ ਵਿਭਾਗ ਵੱਲੋਂ ਫਰਜ਼ੀ ਬਿਲਿੰਗ ਦੇ ਵੱਡੇ ਰੈਕੇਟ ਦਾ ਪਰਦਾਫਾਸ਼; ਲੁਧਿਆਣਾ ਆਧਾਰਿਤ ਫਰਮ ਦਾ ਡਾਇਰੈਕਟਰ ਗ੍ਰਿਫਤਾਰ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ

ਫੁੱਟ ਪਾਊ ਰਾਜਨੀਤੀ ਅਤੇ ਭਾਈਚਾਰਿਆਂ ਵਿੱਚ ਟਕਰਾਅ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਲੋਕਤੰਤਰ ਲਈ ਵਧੇਰੇ ਘਾਤਕ ਅਤੇ ਸਾਡੇ ਸ਼ਹੀਦਾਂ ਦੇ ਆਦਰਸ਼ਾਂ ਦੇ ਵਿਰੁੱਧ - CM ਮਾਨ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ